ਸਰਕਾਰੀ ਹਾਈ ਸਕੂਲ ਉਗਰਾਹਾਂ ਵਿਖੇ ਮਾਂ ਬੋਲੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ
Saturday, February 22, 2025
ਚੀਮਾ ਮੰਡੀ,ਗੁਰਵਿੰਦਰ ਸਿੰਘ ਚਹਿਲ : ਸਰਕਾਰੀ ਹਾਈ ਸਕੂਲ ਉਗਰਾਹਾਂ ਵਿਖੇ ਮਾਂ ਬੋਲੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ
ਚੀਮਾ ਮੰਡੀ,ਗੁਰਵਿੰਦਰ ਸਿੰਘ ਚਹਿਲ : ਦਿ ਰੌਇਲ ਗਲੋਬਲ ਸਕੂਲ ਨੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ
ਦਿ ਰੌਇਲ ਗਲੋਬਲ ਸਕੂਲ ਨੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ
Friday, February 21, 2025
ਗੁਰਵਿੰਦਰ ਸਿੰਘ ਚਹਿਲ,ਚੰਡੀਗੜ੍ਹ : 3381 ਈਟੀਟੀ ਅਧਿਆਪਕਾਂ ਨੂੰ ਜਲਦ ਨਿਯੁਕਤੀ ਪੱਤਰ ਦੇਵੇਗੀ ਮਾਨ ਸਰਕਾਰ
3381 ਈਟੀਟੀ ਅਧਿਆਪਕਾਂ ਨੂੰ ਜਲਦ ਨਿਯੁਕਤੀ ਪੱਤਰ ਦੇਵੇਗੀ ਮਾਨ ਸਰਕਾਰ
ਗੁਰਵਿੰਦਰ ਸਿੰਘ ਚਹਿਲ, ਚੰਡੀਗੜ੍ਹ : ਸੂਬੇ ਵਿੱਚ ਸਿੱਖਿਆ ਦੇ ਖੇਤਰ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦੀ ਸੂਬੇ ਦੇ 3381 ਐਲੀਮੈਂਟਰੀ ਅਧਿਆਪਕਾਂ ਨੂੰ ਰੈਗੂਲਰ ਨਿਯੁਕਤੀ ਪੱਤਰ ਦਿੱਤੇ ਜਾਣਗੇ।ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਮੀਟਿੰਗ ਦੌਰਾਨ ਲਿਆ ਗਿਆ।ਸਿੱਖਿਆ ਵਿਭਾਗ ਦੀ ਸਮੀਖਿਆ ਕਰਨ ਲਈ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ 3381 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ।ਉਨ੍ਹਾਂ ਦੱਸਿਆ ਕਿ ਇਹ ਭਰਤੀ ਪ੍ਰਕਿਰਿਆ ਦੋ ਬੈਚਾਂ 951 ਅਤੇ 2430 ਵਿੱਚ ਮੁਕੰਮਲ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੂੰ ਜਲਦੀ ਹੀ ਨਿਯੁਕਤੀ ਪੱਤਰ ਦੇ ਦਿੱਤੇ ਜਾਣਗੇ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਸੱਤਾ ਵਿੱਚ ਆਉਣ ਦੇ 35 ਮਹੀਨਿਆਂ ਵਿੱਚ ਰਿਕਾਰਡ 50,892 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ।ਉਨ੍ਹਾਂ ਕਿਹਾ ਕਿ ਇਸ ਵਿੱਚੋਂ 11000 ਤੋਂ ਵੱਧ ਨੌਕਰੀਆਂ ਸਿਰਫ਼ ਸਿੱਖਿਆ ਵਿਭਾਗ ਵਿੱਚ ਦਿੱਤੀਆਂ ਗਈਆਂ ਹਨ, ਜੋ ਸੂਬਾ ਸਰਕਾਰ ਦਾ ਮੁੱਖ ਤਰਜੀਹੀ ਖੇਤਰ ਹੈ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਤੋਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਿਹਤ, ਸਿੱਖਿਆ, ਬਿਜਲੀ, ਰੋਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਵੱਡਾ ਜ਼ੋਰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਵਿਆਪਕ ਯੋਜਨਾ ਤਿਆਰ ਕੀਤੀ ਗਈ ਹੈ ਕਿ ਸੂਬੇ ਵਿੱਚ ਵਿਸ਼ਾਲ ਜਨਤਕ ਮਹੱਤਤਾ ਵਾਲੇ ਇਨ੍ਹਾਂ ਮੁੱਖ ਖੇਤਰਾਂ ਨੂੰ ਵੱਡਾ ਹੁਲਾਰਾ ਮਿਲੇ।ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਨੌਕਰੀਆਂ ਸਕੂਲਾਂ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰ ਕੇ ਇਕ ਪਾਸੇ ਸਿੱਖਿਆ ਖੇਤਰ ਨੂੰ ਹੋਰ ਮਜ਼ਬੂਤ ਕਰਨਗੀਆਂ ਅਤੇ ਦੂਜੇ ਪਾਸੇ ਨੌਜਵਾਨਾਂ ਨੂੰ ਨਿਯਮਤ ਨੌਕਰੀਆਂ ਦੇ ਕੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਾਉਣਗੀਆਂ। ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਸਕੱਤਰ ਸਿੱਖਿਆ ਕੇ.ਕੇ. ਯਾਦਵ ਅਤੇ ਹੋਰ ਵੀ ਹਾਜ਼ਰ ਸਨ।
Monday, February 10, 2025
ਚੀਮਾ ਮੰਡੀ,ਗੁਰਵਿੰਦਰ ਸਿੰਘ ਚਹਿਲ : ਦਿ ਰੌਇਲ ਗਲੋਬਲ ਸਕੂਲ ਦੇ ਵਿਦਿਆਰਥੀਆਂ ਨੂੰ ਦਿਖਾਇਆ ਗਿਆ ‘ਪ੍ਰੀਖਿਆ ਪੇ ਚਰਚਾ’ ਪ੍ਰੋਗਰਾਮ
ਦਿ ਰੌਇਲ ਗਲੋਬਲ ਸਕੂਲ ਦੇ ਵਿਦਿਆਰਥੀਆਂ ਨੂੰ ਦਿਖਾਇਆ ਗਿਆ ‘ਪ੍ਰੀਖਿਆ ਪੇ ਚਰਚਾ’ ਪ੍ਰੋਗਰਾਮ
ਚੀਮਾ ਮੰਡੀ,ਗੁਰਵਿੰਦਰ ਸਿੰਘ ਚਹਿਲ : ਦਿ ਰੌਇਲ ਗਲੋਬਲ ਸਕੂਲ ਖਿਆਲਾ ਕਲਾਂ ਦੇ ਵਿਦਿਆਰਥੀਆਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੀਖਿਆ ਪੇ ਚਰਚਾ ਪ੍ਰੋਗਰਾਮ ਦਿਖਾਇਆ ਗਿਆ। ਇਸ ਪ੍ਰੋਗਰਾਮ ਵਿੱਚ ਹਰ ਸਾਲ ਲੱਖਾਂ ਵਿਦਿਆਰਥੀ, ਮਾਪੇ ਅਤੇ ਅਧਿਆਪਕ ਭਾਗ ਲੈਂਦੇ ਹਨ।ਪ੍ਰੋਗਰਾਮ ਦਾ ਉਦੇਸ਼ ਪ੍ਰੀਖਿਆ ਸਬੰਧੀ ਤਣਾਅ ਨੂੰ ਘੱਟ ਕਰਨਾ ਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨਾ ਹੈ।ਇਸ ਪ੍ਰੋਗਰਾਮ ਵਿੱਚ ਵਿਦਿਆਰਥੀ,ਮਾਪੇ ਅਤੇ ਅਧਿਆਪਕ ਇਸ ਵਿੱਚ ਭਾਗ ਲੈਣ ਲਈ ਆਪਣੇ-ਆਪਣੇ ਸਵਾਲ ਅਤੇ ਵਿਚਾਰ ਸਾਂਝੇ ਕਰ ਸਕਦੇ ਸਨ।ਪ੍ਰੀਖਿਆ ਪੇ ਚਰਚਾ ਦੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਦਿਆਰਥੀਆਂ ਨਾਲ ਪ੍ਰੀਖਿਆ ਸੰਬੰਧੀ ਤਣਾਅ,ਸਮਾਂ ਪ੍ਰਬੰਧਨ,ਨਕਲ ਤੋਂ ਬਚਣ ਦੇ ਤਰੀਕੇ ਅਤੇ ਆਲੋਚਨਾ ਨਾਲ ਨਜਿੱਠਣ ਦੇ ਤਰੀਕਿਆਂ ਬਾਰੇ ਗੱਲਬਾਤ ਕੀਤੀ।ਉਹਨਾਂ ਨੇ ਮਾਪਿਆਂ ਅਤੇ ਅਧਿਆਪਕਾਂ ਨੂੰ ਵੀ ਸਲਾਹ ਦਿੱਤੀ ਕਿ ਉਹ ਬੱਚਿਆਂ ’ਤੇ ਬੇਲੋੜਾ ਦਬਾਅ ਨਾ ਪਾਉਣ ਅਤੇ ਉਨ੍ਹਾਂ ਦੀਆਂ ਵਿਲੱਖਣ ਯੋਗਤਾਵਾਂ ਨੂੰ ਸਮਝਣ।ਪ੍ਰਿੰਸੀਪਲ ਯੋਗਿਤਾ ਭਾਟੀਆ ਨੇ ਕਿਹਾ ਕਿ ਇਹ ਪ੍ਰੋਗਰਾਮ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੇ ਮਨ ਵਿੱਚ ਪ੍ਰੀਖਿਆ ਸੰਬੰਧੀ ਤਣਾਅ ਨੂੰ ਘੱਟ ਕਰਨ ਵਿੱਚ ਮਦਦਗਾਰ ਸਾਬਤ ਹੋ ਰਿਹਾ ਹੈ। ਵਿਦਿਆਰਥੀਆਂ ਦੇ ਨਾਲ ਨਾਲ ਅਧਿਆਪਕਾਂ ਲਈ ਵੀ ਇਹ ਪ੍ਰੋਗਰਾਮ ਬਹੁਤ ਲਾਹੇਵੰਦ ਹੈ।
ਮਾਨਸਾ, (ਪੱਤਰ ਪ੍ਰੇਰਕ) : ਹੈਡਮਾਸਟਰ ਕੇਡਰ ਤੋਂ ਪ੍ਰਿੰਸੀਪਲ ਕੇਡਰ ਦੀਆਂ ਤਰੱਕੀਆਂ ਦਾ ਵਾਅਦਾ ਪੂਰਾ ਕਰੇ ਸਰਕਾਰ : ਹਰਪ੍ਰੀਤ ਸਿੰਘ ਜੱਸਲ
ਹੈਡਮਾਸਟਰ ਕੇਡਰ ਤੋਂ ਪ੍ਰਿੰਸੀਪਲ ਕੇਡਰ ਦੀਆਂ ਤਰੱਕੀਆਂ ਦਾ ਵਾਅਦਾ ਪੂਰਾ ਕਰੇ ਸਰਕਾਰ : ਹਰਪ੍ਰੀਤ ਸਿੰਘ ਜੱਸਲ
ਸਕੂਲ ਉਡੀਕਦੇ ਪ੍ਰਿੰਸੀਪਲਾਂ ਨੂੰ,ਹੈਡਮਾਸਟਰ ਉਡੀਕਦੇ ਤਰੱਕੀ ਨੂੰ
ਮਾਨਸਾ,10 ਫਰਵਰੀ (ਪੱਤਰ ਪ੍ਰੇਰਕ) : ਸਿੱਖਿਆ ਵਿਭਾਗ ਪੰਜਾਬ ਦੇ ਸਰਕਾਰੀ ਹਾਈ ਸਕੂਲਾਂ ਵਿੱਚ ਕੰਮ ਕਰਦੇ ਹੈੱਡਮਾਸਟਰ ਕੇਡਰ (ਪੀ.ਈ.ਐੱਸ.-II) ਨੇ ਪੂਰਨ ਸਮਰਪਣ ਨਾਲ਼ ਸੇਵਾ ਨਿਭਾਉਂਦੇ ਹੋਏ ਹਾਈ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਹੈ ਜਿਸ ਨਾਲ਼ ਪੰਜਾਬ ਦੀ ਸਕੂਲੀ ਸਿੱਖਿਆ ਦੇ ਗੁਣਾਤਮਕ ਮਿਆਰ ਵਿੱਚ ਚੰਗਾ ਸੁਧਾਰ ਹੋਇਆ ਹੈ, ਪਰੰਤੂ ਹੈੱਡਮਾਸਟਰ ਕੇਡਰ ਦੀ ਪ੍ਰਿੰਸੀਪਲ ਵਜੋਂ ਤਰੱਕੀ ਦੀ ਉਡੀਕ ਲੰਮੀ ਹੁੰਦੀ ਜਾ ਰਹੀ ਹੈ ਜਿਸ ਕਰਕੇ ਸਮੁੱਚਾ ਹੈੱਡਮਾਸਟਰ ਕੇਡਰ ਨਿਰਾਸ਼ਾ ਦੇ ਆਲਮ ਵਿੱਚ ਹੈ ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹੈੱਡਮਾਸਟਰਜ਼ ਐਸੋਸੀਏਸ਼ਨ, ਪੰਜਾਬ ਦੀ ਮਾਨਸਾ ਇਕਾਈ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਜੱਸਲ ਵੱਲੋਂ ਸਮੁੱਚੀ ਜ਼ਿਲ੍ਹਾ ਕਮੇਟੀ ਨਾਲ਼ ਮਾਨਸਾ ਵਿਖੇ ਕੀਤੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ 1927 ਸੈਕੰਡਰੀ ਸਕੂਲਾਂ ਵਿੱਚੋਂ 856 ਸਕੂਲਾਂ ਵਿੱਚ ਪ੍ਰਿੰਸੀਪਲ ਦੀ ਅਸਾਮੀ ਖਾਲੀ ਹੈ, ਭਾਵ ਕਿ ਇਹ 45 ਫੀਸਦੀ ਸੈਕੰਡਰੀ ਸਕੂਲ ਪ੍ਰਿੰਸੀਪਲ ਤੋਂ ਬਿਨਾਂ ਚੱਲ ਰਹੇ ਹਨ ਜਿਸ ਕਾਰਨ ਇਹਨਾਂ 856 ਸੈਕੰਡਰੀ ਸਕੂਲਾਂ ਵਿੱਚ ਪੜ੍ਹ ਰਹੇ ਲੱਖਾਂ ਵਿਦਿਆਰਥੀਆਂ ਦਾ ਵਿੱਦਿਅਕ ਪੱਧਰ ਨਿਘਾਰ ਵੱਲ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੈਡਮਾਸਟਰ ਕੇਡਰ ਨਿਯਮਾਂ ਮੁਤਾਬਿਕ ਬਣਦਾ 4 ਸਾਲ ਦਾ ਸਮਾਂ ਪੂਰਾ ਕਰ ਕੇ ਆਪਣੀ ਤਰੱਕੀ ਦੀ ਉਡੀਕ ਕਰ ਰਿਹਾ ਹੈ ਪਰ ਵਿਭਾਗ ਵੱਲੋਂ ਇਸ ਕੇਡਰ ਦੀ ਤਰੱਕੀ ਨੂੰ ਅਣਗੌਲਿਆ ਕਰਦੇ ਹੋਏ ਕੋਈ ਵੀ ਗੰਭੀਰਤਾ ਨਹੀਂ ਵਿਖਾਈ ਜਾ ਰਹੀ । ਇਸ ਮੌਕੇ ਸਟੇਟ ਕਮੇਟੀ ਮੈਂਬਰ ਹੈਡਮਾਸਟਰ ਮਨਦੀਪ ਸਿੰਘ ਸਰਾਂ ਅਤੇ ਹੈਡਮਾਸਟਰ ਗੁਰਦਾਸ ਸਿੰਘ ਸੇਖੋਂ ਨੇ ਦੱਸਿਆ ਕਿ ਲੰਮੇ ਸਮੇਂ ਤੋਂ ਉਨ੍ਹਾਂ ਦੀ ਤਰੱਕੀ ਦਾ ਬੈਕਲੌਗ ਵੀ ਵੱਡੀ ਗਿਣਤੀ ਵਿੱਚ ਪੈਂਡਿੰਗ ਹੈ ਅਤੇ ਨਿਯਮਾਂ ਮੁਤਾਬਿਕ 4 ਸਾਲ ਤੋਂ ਬਾਅਦ ਹੈਡਮਾਸਟਰ ਨੂੰ ਬਤੌਰ ਪ੍ਰਿੰਸੀਪਲ ਤਰੱਕੀ ਦੇਣੀ ਬਣਦੀ ਹੈ । ਜ਼ਿਲਾ ਸਕੱਤਰ ਮੁਨੀਸ਼ ਕੁਮਾਰ ਨੇ ਕਿਹਾ ਕਿ ਅੱਜ ਦੀ ਐਸੋਸੀਏਸ਼ਨ ਵੱਲੋਂ ਕੀਤੀ ਗਈ ਮੀਟਿੰਗ ਦੌਰਾਨ ਸਮੂਹ ਮੈਂਬਰਾਂ ਨੇ ਵਿਭਾਗ ਤੋਂ ਪੁਰਜ਼ੋਰ ਮੰਗ ਕੀਤੀ ਗਈ ਕਿ ਜਲਦ ਤੋਂ ਜਲਦ ਵਿਭਾਗ ਵੱਲੋਂ ਹੈੱਡਮਾਸਟਰ ਕੇਡਰ ਤੋਂ ਪ੍ਰਿੰਸੀਪਲ ਕੇਡਰ ਦੀਆਂ ਤਰੱਕੀਆਂ ਕੀਤੀਆਂ ਜਾਣ ਤਾਂ ਜੋ ਮੁੱਖ ਮੰਤਰੀ ਦਾ ਰੰਗਲੇ ਪੰਜਾਬ ਦਾ ਸੁਪਨਾ ਸਾਕਾਰ ਹੋ ਸਕੇ ਅਤੇ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਕੇ ਸਿੱਖਿਆ ਦਾ ਮਿਆਰ ਉੱਚਾ ਕੀਤਾ ਜਾ ਸਕੇ । ਜ਼ਿਲੵਾ ਪੈ੍ੱਸ ਸਕੱਤਰ ਗੁਰਜੰਟ ਸਿੰਘ ਨੇ ਕਿਹਾ ਕਿ ਹੈੱਡਮਾਸਟਰ ਕੇਡਰ ਪ੍ਰਿੰਸੀਪਲ ਦੀ ਪੋਸਟ ਲਈ ਵਧੇਰੇ ਤਜ਼ਰਬੇਕਾਰ,ਕੁਸ਼ਲ ਅਤੇ ਯੋਗ ਹੈ ,ਇਸ ਲਈ ਹੈੱਡਮਾਸਟਰ ਕਾਡਰ ਦੀ ਪਿ੍ੰਸੀਪਲ ਕੇਡਰ ਵਜੋਂ ਤਰੱਕੀ ਕਰਕੇ ਸੈਕੰਡਰੀ ਸਕੂਲਾਂ ਦੀ ਵਾਗਡੋਰ ਦਿੱਤੀ ਜਾਵੇ । ਜ਼ਿਲ੍ਹਾ ਮੀਤ ਪ੍ਰਧਾਨ ਜਗਜੀਤ ਸਿੰਘ ਨੇ ਕਿਹਾ ਕਿ ਹੈਡਮਾਸਟਰ ਕੇਡਰ ਦੀਆਂ ਵੀ 1723 ਵਿੱਚੋਂ 810 ਪੋਸਟਾਂ ਹਨ । ਇਸ ਲਈ ਮਾਸਟਰ ਕੇਡਰ ਨੂੰ ਹੈੱਡਮਾਸਟਰ ਕੇਡਰ ਵਜੋਂ ਅਤੇ ਹੈੱਡਮਾਸਟਰ ਕੇਡਰ ਨੂੰ ਪ੍ਰਿੰਸੀਪਲ ਕੇਡਰ ਵਜੋਂ ਤਰੱਕੀ ਦੇ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਕਾਸ ਵਿੱਚ ਕ੍ਰਾਂਤੀ ਲਿਆਂਦੀ ਜਾਵੇ।ਇਸ ਮੌਕੇ ਹੈਡਮਾਸਟਰ ਐਸੋਸੀਏਸ਼ਨ ਪੰਜਾਬ ਦੀ ਇਕਾਈ ਮਾਨਸਾ ਦੇ ਅਹੁਦੇਦਾਰ ਮੈਂਬਰਾਂ ਵਿੱਚੋਂ ਹੈੱਡਮਾਸਟਰ ਭਾਵੇਸ਼ ਗੋਇਲ,ਜਸਵਿੰਦਰ ਸਿੰਘ, ਮਨਦੀਪ ਕੁਮਾਰ, ਹਰਜੀਤ ਸਿੰਘ, ਜਗਜੀਤ ਸਿੰਘ, ਹਰਜਿੰਦਰ ਸਿੰਘ, ਉਮੇਸ਼ ਸ਼ਰਮਾ, ਰਾਕੇਸ਼ ਕੁਮਾਰ, ਭੁਪਿੰਦਰ ਸਿੰਘ, ਸੁਖਦੀਪ ਸਿੰਘ,ਰਵਿੰਦਰ ਕੁਮਾਰ, ਜਗਚਾਨਣ ਸਿੰਘ, ਰਾਧਾ ਰਾਣੀ,ਪੰਕਜ ਰਾਣੀ, ਆਰਤੀ ਦੇਵੀ ,ਸੁਮਨਦੀਪ ਕੌਰ, ਅਨੀਤਾ ਰਾਣੀ, ਨੀਰਜ, ਸਵਾਤੀ ਜਿੰਦਲ, ਪ੍ਰਵੀਨ ਰਾਣੀ, , ਅਮਨਦੀਪ ਕੌਰ ਆਦਿ ਹਾਜ਼ਰ ਸਨ।
Saturday, February 8, 2025
ਹੀਰੋਂ ਖੁਰਦ,ਗੁਰਵਿੰਦਰ ਸਿੰਘ ਚਹਿਲ : ਸਕੂਲ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
ਸਕੂਲ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
ਹੀਰੋਂ ਖ਼ੁਰਦ,ਗੁਰਵਿੰਦਰ ਸਿੰਘ ਚਹਿਲ : ਖੀਵਾ ਕਲਾਂ ਵਿਖੇ ਆਯੁਰਵੈਦਿਕ ਦਵਾਈਆਂ ਦਾ ਮੁਫ਼ਤ ਕੈਂਪ ਲਗਾਇਆ
ਖੀਵਾ ਕਲਾਂ ਵਿਖੇ ਆਯੁਰਵੈਦਿਕ ਦਵਾਈਆਂ ਦਾ ਮੁਫ਼ਤ ਕੈਂਪ ਲਗਾਇਆ
-
ਪੀ.ਪੀ.ਐਸ. ਚੀਮਾ ਦੇ ਪਾਣੀ ਦੇ ਸੈਂਪਲ ਵਿੱਚ ਨਹੀਂ ਕੋਈ ਖ਼ਰਾਬੀ : ਐਮ.ਡੀ. ਜਸਵੀਰ ਸਿੰਘ ਚੀਮਾ ਡਿਪਟੀ ਕਮਿਸ਼ਨਰ ਸੰਗਰੂਰ ਦੇ ਹੁਕਮਾਂ ਤਹਿਤ ਦੁਬਾਰਾ ਲਏ ਗਏ ਸੈਂਪਲ ਦੀ ਰਿਪੋਰਟ...
-
ਕਲਗੀਧਰ ਟਰੱਸਟ ਵੱਲੋਂ ਹੜ੍ਹ ਦੀ ਚਪੇਟ ਵਿੱਚ ਆਉਂਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਖੁਸ਼ਪ੍ਰੀਤ ਸਿੰਘ ਚਹਿਲ,ਚੀਮਾ ਮੰਡੀ : ਕਲਗੀਧਰ ਟਰੱਸਟ ਬੜੂ ਸਾ...
-
ਪੰਜਾਬ ਸਰਕਾਰ ਅਤੇ ਸਿੱਖਿਆ ਅਧਿਕਾਰੀਆਂ ਦੇ ਲਾਰਿਆਂ ਤੋਂ ਦੁਖੀ ਈਟੀਟੀ 2364 ਬੇਰੁਜ਼ਗਾਰਾਂ ਨੇ ਕੀਤਾ ਡੀਪੀਆਈ ਦਫਤਰ ਦਾ ਘਿਰਾਓ ਖੁਸ਼ਪ੍ਰੀਤ ਸਿੰਘ,ਮੋਹਾਲੀ : ਈਟੀਟੀ 2364 ਬ...






