Friday, March 14, 2025

ਪੱਤਰ ਪ੍ਰੇਰਕ,ਮਾਨਸਾ : 16 ਮਾਰਚ ਨੂੰ ਖਜ਼ਾਨਾ ਮੰਤਰੀ ਦੇ ਦਫਤਰ ਦਾ ਘਿਰਾਓ ਕੀਤਾ ਜਾਵੇਗਾ : ਐਨ ਐਸ ਕਿਊ ਐਫ ਵੋਕੇਸ਼ਨਲ ਫ਼ਰੰਟ

16 ਮਾਰਚ ਨੂੰ ਖਜ਼ਾਨਾ ਮੰਤਰੀ ਦੇ ਦਫਤਰ ਦਾ ਘਿਰਾਓ ਕੀਤਾ ਜਾਵੇਗਾ : ਐਨ.ਐਸ.ਕਿਊ.ਐਫ. ਵੋਕੇਸ਼ਨਲ ਫ਼ਰੰਟ

ਪੱਤਰ ਪ੍ਰੇਰਕ ਮਾਨਸਾ : ਐਨਐਸਕਿਊਐਫ ਫਰੰਟ ਦੀ ਐਮਰਜੈਂਸੀ ਮੀਟਿੰਗ ਕੀਤੀ ਗਈ ਜਿਸ ਵਿੱਚ ਪੰਜਾਬ ਸਰਕਾਰ ਦਾ ਬੱਜਟ ਸੈਸ਼ਨ ਸ਼ੁਰੂ ਹੋ ਰਿਹਾ ਹੈ ਉਸ ਨੂੰ ਦੇਖ ਕੁੱਝ ਫੈਸਲੇ ਲਏ ਗਏ।ਵੋਕੇਸ਼ਨਲ ਟੀਚਰਜ ਫਰੰਟ ਵੱਲੋਂ 21 ਮਾਰਚ ਬੱਜਟ ਨੂੰ ਮੁੱਖ ਰੱਖਦੇ ਹੋਏ 16 ਮਾਰਚ ਨੂੰ ਖਜ਼ਾਨਾ ਮੰਤਰੀ ਦੇ ਦਫਤਰ ਦਿੜ੍ਹਬਾ ਦਾ ਘਿਰਾਓ ਕੀਤਾ ਜਾਵੇਗਾ।ਫਰੰਟ ਦੇ ਆਗੂਆਂ ਦਾ ਕਹਿਣਾ ਹੈ ਕਿ 23 ਫਰਵਰੀ ਦੀ ਰੈਲੀ ਦੀ ਕਾਲ ਦਿੱਤੀ ਸੀ ਜਿਸ ਦੇ ਕਰਕੇ 5 ਮਾਰਚ ਦੀ ਮੀਟਿੰਗ ਮਿਲੀ ਸੀ ਪਰ ਸਰਕਾਰ ਹੁਣ ਮੀਟਿੰਗ ਦੇ ਕੇ ਮੁੱਕਰ ਗਈ ਹੈ।ਜਿਸ ਦੇ ਕਾਰਨ ਵੋਕੇਸ਼ਨਲ ਟੀਚਰ ਵਿੱਚ ਬਹੁਤੇ ਜ਼ਿਆਦਾ ਰੋਸ ਹੈ।ਸਰਕਾਰ ਸੱਤਾ ਤੋਂ ਆਉਣ ਤੋਂ ਪਹਿਲਾਂ ਕਹਿੰਦੀ ਸੀ ਕਿ ਸਾਡੀ ਸਰਕਾਰ ਆਉਣ ਤੇ ਕਿਸੇ ਨੂੰ ਧਰਨਾ ਲਾਉਣ ਦੀ ਲੋੜ ਨਹੀਂ ਪਵੇਗੀ l ਅੱਜ ਤਿੰਨ ਸਾਲ ਤੋਂ ਬਾਅਦ ਵੀ ਸਾਰੇ ਕੱਚੇ ਮੁਲਾਜ਼ਮ ਆਪਣੇ ਆਪ ਨੂੰ ਠੱਗੇ ਹੋਏ ਮਹਿਸੂਸ ਕਰ ਰਹੇ ਹਨ।ਆਪ ਸਰਕਾਰ ਸਰਕਾਰੀ ਸਕੂਲਾਂ ਵਿੱਚ ਕਾਰਪੋਰੇਟ ਘਰਾਣਿਆ ਨੂੰ ਸੌਂਪ ਰਹੀ ਹੈ। ਫਰੰਟ ਦੇ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਬਾਰ ਬਾਰ ਮੀਟਿੰਗ ਦੇ ਕੇ ਮੁੱਕਰ ਰਹੀ ਹੈ।ਕੱਚੇ ਮੁਲਾਜ਼ਮਾਂ ਦੇ ਹੌਂਸਲੇ ਦਾ ਬੰਨ੍ਹ ਟੁੱਟ ਰਿਹਾ ਹੈ।ਐਨ ਐਸ ਐਫ ਕਿਊ ਵੋਕੇਸ਼ਨਲ ਟੀਚਰ ਆਊਟਸੋਰਸ ਸਕੀਮ ਅਧੀਨ ਵੱਖ-ਵੱਖ ਕੰਪਨੀਆਂ ਵੱਲੋ ਕੀਤੇ ਜਾ ਰਹੇ ਸੋਸ਼ਣ ਦਾ ਸ਼ਿਕਾਰ ਹੋ ਰਹੇ ਹਨ।ਇਸ ਸਰਕਾਰ ਨੇ ਤਨਖਾਹ ਵਾਧਾ ਅਤੇ ਆਊਟਸੋਰਸ ਕਾਮਿਆ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਪਰ ਅੱਜ ਵੀ ਐਨਐਸਕਿਊਐਫ ਵੋਕੇਸ਼ਨਲ ਟੀਚਰ ਬਹੁਤ ਘੱਟ ਤਨਖਾਹਾਂ ਤੇ ਆਪਣੇ ਘਰਾਂ ਤੋ 100-100 ਕਿਲੋਮੀਟਰ ਦੂਰ ਪਿਛਲੇ 10 ਸਾਲਾਂ ਤੋ ਨੌਕਰੀ ਕਰ ਰਹੇ ਹਨ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋ ਵਿਧਾਨ ਸਭਾ ਵਿੱਚ ਕਈ ਬਿਆਨ ਵੀ ਦਿੱਤੇ ਗਏ ਕਿ ਕੰਪਨੀਆ ਵੱਲੋਂ ਮੁਲਾਜਮਾ ਦਾ ਸ਼ੋਸਣ ਕੀਤਾ ਜਾ ਰਿਹਾ ਹੈ ਅਤੇ ਕਿਹਾ ਗਿਆ ਹੈ ਕਿ ਉਹਨਾਂ ਵੱਲੋਂ ਇਹ ਸਭ ਬੰਦ ਕਰਕੇ ਇਹਨਾਂ ਨੂੰ ਪੱਕੇ ਕਰਨਗੇ।ਸਰਕਾਰ ਹਰਿਆਣਾ ਦੀ ਤਰਜ਼ 'ਤੇ ਉਹਨਾਂ ਦੀ ਤਨਖਾਹ 35075 ਅਤੇ ਜੌਬ ਸੁਰੱਖਿਆ ਦੀ ਨੀਤੀ ਬਣਾਈ ਜਾਵੇ।

ਪੱਤਰ ਪ੍ਰੇਰਕ,ਮਾਨਸਾ : ਈਟੀਟੀ ਅਧਿਆਪਕ 16 ਮਾਰਚ ਨੂੰ ਘੇਰਨਗੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼

ਈਟੀਟੀ ਅਧਿਆਪਕ 16 ਮਾਰਚ ਨੂੰ ਘੇਰਨਗੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ 

ਪੱਤਰ ਪ੍ਰੇਰਕ,ਮਾਨਸਾ : ਲੰਬੇ ਸਮੇਂ ਤੋਂ ਪ੍ਰਾਇਮਰੀ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਅਧਿਆਪਕਾਂ ਦੀ ਪਹਿਲੀ ਮੰਗ ਹੈ ਕਿ ਦੂਰ ਬੈਠੇ ਅਧਿਆਪਕ ਸਾਥੀਆਂ ਨੂੰ ਬਦਲੀਆਂ ਦਾ ਇੱਕ ਮੌਕਾ ਜ਼ਰੂਰ ਦਿੱਤਾ ਜਾਵੇ। ਬਦਲੀਆ ਦਾ ਜਿਹੜਾ ਮੌਕਾ ਪਹਿਲਾਂ ਦਿੱਤਾ ਗਿਆ ਸੀ ਉਹ ਨਾ-ਮਾਤਰ ਸੀ। ਜ਼ਿਆਦਾਤਰ ਅਧਿਆਪਕਾ ਦਾ ਡਾਟਾ ਮਿਸਮੈਚ ਆਇਆ ਸੀ ਕਿਉਂਕਿ ਸਮਾਂ ਵੀ ਬਹੁਤ ਘੱਟ ਸੀ। ਸਾਈਟ ਵੀ ਚੰਗੀ ਤਰ੍ਹਾਂ ਨਹੀਂ ਚੱਲ ਰਹੀ ਸੀ। ਇਸ ਤੋਂ ਇਲਾਵਾ ਰੀਕਾਸਟ ਲਿਸਟਾ ਦੇ ਸਬੰਧ ਵਿੱਚ ਵੀ ਅਧਿਆਪਕਾ ਅੰਦਰ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ। ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਈਟੀਟੀ ਅਧਿਆਪਕ 16 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਰਿਹਾਇਸ਼ ਘੇਰਨ ਲਈ ਲਾਮਬੰਦ ਹੋ ਰਹੇ ਹਨ।ਸਰਕਾਰ ਵੱਲੋਂ ਅਧਿਆਪਕਾ ਅੰਦਰ ਡਰ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ ਕਿ ਉਹਨਾਂ ਨੂੰ ਨੌਕਰੀ ਤੋਂ ਕੱਢਿਆ ਜਾ ਸਕਦਾ ਹੈ।ਇਸ ਮੌਕੇ ਅਰਮਿੰਦਰ ਜੋਨੀ,ਟੋਨੀ,ਰਾਜ ਨਾਹਰ, ਰਾਹੁਲ ਕੁਮਾਰ,ਕਾਲੂ ਰਾਮ,ਗੁਰੀ ਜਟਾਣਾ,ਧਰੁਵ, ਗੁਰਪ੍ਰੀਤ ਕੌਰ,ਰਵਿੰਦਰ ਕੌਰ,ਸਰਬਜੀਤ ਕੌਰ ਅਤੇ ਮਨਜੀਤ ਕੌਰ ਹਾਜ਼ਰ ਸਨ।

Wednesday, March 12, 2025

ਹੀਰੋਂ ਖ਼ੁਰਦ,ਗੁਰਵਿੰਦਰ ਸਿੰਘ ਚਹਿਲ : ਦਿਲਸ਼ੇਰ ਖੰਨਾ ਬਣੇ ਵੂਮੈਨ ਪ੍ਰੀਮੀਅਰ ਲੀਗ ਕਮੇਟੀ ਦੇ ਮੈਂਬਰ

ਦਿਲਸ਼ੇਰ ਖੰਨਾ ਬਣੇ ਵੂਮੈਨ ਪ੍ਰੀਮੀਅਰ ਲੀਗ ਕਮੇਟੀ ਦੇ ਮੈਂਬਰ

ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮਾਨਸਾ ਦੇ ਸਮੂਹ ਅਹੁਦੇਦਾਰਾਂ ਅਤੇ ਖਿਡਾਰੀਆਂ ਨੇ ਦਿੱਤੀ ਵਧਾਈ 

ਹੀਰੋਂ ਖ਼ੁਰਦ,ਗੁਰਵਿੰਦਰ ਸਿੰਘ ਚਹਿਲ : ਪੰਜਾਬ ਕ੍ਰਿਕਟ ਐਸੋਸੀਏਸ਼ਨ ਮੁਹਾਲੀ ਦੇ ਸਕੱਤਰ ਦਲਸ਼ੇਰ ਖੰਨਾ ਨੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਵੱਲੋਂ ਵੁਮਨ ਆਈਪੀਐਲ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ।ਉਹਨਾਂ ਦਾ ਮੈਂਬਰ ਬਣਨਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਅਤੇ ਜ਼ਿਲਾ ਕਰੈਕਟ ਐਸੋਸੀਏਸ਼ਨ ਮਾਨਸਾ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿਉਂਕਿ ਦਿਲਸ਼ੇਰ ਖੰਨਾ ਲਗਾਤਾਰ ਸਫਲਤਾ ਦੀਆਂ ਬੁਲੰਦੀਆਂ ਛੂਹ ਰਹੇ ਹਨ।ਪਹਿਲਾਂ ਉਹ ਭਾਰਤੀ ਟੀ-20 ਟੀਮ ਦੇ ਮੈਨੇਜਰ ਬਣੇ।ਉਹਨਾਂ ਦੀ ਅਗਵਾਈ ਵਿੱਚ ਭਾਰਤ ਨੇ ਵਰਲਡ ਕੱਪ ਜਿੱਤਿਆ।ਇਸ ਤੋਂ ਇਲਾਵਾ ਉਹਨਾਂ ਦੀ ਅਗਵਾਈ ਵਿੱਚ ਪੰਜਾਬ ਦੀ ਕ੍ਰਿਕਟ ਟੀਮ ਵੀ ਬੁਲੰਦੀਆਂ ਪ੍ਰਾਪਤ ਕਰ ਰਹੀ ਹੈ। ਇਸ ਸਾਲ ਪੰਜਾਬ ਨੇ ਅੰਡਰ 23 ਸਾਲ ਵਨ ਡੇਅ ਅਤੇ ਡੇਲੀ ਵਿੱਚ ਚੈਂਪੀਅਨਸ਼ਿਪ ਜਿੱਤੀ। ਅੰਡਰ-16 ਸਾਲ ਉਪ ਜੇਤੂ ਰਹੀ ਅਤੇ ਅੰਡਰ-15 ਸਾਲ ਲੜਕੀਆਂ ਵੀ ਉਪ-ਜੇਤੂ ਰਹੀਆਂ।ਉਹਨਾਂ ਦੀ ਅਗਵਾਈ ਵਿੱਚ ਪੰਜਾਬ ਦੀ ਕ੍ਰਿਕਟ ਬੁਲੰਦੀਆਂ ਛੂਹ ਰਹੀ ਹੈ। ਪਿਛਲੇ ਸਮੇਂ ਦੌਰਾਨ ਪਦਮ ਸ਼੍ਰੀ ਰਜਿੰਦਰ ਗੁਪਤਾ ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਨੂੰ ਬਰਾਬਰ ਸਹੂਲਤਾਂ ਦੇ ਕੇ ਜੋ ਚੰਗੀ ਸ਼ੁਰੂਆਤ ਕੀਤੀ ਸੀ,ਉਹਨਾਂ ਦੇ ਨਕਸ਼ੇ ਕਦਮਾਂ 'ਤੇ ਚੱਲਦਿਆਂ ਦਿਲਸ਼ੇਰ ਖੰਨਾ ਪੰਜਾਬ ਦੇ ਖਿਡਾਰੀਆਂ ਲਈ ਮਸੀਹਾ ਬਣ ਰਹੇ ਹਨ. ਇਸ ਖੁਸ਼ੀ ਵਿੱਚ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮਾਨਸਾ ਦੇ ਸਮੂਹ ਅਹੁਦੇਦਾਰਾਂ ਅਤੇ ਖਿਡਾਰੀਆਂ ਵੱਲੋਂ ਦਿਲਸ਼ੇਰ ਖੰਨਾ ਸਕੱਤਰ ਪੰਜਾਬ ਐਸੋਸੀਏਸ਼ਨ ਨੂੰ ਵਧਾਈ ਵੀ ਦਿੱਤੀ ਗਈ।

Tuesday, March 11, 2025

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਐਸੋਸੀਏਟ ਅਧਿਆਪਕ ਫਰੰਟ ਮਾਨਸਾ ਨੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ਦਿੱਤਾ ਮੰਗ ਪੱਤਰ

ਐਸੋਸੀਏਟ ਅਧਿਆਪਕ ਫਰੰਟ ਮਾਨਸਾ ਨੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ਦਿੱਤਾ ਮੰਗ ਪੱਤਰ

ਹਾਂ ਪੱਖੀ ਹੁੰਗਾਰਾ ਨਾ ਮਿਲਣ 'ਤੇ 23 ਮਾਰਚ ਨੂੰ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਘੇਰਨ ਦਾ ਐਲਾਨ

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਐਸੋਸੀਏਟ ਅਧਿਆਪਕ ਫਰੰਟ ਮਾਨਸਾ ਵੱਲੋਂ ਡਿਪਟੀ ਕਮਿਸ਼ਨਰ ਮਾਨਸਾ ਕੁਲਵੰਤ ਸਿੰਘ ਰਾਹੀਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਾਂ ਮੰਗ ਪੱਤਰ ਸੌਂਪਿਆ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਮੇਟੀ ਦੇ ਆਗੂ ਅਮਰਿੰਦਰ ਸਿੰਘ ਨੇ ਦੱਸਿਆ ਕਿ ਲੰਬੇ ਸਮੇਂ ਤੋਂ ਸਰਕਾਰੀ ਸਕੂਲਾਂ ਦੀ ਸੇਵਾ ਨਿਭਾ ਰਹੇ ਸਿੱਖਿਆ ਪ੍ਰੋਵਾਈਡਰ (ਐਸੋਸੀਏਟ ਅਧਿਆਪਕ) ਨੂੰ ਬਿਆਨਾ 'ਚ ਰੈਗੂਲਰ ਕਰ ਦਿੱਤਾ ਜਦਕਿ ਅਸਲੀਅਤ ਚ ਅਜਿਹਾ ਨਹੀਂ ਕੀਤਾ ਬਲਕਿ ਤਨਖਾਹ ਵਾਧਾ ਕੀਤਾ ਹੈ ਉਹਨਾਂ ਦੱਸਿਆ ਕਿ ਸਟੇਟ ਕਮੇਟੀ ਦੇ ਫੈਸਲੇ ਅਨੁਸਾਰ ਤਨਖਾਹ ਨੂੰ ਪੇਅ ਸਕੇਲ ਤਹਿਤ ਕਰਨ ਡਿਪਟੀ ਕਮਿਸ਼ਨਰ ਮਾਨਸਾ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਮੰਗ ਪੱਤਰ ਦਿੱਤਾ ਗਿਆ। ਉਹਨਾਂ ਕਿਹਾ ਕਿ ਇਸ ਮਸਲੇ ਨੂੰ ਸਰਕਾਰ ਨਾਲ ਬੈਠ ਕੇ ਸੁਲਝਾਉਣਾ ਚਾਹੁੰਦੇ ਹਾਂ ਤੇ ਉਹਨਾਂ ਦੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਆਉਣ ਵਾਲੀ 22 ਮਾਰਚ ਤੱਕ ਸਰਕਾਰ ਯੂਨੀਅਨ ਨੂੰ ਪੈਨਲ ਮੀਟਿੰਗ ਦੇ ਕੇ ਮੰਗਾਂ ਨੂੰ ਵਿਚਾਰੇ ਜੇਕਰ ਸਰਕਾਰ ਮੀਟਿੰਗ ਲਈ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਭਰਦੀ ਤਾਂ 23 ਮਾਰਚ ਨੂੰ ਐਸੋਸੀਏਟ ਅਧਿਆਪਕ ਫਰੰਟ ਪੰਜਾਬ ਦੇ ਝੰਡੇ ਹੇਠ ਸੰਗਰੂਰ ਵਿਖੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦੀ ਅਣਮਿਥੇ ਸਮੇਂ ਲਈ ਘਿਰਾਓ ਕੀਤਾ ਜਾਵੇਗਾ।ਜਿਸ ਵਿੱਚ ਕਿਸੇ ਵੀ ਅਣਹੋਣੀ ਘਟਨਾ ਦੀ ਜ਼ਿੰਮੇਵਾਰੀ ਖੁਦ ਪੰਜਾਬ ਸਰਕਾਰ ਹੋਵੇਗੀ।ਇਸ ਮੌਕੇ ਅਮਰਿੰਦਰ ਸਿੰਘ,ਇੰਦਰਜੀਤ ਸਿੰਘ,ਤੇਜਿੰਦਰਪਾਲ ਸਿੰਘ,ਜਸਪ੍ਰੀਤ ਸਿੰਘ,ਹਰਵਿੰਦਰ ਸਿੰਘ,ਕਰਨਪਾਲ ਸਿੰਘ,ਵਰਿੰਦਰ ਸਿੰਘ,ਗੁਰਬਚਨ ਸਿੰਘ,ਅੰਮ੍ਰਿਤ ਸਿੰਘ,ਰਾਜਪਾਲ ਸਿੰਘ,ਚਰਨਪਾਲ ਸਿੰਘ ਹਾਜਰ ਸਨ।

ਚੀਮਾ ਮੰਡੀ,ਗੁਰਵਿੰਦਰ ਸਿੰਘ ਚਹਿਲ : ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਵੱਖ-ਵੱਖ ਗਤੀਵਿਧੀਆਂ ਤਹਿਤ ਕਰਵਾਏ ਮੁਕਾਬਲੇ

ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਵੱਖ-ਵੱਖ ਗਤੀਵਿਧੀਆਂ ਤਹਿਤ ਕਰਵਾਏ ਮੁਕਾਬਲੇ 

ਚੀਮਾ ਮੰਡੀ,ਗੁਰਵਿੰਦਰ ਸਿੰਘ ਚਹਿਲ : ਉੱਤਰੀ ਭਾਰਤ ਦੀ ਸਿਰਮੌਰ ਖ਼ੁਦਮੁਖ਼ਤਿਆਰ ਸੰਸਥਾ ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਵੱਖ ਵੱਖ ਵਿਭਾਗਾਂ ਦੁਆਰਾ ਕੌਮਾਂਤਰੀ ਨਾਰੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ।ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਨਾਰੀ ਦਿਹਾੜੇ ਦੀਆਂ ਸਮੁੱਚੇ ਸਟਾਫ਼ ਨੂੰ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਅੱਜ ਸੰਸਥਾ ਵਿਚ ਵੂਮੈਨ ਇੰਮਪਾਵਰਮੈਂਟ ਸੈੱਲ, ਅੰਗਰੇਜ਼ੀ, ਪੰਜਾਬੀ, ਕੰਪਿਊਟਰ ਸਾਇੰਸ ਅਤੇ ਕੌਮੀ ਸੇਵਾ ਯੋਜਨਾ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ, ਪੋਸਟਰ ਮੁਕਾਬਲੇ ਅਤੇ ਸੰਵਾਦ ਰੱਖ ਕੇ ਪ੍ਰੋਗਰਾਮ ਨੂੰ ਵੱਖ ਵੱਖ ਤਰੀਕੇ ਨਾਲ ਵੱਡੇ ਪੱਧਰ 'ਤੇ ਮਨਾਇਆ ਗਿਆ ਹੈ। ਉਨ੍ਹਾਂ ਪ੍ਰੋਗਰਾਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਸਾਡੀ ਸੰਸਥਾ ਦਾ ਮੁੱਖ ਉਦੇਸ਼ ਹੀ ਚੰਗੇ ਸਮਾਜ ਦਾ ਨਿਰਮਾਣ ਕਰਨਾ ਹੈ।ਇਸ ਦਿਵਸ ਨੂੰ ਸਮਰਪਿਤ ਅੰਗਰੇਜ਼ੀ ਵਿਭਾਗ ਦੇ ਲਿਟਰਾਟੀ ਕਲੱਬ ਵੱਲੋਂ ਆਨਲਾਈਨ ਮੋਡ ਵਿੱਚ ਫਿਟਨੈਸ ਐਂਡ ਨਿਊਟਰੀਸ਼ਨ ਫਿਊਚਰ ਉੱਤੇ ਸੈਮੀਨਾਰ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਦੇ ਅੰਤਰ ਵਿਭਾਗੀ ਪੋਸਟਰ ਮੇਕਿੰਗ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿੱਚ 30 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ। ਵਿਭਾਗ ਦੇ ਮੁਖੀ ਡਾ. ਰੁਪਿੰਦਰਜੀਤ ਕੌਰ ਨੇ ਇਸ ਦਿਹਾੜੇ ਦੀ ਮਹੱਤਤਾ ਸਬੰਧੀ ਸੰਖੇਪ ਵਿੱਚ ਚਰਚਾ ਕੀਤੀ। ਮੁੱਖ ਵਕਤਾ ਡਾ. ਵਿਬਾ ਔਜਸ ਨੇ ਵਿਦਿਆਰਥੀਆਂ ਨੂੰ ਚੰਗੀ ਸਿਹਤ ਅਤੇ ਬਿਮਾਰੀਆਂ ਨੂੰ ਦੂਰ ਕਰਨ ਦੇ ਬਹੁਤ ਸਾਰੇ ਤਰੀਕੇ ਦੱਸੇ, ਉਹਨਾਂ ਦੱਸਿਆ ਕਿ ਕਿਸ ਤਰ੍ਹਾਂ ਦੇ ਭੋਜਨ ਨਾਲ ਅਸੀਂ ਡਾਇਬਿਟੀਜ, ਥਾਇਰਾਇਡ ਅਤੇ ਕੈਂਸਰ ਵਰਗੀਆਂ ਬਿਮਾਰੀਆਂ ਨਾਲ ਲੜ ਸਕਦੇ ਹਾਂ ਅਤੇ ਆਪਣੀ ਸਿਹਤ ਨੂੰ ਸਵੱਸਥ ਰੱਖ ਸਕਦੇ ਹਾਂ। ਉਨ੍ਹਾਂ ਕਿਹਾ ਕਿ ਜੇਕਰ ਸਾਡੇ ਸਮਾਜ ਵਿਚ ਔਰਤ ਹੀ ਸਿਹਤਮੰਦ ਨਹੀਂ ਹੋਵੇਗੀ ਤਾਂ ਅਸੀਂ ਸਿਹਤਮੰਦ ਸਮਾਜ ਦੀ ਸਿਰਜਣਾ ਨਹੀਂ ਕਰ ਸਕਦੇ। ਵਿਭਾਗ ਵਲੋਂ ਕਰਵਾਏ ਪੋਸਟਰ ਮੇਕਿੰਗ ਮੁਕਾਬਲਿਆਂ ਦੀ ਜਜਮੈਂਟ ਲਈ ਡਾ. ਹਰਵਿੰਦਰਜੀਤ ਸਿੰਘ ਮੁਖੀ ਲਾਈਬਰੇਰੀ ਸਾਇੰਸ ਵਿਭਾਗ, ਪ੍ਰੋ. ਨੀਲਮ ਰਾਣੀ, ਫੈਸ਼ਨ ਟੈਕਨੋਲੋਜੀ ਵਿਭਾਗ, ਪ੍ਰੋ. ਜਗਪ੍ਰੀਤ ਸਿੰਘ ਕੋਮਲ ਕਲਾਵਾਂ ਵਿਭਾਗ ਨੇ ਆਪਣਾ ਨਿਰਣੇ ਦੱਸਦੇ ਹੋਏ ਵਿਦਿਆਰਥੀਆਂ ਦਾ ਉਤਸ਼ਾਹ ਵਧਾਇਆ।ਵੂਮੈਨ ਇੰਮਪਾਵਰਮੈਂਟ ਸੈੱਲ ਦੇ ਕਨਵੀਨਰ ਡਾ. ਸੁਖਵਿੰਦਰ ਕੌਰ ਨੇ ਕਿਹਾ ਕਿ ਸੈੱਲ ਵੱਲੋਂ ਵੂਮੈਨ ਥਰੂ ਸਕਿੱਲ ਬੇਸਿਡ ਐਜੂਕੇਸ਼ਨ ਵਿਸ਼ੇ ਤੇ ਵਰਕਸ਼ਾਪ ਲਗਾਈ। ਵਰਕਸ਼ਾਪ ਦੇ ਪਹਿਲੇ ਦਿਨ ਡਾ. ਹਰਵਿੰਦਰਜੀਤ ਸਿੰਘ ਅਤੇ ਡਾ. ਨੀਤਿਕਾ ਗੋਇਲ ਦਾ ਲੈਕਚਰ ਕਰਵਾਇਆ ਗਿਆ। ਦੂਜੇ ਦਿਨ ਫੈਸ਼ਨ ਤਕਨਾਲੋਜੀ ਵਿਭਾਗ ਦੇ ਮੁਖੀ ਪ੍ਰੋ. ਨੀਲਮ ਰਾਣੀ ਵੱਲੋਂ ਹੈਂਡੀਕਰਾਫਟ ਹੁਨਰ ਤਹਿਤ ਵਾਧੂ ਸਮਾਨ ਤੋਂ ਵਸਤਾਂ ਤਿਆਰ ਕਰਵਾਉਣ ਦੀ ਜਾਣਕਾਰੀ ਦਿੱਤੀ। ਤੀਜੇ ਦਿਨ ਵਿਦਿਆਰਥਣਾਂ ਵੱਲੋਂ ਤਿਆਰ ਕੀਤੀਆਂ ਵਸਤਾਂ ਦੀ ਪ੍ਰਦਰਸ਼ਨੀ ਲਗਾਈ ਗਈ ਅਤੇ ਚੰਗੀ ਕਾਰਗੁਜਾਰੀ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ।ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਡਾ. ਰੇਖਾ ਕਾਲੜਾ ਦੀ ਅਗਵਾਈ ਵਿੱਚ ਇਕ ਰੋਜ਼ਾ ਵਰਕਸ਼ਾਪ ਲਗਾਈ ਜਿਸ ਵਿਚ 100 ਦੇ ਲਗਭਗ ਲੜਕੀਆਂ ਨੇ ਹੱਥੀਂ ਤਿਆਰ ਕੀਤੇ ਮਾਡਲ ਦੀ ਪ੍ਰਦਰਸ਼ਨੀ ਲਗਾਈ ਗਈ ਅਤੇ ਨਾਰੀ ਕਿਰਤ ਦੀ ਮਹੱਤਤਾ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਜਨਦੀਪ ਕੌਰ ਦੇ ਦੇਖ ਰੇਖ ਵਿੱਚ ਡਾ. ਬਲਜਿੰਦਰ ਕੌਰ ਦਾ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ ਜਿਸ ਵਿਚ ਇਸ ਦਿਨ ਦੀ ਇਤਿਹਾਸਕਤਾ, ਇਸ ਦਿਨ ਦੀ ਮਹੱਤਤਾ ਸਬੰਧੀ ਅਤੇ ਵਿਸ਼ਵ ਪ੍ਰਸੰਗ ਵਿਚ ਪੰਜਾਬ ਦੀ ਨਾਰੀ ਦੇ ਆਦਰਸ਼ ਸਬੰਧੀ ਵਿਸਥਾਰ ਵਿੱਚ ਵਿਦਿਆਰਥੀਆਂ ਨਾਲ ਸਾਂਝੀਆਂ ਕੀਤੀਆਂ ਗਈਆਂ।ਜਿਸ ਵਿਚ ਬੀ. ਏ. ਭਾਗ ਪਹਿਲਾ ਦੀਆਂ ਪੰਜ ਵਿਦਿਆਰਥਣਾਂ ਨੇ ਆਪਣੇ ਆਪਣੇ ਵਿਚਾਰ ਰੱਖੇ ਅਤੇ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਕਿਰਤ ਨਾਲ ਜੁੜਨਾ ਜ਼ਰੂਰੀ ਹੈ, ਸਾਨੂੰ ਆਪਣੇ ਘਰਾਂ ਵਿੱਚ ਆਪਣੇ ਮਾਂ ਬਾਪ ਨਾਲ ਕੰਮਾਂ ਵਿੱਚ ਹੱਥ ਵਟਾਉਣਾ ਚਾਹੀਦਾ ਹੈ।ਇਸ ਪ੍ਰੋਗਰਾਮ ਵਿਚ ਸੰਸਥਾ ਦੇ 500 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ। ਉਪ ਪ੍ਰਿੰਸੀਪਲ ਡਾ. ਰੇਖਾ ਕਾਲੜਾ ਨੇ ਵਿਭਾਗਾਂ ਵੱਲੋਂ ਕਰਵਾਏ ਇਨ੍ਹਾਂ ਪ੍ਰੋਗਰਾਮਾਂ ਦੀ ਸ਼ਲਾਘਾ ਕੀਤੀ।

ਗੁਰਵਿੰਦਰ ਸਿੰਘ ਚਹਿਲ,ਚੰਡੀਗੜ੍ਹ : ਸਿੱਖਿਆ ਮੰਤਰੀ ਬੈਂਸ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਰੋਜ਼ਾਨਾ ਪਹਿਲੇ ਦੋ ਘੰਟੇ ਫ਼ੀਲਡ ਵਿੱਚ ਰਹਿਣ ਦੇ ਦਿੱਤੇ ਹੁਕਮ

ਸਿੱਖਿਆ ਮੰਤਰੀ ਬੈਂਸ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਰੋਜ਼ਾਨਾ ਪਹਿਲੇ ਦੋ ਘੰਟੇ ਫ਼ੀਲਡ ਵਿੱਚ ਰਹਿਣ ਦੇ ਦਿੱਤੇ ਹੁਕਮ

ਸਾਰੇ ਡੀ.ਈ.ਓਜ ਦੇ ਨਤੀਜਿਆਂ ਦੀ ਮਹੀਨਾਵਾਰ ਸਮੀਖਿਆ ਕੀਤੀ ਜਾਵੇਗੀ।

ਗੁਰਵਿੰਦਰ ਸਿੰਘ ਚਹਿਲ,ਚੰਡੀਗੜ੍ਹ : ਸੂਬੇ ਦੇ ਸਰਕਾਰੀ ਸਕੂਲਾਂ ਦੀ ਕੁਸ਼ਲਤਾ ਵਿੱਚ ਹੋਰ ਵਾਧਾ ਕਰਨ ਅਤੇ ਵਿਸ਼ਵ-ਪੱਧਰੀ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਡੀ.ਈ.ਓ.-ਐਲੀਮੈਂਟਰੀ ਅਤੇ ਸੈਕੰਡਰੀ) ਨੂੰ ਰੋਜ਼ਾਨਾ ਪਹਿਲੇ ਦੋ ਘੰਟੇ ਸਵੇਰੇ 9 ਵਜੇ ਤੋਂ 11 ਵਜੇ ਤੱਕ ਫ਼ੀਲਡ ਵਿੱਚ ਰਹਿਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸਾਰਥਕ ਨਤੀਜਿਆਂ ਨਾਲ ਡੇਟਾ-ਆਧਾਰਤ ਜ਼ਿਲ੍ਹਾ-ਵਿਸ਼ੇਸ਼ ਕਾਰਜ ਯੋਜਨਾਵਾਂ ਤਿਆਰ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਾਰੇ ਡੀ.ਈ.ਓ. ਦੇ ਨਤੀਜਿਆਂ ਦੀ ਮਹੀਨਾਵਾਰ ਸਮੀਖਿਆ ਕੀਤੀ ਜਾਵੇਗੀ।ਉਨ੍ਹਾਂ ਇਹ ਹੁਕਮ ਮੈਗਸੀਪਾ ਵਿਖੇ ਡੀ.ਈ.ਓਜ਼ ਨਾਲ ਕੀਤੀ ਸਮੀਖਿਆ ਮੀਟਿੰਗ ਦੌਰਾਨ ਜਾਰੀ ਕੀਤੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਕੂਲ ਆਫ਼ ਐਮੀਨੈਂਸ, ਦਾਖ਼ਲਾ ਮੁਹਿੰਮ ਅਤੇ ਵਿਦਿਆਰਥੀ ਕੋਚਿੰਗ ਸਬੰਧੀ ਪ੍ਰੋਗਰਾਮਾਂ ਦੇ ਜ਼ਮੀਨੀ ਪੱਧਰ 'ਤੇ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪ੍ਰਮੁੱਖ ਤਰਜੀਹੀ ਖੇਤਰ ਕਰਾਰ ਦਿੱਤੇ ਗਏ ਸਿੱਖਿਆ ਖੇਤਰ ਬਾਰੇ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਅਤੇ ਮਿੱਥੇ ਟੀਚਿਆਂ ਨੂੰ ਪ੍ਰਾਪਤ ਕਰਨ ਸਬੰਧੀ ਕੀਤੀ ਗਈ ਪ੍ਰਗਤੀ ਦਾ ਮੁਲਾਂਕਣ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖਿਆ ਪੰਜਾਬ ਦੇ ਭਵਿੱਖ ਦੀ ਨੀਂਹ ਹੈ ਅਤੇ ਪੰਜਾਬ ਸਰਕਾਰ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਬਦਲਾਅ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Monday, March 10, 2025

ਹੀਰੋਂ ਖ਼ੁਰਦ,ਗੁਰਵਿੰਦਰ ਸਿੰਘ ਚਹਿਲ : ਸਰਕਾਰੀ ਪ੍ਰਾਇਮਰੀ ਸਕੂਲ ਅਹਿਮਦਪੁਰ ਨੇ ਤੇਜ਼ ਕੀਤੀ ਦਾਖਲਾ ਮੁਹਿੰਮ

ਸਰਕਾਰੀ ਪ੍ਰਾਇਮਰੀ ਸਕੂਲ ਅਹਿਮਦਪੁਰ ਨੇ ਤੇਜ਼ ਕੀਤੀ ਦਾਖਲਾ ਮੁਹਿੰਮ

30 ਦੇ ਕਰੀਬ ਕੀਤੇ ਨਵੇਂ ਦਾਖਲੇ : ਚੇਅਰਪਰਸਨ ਸਰੋਜ ਰਾਣੀ

ਹੀਰੋਂ ਖ਼ੁਰਦ, ਗੁਰਵਿੰਦਰ ਸਿੰਘ ਚਹਿਲ : ਜ਼ਿਲ੍ਹਾ ਸਿੱਖਿਆ ਅਫ਼ਸਰ ਮਾਨਸਾ ਭੁਪਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫਸਰ ਮਾਨਸਾ ਮਦਨ ਲਾਲ ਕਟਾਰੀਆ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਬੁਢਲਾਡਾ ਅਮਨਦੀਪ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਅਹਿਮਦਪੁਰ ਨੇ ਨਵੇਂ ਦਾਖਲੇ ਨੂੰ ਲੈ ਕੇ ਦਾਖਲਾ ਮੁਹਿੰਮ ਤੇਜ਼ ਕਰ ਦਿੱਤੀ ਹੈ।ਸਕੂਲ ਮੁਖੀ ਅਮਨਦੀਪ ਸ਼ਰਮਾ ਦੀ ਅਗਵਾਈ ਵਿੱਚ ਡੋਰ ਟੂ ਡੋਰ ਵਿਦਿਆਰਥੀਆਂ ਦੇ ਦਾਖਲੇ ਨੂੰ ਲੈ ਕੇ ਮੁਹਿੰਮ ਨੂੰ ਹੋਰ ਤੇਜ਼ ਕੀਤਾ ਗਿਆ ਅਤੇ ਨਵੇਂ ਤਿੰਨ ਬੱਚਿਆਂ ਦੀ ਦਾਖਲੇ ਕੀਤੇ ਗਏ।ਉਹਨਾਂ ਬੋਲਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਲਈ ਮੁਫਤ ਵਰਦੀਆਂ ਮਿਡ ਡੇ ਮੀਲ, ਵਜ਼ੀਫਾ, ਜਵਾਹਰ ਨਵੋਦਿਆ ਵਿਦਿਆਲਿਆ ਦੀ ਤਿਆਰੀ, ਵਧੀਆ ਖੇਡਾਂ ਦਾ ਪ੍ਰਬੰਧ ਹੈ। ਯੰਗ ਸਟੇਟ ਅਵਾਰਡੀ ਅਧਿਆਪਕਾ ਮਨਪ੍ਰੀਤ ਕੌਰ ਨੇ ਮਾਪਿਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਤੁਹਾਡੇ ਬੱਚਿਆਂ ਨੂੰ ਪੰਜਾਬੀ ਮਾਤ ਭਾਸ਼ਾ ਦੇ ਨਾਲ ਨਾਲ ਅੰਗਰੇਜ਼ੀ ਅਤੇ ਸਰਬਪੱਖੀ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸਰੋਜ ਰਾਣੀ ਨੇ ਮਾਪਿਆਂ ਨੂੰ ਵੱਧ ਤੋਂ ਵੱਧ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲ ਵਿੱਚ ਦਾਖਲਾ ਕਰਨ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ 30 ਦੇ ਕਰੀਬ ਬੱਚਿਆਂ ਦੇ ਦਾਖਲੇ ਸਰਕਾਰੀ ਸਕੂਲ ਵਿੱਚ ਹੋ ਚੁੱਕੇ ਹਨ। ਇਸ ਮੌਕੇ ਮੋਨਿਕਾ ,ਮਨਜੀਤ ਕੌਰ ਪਾਰਟ ਟਾਈਮ ਸਵੀਪਰ ਆਦਿ ਹਾਜ਼ਰ ਸਨ।