ਮੁੱਖ ਮੰਤਰੀ ਪੰਜਾਬ ਦਾ ਲੁਧਿਆਣਾ 'ਚ 18 ਮਾਰਚ ਨੂੰ ਐਸੋਸੀਏਟ ਪ੍ਰੀ-ਪ੍ਰਾਇਮਰੀ ਅਧਿਆਪਕ ਕਰਨਗੇ ਘਿਰਾਓ
Sunday, March 16, 2025
ਪੱਤਰ ਪ੍ਰੇਰਕ,ਮਾਨਸਾ : ਮੁੱਖ ਮੰਤਰੀ ਪੰਜਾਬ ਦਾ ਲੁਧਿਆਣਾ 'ਚ 18 ਮਾਰਚ ਨੂੰ ਐਸੋਸੀਏਟ ਪ੍ਰੀ-ਪ੍ਰਾਇਮਰੀ ਅਧਿਆਪਕ ਕਰਨਗੇ ਘਿਰਾਓ
Saturday, March 15, 2025
ਪੱਤਰ ਪ੍ਰੇਰਕ,ਮਾਨਸਾ : ਸਰਕਾਰ ਈਟੀਟੀ 2364 ਤੇ 5994 ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਨੂੰ ਲਮਕਾਉਣਾ ਚਾਹੁੰਦੀ ਹੈ : ਯੂਨੀਅਨ ਆਗੂ
ਸਰਕਾਰ ਈਟੀਟੀ 2364 ਤੇ 5994 ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਨੂੰ ਲਮਕਾਉਣਾ ਚਾਹੁੰਦੀ ਹੈ : ਯੂਨੀਅਨ ਆਗੂ
ਪੱਤਰ ਪ੍ਰੇਰਕ,ਮਾਨਸਾ : ਡਾਇਰੈਕਟਰ ਸਕੂਲ ਸਿੱਖਿਆ ਵਿਭਾਗ ਐਲੀਮੈਂਟਰੀ ਸਿੱਖਿਆ ਪੰਜਾਬ ਵਲੋਂ 13 ਮਾਰਚ ਨੂੰ ਵਿਸ਼ੇਸ਼ ਪੱਤਰ ਜਾਰੀ ਕਰਕੇ 2364 ਤੇ 5994 ਈਟੀਟੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਨੂੰ ਪੂਰੀ ਕਰਨ ਲਈ ਸਾਰੇ ਹੀ ਜ਼ਿਲ੍ਹਿਆਂ ਦੇ ਐਲੀਮੈਂਟਰੀ ਸਿੱਖਿਆ ਦੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ 15 ਮਾਰਚ ਨੂੰ ਮੁੱਖ ਦਫ਼ਤਰ ਵਿਖੇ ਬੁਲਾਇਆ ਗਿਆ ਸੀ ਤਾਂ ਕਿ ਉਕਤ ਅਧਿਆਪਿਕਾਂ ਨੂੰ ਸਟੇਸ਼ਨ ਅਲਾਟ ਕੀਤੇ ਜਾ ਸਕਣ ਪਰ ਅਚਾਨਕ ਹੀ ਵਿਭਾਗ ਨੇ 14 ਮਾਰਚ ਨੂੰ ਇੱਕ ਹੋਰ ਪੱਤਰ ਜਾਰੀ ਕਰਕੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਅਗਲੇ ਹੁਕਮਾਂ ਤੱਕ ਰੋਕ ਲਿਆ ਗਿਆ ਹੈ। ਜਿਸ ਕਾਰਨ ਸਿਲੈਕਟਡ ਆਧਿਆਪਕਾਂ ਤੇ ਯੂਨੀਅਨ ਆਗੂਆਂ ਵਿੱਚ ਕਾਫ਼ੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਉਹਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਤੇ ਸਕੂਲ ਸਿੱਖਿਆ ਵਿਭਾਗ ਦੇ ਮਨਸੂਬੇ ਇਸ ਭਰਤੀ ਪ੍ਰਕਿਰਿਆ ਨੂੰ ਪੂਰੀ ਕਰਨ ਲਈ ਠੀਕ ਨਹੀਂ ਹਨ ਜਿਸ ਕਰਕੇ ਵਾਰ ਵਾਰ ਲਾਰੇ ਲੱਪੇ ਲਗਾ ਕੇ ਸਰਕਾਰ ਅਪਣਾ ਸਮਾਂ ਟਪਾ ਰਹੀ ਹੈ। ਉਹਨਾਂ ਕਿਹਾ ਕਿ ਯੂਨੀਅਨ ਦੁਬਾਰਾ ਫਿਰ ਵੱਡਾ ਐਕਸ਼ਨ ਲੈਣ ਜਾ ਰਹੀ ਹੈ।
Friday, March 14, 2025
ਪੱਤਰ ਪ੍ਰੇਰਕ,ਮਾਨਸਾ : 16 ਮਾਰਚ ਨੂੰ ਖਜ਼ਾਨਾ ਮੰਤਰੀ ਦੇ ਦਫਤਰ ਦਾ ਘਿਰਾਓ ਕੀਤਾ ਜਾਵੇਗਾ : ਐਨ ਐਸ ਕਿਊ ਐਫ ਵੋਕੇਸ਼ਨਲ ਫ਼ਰੰਟ
16 ਮਾਰਚ ਨੂੰ ਖਜ਼ਾਨਾ ਮੰਤਰੀ ਦੇ ਦਫਤਰ ਦਾ ਘਿਰਾਓ ਕੀਤਾ ਜਾਵੇਗਾ : ਐਨ.ਐਸ.ਕਿਊ.ਐਫ. ਵੋਕੇਸ਼ਨਲ ਫ਼ਰੰਟ
ਪੱਤਰ ਪ੍ਰੇਰਕ ਮਾਨਸਾ : ਐਨਐਸਕਿਊਐਫ ਫਰੰਟ ਦੀ ਐਮਰਜੈਂਸੀ ਮੀਟਿੰਗ ਕੀਤੀ ਗਈ ਜਿਸ ਵਿੱਚ ਪੰਜਾਬ ਸਰਕਾਰ ਦਾ ਬੱਜਟ ਸੈਸ਼ਨ ਸ਼ੁਰੂ ਹੋ ਰਿਹਾ ਹੈ ਉਸ ਨੂੰ ਦੇਖ ਕੁੱਝ ਫੈਸਲੇ ਲਏ ਗਏ।ਵੋਕੇਸ਼ਨਲ ਟੀਚਰਜ ਫਰੰਟ ਵੱਲੋਂ 21 ਮਾਰਚ ਬੱਜਟ ਨੂੰ ਮੁੱਖ ਰੱਖਦੇ ਹੋਏ 16 ਮਾਰਚ ਨੂੰ ਖਜ਼ਾਨਾ ਮੰਤਰੀ ਦੇ ਦਫਤਰ ਦਿੜ੍ਹਬਾ ਦਾ ਘਿਰਾਓ ਕੀਤਾ ਜਾਵੇਗਾ।ਫਰੰਟ ਦੇ ਆਗੂਆਂ ਦਾ ਕਹਿਣਾ ਹੈ ਕਿ 23 ਫਰਵਰੀ ਦੀ ਰੈਲੀ ਦੀ ਕਾਲ ਦਿੱਤੀ ਸੀ ਜਿਸ ਦੇ ਕਰਕੇ 5 ਮਾਰਚ ਦੀ ਮੀਟਿੰਗ ਮਿਲੀ ਸੀ ਪਰ ਸਰਕਾਰ ਹੁਣ ਮੀਟਿੰਗ ਦੇ ਕੇ ਮੁੱਕਰ ਗਈ ਹੈ।ਜਿਸ ਦੇ ਕਾਰਨ ਵੋਕੇਸ਼ਨਲ ਟੀਚਰ ਵਿੱਚ ਬਹੁਤੇ ਜ਼ਿਆਦਾ ਰੋਸ ਹੈ।ਸਰਕਾਰ ਸੱਤਾ ਤੋਂ ਆਉਣ ਤੋਂ ਪਹਿਲਾਂ ਕਹਿੰਦੀ ਸੀ ਕਿ ਸਾਡੀ ਸਰਕਾਰ ਆਉਣ ਤੇ ਕਿਸੇ ਨੂੰ ਧਰਨਾ ਲਾਉਣ ਦੀ ਲੋੜ ਨਹੀਂ ਪਵੇਗੀ l ਅੱਜ ਤਿੰਨ ਸਾਲ ਤੋਂ ਬਾਅਦ ਵੀ ਸਾਰੇ ਕੱਚੇ ਮੁਲਾਜ਼ਮ ਆਪਣੇ ਆਪ ਨੂੰ ਠੱਗੇ ਹੋਏ ਮਹਿਸੂਸ ਕਰ ਰਹੇ ਹਨ।ਆਪ ਸਰਕਾਰ ਸਰਕਾਰੀ ਸਕੂਲਾਂ ਵਿੱਚ ਕਾਰਪੋਰੇਟ ਘਰਾਣਿਆ ਨੂੰ ਸੌਂਪ ਰਹੀ ਹੈ। ਫਰੰਟ ਦੇ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਬਾਰ ਬਾਰ ਮੀਟਿੰਗ ਦੇ ਕੇ ਮੁੱਕਰ ਰਹੀ ਹੈ।ਕੱਚੇ ਮੁਲਾਜ਼ਮਾਂ ਦੇ ਹੌਂਸਲੇ ਦਾ ਬੰਨ੍ਹ ਟੁੱਟ ਰਿਹਾ ਹੈ।ਐਨ ਐਸ ਐਫ ਕਿਊ ਵੋਕੇਸ਼ਨਲ ਟੀਚਰ ਆਊਟਸੋਰਸ ਸਕੀਮ ਅਧੀਨ ਵੱਖ-ਵੱਖ ਕੰਪਨੀਆਂ ਵੱਲੋ ਕੀਤੇ ਜਾ ਰਹੇ ਸੋਸ਼ਣ ਦਾ ਸ਼ਿਕਾਰ ਹੋ ਰਹੇ ਹਨ।ਇਸ ਸਰਕਾਰ ਨੇ ਤਨਖਾਹ ਵਾਧਾ ਅਤੇ ਆਊਟਸੋਰਸ ਕਾਮਿਆ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਪਰ ਅੱਜ ਵੀ ਐਨਐਸਕਿਊਐਫ ਵੋਕੇਸ਼ਨਲ ਟੀਚਰ ਬਹੁਤ ਘੱਟ ਤਨਖਾਹਾਂ ਤੇ ਆਪਣੇ ਘਰਾਂ ਤੋ 100-100 ਕਿਲੋਮੀਟਰ ਦੂਰ ਪਿਛਲੇ 10 ਸਾਲਾਂ ਤੋ ਨੌਕਰੀ ਕਰ ਰਹੇ ਹਨ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋ ਵਿਧਾਨ ਸਭਾ ਵਿੱਚ ਕਈ ਬਿਆਨ ਵੀ ਦਿੱਤੇ ਗਏ ਕਿ ਕੰਪਨੀਆ ਵੱਲੋਂ ਮੁਲਾਜਮਾ ਦਾ ਸ਼ੋਸਣ ਕੀਤਾ ਜਾ ਰਿਹਾ ਹੈ ਅਤੇ ਕਿਹਾ ਗਿਆ ਹੈ ਕਿ ਉਹਨਾਂ ਵੱਲੋਂ ਇਹ ਸਭ ਬੰਦ ਕਰਕੇ ਇਹਨਾਂ ਨੂੰ ਪੱਕੇ ਕਰਨਗੇ।ਸਰਕਾਰ ਹਰਿਆਣਾ ਦੀ ਤਰਜ਼ 'ਤੇ ਉਹਨਾਂ ਦੀ ਤਨਖਾਹ 35075 ਅਤੇ ਜੌਬ ਸੁਰੱਖਿਆ ਦੀ ਨੀਤੀ ਬਣਾਈ ਜਾਵੇ।
ਪੱਤਰ ਪ੍ਰੇਰਕ,ਮਾਨਸਾ : ਈਟੀਟੀ ਅਧਿਆਪਕ 16 ਮਾਰਚ ਨੂੰ ਘੇਰਨਗੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼
ਈਟੀਟੀ ਅਧਿਆਪਕ 16 ਮਾਰਚ ਨੂੰ ਘੇਰਨਗੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼
ਪੱਤਰ ਪ੍ਰੇਰਕ,ਮਾਨਸਾ : ਲੰਬੇ ਸਮੇਂ ਤੋਂ ਪ੍ਰਾਇਮਰੀ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਅਧਿਆਪਕਾਂ ਦੀ ਪਹਿਲੀ ਮੰਗ ਹੈ ਕਿ ਦੂਰ ਬੈਠੇ ਅਧਿਆਪਕ ਸਾਥੀਆਂ ਨੂੰ ਬਦਲੀਆਂ ਦਾ ਇੱਕ ਮੌਕਾ ਜ਼ਰੂਰ ਦਿੱਤਾ ਜਾਵੇ। ਬਦਲੀਆ ਦਾ ਜਿਹੜਾ ਮੌਕਾ ਪਹਿਲਾਂ ਦਿੱਤਾ ਗਿਆ ਸੀ ਉਹ ਨਾ-ਮਾਤਰ ਸੀ। ਜ਼ਿਆਦਾਤਰ ਅਧਿਆਪਕਾ ਦਾ ਡਾਟਾ ਮਿਸਮੈਚ ਆਇਆ ਸੀ ਕਿਉਂਕਿ ਸਮਾਂ ਵੀ ਬਹੁਤ ਘੱਟ ਸੀ। ਸਾਈਟ ਵੀ ਚੰਗੀ ਤਰ੍ਹਾਂ ਨਹੀਂ ਚੱਲ ਰਹੀ ਸੀ। ਇਸ ਤੋਂ ਇਲਾਵਾ ਰੀਕਾਸਟ ਲਿਸਟਾ ਦੇ ਸਬੰਧ ਵਿੱਚ ਵੀ ਅਧਿਆਪਕਾ ਅੰਦਰ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ। ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਈਟੀਟੀ ਅਧਿਆਪਕ 16 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਰਿਹਾਇਸ਼ ਘੇਰਨ ਲਈ ਲਾਮਬੰਦ ਹੋ ਰਹੇ ਹਨ।ਸਰਕਾਰ ਵੱਲੋਂ ਅਧਿਆਪਕਾ ਅੰਦਰ ਡਰ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ ਕਿ ਉਹਨਾਂ ਨੂੰ ਨੌਕਰੀ ਤੋਂ ਕੱਢਿਆ ਜਾ ਸਕਦਾ ਹੈ।ਇਸ ਮੌਕੇ ਅਰਮਿੰਦਰ ਜੋਨੀ,ਟੋਨੀ,ਰਾਜ ਨਾਹਰ, ਰਾਹੁਲ ਕੁਮਾਰ,ਕਾਲੂ ਰਾਮ,ਗੁਰੀ ਜਟਾਣਾ,ਧਰੁਵ, ਗੁਰਪ੍ਰੀਤ ਕੌਰ,ਰਵਿੰਦਰ ਕੌਰ,ਸਰਬਜੀਤ ਕੌਰ ਅਤੇ ਮਨਜੀਤ ਕੌਰ ਹਾਜ਼ਰ ਸਨ।
Wednesday, March 12, 2025
ਹੀਰੋਂ ਖ਼ੁਰਦ,ਗੁਰਵਿੰਦਰ ਸਿੰਘ ਚਹਿਲ : ਦਿਲਸ਼ੇਰ ਖੰਨਾ ਬਣੇ ਵੂਮੈਨ ਪ੍ਰੀਮੀਅਰ ਲੀਗ ਕਮੇਟੀ ਦੇ ਮੈਂਬਰ
ਦਿਲਸ਼ੇਰ ਖੰਨਾ ਬਣੇ ਵੂਮੈਨ ਪ੍ਰੀਮੀਅਰ ਲੀਗ ਕਮੇਟੀ ਦੇ ਮੈਂਬਰ
ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮਾਨਸਾ ਦੇ ਸਮੂਹ ਅਹੁਦੇਦਾਰਾਂ ਅਤੇ ਖਿਡਾਰੀਆਂ ਨੇ ਦਿੱਤੀ ਵਧਾਈTuesday, March 11, 2025
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਐਸੋਸੀਏਟ ਅਧਿਆਪਕ ਫਰੰਟ ਮਾਨਸਾ ਨੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ਦਿੱਤਾ ਮੰਗ ਪੱਤਰ
ਐਸੋਸੀਏਟ ਅਧਿਆਪਕ ਫਰੰਟ ਮਾਨਸਾ ਨੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ਦਿੱਤਾ ਮੰਗ ਪੱਤਰ
ਹਾਂ ਪੱਖੀ ਹੁੰਗਾਰਾ ਨਾ ਮਿਲਣ 'ਤੇ 23 ਮਾਰਚ ਨੂੰ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਘੇਰਨ ਦਾ ਐਲਾਨ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਐਸੋਸੀਏਟ ਅਧਿਆਪਕ ਫਰੰਟ ਮਾਨਸਾ ਵੱਲੋਂ ਡਿਪਟੀ ਕਮਿਸ਼ਨਰ ਮਾਨਸਾ ਕੁਲਵੰਤ ਸਿੰਘ ਰਾਹੀਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਾਂ ਮੰਗ ਪੱਤਰ ਸੌਂਪਿਆ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਮੇਟੀ ਦੇ ਆਗੂ ਅਮਰਿੰਦਰ ਸਿੰਘ ਨੇ ਦੱਸਿਆ ਕਿ ਲੰਬੇ ਸਮੇਂ ਤੋਂ ਸਰਕਾਰੀ ਸਕੂਲਾਂ ਦੀ ਸੇਵਾ ਨਿਭਾ ਰਹੇ ਸਿੱਖਿਆ ਪ੍ਰੋਵਾਈਡਰ (ਐਸੋਸੀਏਟ ਅਧਿਆਪਕ) ਨੂੰ ਬਿਆਨਾ 'ਚ ਰੈਗੂਲਰ ਕਰ ਦਿੱਤਾ ਜਦਕਿ ਅਸਲੀਅਤ ਚ ਅਜਿਹਾ ਨਹੀਂ ਕੀਤਾ ਬਲਕਿ ਤਨਖਾਹ ਵਾਧਾ ਕੀਤਾ ਹੈ ਉਹਨਾਂ ਦੱਸਿਆ ਕਿ ਸਟੇਟ ਕਮੇਟੀ ਦੇ ਫੈਸਲੇ ਅਨੁਸਾਰ ਤਨਖਾਹ ਨੂੰ ਪੇਅ ਸਕੇਲ ਤਹਿਤ ਕਰਨ ਡਿਪਟੀ ਕਮਿਸ਼ਨਰ ਮਾਨਸਾ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਮੰਗ ਪੱਤਰ ਦਿੱਤਾ ਗਿਆ। ਉਹਨਾਂ ਕਿਹਾ ਕਿ ਇਸ ਮਸਲੇ ਨੂੰ ਸਰਕਾਰ ਨਾਲ ਬੈਠ ਕੇ ਸੁਲਝਾਉਣਾ ਚਾਹੁੰਦੇ ਹਾਂ ਤੇ ਉਹਨਾਂ ਦੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਆਉਣ ਵਾਲੀ 22 ਮਾਰਚ ਤੱਕ ਸਰਕਾਰ ਯੂਨੀਅਨ ਨੂੰ ਪੈਨਲ ਮੀਟਿੰਗ ਦੇ ਕੇ ਮੰਗਾਂ ਨੂੰ ਵਿਚਾਰੇ ਜੇਕਰ ਸਰਕਾਰ ਮੀਟਿੰਗ ਲਈ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਭਰਦੀ ਤਾਂ 23 ਮਾਰਚ ਨੂੰ ਐਸੋਸੀਏਟ ਅਧਿਆਪਕ ਫਰੰਟ ਪੰਜਾਬ ਦੇ ਝੰਡੇ ਹੇਠ ਸੰਗਰੂਰ ਵਿਖੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦੀ ਅਣਮਿਥੇ ਸਮੇਂ ਲਈ ਘਿਰਾਓ ਕੀਤਾ ਜਾਵੇਗਾ।ਜਿਸ ਵਿੱਚ ਕਿਸੇ ਵੀ ਅਣਹੋਣੀ ਘਟਨਾ ਦੀ ਜ਼ਿੰਮੇਵਾਰੀ ਖੁਦ ਪੰਜਾਬ ਸਰਕਾਰ ਹੋਵੇਗੀ।ਇਸ ਮੌਕੇ ਅਮਰਿੰਦਰ ਸਿੰਘ,ਇੰਦਰਜੀਤ ਸਿੰਘ,ਤੇਜਿੰਦਰਪਾਲ ਸਿੰਘ,ਜਸਪ੍ਰੀਤ ਸਿੰਘ,ਹਰਵਿੰਦਰ ਸਿੰਘ,ਕਰਨਪਾਲ ਸਿੰਘ,ਵਰਿੰਦਰ ਸਿੰਘ,ਗੁਰਬਚਨ ਸਿੰਘ,ਅੰਮ੍ਰਿਤ ਸਿੰਘ,ਰਾਜਪਾਲ ਸਿੰਘ,ਚਰਨਪਾਲ ਸਿੰਘ ਹਾਜਰ ਸਨ।
ਚੀਮਾ ਮੰਡੀ,ਗੁਰਵਿੰਦਰ ਸਿੰਘ ਚਹਿਲ : ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਵੱਖ-ਵੱਖ ਗਤੀਵਿਧੀਆਂ ਤਹਿਤ ਕਰਵਾਏ ਮੁਕਾਬਲੇ
ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਵੱਖ-ਵੱਖ ਗਤੀਵਿਧੀਆਂ ਤਹਿਤ ਕਰਵਾਏ ਮੁਕਾਬਲੇ
-
ਪੀ.ਪੀ.ਐਸ. ਚੀਮਾ ਦੇ ਪਾਣੀ ਦੇ ਸੈਂਪਲ ਵਿੱਚ ਨਹੀਂ ਕੋਈ ਖ਼ਰਾਬੀ : ਐਮ.ਡੀ. ਜਸਵੀਰ ਸਿੰਘ ਚੀਮਾ ਡਿਪਟੀ ਕਮਿਸ਼ਨਰ ਸੰਗਰੂਰ ਦੇ ਹੁਕਮਾਂ ਤਹਿਤ ਦੁਬਾਰਾ ਲਏ ਗਏ ਸੈਂਪਲ ਦੀ ਰਿਪੋਰਟ...
-
ਕੇਵਲ ਨਾਂ ਦੇ ਪੱਕੇ ਹੋਏ ਪ੍ਰੀ ਪ੍ਰਾਇਮਰੀ ਅਧਿਆਪਕ 2 ਮਾਰਚ ਨੂੰ ਕਰਨਗੇ ਸਟੇਟ ਪੱਧਰੀ ਮੀਟਿੰਗ ਮਾਨਸਾ (ਪੱਤਰ ਪ੍ਰੇਰਕ) : ਕੱਚੇ ਅਧਿਆਪਕਾਂ ਤੋਂ ਪੱਕੇ ਹੋਏ ਐਸੋਸੀਏਟ ਪ੍ਰੀ-ਪ...
-
ਐਸੋਸੀਏਟ ਅਧਿਆਪਕ ਫਰੰਟ ਮਾਨਸਾ ਨੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ਦਿੱਤਾ ਮੰਗ ਪੱਤਰ ਹਾਂ ਪੱਖੀ ਹੁੰਗਾਰਾ ਨਾ ਮਿਲਣ 'ਤੇ 23 ਮਾਰਚ ਨੂੰ ਮੁੱ...





