Monday, April 21, 2025

ਪੱਤਰ ਪ੍ਰੇਰਕ, ਮਾਨਸਾ : ਤਨਖਾਹਾਂ ਨੂੰ ਤਰਸੇ ਆਧਿਆਪਕ : ਅਮਨਦੀਪ ਸ਼ਰਮਾ

ਤਨਖਾਹਾਂ ਨੂੰ ਤਰਸੇ ਅਧਿਆਪਕ -ਅਮਨਦੀਪ ਸ਼ਰਮਾ

ਖਜ਼ਾਨਾ ਅਫਸਰ ਨੂੰ ਮਿਲਿਆ ਅਧਿਆਪਕਾਂ ਦਾ ਵਫਦ-ਗੁਰਜੰਟ ਸਿੰਘ ਬੱਛੋਆਣਾ

ਪੱਤਰ ਪ੍ਰੇਰਕ, ਮਾਨਸਾ : ਅਪ੍ਰੈਲ ਮਹੀਨੇ ਇਹ ਆਖਰੀ ਦਿਨ ਚੱਲ ਰਹੇ ਹਨ ਪ੍ਰੰਤੂ ਪੂਰਾ ਮਹੀਨਾ ਲੰਘਣ ਉਪਰੰਤ ਵੀ ਅਧਿਆਪਕਾਂ ਦੀਆਂ ਤਨਖਾਹਾਂ ਦੇ ਬਿਲ ਅਜੇ ਪੈਂਡਿੰਗ ਪਏ ਹਨ। ਮੁੱਖ ਅਧਿਆਪਕ ਜਥੇਬੰਦੀ ਪੰਜਾਬ ਦੇ ਸੂਬਾ ਪ੍ਰਧਾਨ ਅਮਨਦੀਪ ਸ਼ਰਮਾ ਨੇ ਦੱਸਿਆ ਕਿ ਅਪ੍ਰੈਲ ਦਾ ਸਾਰਾ ਮਹੀਨਾ ਲੰਘਣ ਨੂੰ ਆਇਆ ਹੈ ਪਰੰਤੂ ਅਜੇ ਵੀ ਅਧਿਆਪਕ ਤਨਖਾਹਾਂ ਤੋਂ ਵਾਂਝੇ ਹਨ। ਉਹਨਾਂ ਪੰਜਾਬ ਸਰਕਾਰ ਤੋਂ ਅਧਿਆਪਕਾਂ ਦੀਆਂ ਤਨਖਾਹਾਂ ਦੇ ਵਲੋਂ ਤੁਰੰਤ ਕਲੀਅਰ ਕਰਨ ਦੀ ਮੰਗ ਰੱਖੀ। ਜਥੇਬੰਦੀ ਪੰਜਾਬ ਦੇ ਸੂਬਾ ਪ੍ਰਚਾਰ ਸਕੱਤਰ ਗੁਰਜੰਟ ਸਿੰਘ ਬੱਛੋਆਣਾ ਨੇ ਕਿਹਾ ਕਿ ਅੱਜ ਜਥੇਬੰਦੀਆਂ ਇੱਕ ਵਫ਼ਦ ਜਿਲਾ ਖਜ਼ਾਨਾ ਅਫਸਰ ਨੂੰ ਮਿਲਿਆ। ਉਹਨਾਂ ਕਿਹਾ ਕਿ 15 ਅਪ੍ਰੈਲ ਤੱਕ ਦੇ ਟੋਕਨ ਲੱਗੇ ਸਾਰੇ ਬਿੱਲ ਕਲੀਅਰ ਹੋ ਗਏ ਹਨ ਅਤੇ ਬਾਕੀ ਬਿੱਲ ਕੱਲ ਕਲੀਅਰ ਹੋਣ ਦੀ ਸੰਭਾਵਨਾ ਹੈ। ਮੁੱਖ ਅਧਿਆਪਕ ਜਥੇਬੰਦੀ ਪੰਜਾਬ ਵੱਲੋਂ ਪੰਜਾਬ ਸਰਕਾਰ ਤੋਂ ਪੁਰਜੋਰ ਮੰਗ ਹੈ ਕਿ ਅਧਿਆਪਕਾਂ ਦੀਆਂ ਤਨਖਾਹਾਂ ਦੇ ਬਿਲ ਤੁਰੰਤ ਕਲੀਅਰ ਕੀਤੇ ਜਾਣ।ਇਸ ਸਮੇਂ ਹਰਭਜਨ ਸਿੰਘ,ਜਗਤਾਰ ਸਿੰਘ ਔਲਖ,ਰਾਮਨਾਥ ਧੀਰਾ, ਦਰਸ਼ਨ ਸਿੰਘ ਆਦਿ ਹਾਜ਼ਰ ਸਨ।

Thursday, April 17, 2025

ਖੁਸ਼ਪ੍ਰੀਤ ਸਿੰਘ,ਮਾਨਸਾ : ਵਿਧਾਇਕ ਬੁੱਧ ਰਾਮ ਨੇ ਰੰਘੜਿਆਲ ਅਤੇ ਖੱਤਰੀਵਾਲਾ ਦੇ ਸਰਕਾਰੀ ਸਕੂਲਾਂ ‘ਚ ਕਰੀਬ 41 ਲੱਖ ਰੁਪਏ ਦੇ ਕੰਮਾਂ ਦਾ ਕੀਤਾ ਉਦਘਾਟਨ

ਵਿਧਾਇਕ ਬੁੱਧ ਰਾਮ ਨੇ ਰੰਘੜਿਆਲ ਤੇ ਖੱਤਰੀਵਾਲਾ ਦੇ ਸਰਕਾਰੀ ਸਕੂਲਾਂ 'ਚ ਕਰੀਬ 41 ਲੱਖ ਰੁਪਏ ਦੇ ਕੰਮਾਂ ਦਾ ਕੀਤਾ ਉਦਘਾਟਨ

ਸਰਕਾਰੀ ਸਕੂਲਾਂ ਦੀ ਦਿੱਖ ਪ੍ਰਾਈਵੇਟ ਸਕੂਲਾਂ ਤੋਂ ਵੀ ਸੋਹਣੀ ਬਣਾਈ : ਵਿਧਾਇਕ ਬੁੱਧ ਰਾਮ



ਮਾਨਸਾ (ਖੁਸ਼ਪ੍ਰੀਤ ਸਿੰਘ) : ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਰੰਘੜਿਆਲ ਅਤੇ ਖੱਤਰੀਵਾਲਾ ਵਿਖੇ ਕਰੀਬ 41 ਲੱਖ ਰੁਪਏ ਦੀ ਲਾਗਤ ਨਾਲ ਪੂਰੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣਾ ਹੈ, ਤਾਂ ਜੋ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਮੁਹੱਈਆ ਕਰਵਾਕੇ ਉਨ੍ਹਾਂ ਦੇ ਭਵਿੱਖ ਨੂੰ ਉਜੱਵਲ ਬਣਾਇਆ ਜਾ ਸਕੇ। ਉਹਨਾਂ ਸਰਕਾਰੀ ਪ੍ਰਾਇਮਰੀ ਸਕੂਲ ਰੰਘੜਿਆਲ ਵਿਖੇ 2 ਲੱਖ 16 ਹਜ਼ਾਰ ਦੀ ਲਾਗਤ ਨਾਲ 3 ਕਮਰਿਆਂ ਦੇ ਨਵੀਨੀਕਰਨ ਅਤੇ 1 ਲੱਖ 30 ਹਜ਼ਾਰ ਦੀ ਲਾਗਤ ਨਾਲ ਬਣੀ ਚਾਰਦੀਵਾਰੀ ਦਾ ਉਦਘਾਟਨ ਕੀਤਾ। ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਈ.ਜੀ.ਐਸ. ਰੰਘੜਿਆਲ ਵਿਖੇ 7 ਲੱਖ 51 ਹਜ਼ਾਰ ਦੀ ਲਾਗਤ ਨਾਲ ਬਣੇ ਨਵੇਂ ਕਮਰੇ, 2 ਲੱਖ 50 ਹਜ਼ਾਰ ਦੀ ਲਾਗਤ ਨਾਲ ਚਾਰਦੀਵਾਰੀ ਅਤੇ 1 ਲੱਖ 60 ਹਜ਼ਾਰ ਦੀ ਲਾਗਤ ਨਾਲ ਬਣੇ ਟਰੈਕ ਦਾ ਉਦਘਾਟਨ ਕੀਤਾ। 

ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਘੜਿਆਲ ਵਿਖੇ 5 ਲੱਖ 45 ਲੱਖ ਦੀ ਲਾਗਤ ਨਾਲ ਕਮਰੇ ਦਾ ਨਵੀਨੀਕਰਨ,1 ਲੱਖ 36 ਹਜ਼ਾਰ ਦੀ ਲਾਗਤ ਨਾਲ ਚਾਰਦੀਵਾਰੀ ਦੀ ਮੁਰੰਮਤ,1 ਲੱਖ 49 ਹਜ਼ਾਰ ਦੀ ਲਾਗਤ ਨਾਲ ਛੱਤਾਂ ਦੀ ਮੁਰੰਮਤ,3 ਲੱਖ 13 ਹਜ਼ਾਰ ਦੀ ਲਾਗਤ ਨਾਲ ਫਰਸ਼ ਤੇ ਛੱਤਾਂ ਦਾ ਨਵੀਨੀਕਰਨ,2.34 ਲੱਖ ਦੀ ਲਾਗਤ ਨਾਲ ਚਾਰਦੀਵਾਰੀ,ਬੱਚਿਆਂ ਨੂੰ ਆਧੁਨਿਕ ਸਿੱਖਿਆ ਨਾਲ ਜੋੜਨ ਲਈ ਕਰੀਬ 84 ਹਜ਼ਾਰ ਰੁਪਏ ਦਾ ਪੈਨਲ ਅਤੇ 9.55 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਕਲਾਸ ਰੂਮ ਦਾ ਉਦਘਾਟਨ ਕੀਤਾ।ਇਸ ਤੋਂ ਬਾਅਦ ਸਰਕਾਰੀ ਪ੍ਰਾਇਮਰੀ ਸਕੂਲ ਖੱਤਰੀਵਾਲਾ ਵਿਖੇ 1 ਲੱਖ 55 ਹਜ਼ਾਰ ਰੁਪਏ ਦੀ ਲਾਗਤ ਨਾਲ ਕਮਰਿਆਂ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ ਗਿਆ।ਉਨ੍ਹਾਂ ਕਿਹਾ ਕਿ ਜੇਕਰ ਵਿਦਿਆਰਥੀਆਂ ਨੂੰ ਸਕੂਲਾਂ ਵਿੱਚ ਸਹੀ ਸਹੂਲਤਾਂ ਮਿਲਣਗੀਆਂ ਤਾਂ ਹੀ ਸਕੂਲਾਂ ਵਿੱਚ ਸਿੱਖਣ ਦੇ ਮਾਹੌਲ ਨੂੰ ਬਿਹਤਰ ਬਣਾਇਆ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਵੱਡੇ ਬਦਲਾਅ ਲਿਆ ਰਹੀ ਹੈ। ਉਨ੍ਹਾਂ ਕਿਹਾ ਕਿ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਦੀ ਦਿੱਖ ਪ੍ਰਾਈਵੇਟ ਸਕੂਲਾਂ ਤੋਂ ਵੀ ਸੋਹਣੀ ਬਣਾਈ ਗਈ ਹੈ ਤੇ ਵਿਦਿਅਰਥੀਆਂ ਨੂੰ ਆਧੁਨਿਕ ਢੰਗ ਨਾਲ ਸਿੱਖਿਆ ਮੁਹੱਈਆ ਕਰਵਾਕੇ ਉਨ੍ਹਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੇ ਕਾਬਲ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਟ੍ਰੇਨਿੰਗ ਦਿਵਾਈ ਗਈ।ਇਨ੍ਹਾਂ ਸਹੂਲਤਾਂ ਨਾਲ ਜਿੱਥੇ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਮਿਲੀ ਹੈ,ਉਥੇ ਹੀ ਵਿਦਿਆਰਥੀਆਂ ਦਾ ਆਤਮਵਿਸ਼ਵਾਸ ਵੀ ਵਧਿਆ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਇਲਾਕੇ ਦੇ ਹੋਰ ਸਕੂਲਾਂ ਵਿੱਚ ਅਜਿਹੇ ਵਿਕਾਸ ਕਾਰਜ ਜਾਰੀ ਰਹਿਣਗੇ।ਵਿਧਾਇਕ ਨੇ ਕਿਹਾ ਕਿ ਸਿਰਫ਼ ਸਿੱਖਿਆ ਹੀ ਨਹੀਂ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖੇਤਾਂ ਦੀ ਸਿੰਚਾਈ ਲਈ ਪਾਣੀ ਦੀ ਨਿਰਵਿਘਨ ਸਪਲਾਈ ਦਿੱਤੀ ਜਾ ਰਹੀ ਹੈ। ਸਿਹਤ ਦੇ ਖੇਤਰ ਵਿੱਚ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਅਤੇ ਮੁਫ਼ਤ ਟੈਸਟ ਕੀਤੇ ਜਾ ਰਹੇ ਹਨ। ਵੱਖ-ਵੱਖ ਵਿਭਾਗਾਂ ਵਿੱਚ 52 ਹਜ਼ਾਰ ਤੋਂ ਵਧੇਰੇ ਨੌਕਰੀਆਂ ਬਿਨ੍ਹਾਂ ਕਿਸੇ ਸਿਫ਼ਾਰਿਸ਼ ਅਤੇ ਪੈਸੇ ਦੇ ਮੁਹੱਈਆ ਕਰਵਾਈਆਂ ਗਈਆਂ ਹਨ। ਘਰਾਂ ਨੂੰ 600 ਯੁਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ ਤੇ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਨਸ਼ਾ ਤਸਕਰਾਂ ਨੂੰ ਕਰੜੇ ਹੱਥੀ ਲਿਆ ਹੈ।ਇਸ ਮੌਕੇ ਸਰਪੰਚ ਰੰਘੜਿਆਲ ਜਰਨੈਲ ਸਿੰਘ,ਸਰਪੰਚ ਖੱਤਰੀਵਾਲਾ ਪ੍ਰੇਮ ਸਿੰਘ,ਹੈਡ ਟੀਚਰ ਗੁਰਸੇਵਕ ਸਿੰਘ,ਪ੍ਰਿੰਸੀਪਲ ਰੋਹਤਾਸ਼ ਕੁਮਾਰ,ਹੈਡ ਟੀਚਰ ਸੁਖਪਾਲ ਸਿੰਘ, ਹੈਡ ਟੀਚਰ ਕੁਲਵਿੰਦਰ ਸਿੰਘ,ਡੀ.ਐਸ.ਐਮ. ਹਰਪ੍ਰੀਤ ਸਿੰਘ, ਏ.ਸੀ. ਅਕਬਰ ਸਿੰਘ,ਨੈਸ਼ਨਲ ਅਵਾਰਡੀ ਅਮਰਜੀਤ ਸਿੰਘ,ਮੁੱਖ ਅਧਿਆਪਕ ਅਮਨਦੀਪ ਸਿੰਘ ਔਲਖ ਅਤੇ ਸੀ.ਐਚ.ਟੀ. ਕੁਲਵਿੰਦਰ ਸਿੰਘ ਤੋਂ ਇਲਾਵਾ ਪਿੰਡ ਦੇ ਮੋਹਤਬਰ ਵਿਅਕਤੀ,ਸਕੂਲਾਂ ਦਾ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ।


Wednesday, April 16, 2025

ਖੁਸ਼ਪ੍ਰੀਤ ਸਿੰਘ,ਮਾਨਸਾ : ਬਲਾਕ ਸਿੱਖਿਆ ਅਫਸਰਾਂ ਦੀਆਂ ਤਰੱਕੀਆਂ ਜ਼ਿਲ੍ਹਾ ਪੱਧਰੀ ਸੀਨੀਅਰਤਾ ਅਨੁਸਾਰ ਹੋਣ : ਅਮਨਦੀਪ ਸ਼ਰਮਾ

ਬਲਾਕ ਸਿੱਖਿਆ ਅਫਸਰਾਂ ਦੀਆਂ ਤਰੱਕੀਆਂ ਜ਼ਿਲ੍ਹਾ ਪੱਧਰੀ ਸੀਨੀਅਰਤਾ ਅਨੁਸਾਰ ਹੋਣ : ਅਮਨਦੀਪ ਸ਼ਰਮਾ

228 ਬਲਾਕਾਂ ਵਿੱਚੋਂ ਲਗਭਗ 108 ਬਲਾਕ ਸਿੱਖਿਆ ਅਫਸਰਾਂ ਦੀਆਂ ਪੋਸਟਾਂ ਖਾਲੀ-ਰਕੇਸ਼ ਗੋਇਲ ਬਰੇਟਾ

 ਹਲਕਾ ਵਿਧਾਇਕ ਬੁਢਲਾਡਾ ਰਾਹੀਂ ਸਿੱਖਿਆ ਮੰਤਰੀ ਨੂੰ ਭੇਜਿਆ ਮੰਗ ਪੱਤਰ- ਰਾਮਪਾਲ ਬੀਰੋਕੇ

ਖੁਸ਼ਪ੍ਰੀਤ ਸਿੰਘ,ਮਾਨਸਾ : ਪੰਜਾਬ ਭਰ ਵਿੱਚ ਬਲਾਕ ਸਿੱਖਿਆ ਅਫਸਰਾਂ ਦੀਆਂ 228 ਵਿੱਚੋਂ 110 ਦੇ ਕਰੀਬ ਅਸਾਮੀਆਂ ਖਾਲੀ ਹੋਣ ਤੇ ਮੁੱਖ ਅਧਿਆਪਕ ਅਤੇ ਕੇਂਦਰ ਮੁੱਖ ਅਧਿਆਪਕ ਜਥੇਬੰਦੀ ਪੰਜਾਬ ਦੇ ਸੂਬਾ ਪ੍ਰਧਾਨ ਅਮਨਦੀਪ ਸ਼ਰਮਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਿਲ੍ਹਾ ਪਧਰੀ ਸੀਨੀਅਰਤਾਂ ਬਣਾ ਕੇ ਬਲਾਕ ਸਿੱਖਿਆ ਅਫਸਰਾਂ ਦੀਆਂ ਤਰੱਕੀਆਂ ਕੀਤੀਆਂ ਜਾਣ । ਜਥੇਬੰਦੀ ਪੰਜਾਬ ਦੇ ਜੁਆਇੰਟ ਸਕੱਤਰ ਰਕੇਸ਼ ਗੋਇਲ ਬਰੇਟਾ ਨੇ ਕਿਹਾ ਕਿ ਜਿੰਨ੍ਹਾਂ ਜ਼ਿਲ੍ਹਿਆਂ ਨੇ ਪਹਿਲਾਂ ਕੀਤੀਆਂ ਤਰੱਕੀਆਂ ਹਨ ਉਨਾਂ ਜ਼ਿਲ੍ਹਿਆਂ ਵਿੱਚੋਂ ਹੀ ਬਣ ਰਹੇ ਹਨ ਬਲਾਕ ਸਿੱਖਿਆ ਅਫਸਰ । ਜਿਸਦਾ ਕਾਰਨ ਪ੍ਰਾਈਮਰੀ ਕਾਰਡਰ ਦੀ ਪੋਸਟ ਜ਼ਿਲਾ ਪੱਧਰੀ ਹੋਣਾ ਅਤੇ ਤਰੱਕੀਆਂ ਸਟੇਟ ਪੱਧਰੀ ਹੋਣਾ ਹੈ। ਉਹਨਾਂ ਕਿਹਾ ਕਿ ਇੱਕੋ ਭਰਤੀ ਵਿੱਚ ਭਰਤੀ ਹੋਏ ਬਹੁਤੇ ਅਧਿਆਪਕ ਅਜੇ ਨਹੀਂ ਬਣ ਸਕੇ ਸੈਂਟਰ ਹੈਡ ਟੀਚਰ ਅਤੇ ਬਹੁਤੇ ਅਧਿਆਪਕ ਬਣ ਗਏ ਹਨ ਬਲਾਕ ਸਿੱਖਿਆ ਅਫ਼ਸਰ।ਜਥੇਬੰਦੀ ਪੰਜਾਬ ਦੇ ਆਗੂ ਸੁਖਵਿੰਦਰ ਸਿੰਗਲਾ ਬਰੇਟਾ ਨੇ ਕਿਹਾ ਬਲਾਕ ਸਿੱਖਿਆ ਅਫਸਰਾਂ ਦੀਆਂ ਤਰੱਕੀਆਂ ਦਾ ਪ੍ਰਮੋਸ਼ਨ ਕੋਟਾ ਵੀ 75% ਕਰਨ ਕੀਤਾ ਜਾਵੇ।ਉਹਨਾਂ ਕਿਹਾ ਕਿ ਪੰਜਾਬ ਦੇ ਕਈ ਜਿਲੇ ਜਿਵੇਂ ਮਾਨਸਾ ਅਤੇ ਰੋਪੜ , ਬਠਿੰਡਾ ,ਮਲੇਰਕੋਟਲਾ ਜ਼ਿਲ੍ਹੇ ਵਿੱਚ ਪੂਰੇ ਜ਼ਿਲ੍ਹੇ ਨੂੰ ਚਲਾ ਇੱਕ-ਇੱਕ ਬਲਾਕ ਸਿੱਖਿਆ ਅਫਸਰ ਚਲਾ ਰਹੇ ਹਨ। ਇਸ ਮੌਕੇ ਜਥੇਬੰਦੀ ਨੂੰ ਵਿਸ਼ਵਾਸ ਦਿਵਾਉਦੇ ਆਂ ਹਲਕਾ ਵਿਧਾਇਕ ਬੁਢਲਾਡਾ ਬੁੱਧਰਾਮ ਨੇ ਕਿਹਾ ਕਿ ਪ੍ਰਾਇਮਰੀ ਅਧਿਆਪਕਾਂ ਦੇ ਇਨਾਂ ਮਸਲਿਆਂ ਸੰਬੰਧੀ ਸਿੱਖਿਆ ਮੰਤਰੀ ਨਾਲ ਗੱਲਬਾਤ ਕੀਤੀ ਜਾਵੇਗੀ। ਸੀਨੀਅਰ ਅਧਿਆਪਕਾਂ ਨੂੰ ਜਲਦੀ ਹੀ ਉਹਨਾਂ ਦਾ ਹੱਕ ਦਵਾਇਆ ਜਾਵੇਗਾ।ਇਸ ਮੌਕੇ ਸੁਖਵਿੰਦਰ ਸਿੰਗਲਾ ਬਰੇਟਾ, ਗੁਰਜੰਟ ਸਿੰਘ ਬੱਛੋਆਣਾ ਆਦਿ ਅਧਿਆਪਕ ਹਾਜਰ ਸਨ।

Tuesday, April 15, 2025

ਹੀਰੋਂ ਖ਼ੁਰਦ, ਗੁਰਵਿੰਦਰ ਸਿੰਘ ਚਹਿਲ : ਬੁਢਲਾਡਾ ਦੇ ਜੰਮਪਲ ਨਾਜਰ ਸਿੰਘ ਦਾ ਡੀ.ਜੀ.ਪੀ. ਡਿਸਕ ਨਾਲ਼ ਸਨਮਾਨ ਕੀਤਾ

ਬੁਢਲਾਡਾ ਦੇ ਜੰਮਪਲ ਨਾਜਰ ਸਿੰਘ ਦਾ ਡੀ.ਜੀ.ਪੀ. ਡਿਸਕ ਨਾਲ਼ ਸਨਮਾਨ ਕੀਤਾ

ਹੀਰੋਂ ਖ਼ੁਰਦ,ਗੁਰਵਿੰਦਰ ਸਿੰਘ ਚਹਿਲ : ਪੰਜਾਬ ਸਰਕਾਰ ਵੱਲੋਂ ਵਧੀਆ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਸਮੇਂ-ਸਮੇਂ 'ਤੇ ਸਨਮਾਨ ਕੀਤਾ ਜਾਂਦਾ ਹੈ। ਇਸ ਲੜੀ ਤਹਿਤ ਪੰਜਾਬ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਡਾਇਰੈਕਟਰ ਜਨਰਲ ਆਫ਼ ਪੁਲਿਸ ਡਿਸਕ ਨਾਲ਼ ਸਨਮਾਨ ਕੀਤਾ ਜਾ ਰਿਹਾ ਹੈ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆ ਚਤਿੰਨ ਸਿੰਘ ਸੇਖੋਂ ਸੂਬਾ ਪ੍ਰਧਾਨ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ (ਰਜਿ 196) ਪੰਜਾਬ ਨੇ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਜਾਰੀ ਸੂਚੀ ਵਿੱਚ ਬੁਢਲਾਡਾ ਦੇ ਜੰਮਪਲ ਕਾਂਸਟੇਬਲ ਸ੍ਰ ਨਾਜਰ ਸਿੰਘ ਨੂੰ ਵੀ ਪਟਿਆਲਾ ਵਿਖੇ ਸ੍ਰ. ਮਨਦੀਪ ਸਿੰਘ ਸਿੱਧੂ ਡੀ.ਆਈ. ਜੀ. ਪਟਿਆਲਾ ਰੇਂਜ ਨੇ ਡੀ.ਜੀ.ਪੀ. ਡਿਸਕ ਨਾਲ਼ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਵਧੀਆ ਕਾਰਗੁਜ਼ਾਰੀ ਲਈ ਨਾਜਰ ਸਿੰਘ ਨੂੰ ਰਾਜ ਪੱਧਰੀ ਸਨਮਾਨ ਦੇਣਾ ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਦਾ ਸਲਾਘਾਯੋਗ ਕਾਰਜ ਹੈ।ਜਿਕਰਯੋਗ ਹੈ ਕਿ ਨਾਜਰ ਸਿੰਘ ਨੇ ਭਾਰਤੀ ਫੌਜ ਵਿੱਚ ਸੇਵਾ ਕਰਦਿਆਂ ਅਨੇਕਾਂ ਸਨਮਾਨ ਪ੍ਰਾਪਤ ਕੀਤੇ। ਦੇਸ਼ ਸੇਵਾ ਦੀ ਗੁੜ੍ਹਤੀ ਉਨ੍ਹਾਂ ਆਪਣੇ ਦਾਦਾ ਜੀ ਚਤਰ ਸਿੰਘ ਸੁਤੰਤਰਤਾ ਸੰਗਰਾਮੀ ਤੋਂ ਪ੍ਰਾਪਤ ਕੀਤੀ ਅਤੇ ਆਪਣੇ ਦਾਦੇ ਜੀ ਦੀ ਪ੍ਰੇਰਨਾ ਸਦਕਾ ਭਾਰਤੀ ਫੌਜ ਵਿੱਚ ਭਰਤੀ ਹੋਏ। ਸੂਬੇਦਾਰ ਮੇਜਰ ਹੀਰਾ ਸਿੰਘ ਨੇ ਕਿਹਾ ਕਿ ਭਾਰਤੀ ਫੌਜ ਦੇ ਕਾਬਲ ਕਰਮਚਾਰੀ ਦਾ ਪੁਲਿਸ ਵਿਭਾਗ ਵੱਲੋਂ ਸਨਮਾਨ ਹੋਣਾ ,ਉਨ੍ਹਾਂ ਦੀਆਂ ਵਧੀਆ ਸੇਵਾਵਾਂ ਨੂੰ ਤਸਦੀਕ ਕਰਦਾ ਹੈ। ਕਰਮਚਾਰੀ ਦੇ ਪਿਤਾ ਸੂਬੇਦਾਰ ਭੁੱਲਾ ਸਿੰਘ ਸੀਨੀਅਰ ਮੈਂਬਰ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਪੰਜਾਬ ਨੇ ਖ਼ੁਸ਼ੀ ਜਾਹਰ ਕਰਦਿਆਂ ਕਿਹਾ ਕਿ ਇਸ ਪ੍ਰਾਪਤੀ ਅਤੇ ਸਨਮਾਨ ਨਾਲ਼ ਸ਼ਹਿਰ ਬੁਢਲਾਡਾ ਅਤੇ ਜ਼ਿਲ੍ਹਾ ਮਾਨਸਾ ਦਾ ਨਾਮ ਰੋਸ਼ਨ ਹੋਇਆ ਹੈ। ਇਸ ਸਨਮਾਨ ਲਈ ਰਵਿੰਦਰ ਸਿੰਘ ਨਗਲਾ ਸੂਬਾ ਜਨਰਲ ਸਕੱਤਰ,ਬਲਵਿੰਦਰ ਸਿੰਘ ਛੰਨਾ ਸੂਬਾ ਖਜ਼ਾਨਚੀ ,ਭਰਪੂਰ ਸਿੰਘ ਰੰਘੜਿਆਲ ਸੂਬਾ ਸਕੱਤਰ ,ਐਡਵੋਕੇਟ ਬਲਵੰਤ ਭਾਟੀਆ ਸੀਨੀਅਰ ਵਕੀਲ, ਰਘਵੀਰ ਸਿੰਘ ਜਟਾਣਾ ਜ਼ਿਲ੍ਹਾ ਪ੍ਰਧਾਨ,ਮਾਸਟਰ ਕੁਲਵੰਤ ਸਿੰਘ ਮੁੱਖੀ ਮਾਤਾ ਗੁਜਰੀ ਜੀ ਭਲਾਈ ਕੇਂਦਰ (ਰਜਿ. 2676) ਬੁਢਲਾਡਾ, ਸ਼ੁਭਾਸ ਵਰਮਾ ਐੱਮ. ਸੀ.,ਅਮਨਦੀਪ ਸਿੰਘ ਪਨੂੰ ਪ੍ਰਧਾਨ ਨੌਜਵਾਨ ਲੋਕ ਭਲਾਈ ਕਲੱਬ (ਰਜਿ. 653) ਬੋਹਾ,ਰਣਜੀਤ ਸਿੰਘ ਪ੍ਰਧਾਨ ਭਾਰਤੀ ਸਾਬਕਾ ਸਰਵਿਸਮੈਨ ਲੀਗ (ਰਜਿ.8371) ਮਾਨਸਾ , ਕੈਪਟਨ ਸਤਨਾਮ ਸਿੰਘ , ਕੈਪਟਨ ਸੋਹਣ ਸਿੰਘ ਨਾਭਾ,ਸੂਬੇਦਾਰ ਬਲਦੇਵ ਬਲਾਕ ਪ੍ਰਧਾਨ ਬੁਢਲਾਡਾ ,ਸੂਬੇਦਾਰ ਜਗਸੀਰ ਸਿੰਘ ਫਰੀਦਕੇ , ਸੂਬੇਦਾਰ ਮੇਜਰ ਸਿੰਘ ਸੇਰਖਾਂ, ਨਾਇਕ ਭਗੌਤੀ ਸਿੰਘ ਸੈਨਿਕ ਏਕਤਾ ਲੋਕ ਭਲਾਈ ਸੰਸਥਾ ਮਾਨਸਾ , ਬਾਦਲ ਸਿੰਘ ਫੌਜੀ ਸੁਰੱਖਿਆ ਗਾਰਡ ਨੇ ਵਧਾਈਆਂ ਦਿੱਤੀਆਂ, ਸੂਬਾ ਸਰਕਾਰ ਅਤੇ ਪੁਲਿਸ ਵਿਭਾਗ ਦੀ ਵੀ ਪ੍ਰਸੰਸਾ ਕੀਤੀ।

Monday, April 7, 2025

ਗੁਰਵਿੰਦਰ ਸਿੰਘ ਚਹਿਲ, ਹੀਰੋਂ ਖ਼ੁਰਦ : ਵਿਦਿਆਰਥੀਆਂ ਦੇ ਸਿੱਖਿਆ ਪੱਧਰ ਨੂੰ ਉੱਚਾ ਚੁੱਕਣ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ ਆਪ ਸਰਕਾਰ-ਵਿਧਾਇਕ ਬੁੱਧ ਰਾਮ

ਵਿਦਿਆਰਥੀਆਂ ਦੇ ਸਿੱਖਿਆ ਪੱਧਰ ਨੂੰ ਉੱਚਾ ਚੁੱਕਣ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ ਆਪ ਸਰਕਾਰ-ਵਿਧਾਇਕ ਬੁੱਧ ਰਾਮ

ਸਿੱਖਿਆ ਕਰਾਂਤੀ ਤਹਿਤ ਕੀਤੇ ਉਪਰਾਲਿਆਂ ਸਦਕਾ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ-ਬੁੱਧ ਰਾਮ

ਵਿਧਾਇਕ ਬੁੱਧ ਰਾਮ ਨੇ ਪਿੰਡ ਬੀਰੋਕੇ ਕਲਾਂ ਤੇ ਭਾਦੜਾ ਦੇ ਸਕੂਲਾਂ 'ਚ ਆਧੁਨਿਕ ਕਲਾਸ ਰੂਮ,ਸਾਇੰਸ ਲੈਬ ਤੇ ਚਾਰਦੀਵਾਰੀਆਂ ਦੇ ਮੁਕੰਮਲ ਕੰਮ ਦਾ ਕੀਤਾ ਉਦਘਾਟਨ

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੇ ਸਿੱਖਿਆ ਪੱਧਰ ਨੂੰ ਉੱਚਾ ਚੁੱਕਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਹਲਕੇ ਦੇ ਪਿੰਡ ਬੀਰੋਕੇ ਕਲਾਂ ਅਤੇ ਭਾਦੜਾ ਵਿਖੇ ਸਰਕਾਰੀ ਸਕੂਲਾਂ ’ਚ ਮੁਕੰਮਲ ਕੀਤੇ ਵੱਖ ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕਰਦਿਆਂ ਕੀਤਾ।ਵਿਧਾਇਕ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਨੂੰ ਪ੍ਰਫੁੱਲਿਤ ਕਰਨ ਲਈ ਸਰਕਾਰ ਵੱਲੋਂ ਜਾਰੀ ਗਰਾਂਟਾਂ ਦਾ ਸਦਉਪਯੋਗ ਕੀਤਾ ਜਾ ਰਿਹਾ ਹੈ ਜਿਸ ਤਹਿਤ ਵਿਦਿਆਰਥੀਆਂ ਨੂੰ ਸਕੂਲਾਂ ਅੰਦਰ ਆਧੂਨਿਕ ਸਹੂਲਤਾਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਿਛਲੇ 03 ਸਾਲਾਂ ਤੋਂ ਸਿੱਖਿਆ ਕਰਾਂਤੀ ਲਈ ਕੀਤੇ ਗਏ ਉਪਰਾਲਿਆਂ ਸਦਕਾਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਅੰਦਰ ਦਿੱਤੀਆਂ ਗਈਆਂ ਆਧੁਨਿਕ ਸਹੂਲਤਾਂ ਨੂੰ ਲੋਕਾਂ ਦੇ ਰੂ ਬ ਰੂ ਕਰਨਾ ਅੱਜ ਦੇ ਸਮਾਗਮ ਦਾ ਮੁੱਖ ਮੰਤਵ ਹੈ ਤਾਂ ਜੋ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਮਾਪੇ ਉਨ੍ਹਾਂ ਦੇ ਬੱਚਿਆਂ ਨੂੰ ਮਿਲ ਰਹੀਆਂ ਸਹੂਲਤਾਂ ਦੇ ਸਨਮੁੱਖ ਹੋ ਸਕਣ।ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਸਕੂਲਾਂ ਦੀਆਂ ਮੁੱਢਲੀਆਂ ਲੋੜਾਂ ’ਤੇ ਧਿਆਨ ਕੇਂਦਰਿਤ ਕਰਦਿਆਂ ਸਕੂਲਾਂ ਵਿਚ ਕੈਂਪ ਮੈਨੇਜ਼ਰ, ਚੌਂਕੀਦਾਰ, ਸਕਿਊਰਟੀ ਗਾਡਰ ਅਤੇ ਸਕੂਲ ਬੱਸਾਂ ਦੀ ਸੁਵਿਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਕੱਚੇ ਅਧਿਆਪਕਾਂ ਨੂੰ ਪੱਕੇ ਕੀਤਾ ਗਿਆ ਹੈ ਅਤੇ ਵੱਡੀ ਗਿਣਤੀ ਵਿਚ ਨਵੇਂ ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਹੈ। ਸਕੂਲਾਂ ਅੰਦਰ ਸਮਾਰਟ ਕਲਾਸਰੂਮ, ਵਾਈ ਫਾਈ, ਆਧੁਨਿਕ ਲਾਇਬ੍ਰੇਰੀਆਂ ਦਿੱਤੀਆਂ ਗਈਆਂ ਹਨ ਜਿਸ ਦੇ ਫਲਸਰੂਪ ਪ੍ਰੀਖਿਆਵਾਂ ਦੇ ਬਿਹਤਰ ਨਤੀਜੇ ਸਾਹਮਣੇ ਆ ਰਹੇ ਹਨ।ਉਨ੍ਹਾਂ ਕਿਹਾ ਕਿ ਬਿਹਤਰ ਸਿੱਖਿਆ ਪ੍ਰਣਾਲੀ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਪ੍ਰਿੰਸੀਪਲਾਂ ਨੂੰ ਟਰੇਨਿੰਗ ਲਈ ਸਿੰਗਾਪੁਰ ਅਤੇ ਫਿਨਲੈਂਡ ਭੇਜਿਆ ਗਿਆ। ਵੱਡੀ ਗਿਣਤੀ ਵਿਚ ਸਕੂਲ ਆਫ ਐਮੀਨੈਂਸਾਂ ਦਾ ਨਿਰਮਾਣ ਕੀਤਾ ਗਿਆ। ਸਿੱਖਿਆ ਪ੍ਰਣਾਲੀ ਵਿਚ ਸੁਧਾਰ ਦੇ ਮੱਦੇਨਜ਼ਰ ਹਲਕਾ ਬੁਢਲਾਡਾ ਦੇ ਹੀ ਕਿੰਨ੍ਹੇ ਹੀ ਵਿਦਿਆਰਥੀ ਮੁਕਾਬਲੇ ਦੀਆਂ ਵੱਡੀਆਂ ਪ੍ਰੀਖਿਆਵਾਂ ਵਿਚ ਮੱਲਾਂ ਮਾਰ ਰਹੇ ਹਨ। ਹਲਕੇ ਵਿਚੋਂ ਕਿੰਨ੍ਹੇ ਹੀ ਸਟੇਟ ਅਵਾਰਡੀ ਸਾਹਮਣੇ ਆਏ ਹਨ।ਵਿਧਾਇਕ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਬੀਰੋਕੇ ਕਲਾਂ ਵਿਖੇ 05 ਲੱਖ ਦੀ ਲਾਗਤ ਨਾਲ ਚਾਰਦੀਵਾਰੀ, 03 ਲੱਖ ਦੀ ਲਾਗਤ ਨਾਲ ਕਮਰੇ ਦੀ ਉਸਾਰੀ ਕਰਵਾਈ ਗਈ, ਇਸੇ ਤਰ੍ਹਾਂ ਸਰਕਾਰੀ ਸੈਕੰਡਰੀ ਸਮਾਰਟ ਸਕੂਲ ਬੀਰੋਕੇ ਕਲਾਂ ਵਿਖੇ 7.51 ਲੱਖ ਦੀ ਲਾਗਤ ਨਾਲ ਕਲਾਸ ਰੂਮ, 02.25 ਲੱਖ ਦੀ ਲਾਗਤ ਨਾਲ ਕਮਰੇ ਦੀ ਰਿਪੇਅਰ, 02 ਲੱਖ ਦੀ ਲਾਗਤ ਨਾਲ ਪੈਰਾਮਿਲਟਰੀ ਗਰਾਊਂਡ ਅਤੇ 04 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਦੀ ਉਸਾਰੀ ਕੀਤੀ ਗਈ ਹੈ।ਵਿਧਾਇਕ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਭਾਦੜਾ ਵਿਖੇ 19 ਲੱਖ 14 ਹਜ਼ਾਰ ਰੁਪਏ ਦੀ ਲਾਗਤ ਨਾਲ ਕਮਰਸ ਬਲਾਕ ਰੂਮ, 11 ਲੱਖ ਦੀ ਲਾਗਤ ਨਾਲ ਸਾਇੰਸ ਲੈਬ, 01 ਲੱਖ 13 ਹਜ਼ਾਰ ਰੁਪਏ ਨਾਲ ਕੁੜੀਆਂ ਲਈ ਬਾਥਰੂਮ, 01 ਲੱਖ 40 ਹਜ਼ਾਰ ਰੁਪਏ ਦੀ ਲਾਗਤ ਨਾਲ ਬਾਥਰੂਮਾਂ ਦੀ ਰਿਪੇਅਰ ਅਤੇ 06 ਲੱਖ ਰੁਪਏ ਨਾਲ ਸਕੂਲ ਦੀ ਮੇਜਰ ਰਿਪੇਅਰ ਦਾ ਕੰਮ ਕਰਵਾਇਆ ਗਿਆ ਹੈ।ਵਿਧਾਇਕ ਨੇ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ ਜਿਸ ਤਹਿਤ ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ’ਤੇ ਸ਼ਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਨਸ਼ਾ ਤਸਕਰਾਂ ਦੀ ਸੂਚਨਾ ਪੁਲਿਸ ਪ੍ਰਸ਼ਾਸਨ ਨੂੰ ਬੇਝਿਜਕ ਦੇ ਸਕਦੇ ਹਨ, ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ ਅਤੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।ਇਸ ਮੌਕੇ ਬਲਾਕ ਸਿੱਖਿਆ ਕੋਆਡਰੀਨੇਟਰ ਸੁਭਾਸ਼ ਨਾਗਪਾਲ, ਚੇਅਰਮੈਨ ਮਾਰਕਿਟ ਕਮੇਟੀ ਬੁਢਲਾਡਾ ਸਤੀਸ਼ ਸਿੰਗਲਾ, ਚੇਅਰਮੈਨ ਕੋਆਰਪੋਰੇਟਿਵ ਸੋਸਾਇਟੀ, ਸੋਹਣਾ ਸਿੰਘ ਕਲੀਪੁਰ, ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਨਵਨੀਤ ਕੱਕੜ, ਨੈਸ਼ਨਲ ਅਵਾਡਰੀ ਅਮਰਜੀਤ ਸਿੰਘ, ਪ੍ਰਿੰਸੀਪਲ ਗੁਰਮੀਤ ਸਿੰਘ ਸਿੱਧੂ, ਪ੍ਰਿੰਸੀਪਲ ਲਖਵੀਰ ਸਿੰਘ, ਪ੍ਰਿੰਸੀਪਲ ਜ਼ਫਰ ਅਲੀ, ਹੈੱਡ ਟੀਚਰ ਕਸ਼ਮੀਰ ਸਿੰਘ, ਹੈੱਡ ਮਾਸਟਰ ਮਨਦੀਪ ਸਿੰਘ, ਸਰਪੰਚ ਬੀਰੋਕੇ ਕਲਾਂ ਗੁਰਮੀਤ ਸਿੰਘ ਗੀਤੂ, ਸਰਪੰਚ ਭਾਦੜਾ ਜਸਵਿੰਦਰ ਕੌਰ, ਮੀਡੀਆ ਕੋਆਰਡੀਨੇਟਰ ਸਿੱਖਿਆ ਵਿਭਾਗ ਹਲਕਾ ਬੁਢਲਾਡਾ ਪਿਆਰਾ ਸਿੰਘ ਗੁਰਨੇ ਹਾਜ਼ਰ ਸਨ।

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਗੁਰੂ ਨਾਨਕ ਕਾਲਜ ਬੁਢਲਾਡਾ ਸੱਤਰੰਗ 2025 ਦੇ ਤੀਜੇ ਦਿਨ 25 ਹਜ਼ਾਰ ਤੋਂ ਵੱਧ ਇਲਾਕੇ ਦੇ ਲੋਕਾਂ ਨੇ ਕੀਤੀ ਸ਼ਿਰਕਤ

ਗੁਰੂ ਨਾਨਕ ਕਾਲਜ ਬੁਢਲਾਡਾ ਸੱਤਰੰਗ 2025 ਦੇ ਤੀਜੇ ਦਿਨ 25 ਹਜ਼ਾਰ ਤੋਂ ਵੱਧ ਇਲਾਕੇ ਦੇ ਲੋਕਾਂ ਨੇ ਕੀਤੀ ਸ਼ਿਰਕਤ

ਚੀਮਾ ਮੰਡੀ,(ਗੁਰਵਿੰਦਰ ਸਿੰਘ ਚਹਿਲ) : ਆਟੋਨੌਮਸ ਸੰਸਥਾ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਤੀਜੇ ਦਿਨ ਸੱਤਰੰਗ 2025 ਕਲਾ, ਵਿਰਾਸਤੀ ਅਤੇ ਵਿੱਦਿਅਕ ਮੇਲੇ ਵਿਚ ਹਜ਼ਾਰ ਤੋਂ ਵੱਧ ਲੋਕਾਂ ਨੇ ਸ਼ਿਰਕਤ ਕੀਤੀ।ਤੀਜੇ ਦਿਨ ਇਸ ਮੇਲੇ ਵਿਚ ਸੁਖਮਿੰਦਰ ਸਿੰਘ ਸਕੱਤਰ ਵਿੱਦਿਆ, ਬੀਬੀ ਹਰਜਿੰਦਰ ਕੌਰ, ਇੰਚਾਰਜ ਵਿੱਦਿਆ,ਡਾ. ਰਜਿੰਦਰ ਕੌਰ ਡਿਪਟੀ ਡਾਇਰੈਕਟਰ ਨਿਸ਼ਚੈ ਅਕਾਡਮੀ,ਪਰਮਜੀਤ ਸਿੰਘ ਖਾਲਸਾ, ਮੈਂਬਰ ਅੰਤ੍ਰਿੰਗ ਕਮੇਟੀ, ਬਾਬਾ ਬੂਟਾ ਸਿੰਘ, ਗੁਰਪ੍ਰੀਤ ਸਿੰਘ ਝੱਬਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਤੀਜੇ ਦਿਨ ਦੀ ਸ਼ੁਰੂਆਤ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਨਾਲ ਕੀਤੀ। ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਾਲਜ ਦੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਇਆ। ਉਹਨਾਂ ਕਿਹਾ ਕਿ ਵਿਭਾਗੀ ਪ੍ਰਦਰਸ਼ਨੀਆਂ ਅਧਿਆਪਕਾਂ ਦੀ ਨਿਗਰਾਨੀ ਵਿਚ ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਗਈਆਂ ਹਨ। ਸਾਡਾ ਉਦੇਸ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ ਨਾਲ ਹੁਨਰਮੰਦ ਬਣਾਉਣਾ ਹੈ। ਸਕੱਤਰ ਵਿੱਦਿਆ ਸ. ਸੁਖਮਿੰਦਰ ਸਿੰਘ ਨੇ ਕਿਹਾ ਕਿ ਸਾਡੀਆਂ ਸੰਸਥਾਵਾਂ ਸਿੱਖ ਸੱਭਿਆਚਾਰ, ਕਲਾ ਅਤੇ ਵਿਦਿਆ ਦਾ ਪ੍ਰਚਾਰ ਅਤੇ ਪ੍ਰਸਾਰ ਕਰ ਰਹੀਆਂ ਹਨ। ਇਹ ਸੱਤਰੰਗ 2025 ਇਸ ਦੀ ਜਿਊਦੀ ਜਾਗਦੀ ਤਸਵੀਰ ਹੈ। ਸਾਨੂੰ ਖੁਸ਼ੀ ਹੈ ਕਿ ਅਜਿਹੀ ਪਹਿਲਕਦਮੀ ਗੁਰੂ ਨਾਨਕ ਕਾਲਜ ਬੁਢਲਾਡਾ ਨੇ ਕੀਤੀ ਹੈ। ਬੀਬੀ ਹਰਜਿੰਦਰ ਕੌਰ ਨੇ ਕਿਹਾ ਕਿ ਇਸ ਸੰਸਥਾ ਦੇ ਸਾਰੇ ਵਿਭਾਗਾਂ ਨੇ ਅਣਥੱਕ ਮਿਹਨਤ ਕੀਤੀ ਹੈ। ਇਸ ਸਮੇਂ ਜਦੋਂ ਪੂਰੀ ਦੁਨੀਆਂ ਪਦਾਰਥਕ ਸੱਭਿਆਚਾਰ ਨਾਲ ਜੁੜ ਕੇ ਬਣਾਉਟੀ ਜ਼ਿੰਦਗੀ ਜਿਉਂ ਰਹੀ ਹੈ ਅਜਿਹੇ ਸਮੇਂ ਸਾਡੀਆਂ ਸੰਸਥਾਵਾਂ ਕਿਰਤ, ਸਿੱਖੀ ਸਿਧਾਂਤ, ਨੈਤਿਕਤਾ ਅਤੇ ਕਿੱਤਾਮੁਖੀ ਸਿੱਖਿਆਂ ਰਾਹੀਂ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਦੇ ਨਾਲ ਨਾਲ ਜੀਵਨ ਜਾਂਚ ਸਿਖਾ ਰਹੀਆਂ ਹਨ। ਸ. ਪਰਮਜੀਤ ਸਿੰਘ ਖਾਲਸਾ, ਬਾਬਾ ਬੂਟਾ ਸਿੰਘ ਅਤੇ ਸ. ਗੁਰਪ੍ਰੀਤ ਸਿੰਘ ਝੱਬਰ ਨੇ ਕਿਹਾ ਕਿ ਇਸ ਸੰਸਥਾ ਨੇ ਸਾਡੇ ਮਾਣ ਵਿਚ ਵਾਧਾ ਕਰਦੇ ਹੋਏ ਇਤਿਹਾਸ ਸਿਰਜਿਆ ਹੈ। ਵਿਦਿਆਰਥੀਆਂ ਵੱਲੋਂ ਖੇਡੇ ਗਏ ਨਾਟਕ ‘ਚਾਂਦਨੀ ਚੌਂਕ ਤੋਂ ਸਰਹੰਦ ਤੱਕ’ ਵਿਚ ਸਿੱਖ ਇਤਿਹਾਸ ਵਿਚ ਹੋਏ ਜ਼ਾਲਮਾਂ ਵੱਲੋਂ ਜ਼ੁਲਮ ਦੀ ਦਾਸਤਾ ਬਿਆਨ ਕੀਤੀ ਗਈ ਹੈ। ਵਿਦਿਆਰਥੀਆਂ ਨੇ ਢਾਡੀ ਵਾਰਾਂ ਗਾ ਕੇ ਸਿੱਖ ਇਤਿਹਾਸ ਨੂੰ ਜੀਵਤ ਕੀਤਾ ਹੈ। ਅੱਜ ਇੱਥੇ ਗੁਰਬਾਣੀ ਕੰਠ, ਸ਼ੁੱਧ ਗੁਰਬਾਣੀ ਉਚਾਰਣ ਅਤੇ ਦਸਤਾਰ ਮੁਕਾਬਲੇ ਕਰਵਾਏ ਗਏ।ਤੀਜੇ ਦਿਨ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ ਅਤੇ ਕਿਹਾ ਕਿ ਇਹ ਸੰਸਥਾ ਵਿਦਿਆਰਥੀ ਨੂੰ ਵਿਵਹਾਰਿਕ ਗਿਆਨ ਨਾਲ ਜੋੜਦੀ ਹੈ। ਕਲਚਰਲ ਪ੍ਰੋਗਰਾਮ ਵਿਚ ਚੱਠਾ ਸੇਖਵਾਂ ਵਾਲੇ ਬਾਬਿਆਂ ਦਾ ਮਲਵਈ ਗਿੱਧਾ,ਲੋਕ ਨਾਚ ਗਿੱਧਾ, ਫੋਕ ਆਰਕੈਸਟਰਾ ਅਤੇ ਵਿਦਿਆਰਥੀਆਂ ਦੀਆਂ ਹੋਰ ਪੇਸ਼ਕਾਰੀਆਂ ਖਿੱਚ ਦਾ ਕੇਂਦਰ ਰਹੀਆਂ। ਲੋਕ ਗਾਇਕ ਗਗਨ ਸਰਾਓਂ ਨੇ ਸੱਭਿਆਚਾਰ ਗੀਤਾਂ ਰਾਹੀਂ ਪੰਜਾਬੀ ਸੱਭਿਆਚਾਰ ਨੂੰ ਬਚਾਉਣ ਦਾ ਹੋਕਾ ਦਿੱਤਾ। ਇਸ ਪ੍ਰੋਗਰਾਮ ਵਿਚ ਡਾ. ਨਿਸ਼ਾਨ ਸਿੰਘ, ਪ੍ਰਿੰਸੀਪਲ ਕਰਮਵੀਰ ਸਿੰਘ, ਪ੍ਰਿੰਸੀਪਲ ਕੰਵਲਜੀਤ ਕੌਰ,ਪ੍ਰਿੰਸੀਪਲ ਸਰਬਜੀਤ ਕੌਰ, ਪ੍ਰਿੰਸੀਪਲ ਮਲਵਿੰਦਰ ਸਿੰਘ, ਪ੍ਰਿੰਸੀਪਲ ਸਤਵਿੰਦਰ ਕੌਰ, ਪ੍ਰਿੰਸੀਪਲ ਜਸਵਿੰਦਰ ਸਿੰਘ,ਡਾ. ਜਨਕ ਰਾਜ, ਜਰਨਲਿਸਟ ਬਲਵਿੰਦਰ ਸਿੰਘ ਧਾਲੀਵਾਲ,ਭਾਸ਼ਾ ਅਫ਼ਸਰ ਤਜਿੰਦਰ ਕੌਰ,ਹਰਜੀਤ ਸਿੰਘ ਭੰਦੋਲ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ,ਯਾਦਵਿੰਦਰ ਸਿੰਘ ਯਾਦੂ,ਸੁਖਪਾਲ ਸਿੰਘ,ਭਰਭੂਰ ਸਿੰਘ,ਤਾਰਾ ਸਿੰਘ ਬਿਰਦੀ,ਬਲਵਿੰਦਰ ਸਿੰਘ ਕਾਕਾ ਕੋਚ,ਅੰਤਰ ਰਾਸ਼ਟਰੀ ਕੁਮੈਂਟੇਟਰ ਕੁਲਵੰਤ ਸਿੰਘ ਮੈਨੇਜਰ,ਰਜਿੰਦਰ ਸਿੰਘ, ਸਮੂਹ ਐਮ ਸੀ ਬੁਢਲਾਡਾ ਅਤੇ ਇਲਾਕੇ ਦੀ ਸਮੁੱਚੀ ਲੀਡਰਸ਼ਿਪ ਹਾਜ਼ਰ ਰਹੀ।ਮੰਚ ਦਾ ਸੰਚਾਲਨ ਪ੍ਰੋਫੈਸਰ ਗੁਰਦੀਪ ਸਿੰਘ ਅਤੇ ਸਾਹਿਬ ਕੌਰ ਨੇ ਕੀਤਾ।

ਗੁਰਵਿੰਦਰ ਸਿੰਘ ਚਹਿਲ,ਮਾਨਸਾ : ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਅਤੇ ਸਮੇਂ ਦੇ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ : ਵਿਧਾਇਕ ਡਾ. ਵਿਜੈ ਸਿੰਗਲਾ

ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਅਤੇ ਸਮੇਂ ਦੇ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ : ਵਿਧਾਇਕ ਡਾ. ਵਿਜੈ ਸਿੰਗਲਾ

ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਫਫੜੇ ਭਾਈਕੇ ਦੇ ਸਕੂਲਾਂ ਵਿਖੇ ਹਲਕਾ ਵਿਧਾਇਕ ਮਾਨਸਾ ਨੇ ਕੀਤੇ ਕਰੀਬ 21 ਲੱਖ ਰੁਪਏ ਦੇ ਪ੍ਰੋੋਜੈਕਟਾਂ ਦੇ ਉਦਘਾਟਨ

ਸਿੱਖਿਆ ਦੇ ਖੇਤਰ ਨੂੰ ਪ੍ਰਫੂਲਿਤ ਕਰਨ ਲਈ ਕਲਾਸ ਰੂਮ, ਬੁਨਿਆਦੀ ਢਾਂਚੇ ਅਤੇ ਡਿਜੀਟਲ ਸਹੂਲਤਾਂ ਦਾ ਕੀਤਾ ਆਧੁਨਿਕੀ ਕਰਨ : ਵਿਧਾਇਕ

ਮਾਨਸਾ,(ਗੁਰਵਿੰਦਰ ਸਿੰਘ ਚਹਿਲ) : ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਅਤੇ ਸਮੇਂ ਦੇ ਹਾਣੀ ਬਣਾਉਣ ਲਈ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਬੱਚਿਆਂ ਦੇ ਭਵਿੱਖ ਨੂੰ ਸੰਵਾਰਨਾ ਅਤੇ ਸ਼ਿੰਗਾਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਪਿੰਡ ਫਫੜੇ ਭਾਈਕੇ ਵਿਖੇ ਸਰਕਾਰੀ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਫਫੜੇ ਭਾਈਕੇ ਅਤੇ ਭਾਈ ਬਹਿਲੋ ਸਰਕਾਰੀ ਸੈਕੰਡਰੀ ਸਮਾਰਟ ਸਕੂਲ ਫਫੜੇ ਭਾਈਕੇ ਵਿਖੇ ਕਰੀਬ 21 ਲੱਖ ਦੀ ਲਾਗਤ ਨਾਲ ਬਣੇ ਪ੍ਰੋਜੈਕਟਾਂ ਦਾ ਉਦਘਾਟਨ ਕਰਦਿਆਂ ਕੀਤਾ।

ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੀ ਸਹੂਲਤ ਦੇ ਮੱਦੇਨਜ਼ਰ ਅਤੇ ਉਨ੍ਹਾਂ ਦੀ ਵਧੀਆ ਤੇ ਸੁਰੱਖਿਅਤ ਸਿੱਖਿਆ ਪ੍ਰਦਾਨ ਕਰਨ ਲਈ ਸਰਕਾਰੀ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਫਫੜੇ ਭਾਈਕੇ ਵਿਖੇ 7 ਲੱਖ 51 ਹਜ਼ਾਰ ਰੁਪਏ ਦੀ ਲਾਗਤ ਨਾਲ ਐਡੀਸ਼ਨਲ ਕਲਾਸ ਰੂਮ ਅਤੇ 3 ਲੱਖ ਰੁਪਏ ਦੀ ਲਾਗਤ ਨਾਲ 60 ਮੀਟਰ ਲੰਮੀ ਚਾਰਦੀਵਾਰੀ ਕਰਵਾਈ ਗਈ ਹੈ। ਇਸੇ ਤਰ੍ਹਾਂ ਭਾਈ ਬਹਿਲੋ ਸਰਕਾਰੀ ਸੈਕੰਡਰੀ ਸਮਾਰਟ ਸਕੂਲ ਫਫੜੇ ਭਾਈਕੇ ਵਿਖੇ 9 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੀ ਚਾਰਦੀਵਾਰੀ ਅਤੇ 1 ਲੱਖ 13 ਰੁਪਏ ਦੀ ਲਾਗਤ ਨਾਲ ਨਵਾਂ ਪਖਾਣਾ ਬਣਾਇਆ ਗਿਆ ਹੈ।    

ਹਲਕਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਨੂੰ ਪ੍ਰਫੂਲਿਤ ਕਰਨ ਦੇ ਮੰਤਵ ਨਾਲ ਕਲਾਸ ਰੂਮ, ਬੁਨਿਆਦੀ ਢਾਂਚਾ ਅਤੇ ਡਿਜੀਟਲ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਜਿੱਥੇ ਪੜ੍ਹਨ ਲਈ ਵਧੀਆਂ ਸਹੂਲਤਾਂ ਮਿਲਣਗੀਆਂ, ਉਥੇ ਹੀ ਇੱਕ ਵਧੀਆ ਮਾਹੌਲ ਵੀ ਸਿਰਜਿਆ ਗਿਆ ਹੈ, ਜਿਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਤੀ ਰੂਚੀ ਵਿੱਚ ਵਾਧਾ ਹੋਇਆ ਹੈ ਅਤੇ ਵਿਦਿਆਰਥੀਆਂ ਨੂੰ ਅਕਾਦਮਿਕ ਤੌਰ 'ਤੇ ਹੋਰ ਅੱਗੇ ਵਧਣ ਦੇ ਸਮਰੱਥ ਬਣਾਉਣ ਵਿੱਚ ਵੀ ਸਹਾਈ ਹੋਵੇਗਾ।

ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਰਕਾਰ ਨੇ ਸ਼ੁਰੂ ਤੋਂ ਹੀ ਸੂਬੇ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਸੁਧਾਰ ਕਰਨਗੇ, ਤਾਂ ਜੋ ਇਨ੍ਹਾਂ ਖੇਤਰਾਂ ਵਿੱਚ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਵਾ ਪਵੇ।ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਸਿੱਖਿਆ ਦੇ ਖਸਤਾਹਾਲ ਸਿਸਟਮ ਨੂੰ ਸੁਧਾਰ ਕੇ ਗਲੀ-ਮੁਹੱਲੇ ਵਿੱਚ ਸਿੱਖਿਆ ਕ੍ਰਾਂਤੀ ਦੀ ਲਹਿਰ ਪੈਦਾ ਕੀਤੀ ਹੈ।ਉਨ੍ਹਾਂ ਨਾਲ ਹੀ ਕਿਹਾ ਕਿ ਹੁਣ ਹਰ ਸਕੂਲ ਵਿੱਚ ਵਿਦਿਆਰਥੀਆਂ ਦੇ ਬੈਠਣ ਲਈ ਵਧੀਆ ਫਰਨੀਚਰ, ਗਰੀਨ ਬੋਰਡ, ਪੀਣ ਵਾਲਾ ਸਾਫ਼ ਪਾਣੀ, ਪੜਾਉਣ ਵਾਲੇ ਵਧੀਆ ਅਧਿਆਪਕ ਤੋਂ ਇਲਾਵਾ ਹੋਰ ਵੀ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੇ ਸਹਿਯੋਗ ਨਾਲ ਨਸਿ਼ਆਂ ਖਿਲਾਫ਼ ਪੂਰੀ ਦ੍ਰਿੜਤਾ ਨਾਲ ਲੜ ਰਹੀ ਹੈ ਅਤੇ ਨਸ਼ਾ ਸਮੱਗਲਰਾਂ ਨੂੰ ਕਰੜੇ ਹੱਥੀ ਲੈਂਦਿਆਂ ਜਿੱਥੇ ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕਰ ਰਹੀ ਹੈ, ਉਥੇ ਹੀ ਉਨ੍ਹਾਂ ਦੇ ਘਰਾਂ 'ਤੇ ਬੁਲਡੋਜ਼ਰ ਚਲਾਏ ਜਾ ਰਹੇ ਹਨ, ਤਾਂ ਜੋ ਨੌਜਵਾਨਾਂ ਨੂੰ ਨਸ਼ੇ ਦੀ ਅਲਾਮਤ ਤੋਂ ਦੂਰ ਰੱਖਿਆ ਜਾ ਸਕੇ। ਇਸ ਤੋਂ ਇਲਾਵਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖਿਲਾਫ਼ ਵੀ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਗਈ ਹੈ।ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਮਾਨਸਾ ਗੁਰਪ੍ਰੀਤ ਸਿੰਘ ਭੁੱਚਰ,ਚੇਅਰਮੈਨ ਮਾਰਕਿਟ ਕਮੇਟੀ ਭੀਖੀ ਵਰਿੰਦਰ ਸੋਨੀ, ਸਰਪੰਚ ਫਫੜੇ ਭਾਈਕੇ ਜ਼ਸਵੀਰ ਕੌਰ,ਸਰਪੰਚ ਚਕੇਰੀਆਂ ਜਗਵੀਰ ਸਿੰਘ,ਸਰਪੰਚ ਦਲੇਲ ਸਿੰਘ ਵਾਲਾ ਹਰਦੀਪ ਸਿੰਘ,ਹਲਕਾ ਕੋਆਰਡੀਨੇਟਰ ਅਜੈਬ ਸਿੰਘ ਬੁਰਜ ਹਰੀ,ਸੁਖਵੀਰ ਸਿੰਘ,ਉਪ ਜਿ਼ਲ੍ਹਾ ਸਿੱਖਿਆ ਅਫ਼ਸਰ ਡਾ. ਪਰਮਜੀਤ ਸਿੰਘ ਭੋਗਲ,ਇੰਚਾਰਜ ਪ੍ਰਿੰਸੀਪਲ ਕੁਲਦੀਪ ਸਿੰਘ, ਪ੍ਰਿੰਸੀਪਲ ਕੁਲਦੀਪ ਸਿੰਘ ਚਹਿਲ,ਹੈਡ ਮਾਸਟਰ ਮੁਨੀਸ਼ ਕੁਮਾਰ,ਡਾ. ਭਰਪੂਰ ਸਿੱਧੂ,ਰਜਿੰਦਰ ਸਿੰਘ,ਗੁਰਜੰਟ ਸਿੰਘ, ਗੁਰਜੀਤ ਸਿੰਘ,ਜਗਸੀਰ ਸਿੰਘ ਖਿੱਲਣ,ਗਗਨਦੀਪ ਸਿੰਘ, ਜਗਤਾਰ ਸਿੰਘ,ਅਮਨਦੀਪ ਸਿੰਘ,ਸਿ਼ੰਦਰਪਾਲ ਕੌਰ ਤੋਂ ਇਲਾਵਾ ਸਕੂਲ ਸਟਾਫ਼,ਵਿਦਿਆਰਥੀ ਅਤੇ ਪਿੰਡ ਦੇ ਮੋਹਤਬਰ ਵਿਅਕਤੀ ਮੌਜੂਦ ਸਨ।