Sunday, June 1, 2025

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੀਖੀ (ਮੁੰਡੇ) ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੀ ਕੀਤੀ ਚੋਣ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੀਖੀ (ਮੁੰਡੇ) ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੀ ਕੀਤੀ ਚੋਣ

ਸਰਬ ਸੰਮਤੀ ਨਾਲ ਕੁਲਵੰਤ ਸਿੰਘ ਨੂੰ ਚੇਅਰਮੈਨ ਤੇ ਮਨਪ੍ਰੀਤ ਕੌਰ ਨੂੰ ਉਪ ਚੇਅਰਮੈਨ ਚੁਣਿਆ

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੀਖੀ (ਮੁੰਡੇ) ਦੀ ਸਕੂਲ ਮੈਨੇਜਮੈਂਟ ਕਮੇਟੀ ਦੀ ਚੋਣ ਨਗਰ ਪੰਚਾਇਤ ਤੇ ਪਤਵੰਤਿਆਂ ਦੀ ਹਾਜ਼ਰੀ 'ਚ ਮੁਕੰਮਲ ਕੀਤੀ ਗਈ।ਸਕੂਲ ਮੁਖੀ ਗੁਰਪਿੰਦਰ ਸਿੰਘ ਗਾਮੀਵਾਲਾ ਨੇ ਦੱਸਿਆ ਕਿ ਸਕੂਲ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਦਾ ਸਕੂਲ ਵਿੱਚ ਇਜ਼ਲਾਸ ਸੱਦਿਆ ਗਿਆ ਸੀ ਜਿਸ ਵਿੱਚ ਸਕੂਲ ਮੈਨੇਜਮੇਂਟ ਕਮੇਟੀ ਦੀ ਚੋਣ ਦੌਰਾਨ ਹਾਜ਼ਰ ਮਾਪਿਆਂ ਦੁਆਰਾ ਕੁਲਵੰਤ ਸਿੰਘ ਨੂੰ ਸਰਬ ਸੰਮਤੀ ਨਾਲ ਚੇਅਰਮੈਨ ਅਤੇ ਮਨਪ੍ਰੀਤ ਕੌਰ ਨੂੰ ਵਾਇਸ ਚੇਅਰਮੈਨ ਚੁਣਿਆ ਗਿਆ, ਜਗਸੀਰ ਸਿੰਘ ਬਾਬੇ ਕਾ ਨੂੰ ਸਮਾਜ ਸੇਵੀ ਦੇ ਤੌਰ ਤੇ ਬੁੱਧ ਸਿੰਘ  ਰਿਟਾਇਰਡ ਮਾਸਟਰ ਜੀ ਨੂੰ ਸਿੱਖਿਆ ਮਾਹਰ ਦੇ ਤੌਰ ਚੁਣਿਆ ਗਿਆ ਤੇ ਬਾਕੀ ਮੈਂਬਰ ਵੀ ਸਰਬ ਸੰਮਤੀ ਨਾਲ ਚੁਣੇ ਗਏ| ਇਸ ਸਮੇਂ ਨਗਰ ਪੰਚਾਇਤ ਪ੍ਰਧਾਨ ਦੇ ਪਤੀ ਸੁਖਦੇਵ ਸਿੰਘ, ਮੀਤ ਪ੍ਰਧਾਨ ਪਰਮਿੰਦਰ ਗੋਰਾ ਤੇ ਪੱਪੀ ਸਿੰਘ, ਕ੍ਰਮਵਾਰ ਐਮ. ਸੀ.  ਮਨਪ੍ਰੀਤ ਸਿੰਘ, ਰਾਮ ਸਿੰਘ ਚਹਿਲ ਤੇ ਸਮਾਜ ਸੇਵੀ ਰਜਿੰਦਰ ਜਾਫਰੀ,ਰਾਜ ਕੁਮਾਰ ਤੇ ਹੋਰ ਪਤਵੰਤਿਆਂ ਤੋਂ ਇਲਾਵਾ ਸਕੂਲ ਸਟਾਫ 'ਚੋਂ ਯਾਦਵਿੰਦਰ ਸਿੰਘ ਲੈਕਚਰਾਰ, ਸੱਤ ਪ੍ਰਤਾਪ ਸਿੰਘ,ਜਗਪਾਲ ਸਿੰਘ,ਹਰਵਿੰਦਰ ਸਿੰਘ, ਵਰਿੰਦਰਜੀਤ ਸਿੰਘ,ਅਮਰੀਕ ਸਿੰਘ,ਅਭਿਸ਼ੇਕ ਬਾਂਸਲ, ਵੀਰਪਾਲ ਕੌਰ,ਅਨੀਤਾ ਰਾਣੀ,ਮਨਿੰਦਰ ਕੌਰ,ਮਨਪ੍ਰੀਤ ਕੌਰ, ਰਜਿੰਦਰ ਕੌਰ ਆਦਿ ਹਾਜ਼ਰ ਸਨ।

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਸਰਕਾਰੀ ਸਕੂਲ ਬੀਰ ਹੋਡਲਾ ਕਲਾਂ ਵਿਖੇ ਭਾਰਤੀ ਭਾਸ਼ਾ ਸਮਰ ਕੈਂਪ ਤਹਿਤ ਤੇਲਗੂ ਭਾਸ਼ਾ ਦਾ ਕੈਂਪ ਲਾਇਆ

ਸਰਕਾਰੀ ਸਕੂਲ ਬੀਰ ਹੋਡਲਾ ਕਲਾਂ ਵਿਖੇ ਭਾਰਤੀ ਭਾਸ਼ਾ ਸਮਰ ਕੈਂਪ ਤਹਿਤ ਤੇਲਗੂ ਭਾਸ਼ਾ ਦਾ ਕੈਂਪ ਲਾਇਆ

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਰ ਹੋਡਲਾ ਕਲਾਂ ਵਿਖੇ 7 ਰੋਜ਼ਾ 'ਭਾਰਤੀ ਭਾਸ਼ਾ ਸਮਰ ਕੈਂਪ' ਲਾਇਆ ਗਿਆ।ਸਕੂਲ ਦੇ ਇੰਚਾਰਜ ਪ੍ਰਿੰਸੀਪਲ ਸੁਖਦੇਵ ਸਿੰਘ ਧਾਲੀਵਾਲ ਨੇ ਦੱਸਿਆ ਇਸ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਰੌਚਿਕ ਤਰੀਕਿਆਂ ਨਾਲ ਤੇਲਗੂ ਭਾਸ਼ਾ ਦੀ ਬਹੁਪੱਖੀ ਜਾਣਕਾਰੀ ਦਿੱਤੀ ਗਈ। ਸਮਰ ਕੈਂਪ ਦੇ ਨੋਡਲ ਇੰਚਾਰਜ ਕੁਲਵਿੰਦਰ ਬੱਛੋਆਣਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਤੇਲਗੂ ਭਾਸ਼ਾ ਵਿੱਚ ਗਿਣਤੀ,ਰੋਜ਼ਾਨਾ ਜੀਵਨ ਵਿੱਚ ਵਰਤੇ ਜਾਂਦੇ ਵਾਕ,ਸਬਜ਼ੀਆਂ ਤੇ ਫਲ਼ਾਂ ਦੇ ਨਾਂ ਅਤੇ ਤੇਲਗੂ ਲੋਕ-ਨਾਚ ਸਿਖਾਏ ਗਏ।ਇਸ ਤੋਂ ਇਲਾਵਾ ਤੇਲਗੂ ਭਾਸ਼ਾ ਦੇ ਭੂਗੋਲਿਕ ਖੇਤਰ,ਉੱਥੋਂ ਦੇ ਅਜ਼ਾਦੀ ਘੁਲਾਟੀਆਂ ਤੇ ਇਤਿਹਾਸਕ ਸਥਾਨਾਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ।ਕੈਂਪ ਦੇ ਆਖ਼ਰੀ ਦਿਨ ਵਿਦਿਆਰਥੀਆਂ ਵੱਲੋਂ ਹਾਸਲ ਕੀਤੀ ਗਈ ਜਾਣਕਾਰੀ ਦੀ ਪੇਸ਼ਕਾਰੀ ਕੀਤੀ ਗਈ, ਜਿਸ ਵਿੱਚ ਤੇਲਗੂ ਭਾਸ਼ਾ ਦੀ ਰੋਜ਼ਾਨਾ ਵਰਤੋਂ ਦੇ ਵਾਕ ਅਤੇ ਲੋਕ-ਨਾਚ ਸ਼ਾਮਲ ਸਨ। ਕੈਂਪ ਵਿੱਚ ਕੁੱਲ 75 ਵਿਦਿਆਰਥੀਆਂ ਨੇ ਹਿੱਸਾ ਲਿਆ, ਜਿਨ੍ਹਾਂ ਨੂੰ ਆਖ਼ਰੀ ਦਿਨ ਰਿਫਰੈਸ਼ਮੈਂਟ ਵੀ ਦਿੱਤੀ ਗਈ।ਕੈਂਪ ਵਿੱਚ ਸ਼ਾਮਲ ਅਧਿਆਪਕਾਂ ਵਿੱਚ ਅਮਨਦੀਪ ਕੌਰ,ਗੁਰਧਿਆਨ ਸਿੰਘ, ਸੁਪਰੀਤ ਕੌਰ,ਕਮਲਜੀਤ ਕੌਰ,ਤਰੁਣ ਗੋਇਲ,ਕਰਨਵੀਰ ਤੇ ਨੀਲਮ ਰਾਣੀ ਆਦਿ ਨੇ ਅਪਣੀ ਜੁੰਮੇਵਾਰੀ ਬਾਖੂਬੀ ਨਿਭਾਈ।

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਦਿ ਰੌਇਲ ਗਲੋਬਲ ਸਕੂਲ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਲਗਾਈ

ਦਿ ਰੌਇਲ ਗਲੋਬਲ ਸਕੂਲ  ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਲਗਾਈ

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ :  ਦਿ ਰੌਇਲ ਗਲੋਬਲ ਸਕੂਲ ਖਿਆਲਾ ਕਲਾਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ। ਜਿਸ ਵਿੱਚ ਵਿਦਿਆਰਥੀਆਂ ਨੇ ਭਰਪੂਰ ਜੋਸ਼ ਅਤੇ ਸ਼ਰਧਾ ਨਾਲ ਭਾਗ ਲਿਆ। ਅਧਿਆਪਕਾਂ ਨੇ ਵੀ ਇਸ ਪਵਿਤਰ ਸਮਾਗਮ ਵਿੱਚ ਆਪਣੀ ਸੇਵਾ ਦਿੱਤੀ ਅਤੇ ਬੱਚਿਆਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਬਾਲੀਦਾਨ ਬਾਰੇ ਜਾਣਕਾਰੀ ਦਿੱਤੀ। ਸਕੂਲ ਦੇ ਪ੍ਰਿੰਸੀਪਲ ਯੋਗਿਤਾ ਭਾਟੀਆ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਧਰਮ ਤੇ ਸੱਭਿਆਚਾਰ ਨਾਲ ਜੋੜਨਾ ਅੱਜ ਦੇ ਯੁੱਗ ਵਿੱਚ ਅਤਿ ਜ਼ਰੂਰੀ ਹੈ। ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਜੁਲਮ ਦੇ ਵਿਰੁੱਧ ਆਪਣੀ ਸਹੀਦੀ ਦੇ ਦਿੱਤੀ , ਤਾਂ ਸਾਡਾ ਵੀ ਫ਼ਰਜ਼ ਹੈ ਕਿ ਅਸੀਂ ਉਹਨਾਂ ਦੀ ਸ਼ਹੀਦੀ ਨੂੰ ਯਾਦ ਰੱਖੀਏ ਉਹਨਾਂ ਦੀਆਂ ਸਿੱਖਿਆਵਾਂ ' ਤੇ ਚੱਲੀਏ। ਵਿਦਿਆਰਥੀਆਂ, ਅਧਿਆਪਕਾਂ ਤੇ ਸਕੂਲ ਸਹਿਯੋਗੀ ਸਟਾਫ ਵੱਲੋਂ ਠੰਢੇ-ਮਿੱਠੇ ਜਲ ਦੀ ਛਬੀਲ ਤਿਆਰ ਕੀਤੀ ਗਈ ਤੇ ਵਰਤਾਈ ਗਈ। ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਪੂਰੀ ਸੇਵਾ ਭਾਵਨਾ ਨਾਲ ਰਾਹਗੀਰਾਂ ਨੂੰ ਛਬੀਲ ਪਿਲਾਈ ਗਈ।ਸਕੂਲ ਦੇ ਡਾਇਰੈਕਟਰ ਡਾ. ਸਰਬਜੀਤ ਕੌਰ ਸੋਹਲ ਨੇ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਕੀਤੇ ਇਸ ਸੇਵਾ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਕਾਰਜਾਂ ਰਾਹੀਂ ਵਿਦਿਆਰਥੀਆਂ ਵਿੱਚ ਸੇਵਾ,ਨਿਮਰਤਾ ਅਤੇ ਧਾਰਮਿਕਤਾ ਜਿਹੇ ਗੁਣ ਵਿਕਸਿਤ ਹੁੰਦੇ ਹਨ। ਉਹਨਾਂ ਨੇ ਦੱਸਿਆ ਕਿ ਇਸ ਤੋਂ ਬਿਨਾਂ ਸਮੇਂ ਸਮੇਂ 'ਤੇ ਸਕੂਲ ਵੱਲੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ।

ਖੁਸ਼ਪ੍ਰੀਤ ਸਿੰਘ,ਮਾਨਸਾ : ਲੁਧਿਆਣਾ ਇਜਲਾਸ ਵਿੱਚ ਹੈੱਡਮਾਸਟਰ ਕਾਡਰ ਦੀਆਂ ਹੱਕੀ ਮੰਗਾਂ ਪੂਰੀਆਂ ਕਰਨ ਦੀ ਲਹਿਰ ਨੇ ਜ਼ੋਰ ਫੜਿਆ

ਲੁਧਿਆਣਾ ਇਜਲਾਸ ਵਿੱਚ ਹੈੱਡਮਾਸਟਰ ਕਾਡਰ ਦੀਆਂ ਹੱਕੀ ਮੰਗਾਂ ਪੂਰੀਆਂ ਕਰਨ ਦੀ ਲਹਿਰ ਨੇ ਜ਼ੋਰ ਫੜਿਆ

ਪੰਜਾਬ ਤੋਂ ਵੱਡੀ ਗਿਣਤੀ ਵਿੱਚ ਹੈੱਡਮਾਸਟਰ ਕਾਡਰ ਦੇ ਅਧਿਕਾਰੀਆਂ ਨੇ ਲਿਆ ਭਾਗ

ਖੁਸ਼ਪ੍ਰੀਤ ਸਿੰਘ,ਮਾਨਸਾ : ਪਿਛਲੇ ਦਿਨੀਂ ਹੈੱਡਮਾਸਟਰ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਲੁਧਿਆਣਾ ਵਿਖੇ ਰੱਖੇ ਗਏ ਜਨਰਲ ਇਜਲਾਸ ਵਿੱਚ ਮਾਨਸਾ ਤੋਂ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਜੱਸਲ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਹੈੱਡਮਾਸਟਰ ਐਸੋਸੀਏਸ਼ਨ ਦੀ ਮਾਨਸਾ ਇਕਾਈ ਦੇ ਹੈੱਡਮਾਸਟਰਾਂ ਨੇ ਭਾਗ ਲਿਆ।ਹਰਪ੍ਰੀਤ ਸਿੰਘ ਜੱਸਲ ਨੇ ਕਿਹਾ ਕਿ ਸਰਕਾਰ ਦੁਆਰਾ ਪਿਛਲੇ ਲੰਮੇ ਸਮੇਂ ਤੋਂ ਅਣਗੌਲੇ ਕੀਤੇ ਹੈੱਡਮਾਸਟਰ ਕਾਡਰ ਵਿੱਚ ਉਹਨਾਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਨਾ ਮੰਨੇ ਜਾਣ ਦੇ ਵਿਰੁੱਧ ਭਾਰੀ ਰੋਸ ਹੈ। ਇਸ ਲਈ ਲੁਧਿਆਣਾ ਦੇ ਇਜਲਾਸ ਵਿੱਚ ਵੱਡੀ ਗਿਣਤੀ ਵਿੱਚ ਹੈੱਡਮਾਸਟਰ ਕਾਡਰ ਨੇ ਭਾਗ ਲਿਆ ਅਤੇ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਕੀਤੀ ਜਾ ਰਹੀ ਅਣਦੇਖੀ ਦੇ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਲਾਮਬੰਦੀ ਲਈ ਯੋਜਨਾ ਬਣਾਈ ਗਈ।ਮਨਦੀਪ ਸਿੰਘ ਸਰਾਂ ਨੇ ਕਿਹਾ ਕਿ ਪ੍ਰਿੰਸੀਪਲ ਪ੍ਰਮੋਸ਼ਨ ਲਈ ਹੈੱਡਮਾਸਟਰ ਕਾਡਰ ਦਾ ਬਣਦਾ ਬੈਕਲਾਗ ਤੁਰੰਤ ਦਿੱਤਾ ਜਾਵੇ ਅਤੇ ਜਲਦ ਪ੍ਰਮੋਸ਼ਨਾਂ ਕੀਤੀਆਂ ਜਾਣ। ਐਸੋਸੀਏਸ਼ਨ ਨੇ ਕਿਹਾ ਕਿ 2019 ਵਿੱਚ ਨਿਕਲੀ ਭਰਤੀ ਦੌਰਾਨ ਪਹਿਲਾਂ ਹੀ ਸਾਲਾਂ ਬੱਧੀ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ ਮਾਸਟਰ ਕਾਡਰ ਦੇ ਮਿਹਨਤੀ ਅਧਿਆਪਕਾਂ ਨੇ ਪੀ. ਪੀ. ਐੱਸ. ਸੀ. ਦਾ ਵੱਕਾਰੀ ਲਿਖਤੀ ਇਮਤਿਹਾਨ ਤੇ ਇੰਟਰਵਿਊ ਪਾਸ ਕਰਕੇ ਜਨਵਰੀ 2020 ਵਿੱਚ ਹੈੱਡਮਾਸਟਰਾਂ ਵਜੋਂ ਜੁਆਇੰਨ ਕੀਤਾ ਅਤੇ ਦਿਨਾਂ ਵਿੱਚ ਹੀ ਸਕੂਲਾਂ ਦੀ ਨੁਹਾਰ ਬਦਲ ਦਿੱਤੀ, ਜਿਸ ਦੇ ਬਦਲੇ ਵਿੱਚ ਸਮੇਂ ਦੀਆਂ ਸਰਕਾਰਾਂ ਨੇ ਉਹਨਾਂ ਨੂੰ ਹਾਇਰ ਰਿਸਪਾਂਸੀਬਿਲਟੀ ਇੰਕਰੀਮੈਂਟ ਦੇਣ ਤੋਂ ਵੀ ਬਿਨਾਂ ਕਿਸੇ ਕਾਰਨ ਦੇ ਹੱਥ ਪਿੱਛੇ ਖਿੱਚ ਲਿਆ,ਹੁਣ ਹੈੱਡਮਾਸਟਰ ਕਾਡਰ ਚੁੱਪ ਨਹੀਂ ਬੈਠੇਗਾ ਅਤੇ ਜਿੱਥੇ ਹਰ ਮੁਹਾਜ਼ 'ਤੇ ਸੰਘਰਸ਼ ਲਈ ਲਾਮਬੰਦੀ ਸ਼ੁਰੂ ਕੀਤੀ ਜਾਵੇਗੀ ਉੱਥੇ ਹੀ ਕਾਨੂੰਨ ਦਾ ਸਹਾਰਾ ਵੀ ਲਿਆ ਜਾਵੇਗਾ।ਸਟੇਟ ਕਮੇਟੀ ਮੈਂਬਰ ਗੁਰਦਾਸ ਸਿੰਘ ਸੇਖੋਂ ਨੇ ਹੈੱਡਮਾਸਟਰ ਕਾਡਰ ਦੇ ਗਰੇਡ ਪੇ ਵਿੱਚ ਵਾਧਾ ਕਰਨ, ਹਾਇਰ ਰਿਸਪਾਂਸੀਬਿਲਟੀ ਇਨਕਰਮੈਂਟ ਦੇਣ, ਹੁਣ ਤੱਕ ਬਣਦੇ ਬੈਕਲਾਗ ਕੋਟੇ ਦੀਆਂ ਪੋ੍ਮੋਸ਼ਨਾਂ ਅਤੇ ਪ੍ਰਮੋਸ਼ਨ ਕੋਟੇ ਵਿੱਚ ਵਾਧੇ ਦੀਆਂ ਬਿਲਕੁਲ ਜਾਇਜ਼, ਹੱਕੀ ਤੇ ਤਰਕਸੰਗਤ ਮੰਗਾਂ ਨੂੰ ਪਹਿਲ ਦੇ ਅਧਾਰ 'ਤੇ ਪੂਰੀਆਂ ਕਰਕੇ ਕਾਡਰ ਨਾਲ਼ ਇਨਸਾਫ਼ ਕਰਨ ਦੀ ਗੁਹਾਰ ਲਗਾਈ। ਗੁਰਜੰਟ ਸਿੰਘ ਵੈਦ ਤੇ ਜਗਜੀਤ ਸਿੰਘ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਆਏ ਹੋਏ ਹੈੱਡਮਾਸਟਰ ਕਾਡਰ ਨੂੰ ਹਰ ਪੱਖ ਤੋਂ ਤਿਆਰ ਰਹਿਣ ਲਈ ਪ੍ਰੇਰਿਤ ਕੀਤਾ।ਲੁਧਿਆਣਾ ਇਜਲਾਸ ਵਿੱਚ ਹਾਜ਼ਰੀ ਭਰਨ ਵਾਲੇ ਹੈੱਡਮਾਸਟਰ ਹਰਪ੍ਰੀਤ ਸਿੰਘ ਜੱਸਲ,ਮਨਦੀਪ ਸਿੰਘ ਸਰਾਂ,ਗੁਰਦਾਸ ਸਿੰਘ ਸੇਖੋਂ,ਗੁਰਜੰਟ ਸਿੰਘ,ਹਰਜਿੰਦਰ ਸਿੰਘ ਵਿਰਦੀ,ਉਮੇਸ਼ ਕੁਮਾਰ, ਜਗਜੀਤ ਸਿੰਘ,ਜਸਵਿੰਦਰ ਸਿੰਘ,ਹਰਜੀਤ ਸਿੰਘ,ਅਨੀਤਾ ਰਾਣੀ,ਨੀਰਜ ਰਾਣੀ, ਸਵਾਤੀ ਜਿੰਦਲ,ਪਰਵੀਨ ਰਾਣੀ ਆਦਿ ਨੇ ਸਰਕਾਰ ਤੋਂ ਹੈੱਡਮਾਸਟਰ ਕਾਡਰ ਦੀਆਂ ਮੰਗਾਂ ਪ੍ਤੀ ਤੁਰੰਤ ਧਿਆਨ ਦੇਣ ਲਈ ਅਪੀਲ ਕੀਤੀ।

Friday, May 30, 2025

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਦਿ ਰੋਇਲ ਗਰੁੱਪ ਆਫ ਕਾਲਜਿਜ਼ ਬੋੜਾਵਲ ਦੇ ਕੰਪਿਊਟਰ ਵਿਭਾਗ ਦਾ ਨਤੀਜਾ ਰਿਹਾ ਸ਼ਾਨਦਾਰ

ਦਿ ਰੋਇਲ ਗਰੁੱਪ ਆਫ ਕਾਲਜਿਜ਼ ਬੋੜਾਵਲ ਦੇ ਕੰਪਿਊਟਰ ਵਿਭਾਗ ਦਾ ਨਤੀਜਾ ਰਿਹਾ ਸ਼ਾਨਦਾਰ

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਕੰਪਿਊਟਰ ਵਿਭਾਗ ਦੇ ਬੀ.ਸੀ.ਏ ਭਾਗ ਤੀਜਾ ਸਮੈਸਟਰ ਛੇਵਾਂ ਦੇ ਨਤੀਜੇ ਵਿੱਚ ਦਿ ਰੋਇਲ ਗਰੁੱਪ ਆਫ ਕਾਲਜਿਜ਼ ਬੋੜਾਵਾਲ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ। ਕੰਪਿਊਟਰ ਵਿਭਾਗ ਦੇ ਮੁਖੀ ਸਹਾਇਕ ਪ੍ਰੋਫੈਸਰ ਗੁਰਦੀਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਦਿਆਰਥਣ ਮਨਜਿੰਦਰ ਕੌਰ ਨੇ 90 ਫ਼ੀਸਦ ਅੰਕ ਪ੍ਰਾਪਤ ਕਰਕੇ ਕਾਲਜ 'ਚੋਂ ਪਹਿਲਾ ਸਥਾਨ,ਪਰਵਿੰਦਰ ਕੌਰ ਨੇ 79 ਫ਼ੀਸਦ ਅੰਕ ਹਾਸਲ ਕਰਕੇ ਦੂਜਾ ਸਥਾਨ ਅਤੇ ਹੈਪੀ ਨੇ 76 ਫ਼ੀਸਦ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ।ਕਾਲਜ ਦੇ ਪ੍ਰਿੰਸੀਪਲ ਨੇ ਵਿਦਿਆਰਥੀਆਂ,ਮਾਪਿਆ ਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਲਜ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਮਿਹਨਤ ਸਦਕਾ ਹੀ ਇਹ ਸ਼ਾਨਦਾਰ ਪ੍ਰਾਪਤੀਆਂ ਹੋ ਸਕੀਆਂ ਹਨ।ਕਾਲਜ ਦੇ ਡਾਇਰੈਕਟਰ ਡਾ. ਕੁਲਦੀਪ ਸਿੰਘ ਬੱਲ ਨੇ ਕਿਹਾ ਕਿ ਕੰਪਿਊਟਰ ਵਿਭਾਗ ਦੇ ਨਤੀਜੇ ਹਮੇਸ਼ਾਂ ਸ਼ਾਨਦਾਰ ਹੀ ਰਹੇ ਹਨ।ਕਾਲਜ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਵਿਦਿਆਰਥੀਆਂ ਨੂੰ ਸ਼ਾਨਦਾਰ ਪ੍ਰਾਪਤੀਆਂ ਲਈ ਵਧਾਈ ਦਿੱਤੀ।ਇਸ ਮੌਕੇ ਸਹਾਇਕ ਪ੍ਰੋਫੈਸਰ ਗਗਨਦੀਪ ਕੌਰ ਹਾਜਰ ਸਨ।

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਦਿ ਰੋਇਲ ਕਾਲਜ ਆਫ ਨਰਸਿੰਗ ਬੋੜਾਵਾਲ ਦਾ ਜੀ.ਐਨ.ਐਮ. ਭਾਗ ਪਹਿਲੇ ਦਾ ਨਤੀਜਾ ਰਿਹਾ ਸ਼ਾਨਦਾਰ

ਦਿ ਰੋਇਲ ਕਾਲਜ ਆਫ ਨਰਸਿੰਗ ਬੋੜਾਵਾਲ ਦਾ ਜੀ.ਐਨ.ਐਮ. ਭਾਗ ਪਹਿਲੇ ਦਾ ਨਤੀਜਾ ਰਿਹਾ ਸ਼ਾਨਦਾਰ

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਪੰਜਾਬ ਨਰਸਿੰਗ ਰਜਿਸਟਰੇਸ਼ਨ ਕਾਉਂਸਲ ਵੱਲੋਂ ਜੀ.ਐਨ.ਐਮ. ਭਾਗ ਪਹਿਲੇ ਦਾ ਨਤੀਜਾ ਐਲਾਨਿਆ ਗਿਆ ਜਿਸ ਵਿੱਚ ਦਿ ਰੋਇਲ ਕਾਲਜ ਆਫ ਨਰਸਿੰਗ, ਬੋੜਾਵਾਲ ਦੇ ਜੀ ਐਨ ਐਮ ਭਾਗ ਪਹਿਲੇ ਦਾ ਨਤੀਜਾ ਹਰ ਵਾਰ ਦੀ ਤਰ੍ਹਾਂ ਸ਼ਾਨਦਾਰ ਰਿਹਾ। ਕਾਲਜ ਪ੍ਰਿੰਸੀਪਲ ਡਾ. ਸੰਜੇ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥਣ ਭਾਰਤੀ ਨੇ 82.4 ਫ਼ੀਸਦ ਅੰਕ ਹਾਸਲ ਕਰਕੇ ਪਹਿਲਾ ਸਥਾਨ,ਅਰਸ਼ਦੀਪ ਕੌਰ ਨੇ 82 ਫ਼ੀਸਦ ਅੰਕ ਹਾਸਲ ਕਰਕੇ ਦੂਜਾ ਸਥਾਨ ਅਤੇ ਸੁਖਪਾਲ ਕੌਰ ਅਤੇ ਖੁਸ਼ਪ੍ਰੀਤ ਕੌਰ ਨੇ 77 ਫ਼ੀਸਦ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੇ ਮਾਪਿਆਂ ਅਤੇ ਕਾਲਜ ਦਾ ਨਾਂ ਰੌਸ਼ਨ ਕੀਤਾ। ਇਸ ਮੌਕੇ ਕਾਲਜ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਖੁਸ਼ੀ ਪ੍ਰਗਟਾਈ ਅਤੇ ਦੱਸਿਆ ਕਿ ਇਹ ਸਾਰਿਆਂ ਦੀ ਮਿਹਨਤ ਅਤੇ ਲਗਨ ਦਾ ਨਤੀਜਾ ਹੈ ਜੋ ਸਾਰੇ ਵਿਦਿਆਰਥੀ ਬਹੁਤ ਚੰਗੇ ਅੰਕ ਲੈ ਕੇ ਪਾਸ ਹੋਏ ਹਨ। ਇਸ ਸੰਸਥਾ ਵਿੱਚ ਏ.ਐਨ.ਐਮ.,ਜੀ.ਐਨ.ਐਮ. ਅਤੇ ਬੀ.ਐਸ.ਸੀ. ਨਰਸਿੰਗ ਕੋਰਸ ਸਫਲਤਾ ਪੂਰਵਕ ਚੱਲ ਰਹੇ ਹਨ।

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਭਗਵਤੀ ਕਾਲਜ ਭੀਖੀ ਦਾ ਬੀ.ਐਡ ਭਾਗ ਦੂਜਾ ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ

ਭਗਵਤੀ ਕਾਲਜ ਭੀਖੀ ਦਾ ਬੀ.ਐਡ ਭਾਗ ਦੂਜਾ ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਐਲਾਨੇ ਗਏ ਬੀ.ਐਡ. ਭਾਗ ਦੂਜਾ ਸਮੈਸਟਰ ਤੀਜਾ ਦੇ ਨਤੀਜੇ ਵਿੱਚ ਭਗਵਤੀ ਕਾਲਜ ਆਫ ਐਜੂਕੇਸ਼ਨ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ।ਇਸ ਨਤੀਜੇ ਵਿੱਚ ਸੰਸਥਾ ਦੀਆਂ ਵਿਦਿਆਰਥਣਾਂ ਨੇ ਪੂਰੇ ਇਲਾਕੇ ਵਿੱਚ ਸੰਸਥਾ ਦਾ ਨਾਂ ਰੌਸ਼ਨ ਕੀਤਾ।ਇਸ ਨਤੀਜੇ ਵਿੱਚ ਰੀਤਿਕਾ ਰਾਣੀ ਪੁੱਤਰੀ ਪਵਨ ਕੁਮਾਰ ਨੇ 92 ਫ਼ੀਸਦ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਸ਼ੈਫੀ ਪੁੱਤਰੀ ਸੰਜੇ ਬਾਂਸਲ ਅਤੇ ਰਵਨੀਤ ਕੌਰ ਚਹਿਲ ਪੁੱਤਰੀ ਚਰਨਜੀਤ ਸਿੰਘ ਨੇ 91.66 ਫ਼ੀਸਦ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ, ਹਰਸ਼ ਰਾਣੀ ਪੁੱਤਰੀ ਸੁਭਾਸ਼ ਜਿੰਦਲ ਅਤੇ ਸ਼ਰਮਾ ਹੀਨਾ ਪੁੱਤਰੀ ਹਰੀ ਰਾਮ ਨੇ 91.33 ਫ਼ੀਸਦ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ।ਸੰਸਥਾ ਦੀ ਮੈਨੇਜ਼ਮੈਂਟ ਨੇ ਵਿਦਿਆਰਥਣਾਂ ਨੂੰ ਚੰਗੇ ਨਤੀਜੇ ਪ੍ਰਾਪਤ ਕਰਨ 'ਤੇ ਵਧਾਈ ਦਿੱਤੀ ਅਤੇ ਸਮੂਹ ਸਟਾਫ ਨੂੰ ਇਸ ਵਿੱਚ ਵਿਦਿਆਰਥੀਆਂ ਦਾ ਸਾਥ ਦੇਣ ਲਈ ਸ਼ਲਾਘਾ ਕੀਤੀ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।