Wednesday, September 3, 2025

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਰਾਹਤ ਕਾਰਜਾਂ ਦੀ ਕੀਤੀ ਪ੍ਰਸ਼ੰਸਾ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਰਾਹਤ ਕਾਰਜਾਂ ਦੀ ਕੀਤੀ ਪ੍ਰਸ਼ੰਸਾ

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਲਗੀਧਰ ਟਰੱਸਟ ਦੇ ਸੇਵਾਦਾਰ ਭਾਈ ਹਰਜੀਤ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਪੰਜਾਬ ਦੇ ਸਰਹੱਦੀ ਖੇਤਰ ਵਿੱਚ ਆਏ ਹੜ੍ਹਾਂ ਦੌਰਾਨ ਟਰੱਸਟ ਵੱਲੋਂ ਚਲਾਏ ਗਏ ਇਨਸਾਨੀ ਅਤੇ ਰਾਹਤ ਕੰਮਾਂ ਦੀ ਤਹਿ ਦਿਲੋਂ ਪ੍ਰਸ਼ੰਸਾ ਕੀਤੀ। ਇਸ ਦੌਰਾਨ ਰਾਜਪਾਲ ਨੇ ਦੀਨਾਨਗਰ ਵਿਖੇ ਬਣਾਏ ਗਏ ਰਾਹਤ ਕੈਂਪ ਦੀ ਖਾਸ ਤੌਰ 'ਤੇ ਸਰਾਹਨਾ ਕੀਤੀ ਅਤੇ ਕਲਗੀਧਰ ਟਰੱਸਟ ਵੱਲੋਂ ਮਨੁੱਖਤਾ ਦੀ ਭਲਾਈ ਲਈ ਨਿਰੰਤਰ ਚੱਲ ਰਹੇ ਸੇਵਾ ਕਾਰਜਾਂ ਦੀ ਵੀ ਖੁਲ ਕੇ ਪ੍ਰਸ਼ੰਸਾ ਕੀਤੀ। ਜਿਕਰਯੋਗ ਹੈ ਕਿ ਟਰੱਸਟ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੀ ਦੀਨਾਨਗਰ ਅਤੇ ਗੁਰਦਾਸਪੁਰ ਤਹਿਸੀਲ ਦੇ 35 ਪਿੰਡਾਂ ਵਿੱਚੋਂ 1100 ਵਿਅਕਤੀਆਂ ਨੂੰ,ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ, ਜਲਾਲਾਬਾਦ ਅਤੇ ਫਾਜ਼ਿਲਕਾ ਤਹਿਸੀਲ ਦੇ 32 ਪਿੰਡਾਂ 'ਚੋਂ 800 ਦੇ ਲਗਭਗ ਵਿਅਕਤੀਆਂ ਨੂੰ, ਅੰਮ੍ਰਿਤਸਰ ਜ਼ਿਲ੍ਹੇ ਦੀ ਰਮਦਾਸ, ਲੋਪੋਕੇ ਅਤੇ ਅਜਨਾਲਾ ਤਹਿਸੀਲ ਦੇ 50 ਪਿੰਡਾਂ ਵਿੱਚੋਂ 2500 ਤੋਂ ਵੱਧ ਵਿਅਕਤੀਆਂ ਨੂੰ ਰੈਸਕਿਊ ਅਤੇ ਰਾਸ਼ਨ ਪਹੁੰਚਾਇਆ ਗਿਆ ਅਤੇ 1500 ਤੋਂ ਵੱਧ ਰਾਸ਼ਨ ਦੀਆਂ ਕਿਟਾਂ ਅਤੇ ਲੰਗਰ ਵੰਡਿਆ ਗਈਆਂ। ਫਿਰੋਜ਼ਪੁਰ ਅਤੇ ਤਰਨ ਤਾਰਨ ਜ਼ਿਲ੍ਹੇ ਵਿੱਚ ਰੈਸਕਿਊ ਅਪ੍ਰੇਸ਼ਨ ਚੱਲ ਰਿਹਾ ਹੈ ਇਸ ਅਪਰੇਸ਼ਨ ਨਾਲ ਹੁਣ ਤੱਕ 500 ਵਿਅਕਤੀਆਂ ਨੂੰ ਰੈਸਕਿਊ ਕਰਕੇ ਸੁਰੱਖਿਅਤ ਜਗ੍ਹਾ ਤੇ ਪਹੁੰਚਾਇਆ ਗਿਆ। ਇਹਨਾਂ ਪਿੰਡਾਂ ਵਿੱਚ ਹੜ੍ਹ ਪੀੜਤਾਂ ਨੂੰ ਘਰੋਂ-ਘਰੀ ਲੰਗਰ, ਦੁੱਧ, ਪਾਣੀ, ਰਾਹਤ ਕਿੱਟਾਂ, ਪਸ਼ੂਆਂ ਲਈ ਚਾਰਾ ਆਦਿ ਲੈ ਕੇ ਬੇੜੀਆਂ ਰਾਹੀਂ ਵੰਡਿਆ ਜਾ ਰਿਹਾ ਹੈ। ਹੁਣ ਤੱਕ 5000 ਤੋਂ ਵੱਧ ਵਿਅਕਤੀਆਂ ਨੂੰ ਰੈਸਕਿਊ ਕਰਕੇ ਸੁਰੱਖਿਅਤ ਜਗ੍ਹਾ ਤੇ ਪਹੁੰਚਾਇਆ ਗਿਆ।ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਆਈ.ਏ.ਐਸ. ਅਫਸਰ ਜਸਪਿੰਦਰ ਸਿੰਘ ਓਹਨਾ ਨਾਲ ਸਨ, ਜੋ ਕਿ ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਦੇ ਪੂਰਵ ਵਿਦਿਆਰਥੀ ਹਨ।ਕਲਗੀਧਰ ਟਰੱਸਟ ਲਈ ਇਹ ਮਾਣ ਦੀ ਗੱਲ ਹੈ ਕਿ ਇਸ ਦੀਆਂ ਸਿੱਖਿਆਤਮਕ ਸੰਸਥਾਵਾਂ ਤੋਂ ਪਾਸ ਹੋਏ ਵਿਦਿਆਰਥੀ ਅੱਜ ਪੰਜਾਬ ਦੇ ਇਹਨਾਂ ਨਾਜ਼ੁਕ ਹਲਾਤਾਂ ਵਿੱਚ ਲੋਕਾਂ ਦੀ ਸੇਵਾ ਕਰ ਰਹੇ ਹਨ।

Tuesday, September 2, 2025

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਹੜ੍ਹ ਖੇਤਰਾਂ 'ਚ ਰਾਹਤ ਕਾਰਜ ਜਾਰੀ

 ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਹੜ੍ਹ ਖੇਤਰਾਂ 'ਚ ਰਾਹਤ ਕਾਰਜ ਜਾਰੀ

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਕਲਗੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਹਿਮਾਚਲ ਪ੍ਰਦੇਸ਼ ਵੱਲੋਂ ਹਰ ਵਾਰ ਦੀ ਤਰ੍ਹਾਂ ਕੁਦਰਤੀ ਆਫਤਾਂ ਨੂੰ ਨਜਿੱਠਣ ਲਈ ਅਕਾਲ ਸੇਵਾ ਟੀਮਾਂ ਨੂੰ ਭੇਜਣ ਦਾ 26 ਅਗਸਤ ਤੋਂ ਉੱਦਮ ਕੀਤਾ ਗਿਆ। ਅੰਮ੍ਰਿਤਸਰ ਪ੍ਰੈਸ ਕਲੱਬ ਵਿਖੇ ਹੋਈ ਕਾਨਫਰੈਂਸ ਵਿੱਚ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਉਪ-ਪ੍ਰਧਾਨ ਭਾਈ ਜਗਜੀਤ ਸਿੰਘ ਕਾਕਾ ਵੀਰ ਜੀ ਨੇ ਜਾਣਕਾਰੀ ਦਿੰਦਿਆਂ ਕਿਹਾ ਗਿਆ ਕਿ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਫਾਜ਼ਿਲਕਾ ਅਤੇ ਫਿਰੋਜਪੁਰ ਜ਼ਿਲ੍ਹੇ ਦੇ ਕਈ ਪਿੰਡਾਂ 'ਚ ਵੀ ਹੜ੍ਹਾਂ ਦੀ ਸਥਿਤੀ ਬੜਾ ਭਿਆਨਕ ਰੂਪ ਧਾਰ ਗਈ। ਜਿਸ ਤਹਿਤ ਗੁਰਦਾਸਪੁਰ ਜ਼ਿਲ੍ਹੇ ਦੀ ਦੀਨਾਨਗਰ ਅਤੇ ਗੁਰਦਾਸਪੁਰ ਤਹਿਸੀਲ ਦੇ 35 ਪਿੰਡਾਂ ਵਿੱਚੋਂ 1100 ਵਿਅਕਤੀਆਂ ਨੂੰ, ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ, ਜਲਾਲਾਬਾਦ ਅਤੇ ਫਾਜ਼ਿਲਕਾ ਤਹਿਸੀਲ ਦੇ 32 ਪਿੰਡਾਂ ਵਿੱਚੋਂ 800 ਦੇ ਲਗਭਗ ਵਿਅਕਤੀਆਂ ਨੂੰ, ਅੰਮ੍ਰਿਤਸਰ ਜ਼ਿਲ੍ਹੇ ਦੀ ਰਮਦਾਸ, ਲੋਪੋਕੇ ਅਤੇ ਅਜਨਾਲਾ ਤਹਿਸੀਲ ਦੇ 50 ਪਿੰਡਾਂ ਵਿੱਚੋਂ 2500 ਤੋਂ ਵੱਧ ਵਿਅਕਤੀਆਂ ਨੂੰ ਰੈਸਕਿਊ ਅਤੇ ਰਾਸ਼ਨ ਪਹੁੰਚਾਇਆ ਗਿਆ ਅਤੇ 1500 ਤੋਂ ਵੱਧ ਰਾਸ਼ਨ ਦੀਆਂ ਕਿਟਾਂ ਅਤੇ ਲੰਗਰ ਵੰਡਿਆ ਗਈਆਂ। ਫਿਰੋਜ਼ਪੁਰ ਅਤੇ ਤਰਨ ਤਾਰਨ ਜ਼ਿਲ੍ਹੇ ਵਿੱਚ ਰੈਸਕਿਊ ਅਪ੍ਰੇਸ਼ਨ ਚੱਲ ਰਿਹਾ ਹੈ ਇਸ ਅਪਰੇਸ਼ਨ ਨਾਲ ਹੁਣ ਤੱਕ 500 ਵਿਅਕਤੀਆਂ ਨੂੰ ਰੈਸਕਿਊ ਕਰਕੇ ਸੁਰੱਖਿਅਤ ਜਗ੍ਹਾ ਤੇ ਪਹੁੰਚਾਇਆ ਗਿਆ। ਇਹਨਾਂ ਪਿੰਡਾਂ ਵਿੱਚ ਹੜ੍ਹ ਪੀੜਤਾਂ ਨੂੰ ਘਰੋਂ-ਘਰੀ ਲੰਗਰ, ਦੁੱਧ, ਪਾਣੀ, ਰਾਹਤ ਕਿੱਟਾਂ, ਪਸ਼ੂਆਂ ਲਈ ਚਾਰਾ ਆਦਿ ਲੈ ਕੇ ਬੇੜੀਆਂ ਰਾਹੀਂ ਵੰਡਿਆ ਜਾ ਰਿਹਾ ਹੈ। ਹੁਣ ਤੱਕ 5000 ਤੋਂ ਵੱਧ ਵਿਅਕਤੀਆਂ ਨੂੰ ਰੈਸਕਿਊ ਕਰਕੇ ਸੁਰੱਖਿਅਤ ਜਗ੍ਹਾ ਤੇ ਪਹੁੰਚਾਇਆ ਗਿਆ। ਹੜ੍ਹ ਪੀੜਤਾਂ ਦੇ ਰਾਹਤ ਕਾਰਜਾਂ ਲਈ "ਹੜ੍ਹ ਪੀੜਤ ਰਾਹਤ ਕੈਂਪ" ਬਣਾਏ ਗਏ ਹਨ, ਜੋ ਕਿ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹੇ ਲਈ ਅਕਾਲ ਅਕੈਡਮੀ ਤਿੱਬੜ, ਦੀਨਾਨਗਰ, ਸੁਜਾਨਪੁਰ ਅਤੇ ਡੇਰਾ ਬਾਬਾ ਨਾਨਕ ਵਿਖੇ, ਅੰਮ੍ਰਿਤਸਰ ਜ਼ਿਲੇ ਲਈ ਅਕਾਲ ਅਕੈਡਮੀ ਵਛੋਆ ਅਤੇ ਅਕਾਲ ਅਕੈਡਮੀ ਦਦੇਹਰ ਸਾਹਿਬ ਵਿਖੇ ਅਤੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਕੈਂਪ ਬਣਾਇਆ ਗਿਆ।ਜਿਥੋਂ ਨੇੜੇ ਦੇ ਹੜ੍ਹ ਪ੍ਰਵਾਭਿਤ ਇਲਾਕਿਆਂ ਵਿੱਚ ਅਤੇ ਢਾਣੀਆਂ ਵਿੱਚ ਕਿਸ਼ਤੀ ਰਾਹੀਂ ਹੜ੍ਹ ਪੀੜਤਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ। ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਭਰੋਸਾ ਦਿੱਤਾ ਜਾਂਦਾ ਹੈ ਕਿ ਜਿਹੜੇ ਖੇਤਰਾਂ ਵਿੱਚ ਪਾਣੀ ਦਾ ਪੱਧਰ ਘੱਟ ਚੁੱਕਾ ਹੈ, ਓਹਨਾ ਪਿੰਡਾਂ ਵਿੱਚ ਘਰਾਂ ਦੀ ਮੁਰੰਮਤ ਅਤੇ ਘਰੇਲੂ ਜਰੂਰਤਾਂ ਦਾ ਸਮਾਨ ਅਤੇ ਬੱਚਿਆ ਦੀ ਪੜ੍ਹਾਈ ਲਈ ਕਿਤਾਬਾਂ ਅਤੇ ਵਰਦੀ ਆਦਿ ਲੋੜਾਂ ਨੂੰ ਦੇਸ਼ ਵਿਦੇਸ਼ ਦੀਆ ਸੰਗਤਾਂ ਦੇ ਸਹਿਯੋਗ ਨਾਲ ਮੁੜ ਵਸੇਵੇ ਲਈ ਯਤਨਸੀਲ ਹੋਵੇਗਾ। ਜ਼ਿਕਰਯੋਗ ਹੈ ਕਿ ਦੇਸ਼ ਵਿੱਚ ਜਦੋ ਵੀ ਕੁਦਰਤੀ ਆਫ਼ਤਾਂ ਆਉਦੀਆਂ ਹਨ ਤਾਂ ਟਰੱਸਟ ਦੀ ਅਕਾਲ ਸੇਵਾ ਟੀਮ ਵੱਲੋਂ ਨਿਧੜਕ ਹੋ ਕੇ ਹੜ੍ਹ ਪੀੜਤਾਂ ਦੀ ਸੇਵਾ ਲਈ ਤਤਪਰ ਰਹਿੰਦੇ ਹਨ।

Monday, September 1, 2025

ਖੁਸ਼ਪ੍ਰੀਤ ਸਿੰਘ ਚਹਿਲ,ਚੀਮਾ ਮੰਡੀ : ਕੁਦਰਤੀ ਕਰੋਪੀ ਕਾਰਨ ਘਰੋਂ ਬੇਘਰ ਹੋਏ ਲੋੜਵੰਦ ਲੋਕਾਂ ਲਈ ਗੁਰੂ ਨਾਨਕ ਕਾਲਜ ਬੁਢਲਾਡਾ ਨੇ ਖੋਲ੍ਹੇ ਦਰਵਾਜੇ

ਕੁਦਰਤੀ ਕਰੋਪੀ ਕਾਰਨ ਘਰੋਂ ਬੇਘਰ ਹੋਏ ਲੋੜਵੰਦ ਲੋਕਾਂ ਲਈ ਗੁਰੂ ਨਾਨਕ ਕਾਲਜ ਬੁਢਲਾਡਾ ਨੇ ਖੋਲ੍ਹੇ ਦਰਵਾਜੇ

ਲੋੜਵੰਦ ਪਰਿਵਾਰਾਂ ਦੇ ਰਹਿਣ ਅਤੇ ਲੰਗਰ ਦਾ ਕਾਲਜ ਵੱਲੋਂ ਕੀਤਾ ਜਾਵੇਗਾ ਪ੍ਰਬੰਧ : ਪ੍ਰਿੰਸੀਪਲ ਡਾ. ਨਰਿੰਦਰ ਸਿੰਘ

ਖੁਸ਼ਪ੍ਰੀਤ ਸਿੰਘ ਚਹਿਲ,ਚੀਮਾ ਮੰਡੀ : ਐਸਜੀਪੀਸੀ ਦੇ ਅਧੀਨ ਸਫਲਤਾ ਪੂਰਵਕ ਚੱਲ ਰਹੀ ਇਸ ਖੇਤਰ ਦੀ ਨਾਮਵਰ ਵਿਦਿਅਕ ਸੰਸਥਾ ਗੁਰੂ ਨਾਨਕ ਕਾਲਜ ਬੁਢਲਾਡਾ ਵੱਲੋਂ ਸੂਬੇ ਵਿੱਚ ਕੁਦਰਤੀ ਕਰੋਪੀ ਕਾਰਨ ਹੜਾਂ ਦੀ ਬਿਮਾਰ ਚੱਲ ਰਹੇ ਝੱਲ ਰਹੇ ਲੋਕਾਂ ਲਈ ਕਾਲਜ ਦੇ ਦਰਵਾਜੇ ਖੋਲ੍ਹ ਦਿੱਤੇ ਹਨ। ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਨੇ ਦੱਸਿਆ ਕਿ ਇਸ ਕੁਦਰਤੀ ਕਰੋਪੀ ਵਿੱਚ ਬਹੁਤ ਸਾਰੇ ਲੋੜਵੰਦ ਪਰਿਵਾਰਾਂ ਦੇ ਘਰਾਂ ਦੀਆਂ ਛੱਤਾਂ ਚੋਅ ਰਹੀਆਂ ਹਨ ਜਾਂ ਡਿੱਗ ਗਈਆਂ ਹਨ। ਸਮੁੱਚੇ ਪੰਜਾਬ ਵਿੱਚ ਜੇਕਰ ਕਿਸੇ ਵੀ ਪਰਿਵਾਰ 'ਤੇ ਅਜਿਹੀ ਮੁਸੀਬਤ ਪਈ ਹੋਵੇ ਤਾਂ ਉਸ ਲਈ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ। ਉਹਨਾਂ ਕਿਹਾ ਕਿ ਉਹ ਪਰਿਵਾਰ ਕਾਲਜ ਵਿੱਚ ਆ ਕੇ ਰਹਿ ਸਕਦੇ ਹਨ ਤਾਂ ਜੋ ਜਾਨੀ ਮਾਲੀ ਨੁਕਸਾਨ ਤੋਂ ਬਚਿਆ ਜਾ ਸਕੇ। ਪ੍ਰਿੰਸੀਪਲ ਨੇ ਦੱਸਿਆ ਲੋੜਵੰਦਾਂ ਲਈ ਰਹਿਣ ਅਤੇ ਲੰਗਰ ਪ੍ਰਸ਼ਾਦੇ ਦਾ ਪ੍ਰਬੰਧ ਵੀ ਕਾਲਜ ਵੱਲੋਂ ਕੀਤਾ ਜਾਵੇਗਾ।ਕਾਲਜ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਇਲਾਕੇ ਦੇ ਸੂਝਵਾਨ ਲੋਕਾਂ ਵੱਲੋਂ ਪ੍ਰਸ਼ੰਸਾ ਕੀਤੀ ਜਾ ਰਹੀ ਹੈ।


ਖੁਸ਼ਪ੍ਰੀਤ ਸਿੰਘ ਚਹਿਲ,ਚੀਮਾ ਮੰਡੀ : ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਡੀ.ਸੀ. ਗੁਰਦਾਸਪੁਰ ਨਾਲ ਕੀਤੀ ਵਿਸਥਾਰਪੂਰਕ ਚਰਚਾ

ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਡੀ.ਸੀ. ਗੁਰਦਾਸਪੁਰ ਨਾਲ ਕੀਤੀ ਵਿਸਥਾਰਪੂਰਕ ਚਰਚਾ

ਟਰਸਟ ਵੱਲੋਂ ਹੜ ਪੀੜਤਾਂ ਦੀ ਹਰ ਸੰਭਵ ਮਦਦ ਜਾਰੀ ਰਹੇਗੀ : ਜਗਜੀਤ ਸਿੰਘ ਕਾਕਾ ਵੀਰ ਜੀ

ਖੁਸ਼ਪ੍ਰੀਤ ਸਿੰਘ ਚਹਿਲ,ਚੀਮਾ ਮੰਡੀ : ਪਿਛਲੇ ਕੁੱਝ ਦਿਨਾਂ ਤੋਂ ਰਾਵੀ ਅਤੇ ਸਤਲੁਜ ਦਰਿਆ ਦੇ ਬੰਨ੍ਹ ਟੁੱਟਣ ਕਰਕੇ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਹੜ੍ਹ ਆਏ ਹੋਏ ਹਨ। ਪੰਜਾਬ ਦੇ ਮਾਝਾ ਅਤੇ ਦੋਆਬਾ ਖੇਤਰ ਵਿੱਚ ਹੜ੍ਹ ਵਾਲ਼ੀ ਸਥਿਤੀ ਬਣੀ ਹੋਈ ਹੈ, ਉਸੇ ਤਹਿਤ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਫਾਜ਼ਿਲਕਾ ਅਤੇ ਫਿਰੋਜਪੁਰ ਜ਼ਿਲ੍ਹੇ ਦੇ ਕਈ ਪਿੰਡਾਂ 'ਚ ਵੀ ਹੜ੍ਹਾਂ ਦੀ ਸਥਿਤੀ ਬੜਾ ਭਿਆਨਕ ਰੂਪ ਧਾਰ ਗਈ। ਇਸਦੇ ਸੰਬੰਧ ਵਿੱਚ ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਗੁਰਦਾਸਪੁਰ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ। ਜਿਸ ਵਿੱਚ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਉੱਪ-ਪ੍ਰਧਾਨ ਭਾਈ ਜਗਜੀਤ ਸਿੰਘ ਵੱਲੋਂ ਜਾਣਕਾਰੀ ਦਿੰਦਿਆਂ ਕਿਹਾ ਗਿਆ ਕਿ ਕਲਗੀਧਰ ਟਰੱਸਟ ਬੜੂ ਸਾਹਿਬ ਦੀ ਅਕਾਲ ਸੇਵਾ ਟੀਮ ਵੱਲੋਂ ਵੱਖ ਵੱਖ ਜ਼ਿਲਿਆਂ ਗੁਰਦਾਸਪੁਰ ਜ਼ਿਲ੍ਹੇ ਅਧੀਨ ਦੀਨਾਨਗਰ, ਡੇਰਾ ਬਾਬਾ ਨਾਨਕ, ਪਠਾਨਕੋਟ ਦੇ ਇਲਾਕੇ ਵਿੱਚੋਂ, ਅੰਮ੍ਰਿਤਸਰ ਜ਼ਿਲ੍ਹੇ ਅਧੀਨ ਪੈਦੇ ਅਜਨਾਲਾ ਅਤੇ ਰਮਦਾਸ ਇਲਾਕੇ ਵਿੱਚੋਂ, ਫਿਰੋਜ਼ਪੁਰ ਦੇ ਇਲਾਕੇ ਅਤੇ ਫਾਜ਼ਿਲਕਾ ਜ਼ਿਲ੍ਹੇ ਅਧੀਨ ਪਿੰਡਾਂ ਵਿੱਚ ਹੜ੍ਹ ਪੀੜਤਾਂ ਨੂੰ ਘਰੋਂ-ਘਰੀ ਲੰਗਰ, ਦੁੱਧ, ਪਾਣੀ, ਰਾਹਤ ਕਿੱਟਾਂ, ਪਸ਼ੂਆਂ ਲਈ ਚਾਰਾ ਆਦਿ ਲੈ ਕੇ ਬੇੜੀਆਂ ਰਾਹੀਂ ਵੰਡਿਆ ਜਾ ਰਿਹਾ ਹੈ। ਇਹਨਾਂ ਪਿੰਡਾਂ ਵਿੱਚੋਂ ਹੁਣ ਤੱਕ 1200 ਤੋਂ ਵੱਧ ਵਿਅਕਤੀਆਂ ਅਤੇ ਛੋਟੇ ਮਾਲ ਪਸ਼ੂਆ ਨੂੰ ਰੈਸਕਿਊ ਕਰਕੇ ਸੁਰੱਖਿਅਤ ਜਗ੍ਹਾ ਤੇ ਪਹੁੰਚਾਇਆ ਗਿਆ। ਇਹ ਟੀਮ ਸਥਾਨਕ ਲੋਕਾਂ ਦੀਆ ਜ਼ਰੂਰਤਾਂ ਪੂਰੀਆਂ ਕਰਨ ਨੂੰ ਪੁੱਜੀ ਪਹਿਲੀ ਟੀਮ ਹੈ, ਜੋ ਲੰਗਰ ਦੇ ਨਾਲ-ਨਾਲ ਹੋਰ ਵੀ ਜਰੂਰਤਾਂ ਨੂੰ ਪੂਰੀਆਂ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਓਹਨਾ ਕਿਹਾ ਕਿ ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਭਰੋਸਾ ਦਿੱਤਾ ਜਾਂਦਾ ਹੈ ਕਿ ਜਿਹੜੇ ਖੇਤਰਾਂ ਵਿੱਚ ਪਾਣੀ ਦਾ ਪੱਧਰ ਘੱਟ ਚੁੱਕਾ ਹੈ, ਓਹਨਾ ਖੇਤਰਾਂ ਵਿੱਚ ਹੜ੍ਹ ਦੇ ਪਾਣੀ ਨਾਲ ਹੋਏ ਨੁਕਸਾਨ ਕਰਕੇ ਜਿਸ-ਜਿਸ ਪਿੰਡ ਵਿੱਚ ਮੱਦਦ ਦੀ ਲੋੜ ਹੈ, ਓਹਨਾ ਦੀ ਮੱਦਦ ਕਰਕੇ ਨਵਾਂ ਪੰਜਾਬ ਸਿਰਜਿਆ ਜਾ ਸਕੇ, ਓਹਨਾ ਦਾ ਮੁੜ ਵਸੇਵਾ ਕੀਤਾ ਜਾ ਸਕੇ। ਇਸ ਮੌਕੇ ਡੀ.ਸੀ. ਗੁਰਦਾਸਪੁਰ ਦਲਵਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਗਈ ਅਤੇ ਅਗਾਂਹ ਆਉਂਣ ਵਾਲੇ ਦਿਨਾਂ ਵਿੱਚ ਟਰੱਸਟ ਵੱਲੋਂ ਹੜ੍ਹ ਪੀੜਤਾਂ ਲਈ ਜੋ ਕਾਰਜ ਕੀਤੇ ਜਾਣੇ ਹਨ ਓਹਨਾ ਸੰਬੰਧੀ ਚਰਚਾ ਕੀਤੀ ਗਈ। ਇਥੇ ਜਿਕਰਯੋਗ ਹੈ ਕਿ ਪਿਛਲੇ ਵਾਰ ਜਦੋ ਇਹਨਾਂ ਇਲਾਕਿਆਂ ਵਿੱਚ ਹੜ੍ਹ ਅਤੇ ਸਨ ਤਾ ਟਰੱਸਟ ਦੀ ਅਕਾਲ ਸੇਵਾ ਟੀਮ ਵੱਲੋਂ ਨਿਧੜਕ ਹੋ ਕੇ ਹੜ੍ਹ ਪੀੜਤਾਂ ਦੀ ਹਰ ਸੰਭਵ ਮੱਦਦ ਕੀਤੀ ਗਈ ਸੀ ਅਤੇ ਅੱਜ ਵੀ ਕਰ ਰਿਹਾ ਹੈ। ਕਲਗੀਧਰ ਟਰੱਸਟ ਬੜੂ ਸਾਹਿਬ ਵਿੱਦਿਅਕ ਖੇਤਰ ਦੇ ਨਾਲ-ਨਾਲ ਜਦੋ ਵੀ ਦੇਸ਼ ਵਿੱਚ ਕਿਸੇ ਤਰ੍ਹਾਂ ਦੀ ਕੁਦਰਤੀ ਆਫ਼ਤ ਆਈ ਹੈ ਤਾਂ ਟਰੱਸਟ ਦੇ ਸੇਵਾਦਾਰਾਂ ਨੇ ਮੱਦਦ ਲਈ ਅੱਗੇ ਹੋ ਕੇ ਆਪਣੀ ਜਿੰਮੇਵਾਰੀ ਨਿਭਾਈ ਹੈ। ਉਹਨਾਂ ਕਾਮਨਾ ਕੀਤੀ ਕਿ ਇਹ ਕੁਦਰਤੀ ਕਰੋਪੀ ਜਲਦ ਖ਼ਤਮ ਹੋਵੇਗੀ।

Sunday, August 31, 2025

ਖੁਸ਼ਪ੍ਰੀਤ ਸਿੰਘ ਚਹਿਲ,ਚੀਮਾ ਮੰਡੀ : ਕਲਗੀਧਰ ਟਰੱਸਟ ਵੱਲੋਂ ਹੜ੍ਹ ਦੀ ਚਪੇਟ ਵਿੱਚ ਆਉਂਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ

ਕਲਗੀਧਰ ਟਰੱਸਟ ਵੱਲੋਂ ਹੜ੍ਹ ਦੀ ਚਪੇਟ ਵਿੱਚ ਆਉਂਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ


ਖੁਸ਼ਪ੍ਰੀਤ ਸਿੰਘ ਚਹਿਲ,ਚੀਮਾ ਮੰਡੀ : ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਪਿਛਲੇ ਕਈ ਦਿਨਾਂ ਤੋਂ ਰਾਵੀ ਦਰਿਆ ਦੇ ਬੰਨ੍ਹ ਟੁੱਟਣ ਕਰਕੇ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਹੜ੍ਹ ਆਏ ਹੋਏ ਹਨ।ਪੰਜਾਬ ਦੇ ਸਰਹੱਦੀ ਇਲਾਕਿਆਂ 'ਚ ਹੜ੍ਹ ਵਾਲ਼ੀ ਸਥਿਤੀ ਬਣੀ ਹੋਈ ਹੈ,ਉਸੇ ਤਹਿਤ ਗੁਰਦਾਸਪੁਰ,ਪਠਾਨਕੋਟ,ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹੇ ਦੇ ਕਈ ਪਿੰਡਾਂ 'ਚ ਵੀ ਹੜ੍ਹਾਂ ਦੀ ਸਥਿਤੀ ਬੜਾ ਭਿਆਨਕ ਰੂਪ ਧਾਰ ਗਈ। ਜਿਸ ਤਰ੍ਹਾਂ ਬੀਤੇ ਸਮੇ ਵਿੱਚ ਹੜ੍ਹ ਦੀ ਚਪੇਟ ਵਿੱਚ ਆਏ ਪਿੰਡਾਂ ਵਿੱਚ ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਹੜ੍ਹ ਪੀੜਤਾਂ ਨੂੰ ਘਰੋਂ-ਘਰੀ ਲੰਗਰ, ਦੁੱਧ, ਪਾਣੀ, ਰਾਹਤ ਕਿੱਟਾਂ, ਪਸ਼ੂਆਂ ਲਈ ਚਾਰਾ ਆਦਿ ਲੈ ਕੇ ਬੇੜੀਆਂ ਰਾਹੀਂ ਵੰਡਿਆ ਜਾ ਰਿਹਾ ਹੈ। ਇਹਨਾਂ ਪਿੰਡਾਂ ਵਿੱਚੋਂ ਕੱਲ੍ਹ 150 ਤੋਂ ਵੱਧ ਵਿਅਕਤੀਆਂ ਛੋਟੇ ਮਾਲ ਪਸ਼ੂਆ ਨੂੰ ਰੈਸਕਿਊ ਕਰਕੇ ਸੁਰੱਖਿਅਤ ਜਗ੍ਹਾ ਤੇ ਪਹੁੰਚਾਇਆ ਗਿਆ। ਇਹ ਟੀਮ ਸਥਾਨਕ ਲੋਕਾਂ ਦੀਆ ਜ਼ਰੂਰਤਾਂ ਪੂਰੀਆਂ ਕਰਨ ਨੂੰ ਪੁੱਜੀ ਪਹਿਲੀ ਟੀਮ ਹੈ, ਜੋ ਲੰਗਰ ਦੇ ਨਾਲ-ਨਾਲ ਅਤੇ 50 ਮੈਡੀਕਲ ਕਿਟਾ ਅਤੇ ਡਾਕਟਰ ਨੂੰ ਨਾਲ ਲੈ ਕੇ 20 ਮਰੀਜਾਂ ਦਾ ਅਲੱਗ-ਅਲੱਗ ਡੇਰਿਆਂ 'ਚ ਜਾ ਕੇ ਚੈੱਕਅੱਪ ਕਰਵਾਇਆ ਗਿਆ।ਕਲਗੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਡਾ: ਦਵਿੰਦਰ ਸਿੰਘ ਅਤੇ ਉਪ ਪ੍ਰਧਾਨ ਭਾਈ ਜਗਜੀਤ ਸਿੰਘ ਵੱਲੋਂ ਭਰੋਸਾ ਦਿੱਤਾ ਗਿਆ ਕਿ ਜਿਹੜੇ ਖੇਤਰਾਂ ਵਿੱਚ ਪਾਣੀ ਭਰ ਜਾਣ ਨਾਲ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ, ਉਹਨਾਂ ਲੋਕਾਂ ਨੂੰ ਬਾਹਰ ਕੱਢਣ ਲਈ ਟਰੱਸਟ ਵੱਲੋ ਰਾਹਤ ਕਿੱਟਾਂ ਪੀੜਤ ਲੋਕਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ ਅਤੇ ਇਹਨਾਂ ਹੜ੍ਹ-ਪੀੜਤਾਂ ਦੀ ਹਰ ਸੰਭਵ ਮੱਦਦ ਕੀਤੀ ਜਾਵੇਗੀ ਅਤੇ ਲੋੜੀਦਾ ਸਮਾਨ ਮੁਹੱਈਆ ਕਰਵਾਇਆ ਜਾਵੇਗਾ। ਓਹਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ 1000 ਤੋਂ ਵੱਧ ਵਿਅਕਤੀਆਂ ਨੂੰ ਰੈਸਕਿਊ ਕਰਕੇ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ।ਇਥੇ ਜਿਕਰਯੋਗ ਹੈ ਕਿ ਕਲਗੀਧਰ ਟਰੱਸਟ ਬੜੂ ਸਾਹਿਬ ਵਿੱਦਿਅਕ ਖੇਤਰ ਦੇ ਨਾਲ-ਨਾਲ ਜਦੋ ਵੀ ਦੇਸ਼ ਵਿੱਚ ਕਿਸੇ ਤਰ੍ਹਾਂ ਦੀ ਕੁਦਰਤੀ ਆਫ਼ਤ ਆਈ ਹੈ ਤਾਂ ਟਰੱਸਟ ਦੇ ਸੇਵਾਦਾਰਾਂ ਨੇ ਮੱਦਦ ਲਈ ਅੱਗੇ ਹੋ ਕੇ ਆਪਣੀ ਜਿੰਮੇਵਾਰੀ ਨਿਭਾਈ ਹੈ।

ਖੁਸ਼ਪ੍ਰੀਤ ਸਿੰਘ ਚਹਿਲ,ਚੀਮਾ ਮੰਡੀ : ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ 36ਵੇਂ ਉੱਤਰ ਖੇਤਰ-ਪੱਧਰੀ ਖੇਡ ਮੁਕਾਬਲਿਆਂ ਦਾ ਹੋਇਆ ਉਦਘਾਟਨ

ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ 36ਵੇਂ ਉੱਤਰ ਖੇਤਰ-ਪੱਧਰੀ ਖੇਡ ਮੁਕਾਬਲਿਆਂ ਦਾ ਹੋਇਆ ਉਦਘਾਟਨ

ਖੁਸ਼ਪ੍ਰੀਤ ਸਿੰਘ ਚਹਿਲ,ਚੀਮਾ ਮੰਡੀ : ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਵਿੱਦਿਆ ਭਾਰਤੀ ਅਖਿਲ ਭਾਰਤੀ ਸਿੱਖਿਆ ਸੰਸਥਾਨ ਦੁਆਰਾ ਕਰਵਾਈਆ ਜਾ ਰਹੀਆਂ 36ਵੀੰਆਂ ਉੱਤਰ-ਖੇਤਰ ਪੱਧਰੀ ਖੇਡਾਂ ਦੇ ਉਦਘਾਟਨੀ ਸਮਾਗਮ ਵਿਚ  ਐਸ.ਡੀ.ਐਮ. ਬੁਢਲਾਡਾ ਅਤੇ ਡੀ.ਟੀ.ਓ. ਮਾਨਸਾ ਗਗਨਦੀਪ ਸਿੰਘ ਨੇ ਮੁੱਖ ਮਹਿਮਾਨ  ਅਤੇ ਵਿੱਦਿਆ ਭਾਰਤੀ ਉੱਤਰ ਖੇਤਰ ਦੇ ਸਰਪ੍ਰਸਤ ਸੁਰਿੰਦਰ ਅੱਤਰੀ,ਮਹਾਂ-ਮੰਤਰੀ ਦਿਲਾ ਰਾਮ ਚੌਹਾਨ ਨੇ ਮੁੱਖ ਵਕਤਾ ਵਜੋਂ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਵੱਲੋਂ ਦੀਪ ਜਲਾ ਕੇ ਖੇਡ ਸਮਾਗਮ ਦਾ ਉਦਘਾਟਨ ਕੀਤਾ ਅਤੇ ਖੇਡਾਂ ਦਾ ਝੰਡਾ ਲਹਿਰਾਇਆ ਗਿਆ। ਇਸ ਮੌਕੇ  ਸਕੂਲ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਸਾਰੀਆਂ ਹੀ ਸਤਿਕਾਰਯੋਗ ਸਖਸ਼ੀਅਤਾਂ ਦਾ ਖੇਡਾਂ ਦੇ ਉਦਘਾਟਨੀ ਸਮਾਗਮ ਵਿੱਚ ਪਹੁੰਚਣ ਤੇ ਹਾਰਦਿਕ ਸਵਾਗਤ ਕੀਤਾ। ਉਨ੍ਹਾਂ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਵਿੱਦਿਆ ਭਾਰਤੀ ਸੰਸਥਾ ਦੀ ਸੁਯੋਗ ਅਗਵਾਈ ਸਦਕਾ ਵਿੱਦਿਆ ਮੰਦਰ ਵੱਲੋਂ ਖੇਡਾਂ ਦੇ ਸੁਚੱਜੇ ਆਯੋਜਨ ਲਈ ਆਵਾਜਾਈਰਿਹਾਇਸ਼ਰਿਫਰੈਸ਼ਮੈਂਟਅਤੇ ਸੁਰੱਖਿਆ ਸਮੇਤ ਪੁਖਤਾ ਪ੍ਰਬੰਧ ਕੀਤੇ ਗਏ ਹਨ।  ਇਸ ਤਿੰਨ ਰੋਜ਼ਾ ਉੱਤਰ-ਪੱਧਰੀ ਖੇਡ ਮੁਕਾਬਲੇ ਵਿੱਚ ਕੁਸ਼ਤੀ,ਜੂਡੋ,ਨੈਟਬਾਲ,ਤਾਈਕਵਾਂਡੋ,ਕਰਾਟੇ,ਕੁਰਾਸ਼,ਬੁਸ਼ੂ,ਵੇਟ ਲਿਫਟਿੰਗ ਆਦਿ ਖੇਡਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਖੇਡ ਮੁਕਾਬਲੇ ਵਿੱਚ ਪੰਜ ਪ੍ਰਾਂਤਾਂ (ਪੰਜਾਬ,ਹਰਿਆਣਾ,ਹਿਮਾਚਲ ਪ੍ਰਦੇਸ਼,ਦਿੱਲੀਜੰਮੂ) ਦੇ ਵਿੱਦਿਆ ਭਾਰਤੀ ਦੇ ਸਕੂਲਾਂ ਵਿੱਚੋਂ 600 ਖਿਡਾਰੀਆਂ ਨੇ ਭਾਗ ਲਿਆ ਹੈ।ਮੁੱਖ ਮਹਿਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜ ਰਾਜਾਂ ਤੋਂ ਆਏ ਹੋਏ ਖਿਡਾਰੀਆਂ ਨੂੰ ਵੇਖ ਕੇ ਬਹੁਤ ਚੰਗਾ ਲੱਗਿਆ। ਉਨ੍ਹਾਂ ਕਿਹਾ ਕਿ ਖਿਡਾਰੀ ਹੋਣ ਦੇ ਨਾਂ ਤੇ ਹਰੇਕ ਖੇਡ ਦਾ ਸਨਮਾਨ ਕਰਨਾ ਚਾਹੀਦਾ ਹੈ। ਜੋ  ਵੀ ਤੁਹਾਡਾ ਸ਼ੌਂਕ ਹੈ ਉਸਨੂੰ ਉਸੇ ਖੇਡ ਨੂੰ ਖੇਡੋ ਤੇ ਉਸੇ ਵਿੱਚ ਸਫਲਤਾ ਪ੍ਰਾਪਤ ਕਰੋ ਅਤੇ ਆਪਣੇ ਵੱਲੋਂ  ਹਮੇਸ਼ਾਂ ਹੀ ਸੌ ਪ੍ਰਤੀਸ਼ਤ ਕੋਸ਼ਿਸ਼ ਕਰਦੇ ਰਹਿਣਾ ਚਾਹੀਦਾ ਹੈ। ਸਾਨੂੰ ਸਫ਼ਲ ਖਿਡਾਰੀਆਂ ਦੀ ਉਦਾਹਰਨ ਤੋਂ ਵੀ ਪ੍ਰੇਰਨਾ ਲੈਣੀ ਚਾਹੀਦੀ ਹੈ ਤੇ ਆਪਣੇ ਸ਼ੌਂਕ ਨੂੰ ਕਦੇ ਵੀ ਛੱਡਣਾ ਨਹੀਂ ਚਾਹੀਦਾ ਕਿਉਂਕਿ ਇਸ ਨਾਲ ਇੱਕ ਤਾਂ ਸਿਹਤ ਬਣੀ ਰਹਿੰਦੀ ਹੈ ਅਤੇ ਦੂਸਰਾ ਅਨੁਸ਼ਾਸਨ ਸਾਡੀ ਜ਼ਿੰਦਗੀ ਵਿੱਚ ਪ੍ਰਫੁੱਲਤ ਰਹਿੰਦਾ ਹੈ। ਇਸ ਦੌਰਾਨ ਉੱਤਰ ਖੇਤਰ ਮਹਾਂ ਮੰਤਰੀ ਦਿਲਾ ਰਾਮ ਚੌਹਾਨ ਨੇ ਬੱਚਿਆਂ ਨੂੰ ਅਸ਼ੀਰਵਾਦ ਦਿੰਦਿਆਂ ਕਿਹਾ ਕਿ ਖੇਡਾਂ ਵਿੱਚ ਹਿੱਸਾ ਲੈਣ ਨਾਲ ਖੇਡਾਂ ਪ੍ਰਤੀ ਰੁਚੀ ਪ੍ਰਪੱਕ ਹੁੰਦੀ ਹੈ ਅਤੇ ਖੇਡਾਂ ਨੂੰ ਹਮੇਸ਼ਾ ਹੀ ਨਿਰਪੱਖ ਅਤੇ ਆਸ਼ਾਵਾਦੀ ਭਾਵਨਾ ਨਾਲ ਖੇਡਣਾ ਚਾਹੀਦਾ ਹੈ ਅਤੇ ਜਿੱਤਣ ਦੇ ਲਈ ਸਾਨੂੰ ਵੱਧ ਤੋਂ ਵੱਧ ਮਿਹਨਤ ਵੀ ਕਰਨੀ ਚਾਹੀਦੀ ਹੈ। ਇੱਕ ਖਿਡਾਰੀ ਨੂੰ ਅਨੁਸ਼ਾਸਨ ਦੇ ਤੌਰ ਤੇ ਜਾਣਿਆ ਜਾਂਦਾ ਹੈ ਅਤੇ ਇਸ ਨੂੰ ਬਣਾਏ ਰੱਖਣ ਵਿੱਚ ਭਰਪੂਰ ਸਹਿਯੋਗ ਦੇਣਾ ਚਾਹੀਦਾ ਹੈ। ਸਕੂਲ ਵਿਦਿਆਰਥਣ ਕਮਲਪ੍ਰੀਤ ਕੌਰ ਨੇ ਸਾਰੇ ਵਿਦਿਆਰਥੀਆਂ ਨੂੰ ਸਹੁੰ ਚੁਕਾਈ। ਵਿੱਦਿਆ ਮੰਦਰ ਦੇ ਵਿਦਿਆਰਥੀਆਂ ਵੱਲੋਂ 'ਸੱਭਿਆਚਾਰਕ 'ਗੀਤ ਤੇ ਕੋਰੀਓਗ੍ਰਾਫੀ ਵੀ ਪੇਸ਼ ਕੀਤੀ ਗਈ। ਇਸ ਮੌਕੇ ਪੰਜਾਬ ਪ੍ਰਾਂਤ ਦੇ ਮਹਾਂ-ਮੰਤਰੀ ਸੰਦੀਪ ਧੁਡੀਆ ਅਤੇ ਸਕੂਲ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਵੱਲੋਂ ਮੁੱਖ ਮਹਿਮਾਨਮੁੱਖ ਵਕਤਾ,ਸਾਰੀਆਂ ਹੀ ਸਨਮਾਨਯੋਗ ਸਖਸ਼ੀਅਤਾਂ,ਖੇਡ ਅਧਿਆਪਕਾਂ,ਵੱਖ-ਵੱਖ ਸਕੂਲਾਂ ਤੋਂ ਹੋਰ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਜੀ ਆਇਆਂ ਆਖਿਆ। ਵਿੱਦਿਆ ਮੰਦਰ ਦੇ ਵਿਹੜੇ ਦੀ ਰੌਣਕ ਵਧਾਉਣ ਤੇ ਬੱਚਿਆਂ ਦੀ ਹੌਂਸਲਾ ਅਫਜਾਈ ਲਈ ਮੁੱਖ ਮਹਿਮਾਨ ਅਤੇ ਹੋਰ ਸਤਿਕਾਰਯੋਗ ਸਖਸ਼ੀਅਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਸਾਰੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਇਸ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇਜਿੰਦਰ ਪਾਲ,ਪ੍ਰਬੰਧਕ ਅੰਮ੍ਰਿਤ ਲਾਲ, ਸੀਨੀਅਰ ਵਾਈਸ ਪ੍ਰਧਾਨ ਪ੍ਰਸ਼ੋਤਮ ਮੱਤੀ,ਵਾਈਸ ਪ੍ਰਧਾਨ ਡਾ:ਮੱਖਣ ਲਾਲ,ਮੈਂਬਰ ਭੂਸ਼ਣ ਕੁਮਾਰ,ਤੁਸ਼ਾਰ ਕੁਮਾਰਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ।

Thursday, August 28, 2025

ਖੁਸ਼ਪ੍ਰੀਤ ਸਿੰਘ ਚਹਿਲ,ਚੀਮਾ ਮੰਡੀ : ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਅਹਿਮਦਪੁਰ ਐਕਸ਼ਨ ਰਿਸਰਚ ਵਰਕਸ਼ਾਪ ਲਗਾਈ

 ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਅਹਿਮਦਪੁਰ ਐਕਸ਼ਨ ਰਿਸਰਚ ਵਰਕਸ਼ਾਪ ਲਗਾਈ

ਖੁਸ਼ਪ੍ਰੀਤ ਸਿੰਘ ਚਹਿਲ,ਚੀਮਾ ਮੰਡੀ : ਸਿੱਖਿਆ ਮੰਤਰੀ ਪੰਜਾਬ ਦੀ ਰਹਿਨੁਮਾਈ ਅਤੇ  ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਕਿਰਨ ਸ਼ਰਮਾ (ਪੀ.ਸੀ.ਐੱਸ.) ਦੀ ਅਗਵਾਈ ਵਿੱਚ  ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਅਹਿਮਦਪੁਰ ਵਿਖੇ ਪ੍ਰਿੰਸੀਪਲ ਡਾ.ਬੂਟਾ ਸਿੰਘ ਸੇਖੋਂ ਦੀ ਦੇਖ- ਰੇਖ ਵਿੱਚ ਐਕਸ਼ਨ ਰਿਸਰਚ ਵਰਕਸ਼ਾਪ ਲਗਾਈ ਗਈ। ਡਾਇਟ ਪ੍ਰਿੰਸੀਪਲ ਡਾ. ਬੂਟਾ ਸਿੰਘ ਸੇਖੋਂ ਨੇ ਆਏ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਐਕਸ਼ਨ ਰਿਸਰਚ ਦੀ ਵਿੱਦਿਅਕ ਖੇਤਰ ਵਿੱਚ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਪ੍ਰੋਗਰਾਮ ਦੇ ਕੋਆਰਡੀਨੇਟਰ ਡਾ ਗੁਰਪ੍ਰੀਤ ਕੌਰ ਨੇ ਆਏ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਕੰਮਪੈਂਡੀਅਮ ਬਾਰੇ ਜਾਣਕਾਰੀ ਦਿੱਤੀ । ਇਸ ਮੌਕੇ ਕਿਰਿਆਤਮਕ ਖੋਜ ਕਰ ਚੁੱਕੇ ਅਧਿਆਪਕਾਂ ਨੂੰ ਸਰਟੀਫਿਕੇਟ ਦਿੱਤੇ ਗਏ। ਵਰਕਸ਼ਾਪ ਦੇ ਰਿਸੋਰਸ ਪਰਸਨ ਡਾ. ਸੁਸ਼ੀਲ ਕੁਮਾਰ (ਲੈਕ. ਸ.ਸ.ਸ.ਸ.ਕੰ. ਮਾਨਸਾ) ਨੇ ਕਿਰਿਆਤਮਕ ਖੋਜ ਦੀਆਂ ਬਰੀਕੀਆਂ ਬਾਰੇ ਜਾਣਕਾਰੀ ਦਿੱਤੀ। ਡਾ. ਅੰਗਰੇਜ ਸਿੰਘ ਵਿਰਕ ਨੇ ਆਏ ਅਧਿਆਪਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਲੈਕਚਰਾਰ ਸਰੋਜ ਸਿੰਗਲਾ, ਡਾ.ਕਰਨੈਲ ਸਿੰਘ ਵੈਰਾਗੀ ,ਪਰਸ਼ੋਤਮ ਸਿੰਘ,ਬਲਵਿੰਦਰ ਸਿੰਘ ਬਾਘਾ ,ਬਲਦੇਵ ਪ੍ਰਕਾਸ਼ ਸਿੰਗਲਾ , ਧਰਮਪਾਲ ਸ਼ਰਮਾ, ਸਤਨਾਮ ਸਿੰਘ , ਜਸਪਾਲ ਕੌਰ ,ਹਰਵਿੰਦਰ ਕੌਰ,ਮਗਿੰਦਰਜੀਤ ਸਿੰਘ , ਅਮਨਦੀਪ ਸਿੰਘ ਅਤੇ  ਹਰਦੀਪ ਸਿੰਘ ਖਾਲਸਾ ਹਾਜ਼ਰ ਸਨ।