Saturday, February 7, 2026

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਸਰਕਾਰੀ ਪ੍ਰਾਇਮਰੀ ਸਕੂਲ ਖਿਆਲਾ ਕਲਾਂ ਵਿਖੇ ਮਾਪਿਆਂ ਦੀ ਵਰਕਸ਼ਾਪ ਕਰਵਾਈ

ਸਰਕਾਰੀ ਪ੍ਰਾਇਮਰੀ ਸਕੂਲ ਖਿਆਲਾ ਕਲਾਂ ਵਿਖੇ ਮਾਪਿਆਂ ਦੀ ਵਰਕਸ਼ਾਪ ਕਰਵਾਈ

ਸਿੱਖਿਆ ਦੀ ਉੱਨਤੀ ਲਈ ਵੱਡੇ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ : ਵਿਧਾਇਕ ਡਾ. ਵਿਜੇ ਸਿੰਗਲਾ

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਅੱਜ ਵੱਡੇ ਪੱਧਰ ਤੇ ਸਕੂਲਾਂ ਵਿੱਚ ਮਾਪਿਆਂ ਦੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਲੜੀ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਖਿਆਲਾ ਕਲਾਂ ਵਿਖੇ ਮੰਜੂ ਬਾਲਾ ਜ਼ਿਲ੍ਹਾ ਸਿੱਖਿਆ ਅਫ਼ਸਰ ਮਾਨਸਾ (ਐਲੀਮੈਂਟਰੀ ਸਿੱਖਿਆ),ਸੱਤਪਾਲ ਸਿੰਘ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮਾਨਸਾ ਦੀ ਅਗਵਾਈ ਵਿੱਚ ਅਤੇ ਸੁਖਵੀਰ ਕੌਰ ਸੈਂਟਰ ਮੁੱਖ ਅਧਿਆਪਕ ਦੀ ਪ੍ਰਧਾਨਗੀ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਖਿਆਲਾ ਕਲਾਂ ਵਿਖੇ ਇਸ ਵਰਕਸ਼ਾਪ ਕਰਵਾਈ ਜਿਸ ਵਿੱਚ ਹਲਕਾ ਵਿਧਾਇਕ ਮਾਨਸਾ ਡਾਕਟਰ ਵਿਜੈ ਸਿੰਗਲਾ ਉਚੇਚੇ ਤੌਰ 'ਤੇ ਪਹੁੰਚੇ। ਵਿਧਾਇਕ ਮਾਨਸਾ ਡਾ. ਸਿੰਗਲਾ ਆਪਣੇ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਸਿੱਖਿਆ ਦੀ ਉੱਨਤੀ ਲਈ ਵੱਡੇ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ। ਜੋ ਭਵਿੱਖ ਵਿੱਚ ਵੀ ਨਿਰੰਤਰ ਜ਼ਾਰੀ ਰਹਿਣਗੇ । ਇਸ ਸਮੇਂ ਮੌਕੇ ਤੇ ਮੌਜ਼ੂਦ ਆਪ ਆਗੂ ਰਮੇਸ਼ ਖਿਆਲਾ ਅਤੇ ਜਸਵਿੰਦਰ ਸਿੰਘ ਕਾਨ ਬੀ.ਆਰ.ਸੀ ਨੇ ਦੱਸਿਆ ਕਿ ਇਸ ਵਰਕਸ਼ਾਪ ਦਾ ਮੁੱਖ ਮਕਸਦ ਮਾਪਿਆਂ ਨੂੰ ਪ੍ਰੇਰਿਤ ਕਰਕੇ ਬੱਚਿਆਂ ਨੂੰ ਪ੍ਰੀਖਿਆ ਦੇ ਬੋਝ ਤੋਂ ਮੁਕਤ ਕਰਨਾ ਸੀ।ਕਰਮ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਸਵਰਨ ਸਿੰਘ ਬਲਾਕ ਸੰਮਤੀ ਮੈਂਬਰ ਨੇ ਵੀ ਆਪਣੇ ਆਪਣੇ ਵਿਚਾਰ ਰੱਖਦੇ ਹੋਏ ਕਿਹਾ ਕਿ ਨੌਜਵਾਨਾਂ ਨੂੰ ਨਸ਼ੇ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਬਚਣ ਦੀ ਜ਼ਰੂਰਤ ਹੈ। ਅੰਤ ਵਿੱਚ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ਼ਰਨਜੀਤ ਕੌਰ ਨੇ ਆਏ ਹੋਏ ਮਾਪਿਆਂ ਅਤੇ ਪਤਵੰਤਿਆਂ ਦਾ ਧੰਨਵਾਦ ਕੀਤਾ। ਵਰਕਸ਼ਾਪ ਨੂੰ ਸਫ਼ਲ ਬਣਾਉਣ ਲਈ ਸਕੂਲ ਸਟਾਫ਼ ਰਾਣੀ ਕੌਰ,ਰਾਜਵੰਤ ਸਿੰਘ,ਆਸ਼ਾ ਰਾਣੀ,ਬਲਜੀਤ ਕੌਰ,ਕਮਲਜੀਤ ਸਿੱਧੂ,ਆਂਗਣਵਾੜੀ ਸਟਾਫ਼ ਤੇ ਸਰਕਾਰੀ ਸੈਕੰਡਰੀ ਸਕੂਲ ਲੜਕੇ ਖਿਆਲਾ ਦਾ ਸਹਿਯੋਗ ਰਿਹਾ।ਇਸ ਸਮੇਂ ਬੱਚਿਆਂ ਦੇ ਮਾਪੇ ਵੱਡੀ ਗਿਣਤੀ ਵਿੱਚ ਸ਼ਾਮਿਲ ਸਨ।

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਜ਼ਿਲ੍ਹਾ ਮਾਨਸਾ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਮਾਪਿਆਂ ਦੀ ਵਰਕਸ਼ਾਪ ਕਰਵਾਈ

ਜ਼ਿਲ੍ਹਾ ਮਾਨਸਾ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਮਾਪਿਆਂ ਦੀ ਵਰਕਸ਼ਾਪ ਕਰਵਾਈ

ਬੱਚਿਆਂ ਦੀ ਹਰ ਗਤੀਵਿਧੀ ਦੀ ਨਿਗਰਾਨੀ ਰੱਖਣੀ ਚਾਹੀਦੀ ਹੈ : ਡੀਈਓ ਮੰਜੂ ਬਾਲਾ

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾ ਤਹਿਤ ਅੱਜ ਮਾਨਸਾ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਮਾਪਿਆਂ ਦੀ ਦੂਜੀ ਵਾਰ ਵਰਕਸ਼ਾਪ ਕਰਵਾਈ।ਇਸ ਵਰਕਸ਼ਾਪ ਦਾ ਮੁੱਖ ਏਜੰਡਾ ਸਲਾਨਾ ਪ੍ਰੀਖਿਆਵਾਂ ਦੀ ਤਿਆਰੀ,ਬੱਚਿਆਂ ਵਿੱਚ ਨਸ਼ਿਆਂ ਦੀ ਰੋਕਥਾਮ ਅਤੇ ਦਾਖਲਾ ਮੁਹਿੰਮ ਸੀ । ਇਸ ਵਰਕਸ਼ਾਪ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਮਾਨਸਾ (ਐਲੀਮੈਂਟਰੀ ਸਿੱਖਿਆ) ਮੰਜੂ ਬਾਲਾ ਵੱਲੋਂ ਸਕੂਲ ਆੱਫ ਹੈਪੀਨੈੱਸ ਰਾਮਦਿੱਤੇਵਾਲਾ ਤੋਂ ਇਲਾਵਾ ਸਰਕਾਰੀ ਪ੍ਰਾਇਮਰੀ ਸਕੂਲ ਮੂਸਾ ਅਤੇ ਗੇਹਲੇ ਦਾ ਦੌਰਾ ਕੀਤਾ ਗਿਆ।ਮੰਜੂ ਬਾਲਾ ਵੱਲੋਂ ਸਕੂਲ ਆਫ ਹੈਪੀਨੈੱਸ ਰਾਮਦਿੱਤੇਵਾਲਾ ਵਿਖੇ ਬੋਲਦਿਆਂ ਮਾਪਿਆਂ ਨਾਲ ਸਲਾਨਾ ਪ੍ਰੀਖਿਆਵਾਂ ਦੀ ਤਿਆਰੀ ਵਿੱਚ ਮਾਪਿਆਂ ਦੀ ਭੂਮਿਕਾ ਤੇ ਗੱਲਬਾਤ ਕੀਤੀ ਕਿ ਮਾਪਿਆਂ ਨੂੰ ਬੱਚਿਆਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣਾਉਣ ਦੀ ਬਜਾਇ ਉਹਨਾਂ ਨੂੰ ਹੌਸਲਾ ਦਿੰਦੇ ਹੋਏ ਉਸਦੀ ਹਿੰਮਤ ਵਧਾਉਣੀ ਚਾਹੀਦੀ ਹੈ। ਜਿੱਥੇ ਸਰਕਾਰ ਨੇ ਨਸ਼ਿਆਂ ਵਿਰੁੱਧ ਇੱਕ ਮੁਹਿੰਮ ਵਿੱਢੀ ਹੋਈ ਹੈ ਉੱਥੇ ਮਾਪਿਆਂ ਨੂੰ ਵੀ ਆਪਣੇ ਬੱਚਿਆਂ ਨੂੰ ਵੀ ਇਸਦੇ ਮਾੜ੍ਹੇ ਪ੍ਰਭਾਵਾਂ ਬਾਰੇ ਲਗਾਤਾਰ ਜਾਗਰੂਕ ਕਰਨਾ ਚਾਹੀਦਾ ਹੈ ਅਤੇ ਬੱਚਿਆਂ ਦੀ ਹਰ ਗਤੀਵਿਧੀ ਦੀ ਨਿਗਰਾਨੀ ਰੱਖਣੀ ਚਾਹੀਦੀ ਹੈ। ਇਸ ਮੌਕੇ ਸਕੂਲ ਆੱਫ ਹੈਪੀਨੈੱਸ ਦੇ ਮੁੱਖ ਅਧਿਆਪਕ ਗਗਨ ਸ਼ਰਮਾ ਨੇ ਸਕੂਲ ਵਿੱਚ ਸਰਕਾਰ ਦੀਆਂ ਸਹੂਲਤਾਂ ਬਾਰੇ ਵਿਸਥਾਰ ਨਾਲ ਗੱਲਬਾਤ ਕਰਦੇ ਹੋਏ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾਉਣ ਦੀ ਬੇਨਤੀ ਕੀਤੀ । ਸਕੂਲ ਵਿੱਚ ਪੰਜਾਬ ਸਰਕਾਰ ਅਤੇ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਗੱਲਬਾਤ ਕੀਤੀ । ਸਕੂਲ ਵਿੱਚ ਇਸੇ ਸ਼ੈਸਨ ਤੋਂ ਹਾਈ ਟੈੱਕ ਕੰਪਿਊਟਰ ਲੈਬ ਸ਼ੁਰੂ ਕਰਨ ਦਾ ਐਲਾਨ ਕੀਤਾ। ਉਹਨਾਂ ਦੱਸਿਆ ਕਿ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਕੂਲ ਵਿੱਚ ਜਲਦ ਹੀ ਓਪਨ ਏਅਰ ਜਿੰਮ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿਭਾਗ ਵੱਲੋਂ ਭੇਜੇ ਨਿਰਦੇਸ਼ਾ ਤਹਿਤ ਰਿਸੋਰਸ ਪਰਸਨ ਅਮਨਦੀਪ ਸਿੰਘ ਅਤੇ ਜਗਦੀਪ ਸਿੰਘ ਸਿੱਧੂ ਨੇ ਵਿਸਥਾਰ ਸਹਿਤ ਵੱਖ ਵੱਖ ਗਰੁੱਪਾਂ ਵਿੱਚ ਪੀਪੀਟੀ ਰਾਹੀਂ ਮਾਪਿਆਂ ਦੀ ਟਰੇਨਿੰਗ ਕਰਵਾਈ। ਇਸ ਮੌਕੇ ਗਰਾਮ ਪੰਚਾਇਤ ਰਾਮਦਿੱਤੇਵਾਲਾ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਮਾਨਸਾ (ਐ.ਸਿੱ.) ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਇਸ ਮੌਕੇ ਹਲਕਾ ਸਰਦੂਲਗੜ੍ਹ ਦੇ ਸਿੱਖਿਆ ਕੋਆਰਡੀਨੇਟਰ ਐਡਵੋਕੇਟ ਨਵਦੀਪ ਸ਼ਰਮਾ,ਸੈਂਟਰ ਹੈੱਡ ਟੀਚਰ ਕੁਲਦੀਪ ਕੌਰ ਭੋਗਲ ,ਸਰਪੰਚ ਰਾਮਦਿੱਤੇਵਾਲਾ ਜਗਤਾਰ ਸਿੰਘ , ਮੁੱਖ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਗੇਹਲੇ ਸੁਖਜੀਤ ਸਿੰਘ, ਰਾਮਦਿੱਤੇਵਾਲਾ ਪਿੰਡ ਦੀ ਗ੍ਰਾਮ ਪੰਚਾਇਤ , ਸਮੂਹ ਸਟਾਫ ਸਕੂਲ ਆੱਫ ਹੈਪੀਨੈੱਸ ਰਾਮਦਿਤੇਵਾਲਾ, ਗੇਹਲੇ ਅਤੇ ਮੂਸਾ ਦਾ ਸਟਾਫ਼ ਹਾਜ਼ਰ ਸੀ।

ਗੁਰਵਿੰਦਰ ਸਿੰਘ ਚਹਿਲ ਹੀਰੋਂ ਖ਼ੁਰਦ : ਐਚ ਟੀ ਅਮਨਦੀਪ ਸ਼ਰਮਾ ਦੀ ਪੁਸਤਕ 'ਮੁੰਦਰੀ' ਰਿਲੀਜ਼

ਐਚਟੀ ਅਮਨਦੀਪ ਸ਼ਰਮਾ ਦੀ ਪੁਸਤਕ 'ਮੁੰਦਰੀ' ਰਿਲੀਜ਼


ਬੱਚਿਆਂ ਨੂੰ ਸਾਹਿਤ ਨਾਲ ਜੋੜਨਾ ਬਹੁਤ ਜਰੂਰੀ : ਸਰੋਜ ਰਾਣੀ

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਸਰਕਾਰੀ ਪ੍ਰਾਇਮਰੀ ਸਕੂਲ ਅਹਿਮਦਪੁਰ ਦੇ ਮੁਖੀ ਅਮਨਦੀਪ ਸ਼ਰਮਾ ਦੀ ਪੁਸਤਕ 'ਮੁੰਦਰੀ' ਸਕੂਲ ਦੇ ਵਿਹੜੇ ਰਿਲੀਜ਼ ਕੀਤੀ ਗਈ। ਪੁਸਤਕ ਤੇ ਗੱਲਬਾਤ ਕਰਦਿਆਂ ਅਮਨਦੀਪ ਸ਼ਰਮਾ ਨੇ ਦੱਸਿਆ ਕਿ ਇਸ ਪੁਸਤਕ ਵਿਚਲੀਆਂ ਕਵਿਤਾਵਾਂ ਜ਼ਿੰਦਗੀ ਦੇ ਵੱਖ-ਵੱਖ ਪਹਿਲੂਆਂ ਦੀਆਂ ਘਟਨਾਵਾਂ ਨੂੰ ਪੇਸ਼ ਕਰਦੀਆਂ ਮਿਹਨਤ ਕਰਨ ਨੂੰ ਪ੍ਰੇਰਿਤ ਕਰਦੀਆਂ ਹਨ।ਉਹਨਾਂ ਕਿਹਾ ਕਿ ਇਸ ਵਿਚਲੀਆਂ ਕਵਿਤਾਵਾਂ ਬੱਚਿਆਂ ਨੂੰ ਵੀ ਆਪਣੇ ਮਾਪਿਆਂ ਦੀ ਸੇਵਾ ਕਰਨ ਲਈ ਸਮਰਪਿਤ ਕਰਨਗੀਆਂ।ਸਕੂਲ ਦੀ ਉਪ ਚੇਅਰਮੈਨ ਸਰੋਜ ਰਾਣੀ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਬੱਚਿਆਂ ਨੂੰ ਸਾਹਿਤ ਨਾਲ ਜੋੜਨਾ ਬਹੁਤ ਲਾਜ਼ਮੀ ਹੈ। ਉਨਾ ਕਿਤਾਬ ਵਿਚਲੀਆਂ ਚੰਗੀਆਂ ਕਵਿਤਾਵਾਂ ਦੀ ਵੀ ਸ਼ਲਾਘਾ ਕੀਤੀ।ਇਸ ਮੌਕੇ ਜਗਮੇਲ ਸਿੰਘ ਖਾਲਸਾ, ਨਿਰਮਲ ਸਿੰਘ ਅਹਿਮਦਪੁਰ, ਵੀਰਪਾਲ ਕੌਰ ,ਮਨਪ੍ਰੀਤ ਕੌਰ, ਮੁਨਸ਼ੀ ਮੈਂਬਰ, ਰਾਜਨਦੀਪ ਕੌਰ, ਸੰਦੀਪ ਕੌਰ, ਗੋਲੋ ਕੌਰ ਆਦਿ ਹਾਜ਼ਰ ਸਨ।

Thursday, February 5, 2026

ਦਰਸ਼ਨ ਸਿੰਘ ਚੌਹਾਨ,ਸੁਨਾਮ : ਪੰਜਾਬ 'ਚ 'ਦਿੱਲੀ ਦੀ ਦਖਲਅੰਦਾਜ਼ੀ' ਨਹੀਂ ਬਰਦਾਸ਼ਤ : ਨਿਸ਼ਾਂਤ ਅਖ਼ਤਰ

ਪੰਜਾਬ 'ਚ 'ਦਿੱਲੀ ਦੀ ਦਖਲਅੰਦਾਜ਼ੀ' ਨਹੀਂ ਬਰਦਾਸ਼ਤ : ਨਿਸ਼ਾਂਤ ਅਖ਼ਤਰ 

ਕਿਹਾ ਵਿਧਾਨ ਸਭਾ ਚੋਣਾਂ 'ਚ ਲੋਕ ਲੈਣਗੇ ਪਾਈ-ਪਾਈ ਦਾ ਹਿਸਾਬ

ਦਰਸ਼ਨ ਸਿੰਘ ਚੌਹਾਨ,ਸੁਨਾਮ : ਪੰਜਾਬ ਦੀ ਅਣਖ ਅਤੇ ਸਵੈ-ਮਾਣ ਦੇ ਮੁੱਦੇ 'ਤੇ ਕਾਂਗਰਸ ਨੇ ਮੌਜੂਦਾ ਸਰਕਾਰ ਖਿਲਾਫ ਤਿੱਖਾ ਮੋਰਚਾ ਖੋਲ੍ਹ ਦਿੱਤਾ ਹੈ। ਮਾਲੇਰਕੋਟਲਾ ਤੋਂ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਨਿਸ਼ਾਤ ਅਖ਼ਤਰ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਅਤੇ ਸੇਵਾ ਮੁਕਤ ਡੀਜੀਪੀ ਮੁਹੰਮਦ ਮੁਸਤਫ਼ਾ ਦੀ ਧੀ ਨੇ ਸੂਬਾ ਸਰਕਾਰ ਅਤੇ ਦਿੱਲੀ ਦੀ ਲੀਡਰਸ਼ਿਪ 'ਤੇ ਹਮਲਾ ਬੋਲਦਿਆਂ ਕਿਹਾ ਕਿ ਪੰਜਾਬੀ ਬਹਾਦਰ ਕੌਮ ਹੈ ਅਤੇ ਉਹ ਆਪਣੀ ਧਰਤੀ 'ਤੇ ਬਾਹਰੀ ਦਖਲਅੰਦਾਜ਼ੀ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਮੰਗਲਵਾਰ ਨੂੰ ਸੁਨਾਮ ਵਿਖੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਦੀ ਰਿਹਾਇਸ਼ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਿਸ਼ਾਤ ਅਖ਼ਤਰ ਨੇ ਸਰਕਾਰ ਦੀ ਕਾਰਜਸ਼ੈਲੀ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ।

** ਕਰਜ਼ੇ ਦੇ ਜਾਲ ਵਿੱਚ ਫਸਿਆ ਪੰਜਾਬ 

ਨਿਸ਼ਾਤ ਅਖ਼ਤਰ ਨੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਮੌਜੂਦਾ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਸਿਰ ਕਰੀਬ ਚਾਰ ਲੱਖ ਕਰੋੜ ਰੁਪਏ ਦਾ ਕਰਜ਼ਾ ਚੜ੍ਹ ਚੁੱਕਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਪੰਜਾਬ ਦੀ ਆਰਥਿਕਤਾ ਨਾਲ ਕੀਤੇ ਜਾ ਰਹੇ ਇਸ ਖਿਲਵਾੜ ਦਾ ਹਿਸਾਬ ਪੰਜਾਬ ਦੇ ਲੋਕ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਜ਼ਰੂਰ ਲੈਣਗੇ। ਸੂਬੇ ਦੀ ਮੌਜੂਦਾ ਸਥਿਤੀ 'ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਾਨੂੰਨ ਵਿਵਸਥਾ: ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਲੀਹੋਂ ਲੱਥ ਚੁੱਕੀ ਹੈ ਅਤੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ।ਕਿਸਾਨ ਅਤੇ ਵਪਾਰੀ: ਅੱਜ ਸੂਬੇ ਦਾ ਅੰਨਦਾਤਾ ਕਿਸਾਨ ਅਤੇ ਕਾਰੋਬਾਰੀ ਦੋਵੇਂ ਹੀ ਬੁਰੀ ਤਰ੍ਹਾਂ ਪ੍ਰੇਸ਼ਾਨ ਹਨ। ਸਰਕਾਰ ਹਰ ਫਰੰਟ 'ਤੇ ਨਾਕਾਮ ਸਾਬਤ ਹੋਈ ਹੈ।ਦਿੱਲੀ ਦੀ ਦਖਲਅੰਦਾਜ਼ੀ: ਉਨ੍ਹਾਂ ਕਿਹਾ ਕਿ ਮੌਜੂਦਾ ਦੌਰ ਵਿੱਚ ਦਿੱਲੀ ਦੀ ਦਖਲਅੰਦਾਜ਼ੀ ਕਾਰਨ ਹਰ ਪੰਜਾਬੀ ਦਾ ਹਿਰਦਾ ਵਲੂੰਧਰਿਆ ਗਿਆ ਹੈ। ਪੰਜਾਬ ਦੇ ਫੈਸਲੇ ਪੰਜਾਬ ਤੋਂ ਨਹੀਂ ਸਗੋਂ ਦਿੱਲੀ ਤੋਂ ਲਏ ਜਾ ਰਹੇ ਹਨ।"ਪੰਜਾਬੀ ਆਪਣੀ 'ਅਣਖ' ਨਾਲ ਜਿਊਣ ਵਾਲੇ ਲੋਕ ਹਨ। ਅਸੀਂ ਪੰਜਾਬ ਦੇ ਮਾਮਲਿਆਂ ਵਿੱਚ ਦਿੱਲੀ ਦਾ ਦਬਦਬਾ ਕਦੇ ਸਵੀਕਾਰ ਨਹੀਂ ਕਰਾਂਗੇ। ਜਨਤਾ ਇਸ ਆਰਥਿਕ ਬਦਹਾਲੀ ਅਤੇ ਮਾੜੇ ਪ੍ਰਬੰਧਾਂ ਦਾ ਜਵਾਬ ਵੋਟ ਦੀ ਚੋਟ ਨਾਲ ਦੇਵੇਗੀ।" ਇਸ ਮੌਕੇ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਤੋਂ ਇਲਾਵਾ ਜਗਦੇਵ ਸਿੰਘ ਦੌਲੇਵਾਲਾ, ਰਿੰਪਲ ਧਾਲੀਵਾਲ, ਨਰੇਸ਼ ਸ਼ਰਮਾ, ਮਲਕੀਤ ਸਿੰਘ ਗੁਰਾਇਆ, ਕ੍ਰਿਪਾਲ ਸਿੰਘ ਭੰਗੂ, ਅਵਤਾਰ ਸਿੰਘ ਤਾਰੀ, ਬਲਵਿੰਦਰ ਸਿੰਘ ਧਾਲੀਵਾਲ, ਸਾਬਕਾ ਸਰਪੰਚ ਬਲਜਿੰਦਰ ਕੌਰ, ਸ਼ਸ਼ੀ ਬਾਲਾ ਅਗਰਵਾਲ, ਐਡਵੋਕੇਟ ਅਜੇਵੀਰ ਸਿੰਘ ਚਹਿਲ ਤੇ ਹੋਰ ਆਗੂ ਹਾਜ਼ਰ ਸਨ।

Sunday, February 1, 2026

ਖੁਸ਼ਪ੍ਰੀਤ ਸਿੰਘ ਚਹਿਲ,ਬੁਢਲਾਡਾ : 8 ਫਰਵਰੀ ਦੀ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਸਬੰਧੀ ਡੀਟੀਐਫ ਵੱਲੋਂ ਬਲਾਕ ਪੱਧਰੀ ਮੀਟਿੰਗ ਹੋਈ

8 ਫਰਵਰੀ ਦੀ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਸਬੰਧੀ ਡੀਟੀਐਫ ਵੱਲੋਂ ਬਲਾਕ ਪੱਧਰੀ ਮੀਟਿੰਗ ਹੋਈ

ਖੁਸ਼ਪ੍ਰੀਤ ਸਿੰਘ ਚਹਿਲ,ਬੁਢਲਾਡਾ : ਪੁਰਾਣੀ ਪੈਨਸ਼ਨ ਪ੍ਰਾਪਤੀ ਨੂੰ ਲੈ ਕੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕਨਵੈਨਸ਼ਨ ਹੋ ਰਹੀ ਹੈ।ਇਸ ਕੜੀ ਤਹਿਤ 8 ਫਰਵਰੀ ਨੂੰ ਪੈਨਸ਼ਨਰ ਭਵਨ ਮਾਨਸਾ ਵਿਖੇ ਜਿਲਾ ਪੱਧਰੀ ਕਨਵੈਨਸ਼ਨ ਰੱਖੀ ਗਈ ਇਸ ਵਿੱਚ ਭਰਵੀ ਸ਼ਮੂਲੀਅਤ ਕਰਨ ਨੂੰ ਲੈ ਕੇ ਆਈ ਟੀ ਆਈ ਬੁਢਲਾਢਾ ਵਿਖੇ ਬਲਾਕ ਪੱਧਰੀ ਮੀਟਿੰਗ ਹੋਈ।ਇਸ ਮੀਟਿੰਗ ਵਿੱਚ ਡੀਟੀਐਫ ਦੇ ਬਲਾਕ ਪ੍ਰਧਾਨ ਗੁਰਦਾਸ ਗੁਰਨੇ ਨੇ ਸਾਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲੀ ਦੇ ਵਾਅਦੇ ਤੋਂ ਭੱਜ ਚੁੱਕੀ ਹੈ ਅਤੇ ਪਿਛਲੇ ਚਾਰ ਸਾਲਾਂ ਤੋਂ ਗੁੰਮਰਾਹ ਕਰ ਰਹੀ। ਸੋ ਸਾਨੂੰ ਇੱਕ ਜੁੱਟ ਹੋ ਕੇ ਚੋਣ ਵਰੇ ਵਿੱਚ ਸਰਕਾਰ ਨੂੰ ਘੇਰਨ ਦੀ ਤਿਆਰੀ ਤਹਿਤ ਜਿਲਾ ਪੱਧਰੀ ਕਨਵੈਨਸ਼ਨ ਹੋ ਰਹੀਆਂ ਹਨ ਸਾਨੂੰ ਵੱਧ ਤੋਂ ਵੱਧ ਪੀੜਤ ਸਾਥੀਆਂ ਨੂੰ ਲੈ ਕੇ ਕਨਵੈਨਸ਼ਨ ਵਿੱਚ ਸ਼ਮੂਲੀਅਤ ਕਰਨੀ ਚਾਹੀਦੀ ਹੈ।ਇਸ ਮੌਕੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਸੂਬਾਈ ਆਗੂ ਜਸਵੀਰ ਭੰਮੇ ਨੇ ਕਿਹਾ ਸਾਨੂੰ ਏਕੇ ਦੇ ਰੂਪ ਵਿੱਚ ਪੈਨਸ਼ਨ ਬਹਾਲੀ ਦੀ ਲੜਾਈ ਲੜਨੀ ਪਵੇਗੀ ਕਨਵੈਨਸ਼ਨ ਵਿੱਚ ਅਧਿਆਪਕ ਵਰਗ ਤੋਂ ਇਲਾਵਾ ਹੋਰ ਬਹੁਤ ਸਾਰੇ ਵਿਭਾਗਾਂ ਦੇ ਪੀੜਤ ਸਾਥੀ ਜਥੇਬੰਦਕ ਰੂਪ ਵਿੱਚ ਹਿੱਸਾ ਲੈ ਰਹੇ ਹਨ।ਇਸ ਮੌਕੇ ਮਨਮੋਹਨ ਸਿੰਘ ਜ਼ਿਲ੍ਹਾ ਕਨਵੀਨਰ ਪੁਰਾਣੀ ਪੈਨਸ਼ਨ ਪ੍ਰਾਪਤੀ,ਗੁਰਪ੍ਰੀਤ ਬੀਰੋਕੇ ਬਲਾਕ ਸਕੱਤਰ,ਸੀਨੀਅਰ ਮੀਤ ਪ੍ਰਧਾਨ ਗੁਰਲਾਲ ਗੁਰਨੇ ਨੇ ਵੀ ਸੰਬੋਧਨ ਕੀਤਾ।ਮੀਟਿੰਗ ਵਿੱਚ ਲੈਕਚਰਾਰ ਨਾਇਬ ਸਿੰਘ, ਲੈਕਚਰਾਰ ਗੁਰਜੀਤ ਸਿੰਘ, ਲੈਕਚਰਾਰ ਲਖਵੀਰ ਸਿੰਘ,ਮਿਸ਼ਰਾ ਸਿੰਘ,ਸੰਤੋਖ ਸਿੰਘ,ਅਮਨਦੀਪ ਕੁਮਾਰ,ਸੁਖਚੈਨ ਸਿੰਘ ਬਾਵਾ,ਗੁਰਵਿੰਦਰ ਸਿੰਘ,ਤੇਗਬਹਾਦਰ ਸਿੰਘ,ਨਿਤਿਨ ਬੁਢਲਾਡਾ,ਮਨਪ੍ਰੀਤ ਸਿੰਘ, ਗੁਰਦਿੱਤ ਸਿੰਘ,ਗੁਰਪ੍ਰੀਤ ਸਿੰਘ,ਅਕਾਸ਼ਦੀਪ ਬੁਢਲਾਡਾ,ਰਿਸ਼ੀਪਾਲ ਬੁਢਲਾਡਾ,ਸੁਖਵਿੰਦਰ ਸਿੰਘ,ਸੰਜੀਵ ਕੁਮਾਰ,ਦਰਸ਼ਨ ਗੁਰਨੇ,ਤਰਲੋਕ ਜੈਨ,ਸਿਕੰਦਰ ਸਿੰਘ,ਅਵਤਾਰ ਸਿੰਘ,ਗੁਰਸੇਵਕ ਸਿੰਘ,ਜਗਤਾਰ ਸਿੰਘ,ਖੁਸ਼ਨਸੀਬ ਸਿੰਘ ਆਦਿ ਅਧਿਆਪਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Thursday, January 29, 2026

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਜ਼ਿਲ੍ਹਾ ਸੰਗਰੂਰ ਵਿੱਚ ਸੈਸ਼ਨ 2026-27 ਲਈ ਦਾਖਲਾ ਮੁਹਿੰਮ ਦਾ ਆਗਾਜ਼

ਜ਼ਿਲ੍ਹਾ ਸੰਗਰੂਰ ਵਿੱਚ ਸੈਸ਼ਨ 2026-27 ਲਈ ਦਾਖਲਾ ਮੁਹਿੰਮ ਦਾ ਆਗਾਜ਼

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਸਿੱਖਿਆ ਵਿਭਾਗ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਗਰੂਰ (ਸੈਕੰਡਰੀ ਸਿੱਖਿਆ) ਤਰਵਿੰਦਰ ਕੌਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਗਰੂਰ (ਪ੍ਰਾਇਮਰੀ ਸਿੱਖਿਆ) ਬਲਜਿੰਦਰ ਕੌਰ ਦੀ ਯੋਗ ਅਗਵਾਈ ਵਿੱਚ ਸਰਕਾਰੀ ਸਕੂਲਾਂ ਵਿੱਚ ਸੈਸ਼ਨ 2026-27 ਲਈ ਵਿਦਿਆਰਥੀਆਂ ਦੇ ਦਾਖਲੇ ਲਈ ਦਾਖਲਾ ਮੁਹਿੰਮ ਦਾ ਆਗਾਜ ਕੀਤਾ ਗਿਆ। ਇਸ ਤਹਿਤ ਚੀਮਾ ਬਲਾਕ ਵਿੱਚ ਮੋਬਾਈਲ ਵੈਨ ਦੀ ਸ਼ੁਰੂਆਤ ਸਰਕਾਰੀ ਪ੍ਰਾਇਮਰੀ ਸਕੂਲ ਬੱਲੋ ਪੱਤੀ ਚੀਮਾ/ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਤੋਂ ਕੀਤੀ ਗਈ।ਇਸ ਦੌਰਾਨ ਇਹ ਮੋਬਾਈਲ ਵੈਨ ਬਲਾਕ ਦੇ ਵੱਖ ਵੱਖ ਸਕੂਲਾਂ ਤੋਂ ਹੁੰਦੇ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਖੇਪਲ ਵਿਖੇ ਪਹੁੰਚੀ ਜਿਸਦਾ ਸਕੂਲ ਦੇ ਵਿਦਿਆਰਥੀਆਂ, ਸਮੂਹ ਸਟਾਫ, ਸਮੁੱਚੀ ਐੱਸਐੱਮਸੀ, ਸਮੂਹ ਪੰਚਾਇਤਾਂ ਅਤੇ ਪਿੰਡ ਦੇ ਪਤਵੰਤੇ ਸੱਜਣਾਂ, ਵਿਦਿਆਰਥੀਆਂ ਦੇ ਮਾਤਾਪਿਤਾ ਵੱਲੋਂ ਸਵਾਗਤ ਕੀਤਾ ਗਿਆ।ਬਲਾਕ ਨੋਡਲ ਅਫ਼ਸਰ ਚੀਮਾ ਮਨਦੀਪ ਕੌਰ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸੰਬੋਧਨ ਕਰਦੇ ਹੋਏ ਸਰਕਾਰੀ ਸਕੂਲਾਂ ਦੀਆਂ ਵਿਸ਼ੇਸਤਾਵਾਂ ਅਤੇ ਸਹੂਲਤਾਂ ਬਾਰੇ ਵਿਸਤਾਰ ਪੂਰਵਕ ਦੱਸਦੇ ਹੋਇਆ ਕਿਹਾ ਕਿ ਹੁਣ ਸਰਕਾਰੀ ਦੀ ਦਿਸ਼ਾ ਤੇ ਦਸ਼ਾ ਬਦਲ ਚੁੱਕੀ ਹੈ ਅਤੇ ਹੁਣ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਕਿਸੇ ਪ੍ਰਾਈਵੇਟ ਸਕੂਲ ਵਿੱਚ ਪੈਸੇ ਦੇਕੇ ਪੜਾਉਣ ਦੀ ਜ਼ਰੂਰਤ ਨਹੀਂ ਸਗੋਂ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਕੇ ਇਹ ਮੁਫ਼ਤ ਵਿੱਚ ਹਾਸਿਲ ਕਰ ਸਕਦੇ ਹਨ।ਹੁਣ ਸਰਕਾਰੀ ਸਕੂਲਾਂ ਵਿੱਚ ਅਤਿ ਆਧੁਨਿਕ ਸਮਾਰਟ ਕਲਾਸਰੂਮ, ਪਹਿਲੀ ਤੋਂ ਬਾਰਵੀਂ ਤੱਕ ਅੰਗਰੇਜ਼ੀ ਮਾਧਿਅਮ, ਬੱਚੇ ਦੇ ਸਰਵਪਖੀ ਵਿਕਾਸ ਲਈ ਮਿਹਨਤੀ ਤਜਰਬੇਕਾਰ ਅਧਿਆਪਕ, ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੇ ਵੱਖ ਵੱਖ ਪ੍ਰਾਜੈਕਟ, ਅਤਿ ਆਧੁਨਿਕ ਸਾਇੰਸ ਅਤੇ ਕੰਪਿਊਟਰ ਲੈਬਜ਼, ਰੋਬੋਟਿਕ ਲੈਬ,ਐਨਐਸਐਸ, ਐਨਸੀਸੀ, ਹੁਨਰ ਸਿੱਖਿਆ ਪ੍ਰੋਗਰਾਮ, ਮੁਫ਼ਤ ਵਰਦੀ ਅਤੇ ਪੌਸ਼ਟਿਕ ਭੋਜਨ, ਵੱਖ ਵੱਖ ਤਰ੍ਹਾਂ ਦੇ ਵਜ਼ੀਫ਼ਾ ਸਕੀਮਜ਼ ਮਜੂਦ ਹਨ ਜਿਸਦਾ ਲਾਭ ਬੱਚਿਆਂ ਨੂੰ ਸਰਕਾਰੀ ਸਕੂਲ ਵਿੱਚ ਦਾਖਲ ਕਰਵਾਉਣ ਤੇ ਹੀ ਮਿਲ ਸਕਦਾ ਹੈ ਅਤੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਓ। ਦਾਖਲਾ ਮੁਹਿੰਮ ਦੌਰਾਨ ਬੋਲਦਿਆਂ ਵੱਖ ਵੱਖ ਬੁਲਾਰਿਆਂ ਜਿਨ੍ਹਾਂ ਵਿੱਚ ਬੀਰਬਲ ਸਿੰਘ ਚੀਮਾ, ਗੁਰਚਰਨ ਸਿੰਘ ਸਰਪੰਚ, ਕੇਵਲ ਸਿੰਘ ਸਰਪੰਚ, ਨਿੱਕਾ ਸਿੰਘ, ਗੁਰਪਿਆਰ ਸਿੰਘ, ਹਰਮੇਸ਼ ਮੇਸ਼ੀ ਨੇ ਵਿਸ਼ਵਾਸ ਦਵਾਇਆ ਕਿ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਇਆ ਜਾਵੇਗਾ।ਸਕੂਲ ਵੈਨ ਨਾਲ ਸਾਰਿਆਂ ਵੱਲੋਂ ਵਿਦਿਆਰਥੀਆਂ ਨਾਲ ਰੈਲੀ ਵੀ ਕੱਢੀ ਗਈ ਅਤੇ ਮਾਤਾ ਪਿਤਾ ਨੂੰ ਆਪਣੇ ਬੱਚੇ ਸਰਕਾਰੀ ਸਕੂਲ ਵਿੱਚ ਦਾਖਲ ਕਰਵਾਉਣ ਲਈ ਅਪੀਲ ਕੀਤੀ। ਦਾਖਲਾ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਭਾਰਤੀ ਨੰਦਾ ਪ੍ਰਿੰਸੀਪਲ, ਗੁਲਜ਼ਾਰ ਸਿੰਘ ਇੰਚਾਰਜ ਚੀਮਾ ਸਕੂਲ, ਮਨੀਸ਼ ਵਰਮਾ ਇੰਚਾਰਜ ਜਖੇਪਲ ਸਕੂਲ, ਗੁਰਜੰਟ ਸਿੰਘ ਬੀਆਰਸੀ, ਰਾਜ ਸਿੰਘ ਸੀ ਐਚ ਟੀ, ਸਕੂਲਾਂ ਦੇ ਸਮੁੱਚੇ ਸਟਾਫ ਮੈਂਬਰਾਂ ਦਾ ਯੋਗਦਾਨ ਰਿਹਾ।

ਗੁਰਵਿੰਦਰ ਸਿੰਘ ਚਹਿਲ,ਤਰਨ ਤਾਰਨ : ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਲਈ ਮਾਸਟਰ ਅਮਨਦੀਪ ਸਿੰਘ ਕਰੀਰ ਦਾ ਸਨਮਾਨ

ਸਿੱਖਿਆ ਦੇ ਖੇਤਰ 'ਚ ਸ਼ਾਨਦਾਰ ਸੇਵਾਵਾਂ ਲਈ ਮਾਸਟਰ ਅਮਨਦੀਪ ਸਿੰਘ ਕਰੀਰ ਦਾ ਸਨਮਾਨ

ਗੁਰਵਿੰਦਰ ਸਿੰਘ ਚਹਿਲ,ਤਰਨ ਤਾਰਨ : ਦੇਸ਼ ਦੇ 77 ਗਣਤੰਤਰ ਦਿਵਸ ਮੌਕੇ ਕਰਵਾਏ ਗਏ ਵਿਸ਼ੇਸ਼ ਸਮਾਰੋਹ ਵਿਖੇ ਅਮਨਦੀਪ ਸਿੰਘ ਕਰੀਰ ਹੈੱਡ ਟੀਚਰ ਸਰਕਾਰੀ ਐਲੀਮੈਂਟਰੀ ਸਕੂਲ ਝੁੱਗੀਆਂ ਕਾਲੂ, ਸੈਂਟਰ ਤੂਤ ਬਲਾਕ ਵਲਟੋਹਾ ਜ਼ਿਲ੍ਹਾ ਤਰਨ ਤਾਰਨ ਨੂੰ ਉਹਨਾਂ ਦੀਆਂ ਸਿੱਖਿਆ ਦੇ ਖੇਤਰ ਵਿੱਚ ਕੀਤੀਆਂ ਅਹਿਮ ਪ੍ਰਾਪਤੀਆਂ ਲਈ ਉਪ ਮੰਡਲ ਮੈਜਿਸਟਰੇਟ ਭਿੱਖੀਵਿੰਡ (ਤਾਰਨ ਤਾਰਨ) ਸਿਮਰਨਜੀਤ ਸਿੰਘ ਵੱਲੋਂ ਉਚੇਚੇ ਰੂਪ ਵਿੱਚ ਸਨਮਾਨਿਤ ਕੀਤਾ ਗਿਆ।ਇਥੇ ਦੱਸਣਯੋਗ ਹੈ ਕਿ ਮਾਸਟਰ ਅਮਨਦੀਪ ਸਿੰਘ ਕਰੀਰ ਨੇ 24 ਮਈ 2022 ਨੂੰ ਸਰਕਾਰੀ ਐਲੀਮੈਂਟਰੀ ਸਕੂਲ ਝੁੱਗੀਆਂ ਕਾਲੂ ਵਿਖੇ ਸਕੂਲ ਮੁਖੀ ਦਾ ਅਹੁਦਾ ਸੰਭਾਲਿਆ।ਉਹਨਾਂ ਨੇ ਸਕੂਲ ਮੁਖੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਬੱਚਿਆਂ ਦੀ ਗਿਣਤੀ ਚ ਵਾਧਾ ਕਰਨਾ, ਸਕੂਲ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕਰਵਾਉਣਾ, ਵਿਦਿਆਰਥੀਆਂ ਦੀ ਪੜ੍ਹਾਈ ਦਾ ਪੱਧਰ ਉੱਚਾ ਕਰਨਾ, ਨਵੋਦਿਆ ਪ੍ਰਵੇਸ਼ ਪ੍ਰੀਖਿਆ ਵਿੱਚ ਵਿਦਿਆਰਥੀਆਂ ਦਾ ਦਾਖਲਾ ਕਰਾਉਣਾ, ਹਰ ਸਾਲ 100 ਫ਼ੀਸਦ ਨਤੀਜਾ,ਵਿਦਿਆਰਥੀਆਂ ਦੀ ਗਿਣਤੀ ਵਿੱਚ ਵਾਧਾ ਕਰਨਾ ਆਦਿ ਅਹਿਮ ਪ੍ਰਾਪਤੀਆਂ ਕੀਤੀਆਂ ਹਨl ਇਸ ਮੌਕੇ ਗੱਲਬਾਤ ਕਰਦਿਆਂ ਮਾਸਟਰ ਅਮਨਦੀਪ ਸਿੰਘ ਕਰੀਰ ਨੇ ਆਪਣੀ ਸਫਲਤਾ ਦਾ ਸਿਹਰਾ ਬਲਾਕ ਸਿੱਖਿਆ ਅਫਸਰ ਵਲਟੋਹਾ ਪਾਰਸ ਕੁਮਾਰ ਖੁੱਲਰ ਦੀ ਯੋਗ ਅਗਵਾਈ,ਬੀ.ਐਮ.ਟੀ ਜਾਰਜ ਮਸੀਹ ਅਤੇ ਪੰਕਜ ਮਹਿਤਾ ਦੀ ਪ੍ਰੇਰਨਾ, ਸੈਂਟਰ ਹੈਡ ਟੀਚਰ ਮਿਹਰ ਸਿੰਘ ਦੇ ਮਾਰਗਦਰਸ਼ਨ ਅਤੇ ਆਪਣੇ ਮਾਤਾ-ਪਿਤਾ ਦੇ ਨੇਕ ਸੰਸਕਾਰਾਂ,ਆਪਣੇ ਵਿਦਿਆਰਥੀ ਦੀਆਂ ਦੁਆਵਾਂ ਅਤੇ ਸਕੂਲ ਦੇ ਮਿਹਨਤੀ ਸਟਾਫ ਦੇ ਸਹਿਯੋਗ ਨੂੰ ਦਿੰਦੇ ਹੋਏ ਕਿਹਾ ਕਿ ਅਧਿਆਪਕ ਜਥੇਬੰਦੀਆਂ ਬੀ ਐੱਡ ਅਧਿਆਪਕ ਫਰੰਟ,ਗੌਰਮੈਂਟ ਟੀਚਰ ਯੂਨੀਅਨ ਅਤੇ ਸਮਾਜ ਸੇਵੀ ਸੰਸਥਾਵਾਂ-ਸ਼ਹੀਦ ਬਾਬਾ ਦੀਪ ਸਿੰਘ ਕੀਰਤਨ ਦਰਬਾਰ ਸੁਸਾਇਟੀ ਅਤੇ ਸ਼ਹੀਦ ਬਾਬਾ ਦੀਪ ਸਿੰਘ ਲੋੜਵੰਦ ਪਰਿਵਾਰ ਰਾਸ਼ਨ ਸੇਵਾ ਸੁਸਾਇਟੀ ਨਾਲ ਜੁੜੇ ਹੋਣ ਕਾਰਨ ਵੀ ਉਹਨਾਂ ਨੂੰ ਸਮਾਜ ਅਤੇ ਵਿਦਿਆਰਥੀਆਂ 'ਤੇ ਅਪਲਾਈ ਕਰਨ ਦੀ ਪ੍ਰੇਰਨਾ ਮਿਲਦੀ ਹੈ। ਇਸ ਮੌਕੇ ਪਿੰਡ ਝੁੱਗੀਆ ਕਾਲੂ ਦੇ ਸਰਪੰਚ ਗੁਰਸਾਹਿਬ ਸਿੰਘ ਅਤੇ ਇਲਾਕਾ ਨਿਵਾਸੀਆਂ ਨੇ ਉਨਾਂ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈਆਂ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।