31000 ਰੁਪਏ ਪ੍ਰਤੀ ਮਹੀਨਾ ਤਨਖਾਹ ਕਟੋਤੀ ਨੂੰ ਲੈ ਕੇ 1007 ਦਫ਼ਤਰੀ ਮੁਲਾਜ਼ਮ 18 ਅਪ੍ਰੈਲ ਨੂੰ ਆਪਣੇ ਬੱਚੇ ਵਿੱਤ ਮੰਤਰੀ ਹਰਪਾਲ ਚੀਮਾ ਦੇ ਘਰ ਛੱਡਣ ਜਾਣਗੇ
Monday, April 13, 2026
31000 ਰੁਪਏ ਪ੍ਰਤੀ ਮਹੀਨਾ ਤਨਖਾਹ ਕਟੋਤੀ ਨੂੰ ਲੈ ਕੇ 1007 ਦਫ਼ਤਰੀ ਮੁਲਾਜ਼ਮ 18 ਅਪ੍ਰੈਲ ਨੂੰ ਆਪਣੇ ਬੱਚੇ ਵਿੱਤ ਮੰਤਰੀ ਹਰਪਾਲ ਚੀਮਾ ਦੇ ਘਰ ਛੱਡਣ ਜਾਣਗੇ
Friday, April 10, 2026
ਪੱਤਰ ਪ੍ਰੇਰਕ (ਤਰਨ ਤਾਰਨ) : ਬੇਹੱਦ ਸੁਸਤ ਐੱਮ ਸਟਾਰ ਐਪ ਤੇ ਅਧਿਆਪਕ ਹਾਜਰੀ ਲਗਾਉਣ ਲਈ ਘੰਟਿਆ ਬੱਧੀ ਸਰਵਰ ਚੱਲਣ ਦੀ ਕਰਨੀ ਪੈਂਦੀ ਉਡੀਕ
ਬੇਹੱਦ ਸੁਸਤ ਐੱਮ ਸਟਾਰ ਐਪ ਤੇ ਅਧਿਆਪਕ ਹਾਜਰੀ ਲਗਾਉਣ ਲਈ ਘੰਟਿਆ ਬੱਧੀ ਸਰਵਰ ਚੱਲਣ ਦੀ ਕਰਨੀ ਪੈਂਦੀ ਉਡੀਕ
ਬੱਚਿਆ ਦੀ ਪੜ੍ਹਾਈ,ਨਵੇ ਦਾਖਲੇ ਅਤੇ ਅਧਿਆਪਕ ਵਰਗ ਦਾ ਸਮਾ ਕਰ ਰਹੀ ਖਰਾਬ - ਪੰਨੂ ,ਲਾਹੌਰੀਆ
ਪੱਤਰ ਪ੍ਰੇਰਕ (ਤਰਨ ਤਾਰਨ) : ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂ ਤੇ ਸੂਬਾ ਪ੍ਰੈੱਸ ਸਕੱਤਰ ਤੇ ਸੋਸ਼ਲ ਮੀਡੀਆ ਇੰਚਾਰਜ ਦਲਜੀਤ ਸਿੰਘ ਲਾਹੌਰੀਆ ਨੇ ਦੱਸਿਆ ਕਿ ਸਟਕਾਰ ਨੇ ਕੋਈ ਸ਼ੱਕ ਕੱਢਣਾ ਹੈ ਜਾਂ ਅਸਲ ਸਿੱਖਿਆ ਕ੍ਰਾਂਤੀ ਲਿਆਉਣੀ ਹੈ ਤਾਂ ਆਪਣੇ ਸਿਸਟਮ ਨੂੰ ਚੁਸਤ ਦਰੁਸਤ ਕਰੇ ਅਤੇ ਗੈਰਵਿਦਿਅਕ ਕੰਮਾਂ ਤੇ ਡਿਉਟੀਆ ਦੀ ਬੰਦ ਕਰਕੇ ਫਿਰ ਵੇਖੇ ਨਤੀਜੇ l ਅਧਿਆਪਕ ਵਰਗ ਦੀ ਮਾਨਸਿਕ ਪ੍ਰੁਸ਼ਾਨੀ ਤਾਂ ਪਹਿਲਾਂ ਹੀ ਗੈਰਵਿਦਿਅਕ ਕੰਮਾਂ ਡਿਊਟੀਆ ਕਰਕੇ ਨਹੀ ਜਾ ਰਹੀ ਸਾਂਭੀ l ਗੈਰ ਤਜਰਬੇ ਕਰਕੇ ਸਰਕਾਰ ਨਵੇ ਨਵਤਜਰਬੇ ਕਰਕੇ ਕਰ ਰਹੀ ਹੈ ਪ੍ਰੇਸ਼ਾਨ। ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਵੱਲੋ ਪੰਜਾਬ ਸਰਕਾਰ ਦੇ ਸਕੂਲਾਂ ਚ ਚਾਲੂ ਕੀਤੇ ਐਮ ਸਟਾਰ ਐਪ ਦੇ ਕਰਕੇ ਰੋਜਾਨਾ ਸਰਵਰ ਡਾਊਨ ਹੋਣ ਕਾਰਣ ਨਵੇ ਦਾਖਲੇ ਦੇ ਦਿਨਾ ਚ ਐਪ ਤੇ ਅਧਿਆਪਕ ਹਾਜਰੀ ਲਗਾਉਣ ਲਈ ਘੰਟਿਆ ਬੱਧੀ ਸਰਵਰ ਚੱਲਣ ਦੀ ਕਰਨੀ ਪੈ ਰਹੀ ਉਡੀਕ ਬੱਚਿਆ ਦੀ ਪੜਾਈ ਅਤੇ ਅਧਿਆਪਕ ਵਰਗ ਦਾ ਸਮਾ ਖਰਾਬ ਕਰ ਰਹੀ ਹੈ l ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਦੇ ਆਗੂਆ ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿਂਘ ਪੰਨੂੰ , ਜਨਰਲ ਸਕੱਤਰ ਸਤਵੀਰ ਸਿੰਘ ਰੌਣੀ ਦਲਜੀਤ ਸਿੰਘ ਲਹੌਰੀਆ ਹਰਕ੍ਰਿਸ਼ਨ ਸਿੰਘ ਮੋਹਾਲੀ ਹਰਜਿੰਦਰ ਹਾਂਡਾ ਗੁਰਿੰਦਰ ਸਿੰਘ ਘੁੱਕੇਵਾਲੀ ਸੋਹਣ ਸਿੰਘ ਮੋਗਾ ਅਮ੍ਰਿਤਪਾਲ ਸਿੰਘ ਸੇਖੋਂ ਨਿਰਭੈ ਸਿੰਘ ਮਾਲੋਵਾਲ ਮਨੋਜ ਘਈ ਅਸ਼ੋਕ ਕੁਮਾਰ ਸਰਾਰੀ ਤਰਸੇਮ ਲਾਲ ਜਲੰਧਰ ਹਰਜਿੰਦਰ ਸਿੰਘ ਚੋਹਾਨ ਦਿਲਬਾਗ ਸਿੰਘ ਬੌਡੇ ਜਗਨਂਦਨ ਸਿੰਘ ਫਾਜਿਲਕਾ ਰਵੀ ਵਾਹੀ ਅਵਤਾਰ ਸਿੰਘ ਮਾਨ ਮਨਜੀਤ ਸਿੰਘ ਕਠਾਣਾ ਹਰਜੀਤ ਸਿੰਘ ਸਿੱਧੂ ਹਰਪ੍ਰੀਤ ਸਿੰਘ ਪਰਮਾਰ ਰਣਜੀਤ ਸਿੰਘ ਮੱਲਾ ਅਸ਼ਵਨੀ ਫੱਜੂਪੁਰ ਸੁਰਿੰਦਰ ਕੁਮਾਰ ਮੋਗਾ ਹੈਰੀ ਬਠਲਾ ਗੁਰਵਿੰਦਰ ਸਿੰਘ ਬੱਬੂ ਨੇ ਕਿਹਾ ਹੈ ਕਿ ਸਰਕਾਰ ਪਹਿਲੀ ਗੱਲ ਤਾਂ ਅਧਿਆਪਕ ਵਰਗ ਵੱਲੋ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਡਿਊਟੀ ਤੇ ਸ਼ੱਕ ਨਾ ਕਰੇ ਤੇ ਜੇਕਰ ਫਿਰ ਵੀ ਸ਼ੱਕ ਕੱਢਣਾ ਹੈ ਤਾਂ ਆਪਣੇ ਸਿਸਟਮ ਨੂੰ ਚੁਸਤ ਦਰੁਸਤ ਕਰੇ ਤੇ ਜੇਕਰ ਅਧਿਆਪਕਾਂ ਦੇ ਸਿੱਖਿਆ ਦੇ ਖੇਤਰ ਚ ਹੋਰ ਮਾਰਕੇ ਵੇਖਣੇ ਹਨ ਤਾਂ ਪਰਾਈਵੇਟ ਸਕੂਲਾਂ ਤੋ ਹੋਰ ਚੰਗੇ ਨਤੀਜੇ ਲੈਣੇ ਹਨ ਜਾਂ ਅਸਲੀ ਸਿੱਖਿਆ ਕ੍ਰਾਂਤੀ ਵੇਖਣੀ ਹੈ ਤਾਂ ਅਜਿਹੀਆ ਡਰਾਮੇਬਾਜੀਆ ਤਹਿਤ ਤਜਰਬੇ ਛੱਡ ਕੇ ਸਾਡੇ ਤਜਰਬੇ ਨਾਲ ਜਰਾ ਸਾਨੂੰ ਗੈਰਵਿਦਿਅਕ ਕੰਮ ਡਿਊਟੀਆ ਤੋ ਲਾਂਭੇ ਕਰਕੇ ਸਰਕਾਰ ਨਜਾਰੇ ਵੇਖੇ l ਅਜਿਹੇ ਸੁਸਤ ਹਾਜਰੀ ਐਪ ਨਾਲ ਜਿਥੇ ਹਾਜਰੀ ਲਗਾਉਣ ਦੀ ਲੰਮਾਂ ਸਮਾ ਉਡੀਕ ਨਾਲ ਲੰਮਾ ਸਮਾ ਫੋਨ ਵੇਖੀ ਜਾਣ ਚ ਅਧਿਆਪਕਾਂ ਨੂੰ ਰੁਝਾਈ ਰੱਖਣ ਨਾਲ ਬੱਚਿਆ ਦੀ ਸਿਖਿਆ ਤੇ ਨਵੇ ਦਾਖਲੇ ਪ੍ਰਭਾਵਿਤ ਹੋ ਰਹੀ ਹੈ ਉਥੇ ਸਕੂਲਾਂ ਚ ਛੁੱਟੀ ਦੇ ਸਮੇ ਫਿਰ ਕਿੰਨਾ ਕਿੰਨਾ ਚਿਰ ਹਾਜਰੀ ਲਗਾਉਣ ਦੀ ਉਡੀਕ ਕਰਕੇ ਅਧਿਆਪਕਾਂ ਦੇ ਕੰਮਾਂ ਕਾਜਾ ਤੇ ਵੀ ਭਾਰੀ ਅਸਰ ਪੈ ਰਿਹਾ ਹੈ ਜਿਹਨਾ ਤਹਿਤ ਅਧਿਆਪਕਾਂ ਨੇ ਛੁੱਟੀ ਤੋ ਬਾਅਦ ਵੀ ਆਪਣੇ ਕਈ ਕੰਮ ਕਾਰ ਜੋ ਕਰਨੇ ਹੁੰਦੇ ਹਨ ਉਹ ਵੀ ਪ੍ਰਭਾਵਿਤ ਹੋ ਰਹੇ ਹਨ । ਇਸ ਸਮੇ ਹੋਰਨਾ ਤੋ ਇਲਾਵਾ ਸੂਬਾਈ ਆਗੂਆਂ ਨਰੇਸ਼ ਪਨਿਆੜ ਬੀ ਕੇ ਮਹਿਮੀ ਲਖਵਿੰਦਰ ਸਿੰਘ ਸੇਖੋ ਸਰਬਜੀਤ ਸਿੰਘ ਖਡੂਰ ਸਾਹਿਬ ਨੀਰਜ ਅਗਰਵਾਲ ਜਤਿੰਦਰਪਾਲ ਸਿੰਘ ਰੰਧਾਵਾ ਮਲਕੀਤ ਸਿੰਘ ਕਾਹਨੂੰਵਾਨ ਪਰਮਜੀਤ ਸਿੰਘ ਬੁੱਢੀਵਿੰਡ ਪ੍ਰਭਜੋਤ ਸਿੰਘ ਦੁਲਾਨੰਗਲ ਅਵਤਾਰ ਸਿੰਘ ਭਲਵਾਨ ਪਰਮਜੀਤ ਸਿੰਘ ਗੁਰਦੀਪ ਸਿੰਘ ਖੁਣਖੁਣ ਕੁਲਦੀਪ ਸਿੰਘ ਨਵਾਂਸ਼ਹਿਰ ਰਵੀ ਕਾਂਤ ਦਿਗਪਾਲ ਪਠਾਨਕੋਟ ਮਨਿੰਦਰ ਸਿੰਘ ਤਰਨਤਾਰਨ ਗੁਰਦੀਪ ਸਿੰਘ ਰਛਪਾਲ ਸਿੰਘ ਉਦੋਕੇ ਜਸਵੰਤ ਸਿੰਘ ਸੇਖੜਾ ਹਰਵਿੰਦਰ ਸਿੰਘ ਹੈਪੀ ਦਿਲਬਾਗ ਸਿੰਘ ਸੈਣੀ ਰਿਸ਼ੀ ਕੁਮਾਰ ਜਲੰਧਰ ਅਸੋਕ ਕੁਮਾਰ ਪਰਮਬੀਰ ਸਿੰਘ ਰੋਖੇ ਲਖਵਿੰਦਰ ਸਿੰਘ ਸੰਗੂਆਣਾ ਰਵੀ ਕੁਮਾਰ ਫਰੀਦਕੋਟ ਗੁਰਦੀਪ ਸਿੰਘ ਸੈਣੀ ਧਰਮਿੰਦਰ ਸਿੰਘ ਡੋਡ ਹਰਪਿੰਦਰ ਸਿੰਘ ਤਰਨਤਾਰਨ ਜਸਵਿੰਦਰ ਸਿਂਘ ਬਾਤਿਸ਼ ਮਨਜੀਤ ਸਿੰਘ ਬੌਬੀ ਸੁਰਜੀਤ ਸਿੰਘ ਕਾਲੜਾ ਜਨਕਰਾਜ ਮੁਹਾਲੀ ਸਤਨਾਮ ਸਿੰਘ ਪਾਲੀਆ ਚਰਨਜੀਤ ਸਿੰਘ ਫਿਰੋਜ਼ਪੁਰ ਰਾਕੇਸ਼ ਗਰਗ ਕੁਲਬੀਰ ਸਿੰਘ ਗਿੱਲ ਬਚਨ ਸਿੰਘ ਰਵਿੰਦਰ ਕੁਮਾਰ ਬਲਕਾਰ ਸਿੰਘ ਰਮਨ ਕੁਮਾਰ ਪਠਾਨਕੋਟ ਮੇਜਰ ਸਿੰਘ ਮਸੀਤੀ ਨਵਰੀਤ ਸਿੰਘ ਜੌਲੀ ਸਤੀਸ਼ ਕੁਮਾਰ ਫਾਜਿਲਕਾ ਮਨਜੀਤ ਸਿੰਘ ਪਾਰਸ ਪੰਕਜ ਅਰੋੜਾ ਜਸਵਿੰਦਰ ਸਿੰਘ ਤਰਨਤਾਰਨ ਜਸਪਾਲ ਸਿੰਘ, ਸੁਖਵਿੰਦਰ ਸਿੰਘ ਧਾਮੀ ਸੰਦੀਪ ਚੌਧਰੀ ਕੀਮਤੀ ਲਾਲ ਮੁਕਤਸਰ ਗੁਰਬੀਰ ਸਿੰਘ ਦਦੇਹਰ ਸਾਹਿਬ ਗੁਰਦੀਪ ਸਿੰਘ ਸੈਣੀ ਹੋਰ ਆਗੂ ਐਲੀਮੈਟਰੀ ਟੀਚਰਜ ਯੂਨੀਅਨ ਈ ਟੀ ਯੂ ਪੰਜਾਬ (ਰਜਿ) ।
Thursday, April 9, 2026
ਮਾਲਵਿੰਦਰ ਸਿੰਘ ਸਿੱਧੂ,ਸੰਗਰੂਰ : ਜੁਆਇੰਟ ਡਾਇਰੈਕਟਰ ਡਾ. ਬੈਨੀਪਾਲ ਵੱਲੋਂ ਖਾਦ ਦੀਆਂ ਦੁਕਾਨਾਂ ਉੱਪਰ ਛਾਪੇਮਾਰੀ
ਜੁਆਇੰਟ ਡਾਇਰੈਕਟਰ ਡਾ. ਬੈਨੀਪਾਲ ਵੱਲੋਂ ਖਾਦ ਦੀਆਂ ਦੁਕਾਨਾਂ ਉੱਪਰ ਛਾਪੇਮਾਰੀ
ਕਿਸਾਨਾਂ ਨੂੰ ਘਟੀਆ ਸਮਾਨ ਵੇਚਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਡਾ. ਬੈਨੀਪਾਲ
ਮਾਲਵਿੰਦਰ ਸਿੰਘ ਸਿੱਧੂ,ਸੰਗਰੂਰ : ਪੰਜਾਬ ਦੇ ਕਿਸਾਨਾਂ ਨੂੰ ਉੱਚ-ਮਿਆਰੀ ਦੇ ਇਨਪੁੱਟ ਖਾਦਾਂ, ਦਵਾਈਆਂ ਅਤੇ ਬੀਜਾਂ ਦੀ ਨਿਰਵਿਘਨ ਸਪਲਾਈ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਸ੍ਰੀ ਅਰਸ਼ਦੀਪ ਸਿੰਘ ਥਿੰਦ ਇੱਸ ਪ੍ਰਬੰਧਕੀ ਸਕੱਤਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਡਾ. ਨਰਿੰਦਰ ਸਿੰਘ ਬੈਨੀਪਾਲ ਸੰਯੁਕਤ ਡਾਇਰੈਕਟਰ ਖੇਤੀਬਾੜੀ (ਪੌਦ ਸੁਰੱਖਿਆ) ਅਤੇ ਮੁੱਖ ਖੇਤੀਬਾੜੀ ਅਫਸਰ, ਲੁਧਿਆਣਾ ਡਾ. ਗੁਰਦੀਪ ਸਿੰਘ ਜੀ ਦੀ ਟੀਮ ਨੇ ਜਗਰਾਉਂ ਵਿਖੇ ਛਾਪੇਮਾਰੀ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਨਰਿੰਦਰ ਸਿੰਘ ਬੈਨੀਪਾਲ ਸੰਯੁਕਤ ਡਾਇਰੈਕਟਰ ਖੇਤੀਬਾੜੀ ਨੇ ਦੱਸਿਆ ਕਿ ਪਰਦੇਸੀ ਢਾਬਾ ਦੇ ਪਿਛਲੇ ਪਾਸੇ ਮਨੋਜ ਕੁਮਾਰ ਪੁੱਤਰ ਰਾਮ ਆਸਰਾ ਵਾਸੀ ਕੋਠੇ ਸ਼ੇਰ ਜੰਗ ਦੇ ਜਗਰਾਉਂ ਦੀ RAPHA Biotech ਵਿਖੇ ਛਾਪਾ ਮਾਰਿਆ ਗਿਆ ਤਾਂ ਮੌਕੇ ਤੇ ਮਨੋਜ ਕੁਮਾਰ ਵੱਲੋਂ ਭਾਰੀ ਮਾਤਰਾ ਵਿੱਚ ਜ਼ਿੰਕ ਸਲਫੇਟ 33% ਅਤੇ ਮੈਗਨੀਜ ਸਲਫੇਟ ਦਾ ਵੱਖੋ-ਵੱਖ ਕੰਪਨੀਆਂ ਦਾ ਵਾਰਦਾਨਾ ਬਣਾਇਆ ਹੋਇਆ ਪਾਇਆ ਗਿਆ ਅਤੇ ਵੱਖੋ-ਵੱਖਰੇ ਕੰਪਨੀਆਂ ਦੇ ਜ਼ਿੰਕ ਸਲਫੇਟ 33% ਦੇ ਬਣਾਏ ਹੋਏ ਪੈਕਟ ਜੋ ਕਿ ਬਰਾਂਡੇਡ ਕੰਪਨੀਆਂ ਦੇ ਨਾਮ ਤੇ ਹਨ, ਬਰਾਮਦ ਕੀਤੇ ਗਏ। ਉਹਨਾਂ ਦੀ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਸੈਂਪਲਿੰਗ ਕੀਤੀ ਗਈ ਮਨੋਜ ਕੁਮਾਰ ਮੌਕੇ 'ਤੇ ਖੇਤੀਬਾੜੀ ਲਈ ਵਰਤੋਂ ਵਾਲੀਆਂ ਖਾਦਾਂ ਬਣਾਉਣ ਅਤੇ ਵੇਚਣ ਦਾ ਕੋਈ ਲਾਇਸੈਂਸ ਪੇਸ਼ ਨਹੀਂ ਕਰ ਸਕਿਆ। ਇਸ ਦੌਰਾਨ SSP ਜਗਰਾਉਂ ਨਾਲ ਰਾਬਤਾ ਕਰਕੇ ਥਾਣਾ ਸਿਟੀ ਜਗਰਾਉਂ ਦੀ ਟੀਮ ਨੇ ਮੌਕੇ ਤੇ ਬੁਲਾਇਆ ਗਿਆ । ਪੁਲਿਸ ਟੀਮ ਵੱਲੋਂ ਮੌਕੇ ਤੇ ਬਰਾਮਦ ਕੀਤੀਆਂ ਗਈਆਂ ਖਾਦਾਂ ਅਤੇ ਵੱਖੋ-ਵੱਖਰੀਆਂ ਕੰਪਨੀਆਂ ਦਾ ਵਾਰਦਾਨਾ ਸੀਲ ਕਰਕੇ ਮੌਕੇ ਤੋਂ ਮਨੋਜ ਕੁਮਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਖੇਤੀਬਾੜੀ ਵਿਭਾਗ ਵੱਲੋਂ ਪੁਲਿਸ ਨੂੰ ਐਫਆਈਆਰ ਦਰਜ ਕਰਨ ਦੀ ਦਰਖਾਸਤ ਦੇ ਕੇ ਮਨੋਜ ਕੁਮਾਰ ਖਿਲਾਫ ਖਾਦ ਕੰਟਰੋਲ ਆਰਡਰ 1985 ਅਤੇ ਜਰੂਰੀ ਵਸਤਾਂ ਐਕਟ 1955 ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਕੇਵਾਈ ਕਰਨ ਲਈ ਲਿਖਿਆ ਗਿਆ। ਉਹਨਾਂ ਦੱਸਿਆ ਕਿ ਖੇਤੀਬੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਸਖ਼ਤ ਨਿਰਦੇਸ਼ ਹਨ ਕਿ ਕਿਸਾਨਾਂ ਨੂੰ ਖੇਤੀ ਇਨਪੁਟ ਖਾਦ, ਦਵਾਈਆਂ ਅਤੇ ਬੀਜ ਦੀ ਨਿਰਵਿਘਨ ਸਪਲਾਈ ਜਾਰੀ ਰਹੇਗੀ ਅਤੇ ਕਿਸਾਨਾਂ ਨਾਲ ਧੋਖਾਧੜੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਖੇਤੀਬਾੜੀ ਵਿਭਾਗ ਦੀ ਟੀਮ ਵਿੱਚ ਡਾ. ਗੁਰਜੇਸ਼ ਭਾਰਗਵ ਚੀਫ ਇੰਸਪੈਕਟਰ ਫਰਟੀਲਾਈਜ਼ਰ, ਡਾ. ਜਤਿੰਦਰ ਪਾਲ ਸਿੰਘ ਸਿੱਧੂ ਖੇਤੀਬਾੜੀ ਅਫਸਰ ਜਗਰਾਓ, ਡਾ. ਸੁਖਬੀਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਇਨਫੋਰਸਮੈਂਟ, ਡਾ. ਮਨਜੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਬੀਜ, ਡਾ. ਜਸਵੰਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਪੀ.ਪੀ. ਜਗਰਾਉਂ, ਡਾ. ਅਰਸ਼ਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ ਜ. ਕ. ਜਗਰਾਓ,ਡਾ. ਨੀਰਜ ਖੇਤੀਬਾੜੀ ਵਿਕਾਸ ਅਫਸਰ ਮਾਣੂਕੇ, ਸੰਦੀਪ ਸਿੰਘ ਜੇ.ਟੀ., ਜਸਵਿੰਦਰ ਸਿੰਘ ਜੇ.ਟੀ., ਪਰਮਵੀਰ ਸਿੰਘ ਏ. ਟੀ. ਐਮ. ਆਦਿ ਮੌਜੂਦ ਸਨ।
ਤਰਨ ਤਾਰਨ,ਗੁਰਵਿੰਦਰ ਸਿੰਘ ਚਹਿਲ : ਬਲਾਕ ਖਡੂਰ ਸਾਹਿਬ ਦੇ ਅਧਿਆਪਕਾਂ ਨੇ ਟੀ.ਐਲ.ਐਮ. ਤਿਆਰ ਕਰਨ ਲਈ ਟ੍ਰੇਨਿੰਗ ਲਗਾਈ
ਬਲਾਕ ਖਡੂਰ ਸਾਹਿਬ ਦੇ ਅਧਿਆਪਕਾਂ ਨੇ ਟੀ.ਐਲ.ਐਮ. ਤਿਆਰ ਕਰਨ ਲਈ ਟ੍ਰੇਨਿੰਗ ਲਗਾਈ
ਤਰਨ ਤਾਰਨ,ਗੁਰਵਿੰਦਰ ਸਿੰਘ ਚਹਿਲ : ਸਿੱਖਿਆ ਵਿਭਾਗ ਪੰਜਾਬ ਦੇ ਹੁਕਮਾਂ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਤਰਨ ਤਾਰਨ ਸਤਿਨਾਮ ਸਿੰਘ ਬਾਠ,ਡੀ.ਆਰ.ਸੀ. ਅਨੂਪ ਸਿੰਘ ਮੈਣੀ ਤੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਖਡੂਰ ਸਾਹਿਬ ਦਿਲਬਾਗ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬੀ. ਆਰ.ਸੀ. ਮਨਦੀਪ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਸਮਰੱਥ ਦੀ ਟੀਮ ਦੁਆਰਾ ਸਰਕਾਰੀ ਐਲੀਮੈਂਟਰੀ ਸਕੂਲ ਜਵੰਦਪੁਰ ਵਿਖੇ ਟੀ.ਐਲ.ਐਮ. ਦੀ ਟ੍ਰੇਨਿੰਗ ਪ੍ਰਥਮ ਨਾਲ ਰਲ਼ ਕੇ ਲਗਾਈ ਗਈ ਜਿਸ ਵਿੱਚ ਬਲਾਕ ਖਡੂਰ ਸਾਹਿਬ ਦੇ ਕਲੱਸਟਰ ਭਲਾਈਪੁਰ ਡੋਗਰਾ,ਨਾਗੋਕੇ ਅਤੇ ਸਰਾਂ ਤਲਵੰਡੀ ਦੇ ਸਕੂਲਾ ਦੇ ਪ੍ਰੀ ਪ੍ਰਾਇਮਰੀ ਜਮਾਤਾਂ ਨਾਲ਼ ਸਬੰਧਿਤ ਅਧਿਆਪਕਾਂ ਨੇ ਭਾਗ ਲਿਆ।ਇਸ ਟ੍ਰੇਨਿੰਗ ਵਿੱਚ ਹਿੱਸਾ ਲੈਣ ਵਾਲੇ ਸਾਰੇ ਹੀ ਅਧਿਆਪਕਾਂ ਨੇ ਪੂਰੀ ਤਨਦੇਹੀ ਨਾਲ਼ ਵਧੀਆ ਤੇ ਸੁਚੱਜੇ ਢੰਗ ਨਾਲ਼ ਟੀ.ਐਲ.ਐਮ. ਤਿਆਰ ਕੀਤੀ।ਸਰਕਾਰੀ ਐਲੀਮੈਂਟਰੀ ਸਕੂਲ ਜਵੰਦਪੁਰ ਦਾ ਟੀਮ ਮਿਸ਼ਨ ਸਮਰੱਥ ਅਤੇ ਪ੍ਰਥਮ ਵੱਲੋਂ ਧੰਨਵਾਦ ਕੀਤਾ ਗਿਆ।ਸਕੂਲ ਮੁਖੀ ਪ੍ਰਿਤਪਾਲ ਸਿੰਘ ਅਤੇ ਉਹਨਾਂ ਦੀ ਟੀਮ ਵੱਲੋਂ ਹਾਲ ਕਮਰੇ,ਫਰਨੀਚਰ ਦੇ ਨਾਲ ਨਾਲ ਅਧਿਆਪਕਾਂ ਦੇ ਰਿਫਰੈਸਮੈਂਟ ਤੇ ਖਾਣੇ ਦਾ ਵੀ ਬਹੁਤ ਵਧੀਆ ਪ੍ਰਬੰਧ ਕੀਤਾ ਗਿਆ।
ਗੁਰਵਿੰਦਰ ਸਿੰਘ ਚਹਿਲ,ਚੰਡੀਗੜ੍ਹ : ਮਿਸ਼ਨ ਸਮਰਥ-4 ਲਾਗੂ : ਵਿਦਿਆਰਥੀ ਹੁਣ ਸਕੂਲੋਂ ਨਹੀਂ ਹੋਣਗੇ ਗਾਇਬ
ਮਿਸ਼ਨ ਸਮਰਥ-4 ਲਾਗੂ : ਵਿਦਿਆਰਥੀ ਹੁਣ ਸਕੂਲੋਂ ਨਹੀਂ ਹੋਣਗੇ ਗਾਇਬ
Tuesday, April 7, 2026
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਵਿਰਾਸਤੀ ਮੇਲੇ 'ਤੇ ਬੋੜਾਵਾਲ ਕਾਲਜ ਨੇ ਅੰਤਰਰਾਸ਼ਟਰੀ ਸੋਨ ਤਗਮਾ ਜੇਤੂ ਖਿਡਾਰੀ ਸੁਖਮੀਤ ਸਿੰਘ ਨੂੰ ਕੀਤਾ ਸਨਮਾਨਿਤ
ਵਿਰਾਸਤੀ ਮੇਲੇ 'ਤੇ ਬੋੜਾਵਾਲ ਕਾਲਜ ਨੇ ਅੰਤਰਰਾਸ਼ਟਰੀ ਸੋਨ ਤਗਮਾ ਜੇਤੂ ਖਿਡਾਰੀ ਸੁਖਮੀਤ ਸਿੰਘ ਨੂੰ ਕੀਤਾ ਸਨਮਾਨਿਤ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਦਿ ਰੋਇਲ ਇਲ ਗਰੁੱਪ ਆਫ ਕਾਲਜਿਜ਼ ਬੋੜਾਵਾਲ ਵਿਖੇ ਕਰਵਾਏ ਵਿਰਾਸਤੀ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਮਾਨਸਾ ਜ਼ਿਲੇ ਦੀ ਸ਼ਾਨ ਅੰਤਰਰਾਸ਼ਟਰੀ ਸੋਨ ਤਗਮਾ ਜੇਤੂ ਖਿਡਾਰੀ ਸੁਖਮੀਤ ਸਿੰਘ ਸਮਾਗ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ।ਕਾਲਜ ਪ੍ਰਬੰਧਕਾਂ ਵੱਲੋਂ ਉਨ੍ਹਾਂ ਦੀਆਂ ਉਪਲਬਧੀਆਂ ਦੀ ਭਰਪੂਰ ਸਰਾਹਨਾ ਕਰਦੇ ਹੋਏ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਨਿਵਾਜਿਆ ਗਿਆ। ਸੁਖਮੀਤ ਸਿੰਘ ਸਮਾਗ ਇੱਕ ਪ੍ਰਸਿੱਧ ਰੋਇੰਗ ਖਿਡਾਰੀ ਹਨ ਅਤੇ ਭਾਰਤੀ ਫੌਜ ਵਿੱਚ ਜੂਨੀਅਰ ਕਮਿਸ਼ਨਡ ਅਫ਼ਸਰ ਵਜੋਂ ਸੇਵਾ ਨਿਭਾ ਰਹੇ ਹਨ। ਉਹ ਉਸ ਟੀਮ ਦਾ ਹਿੱਸਾ ਰਹੇ ਹਨ ਜਿਸ ਨੇ 2018 ਏਸ਼ੀਆਈ ਖੇਡਾਂ ਵਿੱਚ ਮੈਨਜ਼ ਕਵਾਡਰੂਪਲ ਸਕਲਜ਼ ਮੁਕਾਬਲੇ ਵਿੱਚ ਸੋਨੇ ਦਾ ਤਗਮਾ ਜਿੱਤਿਆ ਸੀ। ਇਸ ਤੋਂ ਇਲਾਵਾ, ਉਹ 2022 ਏਸ਼ੀਆਈ ਖੇਡਾਂ ਵਿੱਚ ਵੀ ਇਸੇ ਇਵੈਂਟ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਟੀਮ ਦਾ ਹਿੱਸਾ ਰਹੇ ਹਨ। ਗੱਲਬਾਤ ਦੌਰਾਨ ਸੁਖਮੀਤ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਖੇਡਾਂ ਦੀ ਮਹੱਤਤਾ ਉਜਾਗਰ ਕੀਤੀ ਅਤੇ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਚੜ੍ਹਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਖੇਡਾਂ ਮਨੁੱਖ ਦੇ ਸ਼ਾਰੀਰਿਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਰੁਝਾਨ ਵਧਾਉਣਾ ਚਾਹੀਦਾ ਹੈਮੇਲੇ ਦੀ ਰੌਣਕ ਨੂੰ ਹੋਰ ਵਧਾਉਂਦੇ ਹੋਏ ਮਸ਼ਹੂਰ ਪੰਜਾਬੀ ਅਦਾਕਾਰ ਅਤੇ ਕਾਮੇਡੀਅਨ ਗੁਰਪ੍ਰੀਤ ਘੁੱਗੀ ਜੀ ਨੇ ਵੀ ਆਪਣੀ ਹਾਜ਼ਰੀ ਲਗਵਾਈ, ਜਿਸ ਨਾਲ ਦਰਸ਼ਕਾਂ ਵਿੱਚ ਖ਼ਾਸ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਤੋਂ ਇਲਾਵਾ ਕਈ ਹੋਰ ਮਸ਼ਹੂਰ ਹਸਤੀਆਂ, ਕਲਾਕਾਰਾਂ ਅਤੇ ਸਮਾਜਿਕ ਸ਼ਖਸੀਅਤਾਂ ਅਤੇ ਪ੍ਰਦਰਸ਼ਨੀਆਂ ਨੇ ਵੀ ਮੇਲੇ ਵਿੱਚ ਸ਼ਿਰਕਤ ਕੀਤੀ, ਜਿਸ ਨਾਲ ਇਹ ਸਮਾਗਮ ਯਾਦਗਾਰ ਬਣ ਗਿਆ।ਮੇਲੇ ਦੌਰਾਨ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮ, ਮਾਡਲ ਪ੍ਰਦਰਸ਼ਨੀਆਂ ਅਤੇ ਮਨੋਰੰਜਕ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ, ਜਿਸਦਾ ਦਰਸ਼ਕਾਂ ਨੇ ਖੂਬ ਆਨੰਦ ਮਾਣਿਆ। ਅੰਤ ਵਿੱਚ ਡਾ. ਰਜਿੰਦਰ ਸਿੰਘ ਸੋਹਲ ਨੇ ਆਏ ਹੋਏ ਮਹਿਮਾਨਾਂ ਅਤੇ ਦਰਸ਼ਕਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਸਾਡੀ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਕਿਹਾ ਕਿ ਸਾਡੇ ਲਈ ਇਹ ਬੜੀ ਫ਼ਖ਼ਰ ਵਾਲੀ ਗੱਲ ਹੈ ਕਿ ਮਾਨਸਾ ਜ਼ਿਲ੍ਹਾ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਰੋਇਲ ਕਾਲਜ ਉਹਨਾਂ ਸਾਰੇ ਹੁਨਰਮੰਦ ਖਿਡਾਰੀਆਂ ਅਤੇ ਵਿਦਿਆਰਥੀਆਂ ਨੂੰ ਦਿਲੋਂ ਸਲਾਮ ਕਰਦਾ ਹੈ ਜੋ ਆਪਣੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰ ਰਹੇ ਹਨ ਅਤੇ ਨਵੀਂ ਪੀੜ੍ਹੀ ਲਈ ਪ੍ਰੇਰਣਾ ਬਣ ਰਹੇ ਹਨ। ਰੋਇਲ ਕਾਲਜ ਇਨ੍ਹਾਂ ਸਖਸ਼ੀਅਤਾਂ ਦੀ ਹੌਂਸਲਾ ਵਧਾਈ ਕਰਨ ਦਾ ਕੋਈ ਵੀ ਮੌਕਾ ਨਹੀਂ ਛੱਡਦਾ।ਕਾਲਜ ਵੱਲੋਂ ਯੂਪੀਐਸਸੀ ਵਿੱਚ 136 ਰੈਂਕ ਹਾਸਲ ਕਰਨ ਵਾਲੀ ਮਨਪ੍ਰੀਤ ਕੌਰ ਨੂੰ ਕਾਲਜ ਵੱਲੋਂ ਸਨਮਾਨਿਤ ਕੀਤਾ ਗਿਆ,ਜਿਸ ਨਾਲ ਹੋਰ ਵਿਦਿਆਰਥੀਆਂ ਨੂੰ ਵੀ ਆਪਣੀ ਮੰਜ਼ਿਲ ਹਾਸਲ ਕਰਨ ਲਈ ਪ੍ਰੇਰਣਾ ਮਿਲਦੀ ਹੈ।
Sunday, April 5, 2026
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦਾ ਵਿਰਾਸਤੀ ਮੇਲਾ ਧੂਮ ਧਾਮ ਨਾਲ ਹੋਇਆ ਸੰਪੰਨ
ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦਾ ਵਿਰਾਸਤੀ ਮੇਲਾ ਧੂਮ ਧਾਮ ਨਾਲ ਹੋਇਆ ਸੰਪੰਨ
-
ਈਟੀਟੀ 2364 ਭਰਤੀ ਦੀ ਚੌਥੀ ਲਿਸਟ ਜਲਦੀ ਜਾਰੀ ਕਰੇ ਸਰਕਾਰ : ਯੂਨੀਅਨ ਆਗੂ ਘਰਾਂ ਤੋਂ ਦੂਰ ਬੈਠੇ ਬੈਠੇ ਅਧਿਆਪਕਾਂ ਨੂੰ ਬਦਲੀਆਂ ਦਾ ਸਪੈਸ਼ਲ ਮੌਕਾ ਦਿੱਤਾ ਜਾਵੇ : ਈਟੀਟੀ...
-
ਪੰਜਾਬ ਸਰਕਾਰ ਅਤੇ ਸਿੱਖਿਆ ਅਧਿਕਾਰੀਆਂ ਦੇ ਲਾਰਿਆਂ ਤੋਂ ਦੁਖੀ ਈਟੀਟੀ 2364 ਬੇਰੁਜ਼ਗਾਰਾਂ ਨੇ ਕੀਤਾ ਡੀਪੀਆਈ ਦਫਤਰ ਦਾ ਘਿਰਾਓ ਖੁਸ਼ਪ੍ਰੀਤ ਸਿੰਘ,ਮੋਹਾਲੀ : ਈਟੀਟੀ 2364 ਬ...
-
ਕਲਗੀਧਰ ਟਰੱਸਟ ਵੱਲੋਂ ਹੜ੍ਹ ਦੀ ਚਪੇਟ ਵਿੱਚ ਆਉਂਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਖੁਸ਼ਪ੍ਰੀਤ ਸਿੰਘ ਚਹਿਲ,ਚੀਮਾ ਮੰਡੀ : ਕਲਗੀਧਰ ਟਰੱਸਟ ਬੜੂ ਸਾ...






