Saturday, June 29, 2024

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਡੀਈਓ ਮਾਨਸਾ ਪ੍ਰਾਇਮਰੀ ਸਿੱਖਿਆ ਮਲਕਾ ਰਾਣੀ ਨੇ ਬੀ.ਪੀ.ਈ.ਓਜ ਤੇ ਸੀ.ਐਚ.ਟੀਜ ਨਾਲ ਕੀਤੀ ਮੀਟਿੰਗ

ਡੀਈਓ ਮਾਨਸਾ ਪ੍ਰਾਇਮਰੀ ਸਿੱਖਿਆ ਮਲਕਾ ਰਾਣੀ ਨੇ ਬੀ.ਪੀ.ਈ.ਓਜ ਤੇ ਸੀ.ਐਚ.ਟੀਜ ਨਾਲ ਕੀਤੀ ਮੀਟਿੰਗ

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਜ਼ਿਲ੍ਹਾ ਸਿੱਖਿਆ ਅਫਸਰ ਮਾਨਸਾ (ਐਲੀਮੈਂਟਰੀ ਸਿੱਖਿਆ) ਮਲਕਾ ਰਾਣੀ ਵਲੋਂ ਸਮੂਹ ਜਿਲੇ ਦੇ ਸਮੂਹ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਅਫਸਰਾਂ ਤੇ ਸਮੂਹ ਸੀ.ਐਚ.ਟੀਜ  ਨਾਲ , ਦਾਖਲਾ ਮੁਹਿੰਮ ਅਤੇ ਮਿਡ ਡੇ ਮੀਲ ਸੰਬੰਧੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ  ਦਾਖ਼ਲਾ ਮੁਹਿੰਮ ਤਹਿਤ  ਸਮੂਹ ਸੈਂਟਰ ਹੈੱਡ ਟੀਚਰ ਨਾਲ ਰੀਵਿਊ ਕੀਤਾ ਅਤੇ ਨਵੇਂ ਦਾਖਲਿਆਂ ਲਈ ਯੋਜਨਾਬੰਦੀ ਕੀਤੀ ਗਈ।ਉਹਨਾਂ ਸਕੂਲ ਪੱਧਰ 'ਤੇ ਪਈ ਅਣਵਰਤੀ ਕੁਕਿੰਗ ਕੋਸਟ ਖਰਚਣ ਸਬੰਧੀ, ਮਹੀਨਾਵਾਰ ਵਰਤੋਂ ਸਰਟੀਫਿਕੇਟ ਸਮੇਂ ਸਿਰ ਭੇਜਣ ਸਬੰਧੀ, ਰੋਜ਼ਾਨਾ ਸਮੇਂ ਸਿਰ ਐਸ.ਐਮ.ਐਸ ਰਿਪੋਰਟ ਭੇਜਣ ਸਬੰਧੀ, ਖਾਣਾਂ ਮੀਨੂੰ ਅਨੁਸਾਰ ਬਣਾਉਣ ਸਬੰਧੀ, ਹਰ ਸ਼ਨੀਵਾਰ ਸਕੂਲੀ ਬੱਚਿਆ ਨੂੰ ਫਲ ਦੇਣ ਸਬੰਧੀ, ਪੰਜਾਬ ਰਾਜ ਖੁਰਾਕ ਕਮਿਸ਼ਨ ਵਲੋਂ ਕੀਤੀ ਜਾਂਦੀ ਚੈਕਿੰਗ ਸਬੰਧੀ ਅਤੇ ਮਿਡ-ਡੇ-ਮੀਲ ਸਬੰਧੀ ਜਨਰਲ ਹਦਾਇਤਾਂ ਆਦਿ ਮੁੱਦੇ ਵਿਚਾਰੇ।ਮੀਟਿੰਗ ਵਿੱਚ ਕਿਚਨ ਅਤੇ ਭਾਡਿਆਂ ਦੀ ਸਫਾਈ, ਪਾਣੀ ਵਾਲੀਆਂ ਟੈਂਕੀਆਂ ਦੀ ਸਫਾਈ, ਅਨਾਜ ਨੂੰ ਧੁੱਪ ਲਗਵਾਉਣ ਸਬੰਧੀ ਅਤੇ ਖਾਣਾਂ ਬਣਾਉਣ ਵਾਲੇ ਮਸਾਲੇ ਵਰਤਣ ਤੋਂ ਪਹਿਲਾ ਉਹਨਾ ਦੀ ਐਕਸਪਾਇਰੀ ਚੈੱਕ ਕਰਨ ਸਬੰਧੀ ਸਮੂਹ ਸਕੂਲਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਸਕੂਲ ਖੁੱਲ੍ਹਣ 'ਤੇ ਬੱਚਿਆਂ ਨੂੰ ਸਾਫ ਸੁਥਰਾ ਅਤੇ ਪੋਸ਼ਟਿਕ ਖਾਣਾ ਮੁਹੱਈਆ ਕਰਵਾਇਆ ਜਾ ਸਕੇ। ਇਸ ਮੌਕੇ ਬੀਪੀਈਓ ਅਮਨਦੀਪ ਸਿੰਘ , ਬੀਪੀਈਓ ਲਖਵਿੰਦਰ ਸਿੰਘ, ਗਗਨਦੀਪ ਸ਼ਰਮਾ, ਅਕਬਰ ਸਿੰਘ ਅਤੇ ਐਮ.ਆਈ.ਐਸ. ਕੋਆਰਡੀਨੇਟਰ ਵਰਿੰਦਰ ਕੁਮਾਰ ਤੋਂ ਇਲਾਵਾ ਸਮੂਹ ਸੈਂਟਰ ਹੈੱਡ ਟੀਚਰ ਮੌਜੂਦ ਸਨ।

Wednesday, June 26, 2024

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਗੁਰੂ ਨਾਨਕ ਕਾਲਜ ਬੁਢਲਾਡਾ ਦਾ ਬੀ. ਵਾਕ ਸਾਈਬਰ ਸਕਿਊਰਿਟੀ ਦਾ ਨਤੀਜਾ ਰਿਹਾ ਸ਼ਾਨਦਾਰ

ਗੁਰੂ ਨਾਨਕ ਕਾਲਜ ਬੁਢਲਾਡਾ ਦਾ ਬੀ. ਵਾਕ ਸਾਈਬਰ ਸਕਿਊਰਿਟੀ ਦਾ ਨਤੀਜਾ ਰਿਹਾ ਸ਼ਾਨਦਾਰ

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਬੀ.ਵਾਕ. ਸਾਈਬਰ ਸਿਕਿਓਰਿਟੀ ਭਾਗ ਪਹਿਲਾ,ਸਮੈਸਟਰ ਪਹਿਲਾ ਦਾ ਨਤੀਜਾ ਘੋਸ਼ਿਤ ਕੀਤਾ ਗਿਆ, ਜਿਸ ਵਿੱਚ ਗੁਰੂ ਨਾਨਕ ਕਾਲਜ ਬੁਢਲਾਡਾ ਦਾ ਨਤੀਜਾ ਸੌ ਫ਼ੀਸਦੀ ਰਿਹਾ। ਵਿਭਾਗ ਦੇ ਮੁਖੀ ਡਾ. ਰੇਖਾ ਕਾਲੜਾ ਨੇ ਕਿਹਾ ਕਿ ਇਸ ਆਈ.ਟੀ. ਦੇ ਦੌਰ ਵਿੱਚ ਅਜਿਹੇ ਕਿੱਤਾਮੁਖੀ ਕੋਰਸਾਂ ਦੀ ਵਿਸ਼ੇਸ਼ ਮਹੱਤਤਾ ਹੈ। ਇਸ ਕਿੱਤਾਮੁਖੀ ਕੋਰਸ ਵਿੱਚ ਵਿਦਿਆਰਥੀਆਂ ਦੀ ਸੌ ਪ੍ਰਤੀਸ਼ਤ ਪਲੇਸਮੈਂਟ ਹੈ। ਅੱਜ ਘੋਸ਼ਿਤ ਹੋਏ ਨਤੀਜੇ ਵਿਚ ਵਿਦਿਆਰਥਣ ਆਕ੍ਰਿਤੀ, ਅਵਿਨਾਸ਼ ਕੌਰ ਅਤੇ ਗੁਰਪ੍ਰੀਤ ਸਿੰਘ ਨੇ 8.6 ਸੀਜੀਪੀਏ ਹਾਸਿਲ ਕਰਕੇ ਪਹਿਲਾ, ਅਰਸ਼ਦੀਪ ਕੌਰ, ਜੈਸਮੀਨ ਕੌਰ, ਸ਼ੈਫੀਨ ਚਾਹਲ ਅਤੇ ਗਗਨਜੋਤ ਕੌਰ ਨੇ 8.4 ਸੀਜੀਪੀਏ ਹਾਸਿਲ ਕਰਕੇ ਦੂਜਾ ਅਤੇ ਗੁਰਲਾਲ ਸਿੰਘ, ਮਾਨਵ ਬਵੇਜਾ ਅਤੇ ਦਪਿੰਦਰ ਸਿੰਘ ਨੇ 8.2 ਸੀਜੀਪੀਏ ਹਾਸਿਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਪ੍ਰਾਪਤੀ ਤੇ ਕਾਲਜ ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਨੇ ਸਮੂਹ ਵਿਦਿਆਥੀਆਂ ਅਤੇ ਵਿਭਾਗ ਨੂੰ ਵਧਾਈ ਦਿੰਦਿਆਂ ਕਿੱਤਾਮੁਖੀ ਕੋਰਸਾਂ ਦੀ ਮਹੱਤਤਾ ਬਾਰੇ ਦੱਸਿਆ ਕਿ ਨਵੀਂ ਸਿੱਖਿਆ ਨੀਤੀ ਕਿੱਤਾਮੁਖੀ ਕੋਰਸਾਂ ਨੂੰ ਤਰਜੀਹ ਦਿੰਦੀ ਹੈ, ਸਾਡੀ ਸੰਸਥਾ ਨੇ ਇਹ ਕੋਰਸ ਪਹਿਲਾਂ ਹੀ ਸ਼ੁਰੂ ਕੀਤੇ ਹੋਏ ਹਨ, ਜਿਸ ਰਾਹੀਂ ਸੈਂਕੜੇ ਵਿਦਿਆਰਥੀਆਂ ਨੂੰ ਰੁਜ਼ਗਾਰ ਮਿਲਿਆ ਹੈ। ਇਸ ਮੌਕੇ ਅਮਨਦੀਪ ਸਿੰਘ, ਜਸਵੀਰ ਸਿੰਘ ਅਤੇ ਪ੍ਰੋਫੈਸਰ ਕਿਰਨਪਾਲ ਕੌਰ ਹਾਜ਼ਰ ਸਨ।

Tuesday, June 25, 2024

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਵਿਕਾਸ ਕਾਰਜਾਂ ਨੂੰ ਸਮਾਂ-ਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ-ਵਿਧਾਇਕ ਬੁੱਧ ਰਾਮ

ਵਿਕਾਸ ਕਾਰਜਾਂ ਨੂੰ ਸਮਾਂ-ਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ-ਵਿਧਾਇਕ ਬੁੱਧ ਰਾਮ

ਵਿਧਾਇਕ ਬੁੱਧ ਰਾਮ ਨੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ


ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਹਰ ਸਮੱਸਿਆ ਦਾ ਹੱਲ ਕਰਨ ਅਤੇ ਆਪਣੀਆਂ ਯੋਜਨਾਵਾਂ ’ਤੇ ਅਮਲ ਕਰਨ ਲਈ ਵਚਨਬੱਧ ਹੈ। ਸਰਕਾਰ ਦੇ ਅਧਿਕਾਰੀ ਲੋਕਾਂ ਦੀ ਸੇਵਾ ਲਈ ਹਾਜ਼ਰ ਰਹਿਣਗੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਪ੍ਰਿੰਸੀਪਲ ਬੁੱਧ ਰਾਮ ਨੇ ਸਬ-ਡਵੀਜ਼ਨ ਬੁਢਲਾਡਾ ਦੇ ਸਮੂਹ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ।ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਸਰਕਾਰੀ ਕੰਮਕਾਜ ਨੂੰ ਪਾਰਦਰਸ਼ਤਾ ਅਤੇ ਸਮਾਂਬੱਧ ਢੰਗ ਨਾਲ ਕਰਨਾ ਯਕੀਨੀ ਬਣਾਉਣ। ਆਪਣੇ ਆਪਣੇ ਵਿਭਾਗ ਦੇ ਚੱਲ ਰਹੇ ਵਿਕਾਸ ਕਾਰਜਾਂ ਵੱਲ ਵਿਸ਼ੇਸ ਧਿਆਨ ਦੇ ਕੇ ਉਨ੍ਹਾਂ ਨੂੰ ਸਮਾਂਬੱਧ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਸਾਰੇ ਬਰਸਾਤੀ ਨਾਲਿਆਂ ਦੀ ਸਫਾਈ ਪਹਿਲ ਦੇ ਆਧਾਰ ’ਤੇ ਕਰਵਾਉਣ ਲਈ ਕਿਹਾ ਤਾਂ ਜੋ ਬਰਸਾਤ ਦੇ ਪਾਣੀ ਦੀ ਨਿਕਾਸੀ ਠੀਕ ਤਰੀਕੇ ਨਾਲ ਹੁੰਦੀ ਰਹੇ। ਉਨ੍ਹਾਂ ਪੰਚਾਇਤੀ ਵਿਭਾਗ ਦੇ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਚਲ ਰਹੇ ਵਿਕਾਸ ਕਾਰਜਾਂ ਨੂੰ ਜਲਦੀ ਨੇਪਰੇ ਚਾੜ੍ਹਨ ਦੀ ਹਦਾਇਤ ਕੀਤੀ।ਉਨ੍ਹਾਂ ਵਾਟਰ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਸਾਫ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਅਤੇ ਹਰੇਕ ਵਾਟਰ ਵਰਕਸ ਨੂੰ ਨਹਿਰੀ ਪਾਣੀ ਸਪਲਾਈ ਨਾਲ ਜੋੜਨ ਦੇ ਉਪਰਾਲੇ ਕਰਨ ਲਈ ਕਿਹਾ। ਉਨ੍ਹਾਂ ਵੱਲੋਂ ਸ਼ਹਿਰਾਂ ਵਿੱਚ ਸੀਵਰੇਜ਼ ਸਬੰਧੀ ਸਬੰਧਿਤ ਕੰਪਨੀ ਨੂੰ ਆਪਣੇ ਵਰਕਰਾਂ ਦੀ ਗਿਣਤੀ ਵਧਾਉਣ ਦੀ ਤਾਕੀਦ ਕੀਤੀ ਗਈ ਤਾਂ ਜੋ ਸੀਵਰੇਜ਼ ਸਿਸਟਮ ਦੀ ਸਫ਼ਾਈ ਹੁੰਦੀ ਰਹੇ।ਉਨ੍ਹਾਂ ਤਹਿਸੀਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਉਨ੍ਹਾਂ ਦੇ ਕੰਮਕਾਜ ਕਰਵਾਉਣ ਵਿਚ ਕੋਈ ਸਮੱਸਿਆ ਪੇਸ਼ ਨਾ ਆਵੇ ਅਤੇ ਮਾਲ ਵਿਭਾਗ ਦਾ ਹਰ ਕੰਮ ਸਮਾਂਬੱਧ ਢੰਗ ਨਾਲ ਕੀਤਾ ਜਾਵੇ।ਇਸ ਮੌਕੇ ਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।



ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਖੇਡਾਂ ਨਾਲ ਜੁੜ ਕੇ ਰਾਜ ਸਰਕਾਰ ਦੀ ਨਵੀਂ ਖੇਡ ਪਾਲਿਸੀ ਦਾ ਲਾਹਾ ਲੈਣ ਨੌਜਵਾਨ-ਡਿਪਟੀ ਕਮਿਸ਼ਨਰ

ਖੇਡਾਂ ਨਾਲ ਜੁੜ ਕੇ ਰਾਜ ਸਰਕਾਰ ਦੀ ਨਵੀਂ ਖੇਡ ਪਾਲਿਸੀ ਦਾ ਲਾਹਾ ਲੈਣ ਨੌਜਵਾਨ-ਡਿਪਟੀ ਕਮਿਸ਼ਨਰ



ਨਸ਼ਿਆਂ ਖਿਲਾਫ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ-ਐਸ.ਐਸ.ਪੀ.


ਜ਼ਿਲ੍ਹਾ ਪੁਲਿਸ ਵੱਲੋਂ ਨੌਜਵਾਨ ਪੀੜ੍ਹੀ ਨੂੰ ਨਸ਼ਾ ਰਹਿਤ ਜ਼ਿੰਦਗੀ ਜਿਊਣ ਦਾ ਸੁਨੇਹਾ ਦੇਣ ਦੇ ਮੰਤਵ ਨਾਲ ਵਾਲੀਬਾਲ ਟੂਰਨਾਮੈਂਟ ਕਰਵਾਇਆ




ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਨੂੰ ਲੈ ਕੇ ਵਿੱਢੀ ਮੁਹਿੰਮ ਨੂੰ ਅੱਗੇ ਤੋਰਦਿਆਂ ਜ਼ਿਲ੍ਹਾ ਪੁਲਿਸ, ਮਾਨਸਾ ਨੇ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ, ਮਾਨਸਾ ਵਿਖੇ ਨੌਜਵਾਨ ਪੀੜ੍ਹੀ ਨੂੰ ਨਸ਼ਾ ਰਹਿਤ ਜ਼ਿੰਦਗੀ ਜਿਊਣ ਦਾ ਸੁਨੇਹਾ ਦੇਣ ਦੇ ਮੰਤਵ ਨਾਲ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ। ਟੂਰਨਾਮੈਂਟ ਵਿਚ ਵਿਸ਼ੇਸ਼ ਤੌਰ ’ਤੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ, ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਕਾਮਨਾ ਕੀਤੀ।ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਪੁਲਿਸ ਵੱਲੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀ ਭੈੜੀ ਬਿਮਾਰੀ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਦੇ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡ ਮੈਦਾਨਾਂ ਵੱਲ ਲੈ ਕੇ ਆਉਣ ਲਈ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਰਾਜ ਸਰਕਾਰ ਦਾ ਨਿਵੇਕਲਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਮਾਨਸਾ ਵਿਖੇ ਬੈਡਮਿੰਟਨ ਸਟੇਡੀਅਮ ਦੇ ਨਵੀਨੀਕਰਨ ਦਾ ਕੰਮ ਚਲ ਰਿਹਾ ਹੈ, ਜਿੱਥੇ 5 ਬੈਡਮਿੰਟਨ ਕੋਟ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਪੱਧਰ ਦਾ ਇਕ ਸਕੇਟਿੰਗ ਰਿੰਗ ਬਣਾਇਆ ਜਾ ਰਿਹਾ ਹੈ ਅਤੇ ਪੰਚਾਇਤ ਪੱਧਰ ’ਤੇ ਵੀ ਲੋੜ ਅਨੁਸਾਰ ਯਤਨ ਕੀਤੇ ਜਾ ਰਹੇ ਹਨ ਜਿਸ ਦੇ ਨਤੀਜੇ ਵਜ਼ੋਂ ਜ਼ਿਲ੍ਹੇ ਦੇ ਖਿਡਾਰੀਆਂ ਨੇ ਏਸ਼ੀਅਨ ਖੇਡਾਂ ਵਿਚ ਮੱਲਾਂ ਮਾਰਦਿਆਂ ਮੈਡਲ ਜਿੱਤ ਕੇ ਜ਼ਿਲ੍ਹੇ ਦੇ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਖਿਡਾਰੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਬਣਾਈ ਨਵੀਂ ਖੇਡ ਪਾਲਿਸੀ ਦਾ ਨੌਜਵਾਨਾਂ ਨੂੰ ਲਾਹਾ ਲੈਣਾ ਚਾਹੀਦਾ ਹੈ।ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਨਸ਼ਿਆਂ ਖਿਲਾਫ਼ ਮੁਹਿੰਮ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਕਾਰਜਸ਼ੀਲ ਹੈ, ਜਿਸ ਤਹਿਤ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਇਹ ਤੀਜਾ ਖੇਡ ਟੂਰਨਾਮੈਂਟ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਪਿੰਡ ਪੱਧਰ ’ਤੇ ਜਨਤਕ ਮੀਟਿੰਗਾਂ ਕਰਕੇ ਲੋਕਾਂ ਨੂੰ ਨਸ਼ਿਆਂ ਦੀ ਮਾੜੀ ਅਲ੍ਹਾਮਤ ਖਿਲਾਫ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਲੋਕਾਂ ਦੇ ਸਹਿਯੋਗ ਨਾਲ ਖੇਡ ਪ੍ਰਤਿਭਾ ਨਾਲ ਜੁੜੇ ਅਜਿਹੇ ਪ੍ਰੋਗਰਾਮ ਉਲੀਕੇ ਜਾਣਗੇ।  ਉਨ੍ਹਾਂ ਕਿਹਾ ਕਿ ਐਂਟੀ ਡਰੱਗ ਹੈਲਪਲਾਈਨ ’ਤੇ ਨਸ਼ੇ ਖਿਲਾਫ ਕੋਈ ਵੀ ਸੂਚਨਾ ਦਿੱਤੀ ਜਾ ਸਕਦੀ ਹੈ, ਸੂਚਨਾ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ ਅਤੇ ਸੂਚਨਾ ਦੇਣ ਵਾਲੇ ਵਿਅਕਤੀ ਨੂੰ ਨਿੱਜੀ ਤੌਰ ’ਤੇ ਪੁਲਿਸ ਵੱਲੋਂ ਕੀਤੀ ਕਾਰਵਾਈ ਤੋਂ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਡਰੱਗ ਸਪਲਾਈ ਲਾਈਨ ਨੂੰ ਤੋੜਨ ਲਈ ਇਹ ਵੀ ਇਕ ਪ੍ਰਭਾਵਸ਼ਾਲੀ ਤਰੀਕਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਲਈ ਲੋਕਾਂ ਨੂੰ ਅੱਗੇ ਆਉਣ ਦੀ ਲੋੜ ਹੈ ਅਤੇ ਅਜਿਹੇ ਭੈੜੇ ਕੰਮਾਂ ਨਾਲ ਜੁੜੇ ਮਾੜੇ ਅਨਸਰਾਂ ਬਾਰੇ ਪੁਲਿਸ ਪ੍ਰਸਾਸ਼ਨ ਨਾਲ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਅਪਰਾਧਿਕ ਮਾਮਲਿਆਂ ਵਿਚ ਸ਼ਾਮਿਲ ਨਸ਼ਾ ਤਸਕਰਾਂ ’ਤੇ ਕਾਰਵਾਈ ਕਰਨ ਦੇ ਨਾਲ ਖੇਡਾਂ ਵਿਚ ਰੁਚੀ ਰੱਖਦੇ ਹੋਏ ਆਪਣੀ ਸਿਹਤ ਪ੍ਰਤੀ ਹਰੇਕ ਪਿੰਡ ਪੱਧਰ ’ਤੇ ਬੱਚਿਆਂ ਨੂੰ ਉਤਸ਼ਾਹਿਤ ਕਰ ਰਹੀ ਹੈ।ਵਾਲੀਬਾਲ ਦੇ ਮੁਕਾਬਲਿਆਂ ਦੌਰਾਨ ਅੰਡਰ-17 ਲੜਕੀਆਂ ਦਾ ਮੁਕਾਬਲਾ ਰੈਨੇਸਾ ਸਕੂਲ ਤਾਮਕੋਟ, ਕਣਕਵਾਲ ਚਹਿਲਾਂ, ਮਨੁ ਵਾਟਿਕਾ ਸਕੂਲ ਬੁਢਲਾਡਾ ਅਤੇ ਬੁਰਜ ਹਰੀ ਵਿਚਕਾਰ ਹੋਇਆ, ਜਿਸ ਵਿਚ ਪਿੰਡ ਬੁਰਜ ਹਰੀ ਨੇ ਪਹਿਲਾ, ਰੈਨੇਸਾ ਸਕੂਲ ਨੇ ਦੂਜਾ ਅਤੇ ਕਣਕਵਾਲ ਚਹਿਲਾਂ ਨੈ ਤੀਜਾ ਸਥਾਨ ਪ੍ਰਾਪਤ ਕੀਤਾ।ਅੰਡਰ-19 ਲੜਕੀਆਂ ਦਾ ਮੁਕਾਬਲਾ ਪਿੰਡ ਬੁਰਜ ਹਰੀ, ਫਫੜੇ ਭਾਈ ਕੇ, ਮਨੁ ਵਾਟਿਕਾ ਸਕੂਲ ਬੁਢਲਾਡਾ ਅਤੇ ਸੈਦੇਵਾਲਾ ਵਿਚਕਾਰ ਹੋਇਆ, ਜਿਸ ਵਿਚ ਪਿੰਡ ਬੁਰਜ ਹਰੀ ਦੀਆਂ ਖਿਡਾਰਨਾ ਨੇ ਪਹਿਲਾ, ਮਨੁ ਵਾਟਿਕਾ ਸਕੂਲ ਦੀਆਂ ਖਿਡਾਰਨਾਂ ਨੇ ਦੂਜਾ ਅਤੇ ਪਿੰਡ ਸੈਦੇਵਾਲਾ ਦੀਆਂ ਖਿਡਾਰਨਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ ਅੰਡਰ-17 ਲੜਕੇ ਵਿਚ ਰੈਨੇਸਾ ਸਕੂਲ ਨੇ ਪਹਿਲਾ, ਅੱਕਾਂਵਾਲੀ ਨੇ ਦੂਜਾ, ਮੌਜੋ ਖੁਰਦ ਨੇ ਤੀਜਾ ਅਤੇ ਬੁਰਜ ਹਰੀ ਨੇ ਚੌਥਾ ਸਥਾਨ ਪ੍ਰਾਪਤ ਕੀਤਾ। ਅੰਡਰ-19 ਲੜਕਿਆਂ ਵਿਚ ਝੁਨੀਰ ਨੇ ਪਹਿਲਾ, ਮੌਜੋ ਖੁਰਦ ਨੇ ਦੂਜਾ, ਬੁਰਜ ਹਰੀ ਨੇ ਤੀਜਾ ਅਤੇ ਕੋਚਿੰਗ ਸੈਂਟਰ ਮਾਨਸਾ ਨੇ ਚੌਥਾ ਸਥਾਨ ਹਾਸਲ ਕੀਤਾ।ਇਸ ਮੌਕੇ ਡਿਪਟੀ ਕਮਿਸ਼ਨਰ  ਪਰਮਵੀਰ ਸਿੰਘ, ਐਸ.ਐਸ.ਪੀ. ਡਾ. ਨਾਨਕ ਸਿੰਘ ਅਤੇ ਐਸ.ਪੀ. ਜਸਕਿਰਤ ਸਿੰਘ ਅਤੇ ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਨੇ ਜੇਤੂ ਖਿਡਾਰੀਆਂ ਨੂੰ ਟਰਾਫੀ ਦੇ ਕੇ ਸਨਮਾਨਿਤ ਕੀਤਾ ਅਤੇ ਖਿਡਾਰੀਆਂ ਨਾਲ ਯਾਦਗਾਰੀ ਤਸਵੀਰਾਂ ਕਰਵਾਈਆਂ। ਟੂਰਨਾਮੈਂਟ ਦੇ ਅਖ਼ੀਰ ਵਿਚ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਵਾਲੀਬਾਲ ਟੂਰਨਾਮੈਂਟ ਵਿਚ ਸਕੂਲੀ ਖਿਡਾਰੀਆਂ ਤੋਂ ਇਲਾਵਾ ਆਮ ਲੋਕਾਂ, ਪੰਜਾਬ ਪੁਲਿਸ ਦੇ ਵੱਖ ਵੱਖ ਰੈਂਕ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਵੀ ਹਿੱਸਾ ਲਿਆ।


Monday, June 24, 2024

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਮਾਤਾ ਲਛਮੀ ਦੇਵੀ ਦੀ ਮ੍ਰਿਤਕ ਦੇਹ ਡਾਕਟਰੀ ਖੋਜ਼ ਕਾਰਜਾਂ ਲਈ ਕੀਤੀ ਦਾਨ

ਮਾਤਾ ਲਛਮੀ ਦੇਵੀ ਦੀ ਮ੍ਰਿਤਕ ਦੇਹ ਡਾਕਟਰੀ ਖੋਜ਼ ਕਾਰਜਾਂ ਲਈ ਕੀਤੀ ਦਾਨ

ਸ਼ਿਵ ਸ਼ਕਤੀ ਕਾਲਜ ਆਫ ਗਰੁੱਪ ਭੀਖੀ ਦੀ ਟੀਮ ਨੂੰ ਸੌਂਪੀ ਮ੍ਰਿਤਕ ਦੇਹ

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਨਵਯੁਗ ਸਾਹਿਤ ਕਲਾ ਮੰਚ ਭੀਖੀ ਦੇ ਪ੍ਰਧਾਨ ਤੇ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਆਗੂ ਕਹਾਣੀਕਾਰ ਭੁਪਿੰਦਰ ਫੌਜੀ,ਉਸ ਦੇ ਭਰਾ ਦਰਸ਼ਨ ਸਿੰਘ ਅਤੇ ਸਮੂਹ ਪਰਿਵਾਰ ਵੱਲੋਂ ਅਗਾਂਹਵਧੂ ਸੋਚ ਰੱਖਦਿਆਂ ਆਪਣੀ ਮਾਤਾ ਲਛਮੀ ਦੇਵੀ ਦੀ ਮ੍ਰਿਤਕ ਦੇਹ ਡਾਕਟਰੀ ਖੋਜ ਕਾਰਜਾਂ ਲਈ ਸ਼ਿਵ ਸ਼ਕਤੀ ਕਾਲਜ ਆਫ ਗਰੁੱਪ ਭੀਖੀ ਦੀ ਟੀਮ ਨੂੰ ਸੌਂਪੀ।ਇਸ ਦੌਰਾਨ ਡਾ. ਪ੍ਰਦੀਪ ਕੁਮਾਰ ਨੇ ਕਿਹਾ ਕਿ ਪਰਿਵਾਰ ਦਾ ਇਹ ਇੱਕ ਚੰਗਾ ਉਪਰਾਲਾ ਹੈ,ਸਾਡੀ ਨਵੀਂ ਪੀੜ੍ਹੀ ਦੇ ਡਾਕਟਰ ਇਸ ਮਾਤਾ ਦੇ ਮ੍ਰਿਤਕ ਸ਼ਰੀਰ ਤੋਂ ਖੋਜ਼ ਕਰਕੇ ਕੁਝ ਲਾਭਦਾਇਕ ਜਾਣਕਾਰੀਆਂ ਪ੍ਰਾਪਤ ਕਰਨਗੇ।ਤਰਕਸ਼ੀਲ ਜਿਲ੍ਹਾ ਆਗੂ ਮਾਸਟਰ ਲੱਖਾ ਸਿੰਘ ਸਹਾਰਨਾ ਨੇ ਕਿਹਾ ਇਸ ਪਰਿਵਾਰ ਵੱਲੋਂ ਸਮਾਜ ਵਿੱਚ ਨਵੀਂ ਪਿਰਤ ਪਾਈ ਹੈ, ਮ੍ਰਿਤਕ ਸ਼ਰੀਰ ਉਪਰ ਖੋਜ਼ ਕਰਕੇ ਡਾਕਟਰ ਨਵੇਂ ਤਜ਼ਰਬੇ ਕਰਦੇ ਹਨ, ਇਹ ਇੱਕ ਮਹਾਂ-ਦਾਨ ਹੈ, ਇਸ ਪਰਿਵਾਰ ਤੋਂ ਹੋਰਨਾਂ ਨੂੰ ਵੀ ਸੇਧ ਲੈ ਕੇ ਅਜਿਹੇ ਕਾਰਜਾਂ ਵਿੱਚ ਆਪਣਾ ਹਿੱਸਾ ਪਾਉਣਾ ਚਾਹੀਦਾ ਹੈ।ਕਾਮਰੇਡ ਧਰਮਪਾਲ ਨੀਟਾ ਨੇ ਕਿਹਾ ਕਿ ਜਿਸ ਤਰ੍ਹਾਂ ਪਰਿਵਾਰ ਤਰਕਸ਼ੀਲ ਅਗਾਂਹਵਧੂ ਸੋਚ ਰੱਖਦਾ ਹੈ, ਉਸ ਤਰ੍ਹਾਂ ਦਾ ਹੀ ਕੰਮ ਵੀ ਕੀਤਾ ਹੈ, ਜਿਸ ਨਾਲ ਲੋਕਾਂ ਵਿੱਚ ਜਾਗਰੁਕਤਾ ਆਵੇਗੀ।ਮਾਤਾ ਲਛਮੀ ਦੇਵੀ ਦੀ , ਮ੍ਰਿਤਕ ਦੇਹ ਨੂੰ ਐਂਬੂਲੈਂਸ ਵਿੱਚ ਰੱਖ ਕੇ ਘਰ ਤੋਂ ਬੱਸ ਅੱਡੇ ਦੇ ਬਰਨਾਲਾ ਚੌਂਕ ਤੱਕ ਨਾਹਰਿਆਂ ਦੀ ਗੂੰਜ ਨਾਲ ਵਿਦਾਇਗੀ ਦਿੱਤੀ ਗਈ।ਇਸ ਮੌਕੇ ਸ਼ਾਇਰ ਸਤਪਾਲ ਭੀਖੀ,ਹਰਭਗਵਾਨ ਭੀਖੀ,ਕਰਨ ਭੀਖੀ,ਭੋਲਾ ਮੱਤੀ,ਅਵਤਾਰ ਡਿਜ਼ੀਟਲ, ਸੁਖਵਿੰਦਰ ਬੀਰ ਖੁਰਦ,ਕਹਾਣੀਕਾਰ ਅਗਾਜ਼ਬੀਰ, ਲੈਕਚਰਾਰ ਰਜਿੰਦਰ ਸਿੰਘ ਬੁਢਲਾਡਾ,ਜਸਪਾਲ ਅਤਲਾ, ਦਰਸ਼ਨ ਟੇਲਰ,ਬਲਕਾਰ ਅਤਲਾ ਤੋਂ ਇਲਾਵਾ ਤਰਕਸ਼ੀਲ ਸੁਸਾਇਟੀ ਦੇ ਸਮੂਹ ਅਹੁਦੇਦਾਰ ਹਾਜ਼ਰ ਸਨ।

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਗੁਰੂ ਨਾਨਕ ਕਾਲਜ ਬੁਢਲਾਡਾ ਸਕਿੱਲ ਐਜੂਕੇਸ਼ਨ ਦੀ ਹੱਬ ਹੈ ਅਤੇ ਇਲਾਕੇ ਲਈ ਵਰਦਾਨ ਸਾਬਤ ਹੋ ਰਿਹਾ ਹੈ : ਗਗਨਦੀਪ ਸਿੰਘ, ਐੱਸਡੀਐਮ. ਬੁਢਲਾਡਾ

ਗੁਰੂ ਨਾਨਕ ਕਾਲਜ ਬੁਢਲਾਡਾ ਸਕਿੱਲ ਐਜੂਕੇਸ਼ਨ ਦੀ ਹੱਬ ਹੈ ਅਤੇ ਇਲਾਕੇ ਲਈ ਵਰਦਾਨ ਸਾਬਤ ਹੋ ਰਿਹਾ ਹੈ : ਗਗਨਦੀਪ ਸਿੰਘਐੱਸਡੀਐਮਬੁਢਲਾਡਾ

ਵਿਦੇਸ਼ਾ ਵਿਚ ਉਹੀ ਵਿਦਿਆਰਥੀ ਕਾਮਯਾਬ ਹੁੰਦੇ ਹਨ ਜਿਨਾਂ ਕੋਲ ਹੁਨਰ ਹੈ : ਗਗਨਦੀਪ ਸਿੰਘ


ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਗੁਰੂ ਨਾਨਕ ਕਾਲਜ ਬੁਢਲਾਡਾ ਵੱਲੋਂ 6 ਜੂਨ ਤੋਂ 24 ਜੂਨ  ਤੱਕ ਚੱਲੇ ਸਕਿੱਲ ਕੈਂਪ ਦੇ ਸਮਾਪਤੀ ਸਮਾਰੋਹ ਵਿੱਚ ਐੱਸ.ਡੀ.ਐੱਮਬੁਢਲਾਡਾ ਗਗਨਦੀਪ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀਸ਼ੁਰੂਆਤ ਵਿੱਚ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ ਜੀ ਆਇਆਂ ਨੂੰ ਆਖਦਿਆਂ ਪ੍ਰਿੰਸੀਪਲ ਡਾਨਰਿੰਦਰ ਸਿੰਘ ਨੇ ਕਿਹਾ ਕਿ ਇਸ ਵਰ੍ਹੇ ਯੂਨੀਵਰਸਿਟੀ ਵੱਲੋਂ ਨਵੀਂ ਸਿੱਖਿਆ ਨੀਤੀ 2020 ਲਾਗੂ ਹੋਈ ਹੈਇਹ ਸਿੱਖਿਆ ਸਕਿੱਲ ਐਜੂਕੇਸ਼ਨ ਨੂੰ ਤਰਜੀਹ ਦਿੰਦੀ ਹੈ ਸੰਸਥਾ ਵਿੱਚ ਸਕਿੱਲ ਅਧਾਰਿਤ ਪੰਜ ਬੀਵਾੱਕ ਕੋਰਸ ਚੱਲ ਰਹੇ ਹਨ ਇਸੇ ਤਹਿਤ ਇਨ੍ਹਾਂ ਛੁੱਟੀਆਂ ਵਿੱਚ ਇਲਾਕੇ ਦੇ ਵਿਦਿਆਰਥੀਆਂ ਨੂੰ ਸਕਿੱਲ ਐਜੂਕੇਸ਼ਨ ਨਾਲ ਜੋੜਨ ਲਈ ਇਸ ਸਕਿੱਲ ਕੈਂਪ ਦਾ ਆਯੋਜਨ ਕੀਤਾ ਗਿਆਇਸ ਕੈਂਪ ਵਿੱਚ ਇਸ ਇਲਾਕੇ ਦੀ ਬਾਰਵ੍ਹੀ ਪਾਸ 200 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ ਇਸ ਕੈਂਪ ਵਿੱਚ ਕੰਪਿਊਟਰ ਨਾਲ ਸਬੰਧਿਤ ਏ.ਆਈਰੋਬੋਟਿਕਸਸਾਈਬਰ ਸਿਕਿਓਰਟੀਆਰਟੀਫਿਸੀਅਲ ਇੰਟੈਲੀਜੈਂਸੀਇੰਟਰਨੈੱਟਫੈਸ਼ਨ ਤਕਨਾਲੋਜੀ ਨਾਲ ਸਬੰਧਿਤ ਫੈਬਰਿਕ ਪੇਂਟਿੰਗਸ਼ਖਸੀਅਤ ਉਸਾਰੀ ਅਤੇ ਕਮਿਊਨੀਕੇਸ਼ਨ ਸਕਿੱਲਜ਼ ਨਾਲ ਸਬੰਧਿਤ ਜਿਵੇਂ ਸਵੈ-ਜਾਗਰੂਕਤਾਭਾਸ਼ਣ ਕਲਾਬਾਈਟਸ ਅਤੇ ਸਿਪਸ ਨਾਲ ਸਬੰਧਿਤ ਫੂਡ ਮੇਕਿੰਗ ਐਂਡ ਬੇਕਿੰਗਹੌਬੀਜ਼ ਕਲਾਸਾਂ ਵਿੱਚ ਫਾਈਨ ਆਰਟਸ ਅਤੇ ਸੰਗੀਤ ਗਾਇਨ ਨਾਲ ਸਬੰਧਿਤ ਪ੍ਰੈਕਟੀਕਲ ਅਤੇ ਹੋਰ ਜਾਣਕਾਰੀ ਦਿੱਤੀ ਗਈਇਸ ਕੈਂਪ ਦੀ ਸਮੁੱਚੀ ਰਿਪੋਰਟ ਡਾਗੁਰਜਸਜੀਤ ਕੌਰ ਵੱਲੋਂ ਪੜ੍ਹੀ ਗਈ ਅਤੇ ਵਿਦਿਆਰਥੀ ਰਿਪੋਰਟ ਉਰਵਸੀਅਰਸ਼ਦੀਪ ਕੌਰਹਰਸਿਮਰਤ ਕੌਰ ਵੱਲੋਂ ਪੜ੍ਹੀ ਗਈ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਗਗਨਦੀਪ ਸਿੰਘਐੱਸ.ਡੀ.ਐੱਮਬੁਢਲਾਡਾ ਨੇ ਬੋਲਦਿਆਂ ਕਿਹਾ ਕਿ ਇਸ ਇਲਾਕੇ ਦੇ ਵਿਦਿਆਰਥੀਆਂ ਲਈ ਇਹ ਕਾਲਜ ਵਰਦਾਨ ਹੈ ਜਿੱਥੇ ਵੱਡੇ ਸ਼ਹਿਰਾਂ ਦੇ ਮੁਕਾਬਲੇ ਦੀਆਂ ਸਹੂਲਤਾਂ ਮਿਲਦੀਆਂ ਹਨ ਉਨ੍ਹਾਂ ਆਪਣੇ ਭਾਸ਼ਣ ਵਿੱਚ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਰੁਚੀ ਅਧਾਰਿਤ ਸਕਿਲ ਕੋਰਸ ਚੁਣਨੇ ਚਾਹੀਦੇ ਹਨ ਤਾਂ ਜੋ ਉਨ੍ਹਾਂ ਦਾ ਭਵਿੱਖ ਸੁਨਹਿਰੀ ਹੋ ਸਕੇ ਉਨ੍ਹਾਂ ਕਿਹਾ ਕਿ ਵਿਦੇਸ਼ਾ ਵਿਚ ਉਹੀ ਵਿਦਿਆਰਥੀ ਕਾਮਯਾਬ ਹੁੰਦੇ ਹਨ ਜਿੰਨਾਂ ਕੋਲ ਹੁਨਰ ਹੈ ਹੁਨਰ ਦੀ ਪੇਸ਼ਕਾਰੀ ਕਰਨ ਲਈ ਇੱਕ ਤੋਂ ਵੱਧ ਭਾਸ਼ਾਵਾਂ ਸਿੱਖਣੀਆਂ ਵੀ ਜ਼ਰੂਰੀ ਹਨਐੱਸ.ਡੀ.ਐੱਮਸਾਹਿਬ ਵੱਲੋਂ ਇਸ ਕੈਂਪ ਵਿੱਚ ਸਚਾਰੂ ਭੂਮਿਕਾ ਨਿਭਾਉਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾਇਸ ਪ੍ਰੋਗਰਾਮ ਵਿੱਚ ਸਮੂਹ ਸਟਾਫ ਹਾਜ਼ਰ ਸੀ ਆਖੀਰ ਵਿੱਚ ਧੰਨਵਾਦੀ ਸ਼ਬਦ ਵਾਈਸ ਪ੍ਰਿੰਸੀਪਲ ਡਾਰੇਖਾ ਕਾਲੜਾ ਵੱਲੋਂ ਕਹੇ ਗਏ ਅਤੇ ਮੰਚ ਸੰਚਾਲਨ ਡਾਹਰਵਿੰਦਰਜੀਤ ਸਿੰਘ ਨੇ ਕੀਤਾ

Friday, June 21, 2024

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਡਾਇਟ ਅਹਿਮਦਪੁਰ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਡਾਇਟ ਅਹਿਮਦਪੁਰ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਪ੍ਰਿੰਸੀਪਲ ਡਾ. ਬੂਟਾ ਸਿੰਘ ਸੇਖੋਂ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਅਹਿਮਦਪੁਰ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ। ਇਸ ਮੌਕੇ ਸਤਨਾਮ ਸਿੰਘ ਡੀ. ਪੀ. ਈ. ਵੱਲੋਂ ਸਿੱਖਿਆਰਥੀਆਂ ਨੂੰ ਯੋਗਾ ਦੇ ਵੱਖ-ਵੱਖ ਆਸਨ ਕਰਵਾਏ ਗਏ ਅਤੇ ਨਾਲ ਹੀ ਇਹਨਾ ਆਸਨਾ ਬਾਰੇ ਸੰਖੇਪ ਜਾਣਕਾਰੀ ਦਿੰਦੇ ਹੋਏ ਇਹਨਾ ਦੀ ਮਹੱਤਤਾ ਵੀ ਦੱਸੀ ਗਈ। ਡਾ. ਸੇਖੋਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਰੋਜ਼ਾਨਾ ਜੀਵਨ ਵਿਚ ਕੁਝ ਸਮਾਂ ਯੋਗਾ ਕਰਨ ਲਈ ਪ੍ਰੇਰਿਆ ਅਤੇ ਸ਼੍ਰੀ ਬਲਦੇਵ ਸਿੰਗਲਾ ਨੇ ਵੀ ਵਿਦਿਆਰਥੀਆਂ ਨਾਲ ਯੋਗਾ ਦੇ ਲਾਭ ਸੰਬੰਧੀ ਆਪਣੇ ਨਿੱਜੀ ਤਜਰਬੇ ਸਾਂਝੇ ਕੀਤੇ। ਇਸ ਤੋਂ ਇਲਾਵਾ ਸ. ਬਾਵਾ ਸਿੰਘ ਅਤੇ ਉਹਨਾਂ ਦੇ ਵਿਦਿਆਰਥੀ ਕਰਨਦੀਪ ਸਿੰਘ ਵੱਲੋਂ ਵੀ ਵੱਖ-ਵੱਖ ਯੋਗ ਆਸਨਾਂ ਜਿਵੇਂ ਕਿ ਚੱਕਰ ,ਗਰੁੜ, ਸਰਪ ਆਸਣ ਆਦਿ ਦਾ ਲਾਜਵਾਬ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਗਿਆਨਦੀਪ ਸਿੰਘ, ਸਰੋਜ ਰਾਣੀ, ਡਾ.ਕਰਨੈਲ ਵੈਰਾਗੀ, ਡਾ.ਅੰਗਰੇਜ ਸਿੰਘ ਵਿਰਕ, ਨਵਦੀਪ ਕੌਰ, ਧਰਮਪਾਲ ਸ਼ਰਮਾ, ਡਾ.ਗੁਰਪ੍ਰੀਤ ਕੌਰ, ਪਪਿੰਦਰ ਸਿੰਘ, ਬਲਤੇਜ ਸਿੰਘ,ਮਗਿੰਦਰਜੀਤ ਸਿੰਘ, ਅਮਨਦੀਪ ਸਿੰਘ,ਹਰਦੀਪ ਸਿੰਘ ਅਤੇ ਸਮੂਹ ਸਿੱਖਿਆਰਥੀ ਮੌਜੂਦ ਰਹੇ।