Saturday, August 24, 2024

ਗੁਰਵਿੰਦਰ ਸਿੰਘ ਚਹਿਲ, ਚੀਮਾ ਮੰਡੀ : ਆਸ਼ੀਰਵਾਦ ਸਕੂਲ ਝਾੜੋਂ ਦੇ ਵਿਦਿਆਰਥੀਆਂ ਨੇ ਜ਼ਿਲ੍ਹੇ ਪੱਧਰੀ ਮੁਕਾਬਲਿਆਂ 'ਚ ਜਿੱਤੇ ਤਗਮੇ

ਆਸ਼ੀਰਵਾਦ ਸਕੂਲ ਝਾੜੋਂ ਦੇ ਵਿਦਿਆਰਥੀਆਂ ਨੇ ਜ਼ਿਲ੍ਹੇ ਪੱਧਰੀ ਮੁਕਾਬਲਿਆਂ 'ਚ ਜਿੱਤੇ ਤਗਮੇ

ਗੁਰਵਿੰਦਰ ਸਿੰਘ ਚਹਿਲ, ਚੀਮਾ ਮੰਡੀ : ਇਲਾਕੇ ਦੀ ਨਾਮਵਰ ਸੰਸਥਾ ਆਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਕਬੱਡੀ ਨੈਸ਼ਨਲ ਸਟਾਈਲ ਅੰਡਰ-17 ਸਾਲ ਲੜਕਿਆਂ ਦੇ ਮੁਕਾਬਲੇ ਵਿੱਚ ਚੀਮਾ ਜ਼ੋਨ ਵੱਲੋਂ ਹਿੱਸਾ ਲੈਂਦਿਆਂ ਵਧੀਆ ਪ੍ਰਦਰਸ਼ਨ ਕਰਦਿਆਂ ਅੰਡਰ-17 ਸਾਲ ਲੜਕਿਆਂ ਦੀ ਟੀਮ ਨੇ ਜ਼ਿਲ੍ਹਾ ਸੰਗਰੂਰ 'ਚੋ ਦੂਜਾ ਸਥਾਨ ਪ੍ਰਾਪਤ ਕਰਕੇ ਆਪਣਾ, ਮਾਪਿਆਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਅਤੇ ਸਟੇਟ ਪੱਧਰ 'ਤੇ ਹੋਣ ਵਾਲੇ ਮੁਕਾਬਲਿਆਂ ਲਈ ਆਪਣੀ ਚੋਣ ਕਰਵਾਈ। ਜੇਤੂ ਬੱਚਿਆਂ ਦਾ ਸਕੂਲ ਵਿੱਚ ਪਹੁੰਚਣ 'ਤੇ ਸਕੂਲ ਦੇ ਪ੍ਰਿੰਸੀਪਲ ਜਗਸੀਰ ਸਿੰਘ, ਵਾਈਸ ਪ੍ਰਿੰਸੀਪਲ ਗੁਰਮੀਤ ਕੌਰ,ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।ਪ੍ਰਿੰਸੀਪਲ ਨੇ ਇਹਨਾਂ ਬੱਚਿਆਂ ਅਤੇ ਇਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਖੇਡਾਂ ਦੀ ਮਹੱਤਤਾ ਬਾਰੇ ਦੱਸਦੇ ਹੋਏ ਅੱਗੇ ਤੋਂ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਸਮੇਂ ਡੀਪੀਈ ਹਰਦੀਪ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸੀ।

Friday, August 23, 2024

ਗੁਰਵਿੰਦਰ ਸਿੰਘ ਚਹਿਲ,ਚੰਡੀਗੜ੍ਹ : ਈਟੀਟੀ 2364 ਬੇਰੁਜ਼ਗਾਰ ਅਧਿਆਪਕ ਵੱਲੋਂ ਆਪਣੇ ਨਿਯੁਕਤੀ ਪੱਤਰਾਂ ਦੀ ਮੰਗ ਨੂੰ ਲੈ ਕੇ ਲੱਗਿਆ ਧਰਨਾ ਚੌਥੇ ਦਿਨ 'ਚ ਦਾਖਲ

ਈਟੀਟੀ 2364 ਬੇਰੁਜ਼ਗਾਰ ਅਧਿਆਪਕ ਵੱਲੋਂ ਆਪਣੇ ਨਿਯੁਕਤੀ ਪੱਤਰਾਂ ਦੀ ਮੰਗ ਨੂੰ ਲੈ ਕੇ ਲੱਗਿਆ ਧਰਨਾ ਚੌਥੇ ਦਿਨ 'ਚ ਦਾਖਲ

ਗੁਰਵਿੰਦਰ ਸਿੰਘ ਚਹਿਲ,ਚੰਡੀਗੜ੍ਹ : ਈਟੀਟੀ 2364 ਅਧਿਆਪਕਾਂ ਨੇ ਆਪਣੇ ਨਿਯੁਕਤੀ ਪੱਤਰਾਂ ਦੀ ਮੰਗ ਨੂੰ ਲੈ ਕੇ ਡੀ.ਪੀ.ਆਈ. ਦਫਤਰ ਮੋਹਾਲੀ ਵਿਖੇ ਚੱਲ ਰਿਹਾ ਧਰਨਾ ਪ੍ਦਰਸ਼ਨ ਚੌਥੇ ਦਿਨ 'ਚ ਦਾਖਲ ਹੋ ਗਿਆ‌। ਇਸ ਮੋਰਚੇ ਵਿੱਚ ਹੋਰ ਅਧਿਆਪਕ ਜੱਥੇਬੰਦੀਆਂ ਵੱਲੋਂ ਲਗਾਤਾਰ ਸਿਰਕਤ ਕਰ ਕੀਤੀ ਜਾ ਰਹੀ ਹੈ। ਕੱਚੇ ਅਧਿਆਪਕ ਯੂਨੀਅਨ ਵੱਲੋਂ ਸੂਬਾ ਪ੍ਰਧਾਨ ਵਿਕਾਸ ਸਾਹਨੀ,ਲਖਵਿੰਦਰ ਕੌਰ ਮੀਤ ਪ੍ਰਧਾਨ, ਵਰੁਣ ਖੇੜਾ ਗੁਰਪ੍ਰੀਤ ਸਿੰਘ ਨੇ ਸਮੂਲੀਅਤ ਕੀਤੀ।ਜਥੇਬੰਦੀ ਵੱਲੋਂ ਈਟੀਟੀ 2364 ਅਧਿਆਪਕ ਯੂਨੀਅਨ ਦੀ ਪੁਰਜੋਰ ਹਮਾਇਤ ਕਰਨ ਦਾ ਵਿਸ਼ਵਾਸ ਦੁਆਇਆ ਤੇ ਕਿਹਾ ਕਿ ਜੇਕਰ ਸਰਕਾਰ 2364 ਭਰਤੀ ਨੂੰ ਪੂਰਾ ਕਰਨ ਵਿੱਚ ਦੇਰੀ ਕਰਦੀ ਹੈ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਪੱਧਰ ਤੇ ਤਿੱਖੇ ਸੰਘਰਸ਼ ਕੀਤੇ ਜਾਣਗੇ।ਪੱਤਰਕਾਰਾਂ ਨਾਲ ਗੱਲ ਬਾਤ ਕਰਦਿਆਂ ਯੂਨੀਅਨ ਆਗੂਆਂ ਨੇ ਕਿਹਾ ਕੀ ਸਰਕਾਰ ਨਾਲ ਲਗਾਤਾਰ 2364 ਭਰਤੀ ਨੂੰ ਲੈ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਨੇ ਕਿਹਾ ਕਿ ਅੱਜ ਵੀ ਸੰਬੰਧਿਤ ਅਧਿਕਾਰੀਆਂ ਨਾਲ ਰਾਵਤਾ ਕਾਇਮ ਕੀਤਾ ਗਿਆ ਉਹਨਾਂ ਈਟੀਟੀ 2364 ਭਰਤੀ ਨੂੰ ਜਲਦੀ ਪੂਰਾ ਕਰਨ ਦਾ ਵਿਸ਼ਵਾਸ ਦੁਆਇਆ।ਇਸ ਮੌਕੇ ਯੂਨੀਅਨ ਆਗੂ ਆਗੂ ਮਨਪ੍ਰੀਤ ਮਾਨਸਾ,ਹਰਜੀਤ ਬੁਢਲਾਡਾ,ਗੁਰਸੇਵ ਸੰਗਰੂਰ,ਗੁਰਸੰਗਤ ਬੁਢਲਾਡਾ ਗੁਰਜੀਵਨ ਮਾਨਸਾ,ਜਸਵਿੰਦਰ ਮਾਛੀਵਾੜਾ,ਵਰਿੰਦਰ ਸਰਹੰਦ,ਅੰਮ੍ਰਿਤਪਾਲ ਮੀਮਸਾ,ਪਿ੍ਥਵੀ ਅਬੋਹਰ,ਰਾਜਿੰਦਰ ਧੂਰੀ,ਕੁਲਦੀਪ ਅਬੋਹਰ,ਰਣਜੀਤ ਸੰਗਰੂਰ, ਸੁਖਜਿੰਦਰ ਜਲਾਲਾਬਾਦ,ਤਰਸੇਮ ਸੰਗਰੂਰ,ਓਮ ਪ੍ਰਕਾਸ਼ ਫਿਰੋਜ਼ਪੁਰ, ਜਗਪਾਲ ਡੱਬਵਾਲੀ, ਸੁਖਚੈਨ ਬੋਹਾ,ਸੁਖਜਿੰਦਰ ਸੰਗਰੂਰ, ਰਾਜਵਿੰਦਰ ਜਲਾਲਾਬਾਦ  ਕਿਰਨਦੀਪ ਨਾਭਾ, ਸ਼ੀਤਲ ਫਾਜ਼ਿਲਕਾ ਪੂਜਾ ਫਾਜ਼ਿਲਕਾ ਆਦਿ ਹਾਜ਼ਿਰ ਸਨ।

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਵਿਦਿਆਰਥੀਆਂ ਦਾ ਫੁੱਟਬਾਲ 'ਚ ਸ਼ਾਨਦਾਰ ਪ੍ਰਦਰਸ਼ਨ

ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਵਿਦਿਆਰਥੀਆਂ ਦਾ ਫੁੱਟਬਾਲ 'ਚ ਸ਼ਾਨਦਾਰ ਪ੍ਰਦਰਸ਼ਨ

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਖਿਡਾਰੀਆਂ ਨੇ ਸਰਕਾਰੀ ਸਕੂਲ ਜਖੇਪਲ ਵਿਖੇ 68ਵੀਆਂ ਜ਼ਿਲ੍ਹਾ-ਪੱਧਰੀ ਸਕੂਲ ਖੇਡਾਂ ਅਧੀਨ ਹੋਏ ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲੇ ਵਿੱਚ ਭਾਗ ਲਿਆ। ਉਮਰ ਵਰਗ-17 ਦੇ ਖਿਡਾਰੀਆਂ ਰਵਨੀਤ ਸਿੰਘ ਵੜਿੰਗ, ਸੁਖਮਨ ਸਿੰਘ, ਜਸਕਰਨ ਸਿੰਘ, ਬਲਜਿੰਦਰ ਸਿੰਘ ਨੇ ਚੀਮਾ ਜ਼ੋਨ ਦੇ ਅਧੀਨ ਖੇਡਦਿਆਂ ਪਹਿਲਾਂ ਸਥਾਨ ਪ੍ਰਾਪਤ ਕੀਤਾ ਹੈ। ਇਥੇ ਜ਼ਿਕਰਯੋਗ ਹੈ ਕਿ ਅਕੈਡਮੀ ਦੇ ਖਿਡਾਰੀ, ਮੁਕਾਬਲਿਆਂ ਵਿੱਚ ਮੁੱਖ ਭੂਮਿਕਾ ਵਿੱਚ ਨਜ਼ਰ ਆਏ। ਅਕਾਲ ਅਕੈਡਮੀ ਦੇ ਪ੍ਰਿੰਸੀਪਲ ਅਨੁਰਾਧਾ ਬੱਬਰ ਨੇ ਖਿਡਾਰੀਆਂ ਅਤੇ ਡੀ.ਪੀ.ਈ. ਲਖਵਿੰਦਰ ਸਿੰਘ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ਅਤੇ ਉਹਨਾਂ ਬੱਚਿਆਂ ਨੂੰ ਹੋਰ ਸਖਤ ਮਿਹਨਤ ਨਾਲ ਉੱਚ-ਦਰਜਾ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ।

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਸਰਕਾਰੀ ਹਾਈ ਸਕੂਲ ਗੁੜੱਦੀ ਵਿਖੇ ਰਾਸ਼ਟਰੀ ਪੁਲਾੜ ਦਿਵਸ ਮਨਾਇਆ

ਸਰਕਾਰੀ ਹਾਈ ਸਕੂਲ ਗੁੜੱਦੀ ਵਿਖੇ ਰਾਸ਼ਟਰੀ ਪੁਲਾੜ ਦਿਵਸ ਮਨਾਇਆ

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਸਰਕਾਰੀ ਹਾਈ ਸਕੂਲ ਗੁੜੱਦੀ ਵਿਖੇ ਰਾਸ਼ਟਰੀ ਪੁਲਾੜ ਦਿਵਸ ਮਨਾਇਆ ਗਿਆ। ਸਾਇੰਸ ਅਧਿਆਪਕ ਜਗਤਾਰ ਸਿੰਘ ਵੱਲੋਂ ਪੁਲਾੜ ਦਿਵਸ ਸਬੰਧੀ ਜਾਣਕਾਰੀ ਦਿੱਤੀ ਗਈ ਉਹਨਾਂ ਨੇ ਦੱਸਿਆ ਪਿਛਲੇ ਸਾਲ 23 ਅਗਸਤ 2023 ਨੂੰ ਚੰਦਰਜਾਨ-3 ਦੀ ਸਫਲਤਾ ਪੂਰਵਕ ਚੰਦ 'ਤੇ ਲੈਂਡਿੰਗ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਇਸ ਦਿਨ ਨੂੰ ਰਾਸ਼ਟਰੀ ਪੁਲਾੜ ਦਿਵਸ ਘੋਸ਼ਿਤ ਕੀਤਾ ਗਿਆ।ਨਾਲ ਹੀ ਉਹਨਾਂ ਨੇ ਦੱਸਿਆ ਕਿ ਅਮਰੀਕਾ ਯੂ ਐਸ ਐਸ ਆਰ ਅਤੇ ਚਾਈਨਾ ਤੋਂ ਬਾਅਦ ਚੰਦ 'ਤੇ ਪਹੁੰਚਣ ਵਾਲਾ ਭਾਰਤ ਚੌਥਾ ਦੇਸ਼ ਹੈ ਅਤੇ ਚੰਦ ਦੇ ਦੱਖਣੀ ਧਰੁਵ ਉੱਪਰ ਪਹੁੰਚਣ ਵਾਲਾ ਭਾਰਤ ਪਹਿਲਾ ਦੇਸ਼ ਹੈ। ਇਸ ਮੌਕੇ ਸਾਇੰਸ  ਅਧਿਆਪਕ ਗੁਰਲਾਲ ਸਿੰਘ ਅਤੇ ਟੀ.ਪੀ ਸਿਖਿਆਰਥੀ ਅਧਿਆਪਕ ਕੁਲਵਿੰਦਰ ਸਿੰਘ ਦੁਆਰਾ ਚੰਦਰਆਣ-3 ਦਾ ਵਰਕਿੰਗ ਮਾਡਲ ਵੀ ਪੇਸ਼ ਕੀਤਾ ਗਿਆ।ਸਕੂਲ ਇੰਚਾਰਜ ਇੰਦਰਜੀਤ ਸਿੰਘ ਵੱਲੋਂ ਸਾਇੰਸ ਅਧਿਆਪਕਾਂ ਦੀ ਹੌਸਲਾ ਅਫਜਾਈ ਕੀਤੀ ਗਈ। ਇਸ ਮੌਕੇ ਅਧਿਆਪਕ ਅਮਨਦੀਪ ਸਿੰਘ ਅਤੇ ਪਵਨਦੀਪ ਕੌਰ ਵੀ ਹਾਜ਼ਰ ਸਨ।

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਐਮ.ਐਲ.ਜੀ. ਕਾਨਵੈਂਟ ਸਕੂਲ ਚੀਮਾ ਮੰਡੀ ਵਿਖੇ ਮਨਾਇਆ ਜਨਮ ਅਸ਼ਟਮੀ ਦਾ ਪਵਿੱਤਰ ਦਿਹਾੜਾ

ਐਮ.ਐਲ.ਜੀ. ਕਾਨਵੈਂਟ ਸਕੂਲ ਚੀਮਾ ਮੰਡੀ ਵਿਖੇ ਮਨਾਇਆ ਜਨਮ ਅਸ਼ਟਮੀ ਦਾ ਪਵਿੱਤਰ ਦਿਹਾੜਾ

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਸੀਬੀਐਸਈ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਐਮ.ਐਲ.ਜੀ. ਕਾਨਵੈਂਟ ਸਕੂਲ ਵਿਖ਼ੇ ਸ਼੍ਰੀ ਕ੍ਰਿਸ਼ਨ ਜਨਮ ਆਸ਼ਟਮੀ ਦਾ ਤਿਉਹਾਰ ਧੂਮ-ਧਾਮ, ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ। ਸਕੂਲ ਵਿੱਚ ਸਵੇਰ ਦੀ ਪ੍ਰਾਰਥਨਾ ਸਭਾ ਮੌਕੇ ਬੱਚਿਆਂ ਵੱਲੋਂ ਭਗਵਾਨ ਕ੍ਰਿਸ਼ਨ ਜੀ ਦੇ ਜੀਵਨ ਨਾਲ ਸਬੰਧਤ ਆਕਰਸ਼ਕ ਚਾਰਟ ਅਤੇ ਆਰਟੀਕਲ ਪੇਸ਼ ਕੀਤੇ ਗਏ। ਜੂਨੀਅਰ ਵਿੰਗ ਦੇ ਬੱਚੇ ਭਗਵਾਨ ਕ੍ਰਿਸ਼ਨ, ਰਾਧਾ ਰਾਣੀ ਅਤੇ ਗੋਪੀਆਂ ਦੇ ਰੂਪ ਵਿੱਚ ਸਜੇ ਹੋਏ ਬਹੁਤ ਹੀ ਸੁੰਦਰ ਲੱਗ ਰਹੇ ਸਨ। ਨੰਨੇ-ਮੁੰਨੇ ਬੱਚਿਆਂ ਵੱਲੋਂ ਸ਼੍ਰੀ ਕ੍ਰਿਸ਼ਨ ਜੀ, ਸ਼੍ਰੀ ਰਾਧਾ ਜੀ ਅਤੇ ਗੋਪੀਆਂ ਦੇ ਭੇਸ ਧਾਰਨ ਕਰਕੇ ਮਨਮੋਹਕ ਡਾਂਸ ਪੇਸ਼ ਕੀਤਾ।ਰਾਧਾ-ਕ੍ਰਿਸ਼ਨ ਦੀ ਪੁਸ਼ਾਕ ਪਾ ਕੇ ਵਿਦਿਆਰਥੀ ਇਸ ਤਰਾਂ ਲਗ ਰਹੇ ਸਨ ਜਿਵੇਂ ਕਿ ਵਰਿੰਦਾਵਨ ਵਿੱਚ ਹੀ ਘੁੰਮ ਰਹੇ ਹੋਣ।ਵਿਦਿਆਰਥਣਾਂ ਨੇ ਕ੍ਰਿਸ਼ਨ ਲੀਲਾ ਦਾ ਬਹੁਤ ਹੀ ਸੁੰਦਰ ਅਤੇ ਮਨਮੋਹਕ ਮੰਚਨ ਕੀਤਾ। ਸਾਰਾ ਸਟਾਫ ਅਤੇ ਵਿਦਿਆਰਥੀ ਕ੍ਰਿਸ਼ਨ ਲੀਲਾ ਦੀ ਮਸਤੀ ਵਿੱਚ ਰੰਗੇ ਗਏ ਸਨ।ਪ੍ਰਿੰਸੀਪਲ ਡਾ. ਵਿਕਾਸ ਸੂਦ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਮਹਾਭਾਰਤ ਦੇ ਯੁੱਧ ਸਮੇਂ ਜਦੋਂ ਅਰਜੁਨ ਨੇ ਸ਼ਸਤਰ ਰੱਖ ਦਿੱਤੇ ਸੀ ਤਾਂ ਸ਼੍ਰੀ ਕ੍ਰਿਸ਼ਨ ਨੇ ਅਰਜੁਨ ਨੂੰ ‘ਗੀਤਾ ਦਾ ਉਪਦੇਸ਼’ ਸੁਣਾਇਆ ਸੀ ਜੋ ਕਿ ਅੱਜ ਵੀ ਹਰ ਮਨੱਖ ਲਈ ਪ੍ਰੇਰਨਾਦਾਇਕ ਹੈ। ਗੀਤਾ ਉਪਦੇਸ਼ ਦੌਰਾਨ ਸ਼੍ਰੀ ਕ੍ਰਿਸਨ ਨੇ ਦੱਸਿਆ ਸੀ ਕਿ ਇਨਸਾਨ ਦਾ ਫਰਜ਼ ਸਿਰਫ ਕਰਮ ਕਰਨਾ ਹੈ ਉਸ ਕਰਮ ਦਾ ਫਲ ਦੇਣਾ ਪਰਮਾਤਮਾ ਦੇ ਹੱਥ ਵਿੱਚ ਹੈ। ਇਸ ਲਈ ਸਾਨੂੰ ਹਮੇਸ਼ਾਂ ਮਿਹਨਤ ਤੇ ਲਗਨ ਨਾਲ ਆਪਣਾ ਕਰਮ ਕਰਨਾ ਚਾਹੀਦਾ ਹੈ।ਉਹਨਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਵਿਦਿਆਰਥੀ ਹੋਣ ਦੇ ਨਾਤੇ ਉਹਨਾਂ ਦਾ ਮੁੱਖ ਕੰਮ ਪੜ੍ਹਾਈ ਕਰਨਾ ਹੈ ਜੇਕਰ ਉਹ ਪੂਰੀ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨਗੇ ਤਾਂ ਇਸ ਦਾ ਫਲ ਉਹਨਾਂ ਨੂੰ ਆਪਣੇ ਨਤੀਜੇ ਦੇ ਰੂਪ ਵਿੱਚ ਪ੍ਰਾਪਤ ਹੋਵੇਗਾ। ਮੈਨੇਜਮੈਂਟ ਮੈਂਬਰਸ ਨੇ ਸ਼੍ਰੀ ਕ੍ਰਿਸ਼ਨ ਜੀ ਦੇ ਜੀਵਨ ਤੇ ਚਾਨਣਾ ਪਾਇਆ ਤੇ ਵਿਦਿਆਰਥੀਆਂ ਨੂੰ ਉਨ੍ਹਾ ਦੇ ਦੱਸੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ।ਓਹਨਾ ਸਮੂਹ ਸਟਾਫ ਤੇ ਵਿਦਿਆਰਥੀਆ ਨੂੰ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ।ਇਸ ਮੌਕੇ ਮੈਨੇਜਮੈਂਟ ਮੈਬਰ ਸੋਨੀਆ ਰਾਣੀ,ਮਧੂ ਰਾਣੀ, ਰਜਿੰਦਰ ਕੁਮਾਰ,ਹੈਪੀ ਕੁਮਾਰ,ਪ੍ਰਿੰਸੀਪਲ ਡਾ. ਵਿਕਾਸ ਸੂਦ ਅਤੇ ਸਮੂਹ ਸਟਾਫ ਮੌਜੂਦ ਸੀ।


ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਦਿ ਰੌਇਲ ਕਾਲਜ ਆਫ਼ ਨਰਸਿੰਗ ਨੂੰ ਬੀ.ਐਸ.ਸੀ. ਨਰਸਿੰਗ ਕੋਰਸ ਦੀ ਮਾਨਤਾ ਹੋਈ ਹਾਸਿਲ

ਦਿ ਰੌਇਲ ਕਾਲਜ ਆਫ਼ ਨਰਸਿੰਗ ਨੂੰ ਬੀ.ਐਸ.ਸੀ. ਨਰਸਿੰਗ ਕੋਰਸ ਦੀ ਮਾਨਤਾ ਹੋਈ ਹਾਸਿਲ

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਸਫ਼ਲਤਾ-ਪੂਰਵਕ ਚੱਲ ਰਹੀ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਦਿ ਰੌਇਲ ਗਰੁੱਪ ਆਫ਼ ਕਾਲਜਿਜ਼, ਬੋੜਾਵਾਲ ਦੇ ਅਧੀਨ ਕਾਮਯਾਬੀ ਨਾਲ ਚੱਲ ਰਹੇ ‘ਦਿ ਰੌਇਲ ਕਾਲਜ ਆਫ਼ ਨਰਸਿੰਗ’ ਨੇ ਸ਼ਾਨਦਾਰ ਨਵੀਂ ਪੁਲਾਂਘ ਪੁੱਟਦਿਆਂ ਬੀ.ਐੱਸ.ਸੀ. ਨਰਸਿੰਗ ਦੇ ਨਵੇਂ ਕੋਰਸ ਦੀ ਮਾਨਤਾ ਹਾਸਲ ਕਰ ਲਈ ਹੈ।ਦੱਸਿਆ ਜਾਂਦਾ ਹੈ ਕਿ ਕਾਲਜ ਵਿਖੇ ਪਹਿਲਾਂ ਹੀ ਏ.ਐਨ.ਐਮ ਤੇ ਜੀ ਐਨ.ਐਮ ਦੇ ਕੋਰਸ ਸਫ਼ਲਤਾ ਨਾਲ ਚੱਲ ਰਹੇ ਹਨ। ਇਸ ਖ਼ੁਸ਼ੀ ਨੂੰ ਸਾਂਝਾ ਕਰਦਿਆਂ ਡਾਇਰੈਕਟਰ-ਪ੍ਰਿੰਸੀਪਲ ਡਾ. ਕੁਲਦੀਪ ਸਿੰਘ ਬੱਲ ਨੇ ਜਾਣਕਾਰੀ ਦਿੱਤੀ ਕਿ ਆਈਐਨਸੀ,ਪੀਐਨਆਰਸੀ,ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ ਤੇ ਪੰਜਾਬ ਸਰਕਾਰ ਵੱਲੋਂ ਏਸ ਕੋਰਸ ਦੀ ਮਾਣਤਾ ਮਿਲ ਚੁੱਕੀ ਹੈ।ਨਰਸਿੰਗ ਕਾਲਜ ਦੇ ਇੰਚਾਰਜ ਡਾ. ਸੰਜੇ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਕਾਲਜ ਦੀਆਂ ਸੀਟਾਂ ਬਾਬਾ ਫ਼ਰੀਦ ਯੂਨੀਵਰਸਿਟੀ ਵੱਲੋਂ ਲਏ ਗਏ ਪੰਜਾਬ ਪੈਰਾ ਮੈਡੀਕਲ ਇੰਟਰਸ ਟੈਸਟ (ਪੀ.ਪੀ.ਐਮ.ਈ.ਟੀ.) ਦੇਣ ਵਾਲੇ ਚਾਹਵਾਨ ਵਿਦਿਆਰਥੀਆਂ ਦੀ ਕੌਸਲਿੰਗ ਰਾਹੀਂ ਭਰੀਆ ਜਾਣਗੀਆਂ। ਰੌਇਲ ਸੰਸਥਾਵਾਂ ਦੇ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਖ਼ੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਸਮੂਹ ਸਟਾਫ਼ ਦੀ ਮਿਹਨਤ ਤੇ ਲਗਨ ਦਾ ਨਤੀਜਾ ਹੈ।ਓਹਨਾਂ ਕਿਹਾ ਕਿ ਸੰਸਥਾ ਦਾ ਮਿਸ਼ਨ ਇਲਾਕੇ ਦੇ ਵਿਦਿਆਰਥੀਆਂ ਦੀਆਂ ਵਿਦਿਅਕ ਲੋੜਾਂ ਨੂੰ ਪੂਰਾ ਕਰਨ ਦੇ ਨਾਲ-ਨਾਲ,ਓਹਨਾਂ ਦੀ ਸਖ਼ਸ਼ੀਅਤ ਦਾ ਸਰਵ-ਪੱਖੀ ਵਿਕਾਸ ਕਰਨਾ ਤੇ ਓਹਨਾਂ ਨੂੰ ਪੇਸ਼ੇਵਰ ਯੋਗਤਾ ਮੁਹੱਈਆ ਕਰਵਾਉਂਦਿਆਂ ਓਹਨਾਂ ਦੀ ਕਰੀਅਰ ਉਸਾਰੀ ਕਰਨਾ ਵੀ ਹੈ ।

ਗੁਰਵਿੰਦਰ ਸਿੰਘ ਚਹਿਲ,ਬਠਿੰਡਾ : 68ਵੀਆਂ ਜ਼ਿਲ੍ਹਾ ਸਕੂਲ ਗਰਮ ਰੁੱਤ ਖੇਡਾਂ ਲਈ ਸਾਰੇ ਪ੍ਰਬੰਧ ਮੁਕੰਮਲ : ਸ਼ਿਵ ਪਾਲ ਗੋਇਲ

68ਵੀਆਂ ਜ਼ਿਲ੍ਹਾ ਸਕੂਲ ਗਰਮ ਰੁੱਤ ਖੇਡਾਂ ਲਈ ਸਾਰੇ ਪ੍ਰਬੰਧ ਮੁਕੰਮਲ : ਸ਼ਿਵ ਪਾਲ ਗੋਇਲ 

68ਵੀਆਂ ਜ਼ਿਲ੍ਹਾ ਪੱਧਰੀ ਸਕੂਲੀ ਗਰਮ ਰੁੱਤ ਖੇਡਾਂ ਦਾ ਪਹਿਲਾ ਪੜਾਅ 24 ਅਗਸਤ ਤੋਂ : ਜਸਵੀਰ ਸਿੰਘ ਗਿੱਲ

ਗੁਰਵਿੰਦਰ ਸਿੰਘ ਚਹਿਲ,ਬਠਿੰਡਾ : 68ਵੀਆਂ ਜ਼ਿਲ੍ਹਾ ਪੱਧਰੀ ਗਰਮ ਰੁੱਤ ਖੇਡਾਂ ਨੂੰ  ਸੁਚਾਰੂ ਢੰਗ ਨਾਲ ਕਰਵਾਉਣ  ਸੰਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸ਼ਿਵ ਪਾਲ ਗੋਇਲ ਨੇ ਇੱਕ ਅਹਿਮ ਮੀਟਿੰਗ ਸ਼ਹੀਦ ਭਗਤ ਸਿੰਘ ਬਹੁਮੰਤਵੀ ਸਟੇਡੀਅਮ ਵਿਖੇ ਕੀਤੀ ਗਈ। ਉਹਨਾਂ ਦੱਸਿਆ ਕਿ 68ਵੀਆਂ ਗਰਮ ਰੁੱਤ ਖੇਡਾਂ ਦਾ ਉਦਘਾਟਨ ਜਗਰੂਪ ਸਿੰਘ ਗਿੱਲ ਹਲਕਾ ਵਿਧਾਇਕ ਬਠਿੰਡਾ ਸ਼ਹਿਰੀ ਕਰਨਗੇ। ਉਹਨਾਂ ਅੱਗੇ ਦੱਸਿਆ ਕਿ ਗਰਮ ਰੁੱਤ ਖੇਡਾਂ ਨੂੰ ਸਫਲਤਾ ਪੂਰਵਕ ਨੇਪਰੇ ਚੜਾਉਣ ਲਈ ਪ੍ਰਿੰਸੀਪਲ ਗੁਰਮੇਲ ਸਿੰਘ ਸਿੱਧੂ, ਪ੍ਰਿੰਸੀਪਲ ਕਰਮਜੀਤ ਸਿੰਘ, ਪ੍ਰਿੰਸੀਪਲ ਕੁਲਵਿੰਦਰ ਸਿੰਘ, ਪ੍ਰਿੰਸੀਪਲ ਨਿਸ਼ਾ ਬਾਂਸਲ, ਪ੍ਰਿੰਸੀਪਲ ਜੋਗਿੰਦਰ ਸਿੰਘ ਅਤੇ ਲੈਕਚਰਾਰ ਸੁਖਜੀਤ ਪਾਲ ਸਿੰਘ ਨੂੰ  ਗਰਮ ਰੁੱਤ ਖੇਡਾਂ ਲਈ ਨੋਡਲ ਅਫ਼ਸਰ ਲਗਾਇਆ ਗਿਆ ਹੈ।ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਪ੍ਰਿੰਸੀਪਲ ਗੁਰਮੇਲ ਸਿੰਘ ਸਿੱਧੂ ਨੇ ਗਰਾਊਡਾ ਦੇ ਪ੍ਰਬੰਧਾ ਸੰਬੰਧੀ ਜਾਣਕਾਰੀ ਸਾਂਝੀ ਕੀਤੀ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਕਰਾਟੇ, ਫੁੱਟਬਾਲ,ਰੱਸਾਕਸ਼ੀ, ਹਾਕੀ,ਕਿੱਕ ਬਾਕਸਿੰਗ,ਸਕੇਟਿੰਗ,ਫੈਨਸਿੰਗ,ਸਕੇਟਿੰਗ,ਖੋਹ-ਖੋਹ,ਸਾਫਟਬਾਲ,ਵੁਸੂ,ਵੇਟ ਲਿਫਟਿੰਗ,ਜਿਮਨਾਸਟਿਕ, ਕੁਸ਼ਤੀਆਂ, ਸ਼ਤਰੰਜ, ਬੈਡਮਿੰਟਨ, ਸ਼ੂਟਿੰਗ,ਯੋਗਾ, ਤੀਰ ਅੰਦਾਜੀ, ਕਰਵਾਈਆਂ ਜਾਣਗੀਆਂ।ਇਹ ਖੇਡਾਂ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਬਠਿੰਡਾ,ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਬਠਿੰਡਾ, ਗੁਰੂ ਨਾਨਕ ਸਕੂਲ ਕਮਲਾ ਨਹਿਰੂ ਬਠਿੰਡਾ,ਸੇਂਟ ਜੇਵੀਅਰ ਸਕੂਲ ਬਠਿੰਡਾ,ਹਾਕੀ ਟਰਫ ਰਜਿੰਦਰਾ ਕਾਲਜ ਬਠਿੰਡਾ, ਗੁਰੂ ਕਾਸ਼ੀ ਪਬਲਿਕ ਸਕੂਲ ਬਠਿੰਡਾ, ਪੁਲਿਸ ਪਬਲਿਕ ਸਕੂਲ ਬਠਿੰਡਾ, ਸਪੋਰਟਸ ਸਕੂਲ ਘੁੱਦਾ,ਮਾਊਂਟ ਲਿਟਰਾ ਸਕੂਲ ਬਠਿੰਡਾ,ਦ ਮਿਲੇਨੀਅਮ ਸਕੂਲ ਕੋਟ ਸ਼ਮੀਰ, ਸੇਮਰੋਕ ਕਾਨਵੇਂਟ ਸਕੂਲ ਬਠਿੰਡਾ ਅਤੇ ਤਾਰਾ ਕਾਨਵੇਂਟ ਸਕੂਲ ਜਗਾ ਰਾਮ ਤੀਰਥ ਵਿਖੇ ਕਰਵਾਏ ਜਾਣਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਗੀਤਾ ਅਰੋੜਾ,ਨਵਤੇਜ ਕੌਰ,ਕੁਲਵਿੰਦਰ ਸਿੰਘ, ਦਿਲਪ੍ਰੀਤ ਸਿੰਘ ਸੰਧੂ, ਪ੍ਰਦੀਪ ਕੁਮਾਰ,ਵਰਿੰਦਰ ਪਾਲ ਸਿੰਘ, ਅਮਨਪ੍ਰੀਤ ਸਿੰਘ,ਆਸੂ ਸਿੰਘ (ਸਾਰੇ ਪ੍ਰਿੰਸੀਪਲ),ਮੁੱਖ ਅਧਿਆਪਕ ਗੁਰਪ੍ਰੀਤ ਕੌਰ, ਮੁੱਖ ਅਧਿਆਪਕ ਰਮਨਦੀਪ ਕੌਰ,ਲੈਕਚਰਾਰ ਮਨਦੀਪ ਕੌਰ,ਲੈਕਚਰਾਰ ਹਰਮੰਦਰ ਸਿੰਘ,ਲੈਕਚਰਾਰ ਪਵਿੱਤਰ ਕੌਰ,ਗੁਰਪ੍ਰੀਤ ਸਿੰਘ ਸਿੱਧੂ,ਭੁਪਿੰਦਰ ਸਿੰਘ ਤੱਗੜ ਅਤੇ ਹਰਬਿੰਦਰ ਸਿੰਘ ਨੀਟਾ, ਗੁਰਮੀਤ ਸਿੰਘ ਮਾਨ ਹਾਜ਼ਰ ਸਨ।