ਆਸ਼ੀਰਵਾਦ ਸਕੂਲ ਝਾੜੋਂ ਦੇ ਵਿਦਿਆਰਥੀਆਂ ਨੇ ਜ਼ਿਲ੍ਹੇ ਪੱਧਰੀ ਮੁਕਾਬਲਿਆਂ 'ਚ ਜਿੱਤੇ ਤਗਮੇ
Saturday, August 24, 2024
ਗੁਰਵਿੰਦਰ ਸਿੰਘ ਚਹਿਲ, ਚੀਮਾ ਮੰਡੀ : ਆਸ਼ੀਰਵਾਦ ਸਕੂਲ ਝਾੜੋਂ ਦੇ ਵਿਦਿਆਰਥੀਆਂ ਨੇ ਜ਼ਿਲ੍ਹੇ ਪੱਧਰੀ ਮੁਕਾਬਲਿਆਂ 'ਚ ਜਿੱਤੇ ਤਗਮੇ
Friday, August 23, 2024
ਗੁਰਵਿੰਦਰ ਸਿੰਘ ਚਹਿਲ,ਚੰਡੀਗੜ੍ਹ : ਈਟੀਟੀ 2364 ਬੇਰੁਜ਼ਗਾਰ ਅਧਿਆਪਕ ਵੱਲੋਂ ਆਪਣੇ ਨਿਯੁਕਤੀ ਪੱਤਰਾਂ ਦੀ ਮੰਗ ਨੂੰ ਲੈ ਕੇ ਲੱਗਿਆ ਧਰਨਾ ਚੌਥੇ ਦਿਨ 'ਚ ਦਾਖਲ
ਈਟੀਟੀ 2364 ਬੇਰੁਜ਼ਗਾਰ ਅਧਿਆਪਕ ਵੱਲੋਂ ਆਪਣੇ ਨਿਯੁਕਤੀ ਪੱਤਰਾਂ ਦੀ ਮੰਗ ਨੂੰ ਲੈ ਕੇ ਲੱਗਿਆ ਧਰਨਾ ਚੌਥੇ ਦਿਨ 'ਚ ਦਾਖਲ
ਗੁਰਵਿੰਦਰ ਸਿੰਘ ਚਹਿਲ,ਚੰਡੀਗੜ੍ਹ : ਈਟੀਟੀ 2364 ਅਧਿਆਪਕਾਂ ਨੇ ਆਪਣੇ ਨਿਯੁਕਤੀ ਪੱਤਰਾਂ ਦੀ ਮੰਗ ਨੂੰ ਲੈ ਕੇ ਡੀ.ਪੀ.ਆਈ. ਦਫਤਰ ਮੋਹਾਲੀ ਵਿਖੇ ਚੱਲ ਰਿਹਾ ਧਰਨਾ ਪ੍ਦਰਸ਼ਨ ਚੌਥੇ ਦਿਨ 'ਚ ਦਾਖਲ ਹੋ ਗਿਆ। ਇਸ ਮੋਰਚੇ ਵਿੱਚ ਹੋਰ ਅਧਿਆਪਕ ਜੱਥੇਬੰਦੀਆਂ ਵੱਲੋਂ ਲਗਾਤਾਰ ਸਿਰਕਤ ਕਰ ਕੀਤੀ ਜਾ ਰਹੀ ਹੈ। ਕੱਚੇ ਅਧਿਆਪਕ ਯੂਨੀਅਨ ਵੱਲੋਂ ਸੂਬਾ ਪ੍ਰਧਾਨ ਵਿਕਾਸ ਸਾਹਨੀ,ਲਖਵਿੰਦਰ ਕੌਰ ਮੀਤ ਪ੍ਰਧਾਨ, ਵਰੁਣ ਖੇੜਾ ਗੁਰਪ੍ਰੀਤ ਸਿੰਘ ਨੇ ਸਮੂਲੀਅਤ ਕੀਤੀ।ਜਥੇਬੰਦੀ ਵੱਲੋਂ ਈਟੀਟੀ 2364 ਅਧਿਆਪਕ ਯੂਨੀਅਨ ਦੀ ਪੁਰਜੋਰ ਹਮਾਇਤ ਕਰਨ ਦਾ ਵਿਸ਼ਵਾਸ ਦੁਆਇਆ ਤੇ ਕਿਹਾ ਕਿ ਜੇਕਰ ਸਰਕਾਰ 2364 ਭਰਤੀ ਨੂੰ ਪੂਰਾ ਕਰਨ ਵਿੱਚ ਦੇਰੀ ਕਰਦੀ ਹੈ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਪੱਧਰ ਤੇ ਤਿੱਖੇ ਸੰਘਰਸ਼ ਕੀਤੇ ਜਾਣਗੇ।ਪੱਤਰਕਾਰਾਂ ਨਾਲ ਗੱਲ ਬਾਤ ਕਰਦਿਆਂ ਯੂਨੀਅਨ ਆਗੂਆਂ ਨੇ ਕਿਹਾ ਕੀ ਸਰਕਾਰ ਨਾਲ ਲਗਾਤਾਰ 2364 ਭਰਤੀ ਨੂੰ ਲੈ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਨੇ ਕਿਹਾ ਕਿ ਅੱਜ ਵੀ ਸੰਬੰਧਿਤ ਅਧਿਕਾਰੀਆਂ ਨਾਲ ਰਾਵਤਾ ਕਾਇਮ ਕੀਤਾ ਗਿਆ ਉਹਨਾਂ ਈਟੀਟੀ 2364 ਭਰਤੀ ਨੂੰ ਜਲਦੀ ਪੂਰਾ ਕਰਨ ਦਾ ਵਿਸ਼ਵਾਸ ਦੁਆਇਆ।ਇਸ ਮੌਕੇ ਯੂਨੀਅਨ ਆਗੂ ਆਗੂ ਮਨਪ੍ਰੀਤ ਮਾਨਸਾ,ਹਰਜੀਤ ਬੁਢਲਾਡਾ,ਗੁਰਸੇਵ ਸੰਗਰੂਰ,ਗੁਰਸੰਗਤ ਬੁਢਲਾਡਾ ਗੁਰਜੀਵਨ ਮਾਨਸਾ,ਜਸਵਿੰਦਰ ਮਾਛੀਵਾੜਾ,ਵਰਿੰਦਰ ਸਰਹੰਦ,ਅੰਮ੍ਰਿਤਪਾਲ ਮੀਮਸਾ,ਪਿ੍ਥਵੀ ਅਬੋਹਰ,ਰਾਜਿੰਦਰ ਧੂਰੀ,ਕੁਲਦੀਪ ਅਬੋਹਰ,ਰਣਜੀਤ ਸੰਗਰੂਰ, ਸੁਖਜਿੰਦਰ ਜਲਾਲਾਬਾਦ,ਤਰਸੇਮ ਸੰਗਰੂਰ,ਓਮ ਪ੍ਰਕਾਸ਼ ਫਿਰੋਜ਼ਪੁਰ, ਜਗਪਾਲ ਡੱਬਵਾਲੀ, ਸੁਖਚੈਨ ਬੋਹਾ,ਸੁਖਜਿੰਦਰ ਸੰਗਰੂਰ, ਰਾਜਵਿੰਦਰ ਜਲਾਲਾਬਾਦ ਕਿਰਨਦੀਪ ਨਾਭਾ, ਸ਼ੀਤਲ ਫਾਜ਼ਿਲਕਾ ਪੂਜਾ ਫਾਜ਼ਿਲਕਾ ਆਦਿ ਹਾਜ਼ਿਰ ਸਨ।
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਵਿਦਿਆਰਥੀਆਂ ਦਾ ਫੁੱਟਬਾਲ 'ਚ ਸ਼ਾਨਦਾਰ ਪ੍ਰਦਰਸ਼ਨ
ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਵਿਦਿਆਰਥੀਆਂ ਦਾ ਫੁੱਟਬਾਲ 'ਚ ਸ਼ਾਨਦਾਰ ਪ੍ਰਦਰਸ਼ਨ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਸਰਕਾਰੀ ਹਾਈ ਸਕੂਲ ਗੁੜੱਦੀ ਵਿਖੇ ਰਾਸ਼ਟਰੀ ਪੁਲਾੜ ਦਿਵਸ ਮਨਾਇਆ
ਸਰਕਾਰੀ ਹਾਈ ਸਕੂਲ ਗੁੜੱਦੀ ਵਿਖੇ ਰਾਸ਼ਟਰੀ ਪੁਲਾੜ ਦਿਵਸ ਮਨਾਇਆ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਐਮ.ਐਲ.ਜੀ. ਕਾਨਵੈਂਟ ਸਕੂਲ ਚੀਮਾ ਮੰਡੀ ਵਿਖੇ ਮਨਾਇਆ ਜਨਮ ਅਸ਼ਟਮੀ ਦਾ ਪਵਿੱਤਰ ਦਿਹਾੜਾ
ਐਮ.ਐਲ.ਜੀ. ਕਾਨਵੈਂਟ ਸਕੂਲ ਚੀਮਾ ਮੰਡੀ ਵਿਖੇ ਮਨਾਇਆ ਜਨਮ ਅਸ਼ਟਮੀ ਦਾ ਪਵਿੱਤਰ ਦਿਹਾੜਾ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਸੀਬੀਐਸਈ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਐਮ.ਐਲ.ਜੀ. ਕਾਨਵੈਂਟ ਸਕੂਲ ਵਿਖ਼ੇ ਸ਼੍ਰੀ ਕ੍ਰਿਸ਼ਨ ਜਨਮ ਆਸ਼ਟਮੀ ਦਾ ਤਿਉਹਾਰ ਧੂਮ-ਧਾਮ, ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ। ਸਕੂਲ ਵਿੱਚ ਸਵੇਰ ਦੀ ਪ੍ਰਾਰਥਨਾ ਸਭਾ ਮੌਕੇ ਬੱਚਿਆਂ ਵੱਲੋਂ ਭਗਵਾਨ ਕ੍ਰਿਸ਼ਨ ਜੀ ਦੇ ਜੀਵਨ ਨਾਲ ਸਬੰਧਤ ਆਕਰਸ਼ਕ ਚਾਰਟ ਅਤੇ ਆਰਟੀਕਲ ਪੇਸ਼ ਕੀਤੇ ਗਏ। ਜੂਨੀਅਰ ਵਿੰਗ ਦੇ ਬੱਚੇ ਭਗਵਾਨ ਕ੍ਰਿਸ਼ਨ, ਰਾਧਾ ਰਾਣੀ ਅਤੇ ਗੋਪੀਆਂ ਦੇ ਰੂਪ ਵਿੱਚ ਸਜੇ ਹੋਏ ਬਹੁਤ ਹੀ ਸੁੰਦਰ ਲੱਗ ਰਹੇ ਸਨ। ਨੰਨੇ-ਮੁੰਨੇ ਬੱਚਿਆਂ ਵੱਲੋਂ ਸ਼੍ਰੀ ਕ੍ਰਿਸ਼ਨ ਜੀ, ਸ਼੍ਰੀ ਰਾਧਾ ਜੀ ਅਤੇ ਗੋਪੀਆਂ ਦੇ ਭੇਸ ਧਾਰਨ ਕਰਕੇ ਮਨਮੋਹਕ ਡਾਂਸ ਪੇਸ਼ ਕੀਤਾ।ਰਾਧਾ-ਕ੍ਰਿਸ਼ਨ ਦੀ ਪੁਸ਼ਾਕ ਪਾ ਕੇ ਵਿਦਿਆਰਥੀ ਇਸ ਤਰਾਂ ਲਗ ਰਹੇ ਸਨ ਜਿਵੇਂ ਕਿ ਵਰਿੰਦਾਵਨ ਵਿੱਚ ਹੀ ਘੁੰਮ ਰਹੇ ਹੋਣ।ਵਿਦਿਆਰਥਣਾਂ ਨੇ ਕ੍ਰਿਸ਼ਨ ਲੀਲਾ ਦਾ ਬਹੁਤ ਹੀ ਸੁੰਦਰ ਅਤੇ ਮਨਮੋਹਕ ਮੰਚਨ ਕੀਤਾ। ਸਾਰਾ ਸਟਾਫ ਅਤੇ ਵਿਦਿਆਰਥੀ ਕ੍ਰਿਸ਼ਨ ਲੀਲਾ ਦੀ ਮਸਤੀ ਵਿੱਚ ਰੰਗੇ ਗਏ ਸਨ।ਪ੍ਰਿੰਸੀਪਲ ਡਾ. ਵਿਕਾਸ ਸੂਦ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਮਹਾਭਾਰਤ ਦੇ ਯੁੱਧ ਸਮੇਂ ਜਦੋਂ ਅਰਜੁਨ ਨੇ ਸ਼ਸਤਰ ਰੱਖ ਦਿੱਤੇ ਸੀ ਤਾਂ ਸ਼੍ਰੀ ਕ੍ਰਿਸ਼ਨ ਨੇ ਅਰਜੁਨ ਨੂੰ ‘ਗੀਤਾ ਦਾ ਉਪਦੇਸ਼’ ਸੁਣਾਇਆ ਸੀ ਜੋ ਕਿ ਅੱਜ ਵੀ ਹਰ ਮਨੱਖ ਲਈ ਪ੍ਰੇਰਨਾਦਾਇਕ ਹੈ। ਗੀਤਾ ਉਪਦੇਸ਼ ਦੌਰਾਨ ਸ਼੍ਰੀ ਕ੍ਰਿਸਨ ਨੇ ਦੱਸਿਆ ਸੀ ਕਿ ਇਨਸਾਨ ਦਾ ਫਰਜ਼ ਸਿਰਫ ਕਰਮ ਕਰਨਾ ਹੈ ਉਸ ਕਰਮ ਦਾ ਫਲ ਦੇਣਾ ਪਰਮਾਤਮਾ ਦੇ ਹੱਥ ਵਿੱਚ ਹੈ। ਇਸ ਲਈ ਸਾਨੂੰ ਹਮੇਸ਼ਾਂ ਮਿਹਨਤ ਤੇ ਲਗਨ ਨਾਲ ਆਪਣਾ ਕਰਮ ਕਰਨਾ ਚਾਹੀਦਾ ਹੈ।ਉਹਨਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਵਿਦਿਆਰਥੀ ਹੋਣ ਦੇ ਨਾਤੇ ਉਹਨਾਂ ਦਾ ਮੁੱਖ ਕੰਮ ਪੜ੍ਹਾਈ ਕਰਨਾ ਹੈ ਜੇਕਰ ਉਹ ਪੂਰੀ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨਗੇ ਤਾਂ ਇਸ ਦਾ ਫਲ ਉਹਨਾਂ ਨੂੰ ਆਪਣੇ ਨਤੀਜੇ ਦੇ ਰੂਪ ਵਿੱਚ ਪ੍ਰਾਪਤ ਹੋਵੇਗਾ। ਮੈਨੇਜਮੈਂਟ ਮੈਂਬਰਸ ਨੇ ਸ਼੍ਰੀ ਕ੍ਰਿਸ਼ਨ ਜੀ ਦੇ ਜੀਵਨ ਤੇ ਚਾਨਣਾ ਪਾਇਆ ਤੇ ਵਿਦਿਆਰਥੀਆਂ ਨੂੰ ਉਨ੍ਹਾ ਦੇ ਦੱਸੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ।ਓਹਨਾ ਸਮੂਹ ਸਟਾਫ ਤੇ ਵਿਦਿਆਰਥੀਆ ਨੂੰ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ।ਇਸ ਮੌਕੇ ਮੈਨੇਜਮੈਂਟ ਮੈਬਰ ਸੋਨੀਆ ਰਾਣੀ,ਮਧੂ ਰਾਣੀ, ਰਜਿੰਦਰ ਕੁਮਾਰ,ਹੈਪੀ ਕੁਮਾਰ,ਪ੍ਰਿੰਸੀਪਲ ਡਾ. ਵਿਕਾਸ ਸੂਦ ਅਤੇ ਸਮੂਹ ਸਟਾਫ ਮੌਜੂਦ ਸੀ।
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਦਿ ਰੌਇਲ ਕਾਲਜ ਆਫ਼ ਨਰਸਿੰਗ ਨੂੰ ਬੀ.ਐਸ.ਸੀ. ਨਰਸਿੰਗ ਕੋਰਸ ਦੀ ਮਾਨਤਾ ਹੋਈ ਹਾਸਿਲ
ਦਿ ਰੌਇਲ ਕਾਲਜ ਆਫ਼ ਨਰਸਿੰਗ ਨੂੰ ਬੀ.ਐਸ.ਸੀ. ਨਰਸਿੰਗ ਕੋਰਸ ਦੀ ਮਾਨਤਾ ਹੋਈ ਹਾਸਿਲ
ਗੁਰਵਿੰਦਰ ਸਿੰਘ ਚਹਿਲ,ਬਠਿੰਡਾ : 68ਵੀਆਂ ਜ਼ਿਲ੍ਹਾ ਸਕੂਲ ਗਰਮ ਰੁੱਤ ਖੇਡਾਂ ਲਈ ਸਾਰੇ ਪ੍ਰਬੰਧ ਮੁਕੰਮਲ : ਸ਼ਿਵ ਪਾਲ ਗੋਇਲ
68ਵੀਆਂ ਜ਼ਿਲ੍ਹਾ ਸਕੂਲ ਗਰਮ ਰੁੱਤ ਖੇਡਾਂ ਲਈ ਸਾਰੇ ਪ੍ਰਬੰਧ ਮੁਕੰਮਲ : ਸ਼ਿਵ ਪਾਲ ਗੋਇਲ
-
ਪੀ.ਪੀ.ਐਸ. ਚੀਮਾ ਦੇ ਪਾਣੀ ਦੇ ਸੈਂਪਲ ਵਿੱਚ ਨਹੀਂ ਕੋਈ ਖ਼ਰਾਬੀ : ਐਮ.ਡੀ. ਜਸਵੀਰ ਸਿੰਘ ਚੀਮਾ ਡਿਪਟੀ ਕਮਿਸ਼ਨਰ ਸੰਗਰੂਰ ਦੇ ਹੁਕਮਾਂ ਤਹਿਤ ਦੁਬਾਰਾ ਲਏ ਗਏ ਸੈਂਪਲ ਦੀ ਰਿਪੋਰਟ...
-
ਕੇਵਲ ਨਾਂ ਦੇ ਪੱਕੇ ਹੋਏ ਪ੍ਰੀ ਪ੍ਰਾਇਮਰੀ ਅਧਿਆਪਕ 2 ਮਾਰਚ ਨੂੰ ਕਰਨਗੇ ਸਟੇਟ ਪੱਧਰੀ ਮੀਟਿੰਗ ਮਾਨਸਾ (ਪੱਤਰ ਪ੍ਰੇਰਕ) : ਕੱਚੇ ਅਧਿਆਪਕਾਂ ਤੋਂ ਪੱਕੇ ਹੋਏ ਐਸੋਸੀਏਟ ਪ੍ਰੀ-ਪ...
-
ਐਸੋਸੀਏਟ ਅਧਿਆਪਕ ਫਰੰਟ ਮਾਨਸਾ ਨੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ਦਿੱਤਾ ਮੰਗ ਪੱਤਰ ਹਾਂ ਪੱਖੀ ਹੁੰਗਾਰਾ ਨਾ ਮਿਲਣ 'ਤੇ 23 ਮਾਰਚ ਨੂੰ ਮੁੱ...

.jpeg)




