ਦਿ ਰੋਇਲ ਗਰੁੱਪ ਆਫ ਕਾਲਜਿਜ਼ ਬੋੜਾਵਲ ਦੇ ਕੰਪਿਊਟਰ ਵਿਭਾਗ ਦਾ ਨਤੀਜਾ ਰਿਹਾ ਸ਼ਾਨਦਾਰ
Friday, May 30, 2025
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਦਿ ਰੋਇਲ ਗਰੁੱਪ ਆਫ ਕਾਲਜਿਜ਼ ਬੋੜਾਵਲ ਦੇ ਕੰਪਿਊਟਰ ਵਿਭਾਗ ਦਾ ਨਤੀਜਾ ਰਿਹਾ ਸ਼ਾਨਦਾਰ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਦਿ ਰੋਇਲ ਕਾਲਜ ਆਫ ਨਰਸਿੰਗ ਬੋੜਾਵਾਲ ਦਾ ਜੀ.ਐਨ.ਐਮ. ਭਾਗ ਪਹਿਲੇ ਦਾ ਨਤੀਜਾ ਰਿਹਾ ਸ਼ਾਨਦਾਰ
ਦਿ ਰੋਇਲ ਕਾਲਜ ਆਫ ਨਰਸਿੰਗ ਬੋੜਾਵਾਲ ਦਾ ਜੀ.ਐਨ.ਐਮ. ਭਾਗ ਪਹਿਲੇ ਦਾ ਨਤੀਜਾ ਰਿਹਾ ਸ਼ਾਨਦਾਰ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਭਗਵਤੀ ਕਾਲਜ ਭੀਖੀ ਦਾ ਬੀ.ਐਡ ਭਾਗ ਦੂਜਾ ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ
ਭਗਵਤੀ ਕਾਲਜ ਭੀਖੀ ਦਾ ਬੀ.ਐਡ ਭਾਗ ਦੂਜਾ ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ
Wednesday, May 28, 2025
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਜ਼ਿਲ੍ਹਾ ਸਿੱਖਿਆ ਅਫ਼ਸਰ ਮਾਨਸਾ (ਐਲੀਮੈਂਟਰੀ ਸਿੱਖਿਆ) ਮੰਜੂ ਬਾਲਾ ਨੇ ਵੱਖ ਵੱਖ ਸਕੂਲਾਂ ਦਾ ਕੀਤਾ ਨਿਰੀਖਣ
ਜ਼ਿਲ੍ਹਾ ਸਿੱਖਿਆ ਅਫ਼ਸਰ ਮਾਨਸਾ (ਐਲੀਮੈਂਟਰੀ ਸਿੱਖਿਆ) ਮੰਜੂ ਬਾਲਾ ਨੇ ਵੱਖ ਵੱਖ ਸਕੂਲਾਂ ਦਾ ਕੀਤਾ ਨਿਰੀਖਣ
ਬੱਚਿਆਂ ਨੂੰ ਖੇਡ ਵਿਧੀ ਤੇ ਵਿਭਾਗ ਵੱਲੋਂ ਸੁਝਾਈਆਂ ਗਈਆਂ ਵਿਧੀਆਂ ਨਾਲ਼ ਪੜ੍ਹਾਉਣ 'ਤੇ ਦਿੱਤਾ ਜਾਵੇ ਜ਼ੋਰ : ਡੀਈਓ ਮੰਜੂ ਬਾਲਾ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਜ਼ਿਲ੍ਹਾ ਮਾਨਸਾ ਦੇ ਨਵੇਂ ਆਏ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਮੰਜੂ ਬਾਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਤਾਮਕੋਟ,ਬੁਰਜ ਹਰੀ ਅਤੇ ਮਲਕਪੁਰ ਦਾ ਸਿੱਖਿਅਕ ਦੌਰਾ ਕੀਤਾ ਗਿ। ਉਹਨਾਂ ਸਿੱਖਿਆ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ ਵੱਖ ਪ੍ਰੋਜੈਕਟਾਂ ਮਿਸ਼ਨ ਸਮਰੱਥ,ਵਿੱਦਿਆ ਪ੍ਰਵੇਸ਼, ਬੁਨਿਆਦੀ ਸਾਖਰਤਾ ਅਤੇ ਅੰਕ ਗਿਆਨ ਤੋਂ ਇਲਾਵਾ ਦੁਪਹਿਰ ਦੇ ਖਾਣੇ, ਅਧਿਆਪਿਕਾਂ ਤੇ ਵਿਦਿਆਰਥੀਆਂ ਦੀ ਹਾਜ਼ਰੀ ਵੀ ਚੈਕ ਕੀਤੀ।ਉਹਨਾਂ ਉਕਤ ਸਕੂਲਾਂ ਵਿਚਲੇ ਵੱਖ ਵੱਖ ਕੰਮਾਂ 'ਤੇ ਸੰਤੁਸ਼ਟੀ ਪ੍ਰਗਟਾਈ। ਜ਼ਿਲ੍ਹਾ ਸਿੱਖਿਆ ਅਧਿਕਾਰੀ ਮੰਜੂ ਬਾਲਾ ਨੇ ਦੱਸਿਆ ਕਿ ਨਿਰੀਖਣ ਤਹਿਤ ਮਿਸ਼ਨ ਸਮਰੱਥ ਤਹਿਤ ਜਮਾਤਵਾਰ ਨਿਰਧਾਰਿਤ ਟੀਚਿਆਂ ਤੋਂ ਪਿੱਛੇ ਬੈਠੇ ਬੱਚਿਆਂ 'ਤੇ ਵਿਸ਼ੇਸ ਯੋਜਨਾਬੰਦੀ ਕਰਨ ਦੀ ਹਦਾਇਤ ਕੀਤੀ ਗਈ ਅਤੇ ਇਹ ਵੀ ਹਦਾਇਤ ਕੀਤੀ ਗਈ ਕਿ ਅੰਤਿਮ ਜਾਂਚ ਤੱਕ ਕੋਈ ਵੀ ਵਿਦਿਆਰਥੀ ਆਰੰਭਕ ਪੱਧਰ 'ਤੇ ਨਾ ਹੋਵੇ।ਪ੍ਰੀ ਪ੍ਰਾਇਮਰੀ ਤੋਂ ਦੂਜੀ ਜਮਾਤ ਤੱਕ ਬੁਨਿਆਦੀ ਸਾਖਰਤਾ ਅਤੇ ਅੰਕ ਗਿਆਨ ਤਹਿਤ ਟੁਆਏ ਬੇਸਿਡ ਪੈਡਾਗੋਜੀ ਰਾਹੀਂ ਗਤੀਵਿਧੀ ਆਧਾਰਿਤ ਸਿੱਖਿਆ 'ਤੇ ਜ਼ੋਰ ਦਿੱਤਾ ਜਾਵੇ ਅਤੇ ਜਮਾਤਵਾਰ ਨਿਰਧਾਰਿਤ ਕੁਸ਼ਲਤਾਵਾਂ ਵਿੱਚ ਵਿਦਿਆਰਥੀਆਂ ਨੂੰ ਨਿਪੁੰਨ ਕੀਤਾ ਜਾਵੇ।ਵਿੱਦਿਆ ਪ੍ਰਵੇਸ਼ ਜੋ ਕਿ ਪਹਿਲੀ ਜਮਾਤ ਦੇ ਵਿਦਿਆਰਥੀ ਲਈ ਸਕੂਲ ਰੈਡੀਨੇਸ ਪ੍ਰੋਗਰਾਮ ਵਿਭਾਗ ਵੱਲੋਂ ਦੋ ਮਹੀਨਿਆਂ ਲਈ ਚਲਾਇਆ ਗਿਆ ਹੈ,ਦੀ ਅੰਤਿਮ ਜਾਂਚ ਦਾ ਕੰਮ 30 ਮਈ ਤੱਕ ਹਰ ਹਾਲਤ ਵਿੱਚ ਮੁਕੰਮਲ ਕਰਨ ਦੀ ਹਦਾਇਤ ਵੀ ਕੀਤੀ ਗਈ। ਮਿਡ ਡੇ ਮੀਲ,ਛੁੱਟੀਆਂ ਦੇ ਕੰਮ,ਵਰਦੀਆਂ ਤੇ ਕਿਤਾਬਾਂ ਦੀ ਵੰਡ ਸਬੰਧੀ ਵੀ ਢੁੱਕਵੇਂ ਦਿਸ਼ਾ ਨਿਰਦੇਸ਼ ਦਿੱਤੇ ਗਏ। ਉਹਨਾਂ ਕਿਹਾ ਕਿ ਇਹ ਨਿਰੀਖਣ ਲਗਾਤਾਰ ਜਾਰੀ ਰਹੇਗਾ।ਜੋ ਤਰੁੱਟੀਆਂ ਅੱਜ ਪਾਈਆਂ ਗਈਆਂ ਉਹ ਤੁਰੰਤ ਦੂਰ ਕੀਤੀਆਂ ਜਾਣ। ਇਸ ਸਮੇਂ ਉਹਨਾਂ ਨਾਲ ਅਕਾਦਮਿਕ ਸੁਪੋਰਟ ਗਰੁੱਪ ਤੋਂ ਗਗਨਦੀਪ ਸ਼ਰਮਾ ਵੀ ਹਾਜ਼ਰ ਸਨ। ਸਰਕਾਰੀ ਪ੍ਰਾਇਮਰੀ ਸਕੂਲ ਬੁਰਜ ਹਰੀ ਦੇ ਮੁੱਖ ਅਧਿਆਪਕ ਸੁਰੇਸ਼ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਬਹੁਤ ਹੀ ਸੁਹਿਰਦ ਅਤੇ ਸਦਭਾਵਨਾ ਵਾਲੇ ਮਾਹੌਲ ਵਿੱਚ ਸਕੂਲ ਦੇ ਦੌਰੇ ਦੌਰਾਨ ਵੱਖ ਵੱਖ ਕੰਪੋਨੈਂਟਾਂ ਦਾ ਰੀਵਿਊ ਕੀਤਾ।ਉਹਨਾਂ ਵੱਲੋਂ ਜੋ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ, ਉਹਨਾਂ ਦੀ ਪਾਲਣਾ ਕਰਦੇ ਹੋਏ ਭਵਿੱਖ ਵਿੱਚ ਗੁਣਾਤਮਕ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਵਿੱਚ ਯਤਨਸ਼ੀਲ ਰਹਿਣਗੇ।
Tuesday, May 27, 2025
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਮਾਨਸਾ ਜ਼ਿਲ੍ਹੇ ਦੇ ਟਾਪਰ ਬੱਚੇ,ਇਕ ਦਿਨ ਡੀ.ਸੀ. ਤੇ ਐਸ.ਐਸ.ਪੀ. ਦੇ ਸੰਗ
ਮਾਨਸਾ ਜ਼ਿਲ੍ਹੇ ਦੇ ਟਾਪਰ ਬੱਚੇ,ਇਕ ਦਿਨ ਡੀ.ਸੀ. ਤੇ ਐਸ.ਐਸ.ਪੀ. ਦੇ ਸੰਗ
ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਜ਼ਿਲ੍ਹੇ ਦੇ ਹੋਣਹਾਰ ਵਿਦਿਆਰਥੀਆਂ ਨਾਲ ਬਿਤਾਇਆ ਦਿਨ,ਪ੍ਰਸ਼ਾਸਕੀ ਕੰਮਕਾਜ ਤੋਂ ਕਰਵਾਇਆ ਜਾਣੂ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ "ਇੱਕ ਦਿਨ, ਡੀ.ਸੀ./ਐਸ.ਐਸ.ਪੀ. ਦੇ ਸੰਗ" ਪਹਿਲ ਕਦਮੀ ਤਹਿਤ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਟਾਪਰ ਵਿਦਿਆਰਥੀਆਂ ਨੇ ਉੱਚ ਅਧਿਕਾਰੀਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਤੇ ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ ਨਾਲ ਇੱਕ ਦਿਨ ਬਿਤਾਇਆ ਜਿਸ ਨਾਲ ਉਹ ਆਪਣੇ ਭਵਿੱਖ ਲਈ ਸੰਜੋਏ ਸੁਪਨਿਆਂ ਨੂੰ ਸਹੀ ਦਿਸ਼ਾ ਦੇਣ ਲਈ ਪ੍ਰੇਰਿਤ ਹੋਏ।ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਵਿਦਿਆਰਥੀਆਂ ਨੂੰ ਪ੍ਰਸ਼ਾਸਨਿਕ, ਅਨੁਸ਼ਾਸਨ ਅਤੇ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੇ ਅਨੁਭਵ ਤੋਂ ਜਾਣੂ ਕਰਵਾਇਆ। ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਵਿਦਿਆਰਥੀਆਂ ਨੂੰ ਸਿਵਲ ਸੇਵਾਵਾਂ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਤੋਂ ਇਲਾਵਾ ਆਪਣੇ ਡਿਪਟੀ ਕਮਿਸ਼ਨਰ ਬਣਨ ਤੱਕ ਦੇ ਸਫਰ ਅਤੇ ਤਜ਼ੁਰਬੇ ਤੋਂ ਜਾਣੂ ਕਰਵਾਇਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉੱਚ ਅਹੁਦਿਆਂ ਦੀ ਪ੍ਰਾਪਤੀ ਲਈ ਸਖ਼ਤ ਮਿਹਨਤ, ਦ੍ਰਿੜ ਇਰਾਦਾ ਅਤੇ ਸਬਰ ਜ਼ਰੂਰੀ ਹੈ। ਇਸ ਦੇ ਨਾਲ ਹੀ ਅਹੁਦਿਆਂ 'ਤੇ ਬੈਠ ਕੇ ਸੁਚੱਜੇ ਢੰਗ ਨਾਲ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣਾ ਦੇ ਤੌਰ ਤਰੀਕੇ ਵੀ ਸੁਚੱਜੇ ਹੋਣੇ ਲਾਜ਼ਮੀ ਹਨ।ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ ਨੇ ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਪ੍ਰੀਖਿਆ ਦੀ ਤਿਆਰੀ, ਆਪਣੇ ਕਰੀਅਰ ਅਤੇ ਤਜ਼ੁਰਬੇ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਉਹ ਆਪਣੀ ਸਵੈ ਇੱਛਾ ਨਾਲ ਹੀ ਆਪਣੇ ਕਰੀਅਰ ਦੀ ਚੋਣ ਕਰਨ। ਉਨ੍ਹਾਂ ਵਿਦਿਆਰਥੀਆਂ ਨਾਲ ਆਏ ਮਾਪਿਆਂ ਨੂੰ ਸਲਾਹ ਦਿੱਤੀ ਕਿ ਉਹ ਆਪਣੇ ਬੱਚਿਆਂ ਨੂੰ ਬਿਨ੍ਹਾਂ ਕਿਸੇ ਦਬਾਅ ਅਤੇ ਜ਼ਬਰਦਸਤੀ ਦੇ ਆਪਣਾ ਕਰੀਅਰ ਆਪ ਚੁਣਨ ਦਾ ਮੌਕਾ ਦੇਣ। ਉਨ੍ਹਾਂ ਕਿਹਾ ਕਿ ਜਿਸ ਖੇਤਰ ਵਿਚ ਵਿਦਿਆਰਥੀ ਦੀ ਨਿੱਜੀ ਦਿਲਚਸਪੀ ਹੁੰਦੀ ਹੈ ਉਹ ਉਸ ਖੇਤਰ ਵਿਚ ਵੱਡੀਆ ਮੱਲਾਂ ਮਾਰਨ ਦੀ ਸਮਰੱਥਾ ਰੱਖਦਾ ਹੈ।ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਆਪਣੇ ਨਿੱਜੀ ਸੰਘਰਸ਼ਾਂ,ਪ੍ਰਾਪਤੀਆਂ ਅਤੇ ਚੁਣੌਤੀਆਂ ਬਾਰੇ ਵੀ ਜਾਣੂ ਕਰਵਾਇਆ ਤਾਂ ਜੋ ਵਿਦਿਆਰਥੀਆਂ ਨੂੰ ਪ੍ਰਸ਼ਾਸਨ ਅਤੇ ਜਨਤਕ ਸੇਵਾ ਦੀ ਡੂੰਘੀ ਸੂਝ ਪ੍ਰਦਾਨ ਕੀਤੀ ਜਾ ਸਕੇ।ਇਸ ਦੌਰਾਨ ਵਿਦਿਆਰਥੀਆਂ ਨੂੰ ਪੁਲਿਸ ਲਾਈਨ, ਸਾਈਬਰ ਸੈੱਲ, ਪੁਲਿਸ ਕੰਟਰੋਲ ਰੂਮ, ਸਾਂਝ ਕੇਂਦਰ, ਵੂਮੈਨ ਸੈੱਲ, ਥਾਣਾ ਸਿਟੀ-1, ਨਸ਼ਾ ਛੁਡਾਊ ਕੇਂਦਰ ਖਿਆਲਾ ਕਲਾਂ, ਜ਼ਿਲ੍ਹਾ ਯੂਥ ਲਾਇਬ੍ਰੇਰੀ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਦੌਰਾ ਕਰਵਾ ਕੇ ਹਰ ਇਕ ਸੈੱਲ ਅਤੇ ਦਫ਼ਤਰ ਦੀ ਕਾਰਜਪ੍ਰਣਾਲੀ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ।ਇਸ ਮੌਕੇ ਸਕੂਲ ਆਫ ਐਮੀਨੈਂਸ ਸਰਦੂਲਗੜ੍ਹ ਦੀ 12ਵੀਂ ਜਮਾਤ ਦੀ ਖੁਸ਼ਪ੍ਰੀਤ ਕੌਰ (97.8 ਫ਼ੀਸਦੀ), ਸਕੂਲ ਆਫ ਐਮੀਨੈਂਸ ਸਰਦੂਲਗੜ੍ਹ 12ਵੀਂ ਜਮਾਤ ਦੀ ਰੋਮਿਕਾ (97.6 ਫ਼ੀਸਦੀ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੱਕਾਂਵਾਲੀ 10ਵੀਂ ਕਲਾਸ ਦੀ ਵਿਦਿਆਰਥਣ ਦੀ ਨੂਰਪ੍ਰੀਤ ਕੌਰ (98 ਫ਼ੀਸਦੀ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੱਕਾਂਵਾਲੀ ਦੀ ਦਸਵੀਂ ਕਲਾਸ ਦੀ ਵਿਦਿਆਰਥਣ ਨਵਜੋਤ ਕੌਰ (97.6 ਫ਼ੀਸਦੀ), ਸਕੂਲ ਆਫ਼ ਐਮੀਨੈਂਸ ਸਰਦੂਲਗੜ੍ਹ ਦੀ 12ਵੀਂ ਕਲਾਸ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ (97.4 ਫ਼ੀਸਦੀ), ਸਰਕਾਰੀ ਮਿਡਲ ਸਕੂਲ ਕੁਲਰੀਆਂ ਦੀ 10ਵੀਂ ਕਲਾਸ ਦੀ ਵਿਦਿਆਰਥਣ ਮੰਨਤ ਕੌਰ (98 ਫ਼ੀਸਦੀ) ਨੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਤੋਂ ਆਪਣੇ ਉੱਜਵੱਲ ਭਵਿੱਖ ਲਈ ਦ੍ਰਿੜ ਇਰਾਦੇ ਨਾਲ ਮਿਹਨਤ ਕਰਨ ਦੀ ਪ੍ਰੇਰਨਾ ਲਈ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਕਿਤਾਬਾਂ ਅਤੇ ਐਸ.ਐਸ.ਪੀ. ਨੇ ਪ੍ਰਸ਼ੰਸਾ ਪੱਤਰ ਭੇਂਟ ਕੀਤੇ।
Monday, May 26, 2025
ਖੁਸ਼ਪ੍ਰੀਤ ਸਿੰਘ ਚਹਿਲ,ਹੀਰੋਂ ਖ਼ੁਰਦ : ਡਿਪਟੀ ਕਮਿਸ਼ਨਰ ਮਾਨਸਾ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਮਾਨਸਾ (ਪ੍ਰਾਇਮਰੀ) ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਸੌਂਪੇ ਮੰਗ ਪੱਤਰ
ਡਿਪਟੀ ਕਮਿਸ਼ਨਰ ਮਾਨਸਾ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਮਾਨਸਾ (ਪ੍ਰਾਇਮਰੀ) ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਸੌਂਪੇ ਮੰਗ ਪੱਤਰ
ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀਆਂ ਰਹਿੰਦੀਆਂ ਮੰਗਾਂ ਦੀ ਪੂਰਤੀ ਲਈ ਦਿੱਤੇ ਮੰਗ ਪੱਤਰ : ਮੇਜਰ ਸਿੰਘ ਭਾਦੜਾ
ਖੁਸ਼ਪ੍ਰੀਤ ਸਿੰਘ ਚਹਿਲ, ਹੀਰੋਂ ਖ਼ੁਰਦ : ਪ੍ਰੀ ਪ੍ਰਾਇਮਰੀ ਟੀਚਰਜ਼ ਐਸੋਸੀਏਟ ਯੂਨੀਅਨ ਜਿਲਾ ਮਾਨਸਾ ਦੇ ਪ੍ਰਧਾਨ ਮੇਜਰ ਸਿੰਘ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਡੀਈਓ ਮਾਨਸਾ (ਪ੍ਰਾਇਮਰੀ) ਮੰਜੂ ਬਾਲਾ ਰਾਹੀਂ ਮੁੱਖ ਮੰਤਰੀ ਪੰਜਾਬ/ਡਾਇਰੈਕਟਰ ਸਿਖਿਆ ਵਿਭਾਗ ਨੂੰ ਆਪਣੇ ਰਹਿੰਦੇ ਮਸਲਿਆਂ ਨੂੰ ਹੱਲ ਕਰਨ ਸਬੰਧੀ ਮੰਗ ਪੱਤਰ ਸੌਪਿਆ ਗਿਆ ਅਤੇ ਦੋਵਾਂ ਅਫ਼ਸਰਾਂ ਵਲੋਂ ਜਲਦੀ ਭੇਜਣ ਦਾ ਵਿਸ਼ਵਾਸ ਦਿਵਾਇਆ ਗਿਆ।ਇਸ ਮੰਗ ਪੱਤਰ ਵਿੱਚ ਮੁੱਖ ਮੰਗਾਂ ਹੋਰਨਾਂ ਵਿਭਾਗਾਂ ਵਾਂਗ ਸਿੱਖਿਆ ਵਿਭਾਗ ਵਿੱਚ ਵੀ 5-7 ਸਾਲਾਂ ਦਾ ਵਾਧਾ ਦੇਣਾ,ਰਹਿੰਦੇ ਸਾਥੀਆਂ ਨੂੰ ਜਲਦੀ ਆਰਡਰ ਦਿੱਤੇ ਜਾਣ,ਪਾਲਿਸੀ ਦੇ ਰੂਲਾਂ ਅਨੁਸਾਰ ਸੀਐਸ ਰੂਲਜ ਦੇ ਦਾਇਰੇ ਵਿੱਚ ਜਲਦੀ ਕਵਰ ਕੀਤਾ ਜਾਵੇ।ਇਸ ਮੌਕੇ ਕੁਲਦੀਪ ਕੌਰ,ਸਰਬਜੀਤ ਕੌਰ, ਚਰਨਪਾਲ ਸਿੰਘ,ਰਾਜਪਾਲ ਸਿੰਘ,ਰੋਸ਼ਨ ਸਿੰਘ,ਸੰਦੀਪ ਕੁਮਾਰ,ਜਸਪਾਲ ਸਿੰਘ ਜੱਸੀ,ਕਰਨਵੀਰ ਸਿੰਘ,ਭਗਤ ਰਾਮ ਭੰਗੂ, ਬਿਹਾਰਾ ਸਿੰਘ ਦੋਦੜਾ ਆਦਿ ਹਾਜਰ ਸਨ।
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਅਹਿਮਦਪੁਰ ਵਿਖੇ ਵਿਸ਼ਵ ਜੈਵਿਕ ਵਿਭਿੰਨਤਾ ਦਿਵਸ ਮਨਾਇਆ
ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਅਹਿਮਦਪੁਰ ਵਿਖੇ ਵਿਸ਼ਵ ਜੈਵਿਕ ਵਿਭਿੰਨਤਾ ਦਿਵਸ ਮਨਾਇਆ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੀ ਸਰਪ੍ਰਸਤੀ ਹੇਠ ਪ੍ਰਿੰਸੀਪਲ ਡਾ. ਬੂਟਾ ਸਿੰਘ ਸੇਖੋਂ ਦੀ ਅਗਵਾਈ ਵਿੱਚ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਅਹਿਮਦਪੁਰ ਵਿਖੇ ਵਿਸ਼ਵ ਜੈਵਿਕ ਵਿਭਿੰਨਤਾ ਦਿਵਸ ਮਨਾਇਆ।ਪ੍ਰੋਗਰਾਮ ਦੇ ਕੋਆਰਡੀਨੇਟਰ ਬਲਵਿੰਦਰ ਸਿੰਘ ਬਾਘਾ ਅਤੇ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਇਸ ਦਿਵਸ ਦਿਵਸ ਦੀ ਮਹੱਤਤਾ ਨੂੰ ਉਜਾਗਰ ਕਰਨ ਹਿਤ ਇੱਕ ਵਿਸ਼ੇਸ਼ ਸਮਾਗਮ ਕੀਤਾ ਗਿਆ ਜਿਸ ਵਿੱਚ ਸੰਸਥਾ ਦੇ ਸਿਖਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ।ਸਿਖਿਆਰਥੀ ਮਮਤਾ ਨੇ ਆਪਣੀ ਡਿਜੀਟਲ ਪੇਸ਼ਕਾਰੀ ਰਾਹੀਂ ਜੈਵਿਕ ਵਿਭਿੰਨਤਾ ਅਤੇ ਇਸਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ । ਸਿਖਿਆਰਥੀ ਪੰਕਜ ਕੁਮਾਰ ਨੇ ਜੈਵਿਕ ਵਿਭਿੰਨਤਾ ਨੂੰ ਪੇਸ਼ ਖਤਰਿਆਂ ਬਾਰੇ ਆਪਣੀ ਪੇਸ਼ਕਾਰੀ ਸਾਂਝੀ ਕੀਤੀ । ਜਿੰਦਰਪਾਲ ਕੌਰ ਨੇ ਜੈਵਿਕ ਵਿਭਿੰਨਤਾ ਦੇ ਵੱਖ ਵੱਖ ਖੇਤਰਾਂ ਬਾਰੇ ਚਾਨਣਾ ਪਾਇਆ।ਸਿਖਿਆਰਥੀ ਲਛਮਣ ਸਿੰਘ ਅਤੇ ਜਗਸੀਰ ਸਿੰਘ ਨੇ ਜੈਵਿਕ ਵਿਭਿੰਨਤਾ ਦੇ ਬਚਾਅ ਲਈ ਨਿੱਜੀ ਤੌਰ ਤੇ ਕੀਤੇ ਜਾਂ ਵਾਲੇ ਉਪਰਾਲਿਆਂ ਵੱਲ ਸਭ ਦਾ ਧਿਆਨ ਦਿਵਾਇਆ। ਹਰਵਿੰਦਰ ਕੌਰ ਨੇ ਲੈਕਚਰਾਰ ਪਰਸ਼ੋਤਮ ਸਿੰਘ ਦੀ ਲਿਖੀ ਇੱਕ ਕਵਿਤਾ ਰਾਹੀਂ ਰੁੱਖਾਂ ਦੀ ਮਹੱਤਤਾ ਨੂੰ ਉਜਾਗਰ ਕੀਤਾ।ਡਾ. ਅੰਗਰੇਜ ਸਿੰਘ ਵਿਰਕ ਨੇ ਕਿਹਾ ਕਿ ਵਾਤਾਵਰਨ ਅਤੇ ਜੈਵਿਕ ਵਿਭਿੰਨਤਾ ਨੂੰ ਬਚਾਉਣ ਹਿੱਤ ਅਮਲੀ ਰੂਪ ਵਿੱਚ ਕਾਰਜ ਕਰਨ ਦੀ ਜ਼ਰੂਰਤ ਹੈ।ਡਾ. ਕਰਨੈਲ ਸਿੰਘ ਵੈਰਾਗੀ ਨੇ ਕਿਹਾ ਕਿ ਸਾਡੇ ਆਪਣੇ ਖੇਤਰ ਦੀ ਜੈਵਿਕ ਵਿਭਿੰਨਤਾ ਸੰਭਾਲਣ ਦੀ ਲੋੜ ਹੈ। ਲੈਕਚਰਾਰ ਬਲਵਿੰਦਰ ਸਿੰਘ ਬਾਘਾ ਨੇ ਕਿਹਾ ਕਿ ' ਜੀਓ ਅਤੇ ਜਿਉਣ ਦਿਓ ' ਦੇ ਸਿਧਾਂਤ ਨੂੰ ਅਮਲੀ ਰੂਪ ਵਿੱਚ ਆਪਣਾ ਕੇ ਹੀ ਅਸੀਂ ਜੈਵਿਕ ਵਿਭਿੰਨਤਾ ਨੂੰ ਕਾਇਮ ਰੱਖ ਸਕਦੇ ਹਾਂ। ਉਹਨਾਂ ਨੇ ਪੰਜਾਬ ਦੇ ਕੁੱਝ ਵਿਰਾਸਤੀ ਰੁੱਖਾਂ ਦੀਆਂ ਤਸਵੀਰਾਂ ਵੀ ਦਿਖਾਈਆਂ। ਸੰਸਥਾ ਦੇ ਪ੍ਰਿੰਸੀਪਲ ਡਾ. ਬੂਟਾ ਸਿੰਘ ਸੇਖੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਹਰੇਕ ਖਿੱਤੇ ਦੀ ਆਪਣੀ ਜੈਵਿਕ ਵਿਭਿੰਨਤਾ ਹੈ ਅਤੇ ਇਸਦਾ ਆਪਣਾ ਮਹੱਤਵ ਹੈ । ਉਹਨਾਂ ਸੁਚੇਤ ਕਰਦਿਆਂ ਕਿਹਾ ਕਿ ਜੈਵਿਕ ਵਿਭਿੰਨਤਾ ਦੇ ਖਾਤਮੇ ਨਾਲ ਭੋਜਨ ਲੜੀਆਂ ਅਤੇ ਭੋਜਨ ਜਾਲ ਖਤਰੇ ਵਿੱਚ ਆ ਜਾਂਦੀਆਂ ਹਨ । ਇਸ ਨਾਲ ਸਜੀਵਾਂ ਦੀਆਂ ਪ੍ਰਜਾਤੀਆਂ ਖਤਰੇ ਵਿੱਚ ਆ ਜਾਂਦੀਆਂ ਨੇ । ਉਹਨਾਂ ਕੁਦਰਤ ਨਾਲ ਇੱਕ ਹੋ ਕੇ ਜਿਉਣ ਦਾ ਸੱਦਾ ਦਿੱਤਾ । ਪ੍ਰੋਗਰਾਮ ਦੇ ਅੰਤ ਵਿੱਚ ਲੈਕਚਰਾਰ ਪਰਸ਼ੋਤਮ ਸਿੰਘ ਨੇ ਸਭ ਦਾ ਧੰਨਵਾਦ ਕੀਤਾ ਤੇ ਪੇਸ਼ਕਾਰੀਆਂ ਦੇਣ ਵਾਲੇ ਸਿਖਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਲੈਕਚਰਾਰ ਸਰੋਜ ਸਿੰਗਲਾ,ਲੈਕਚਰਾਰ ਨਵਦੀਪ ਕੌਰ,ਬਲਦੇਵ ਪ੍ਰਕਾਸ਼ ਸਿੰਗਲਾ,ਸਤਨਾਮ ਸਿੰਘ,ਧਰਮਪਾਲ ਸ਼ਰਮਾ,ਡਾ. ਗੁਰਪ੍ਰੀਤ ਕੌਰ,ਜਸਪਾਲ ਕੌਰ,ਹਰਵਿੰਦਰ ਕੌਰ,ਮਗਿੰਦਰਜੀਤ ਸਿੰਘ ਅਤੇ ਹਰਦੀਪ ਸਿੰਘ ਹਾਜ਼ਰ ਸਨ।
-
ਈਟੀਟੀ 2364 ਭਰਤੀ ਦੀ ਚੌਥੀ ਲਿਸਟ ਜਲਦੀ ਜਾਰੀ ਕਰੇ ਸਰਕਾਰ : ਯੂਨੀਅਨ ਆਗੂ ਘਰਾਂ ਤੋਂ ਦੂਰ ਬੈਠੇ ਬੈਠੇ ਅਧਿਆਪਕਾਂ ਨੂੰ ਬਦਲੀਆਂ ਦਾ ਸਪੈਸ਼ਲ ਮੌਕਾ ਦਿੱਤਾ ਜਾਵੇ : ਈਟੀਟੀ...
-
ਟੈਟ ਪਾਸ ਸਪੈਸ਼ਲ ਕਾਡਰ ਅਧਿਆਪਕਾਂ ਨੇ ਸੰਘਰਸ਼ ਦਾ ਬਿਗਲ ਵਜਾਇਆ ਮਾਨਸਾ (ਖੁਸ਼ਪ੍ਰੀਤ ਸਿੰਘ) : ਟੈੱਟ ਪਾਸ ਸਪੈਸ਼ਲ ਕੇਡਰ ਅਧਿਆਪਕਾਂ ਦੀ ਮੀਟਿੰਗ ਬਾਲ ਭਵਨ ਮਾਨਸਾ ਵਿਖੇ ਸ...
-
ਖੁਸ਼ਪ੍ਰੀਤ ਸਿੰਘ,ਬੁਢਲਾਡਾ : ਈਟੀਟੀ 2364 ਭਰਤੀ ਨੂੰ ਜਲਦੀ ਪੂਰਾ ਕਰੇ ਸਰਕਾਰ : ਸੂਬਾ ਆਗੂ : ਹਰਜੀਤ ਸਿੰਘ ਖੁਸ਼ਪ੍ਰੀਤ ਸਿੰਘ,ਬੁਢਲਾਡਾ : ਈਟੀਟੀ 2364 ਯੂਨੀਅਨ ਦੇ ਸੂਬਾ...






